ਅਕਾਲ ਤਖ਼ਤ
ਵਿਕਿਪੀਡਿਆ ਤੋਂ
ਅਕਾਲ ਤਖ਼ਤ ਸਿਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁਢਲੀ ਗੱਦੀ ਤੇ ਰਾਜਨੀਤਕ ਸਰਬੱਤ ਖਾਲਸਾ ਦੀਵਾਨਾਂ ਦੀ ਮੰਜੀ ਹੈ ।ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੌ ਰਹਿਤ ਪ੍ਰਮਾਤਮਾ ਦਾ ਸਿੰਘਾਸਨ’ ।੧੫ ਜੂਨ ੧੬੦੬ ਨੂੰ ਸਿਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਥੇ ਤਖਤ ਦਾ ਇਕ ਢਾਂਚਾ ਆਪਣੇ ਹਥੀਂ ਨੀਂਹ ਰਖ ਕੇ ਭਾਈ ਬੁਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੌਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿਚ ਹੋਰ ਵਸਤਾਂ ਭੇਂਟ ਵਿਚ ਲਿਆਣ ਤੌਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ।ਇਸ ਤਖਤ ਉਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰਖਿਆ ਗਿਆ। ਸਿਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ,ਉਨ੍ਹਾਂ ਦੇ ਨਾਂ ਹਨ:-
- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ।
- ਤਖ਼ਤ ਸ੍ਰੀ ਅਕਾਲ ਤਖਤ ਸਾਹਿਬ, ਅਮ੍ਰਿਤਸਰ।
- ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ।
- ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ।
- ਤਖਤ ਸ੍ਰੀ ਪਟਨਾ ਸਾਹਿਬ, ਪਟਨਾ।
ਅਕਾਲ ਤਖ਼ਤ ਤੌਂ ਜਾਰੀ ਹੁਕਮਨਾਮੇ ਸਮੂਹ ਸਿਖ ਜਗਤ ਤੇ ਸਾਰੀਆਂ ਸਿੰਘ ਸਭਾਵਾਂ ਤੇ ਲਾਗੂ ਹੁੰਦੇ ਹਨ।
ਗੁਰੂ ਹਰਗੋਬਿੰਦ ਸਾਹਿਬ ਦੇ ੧੬੩੫ ਵਿਚ ਸ੍ਰਿ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਜਾਣ ਉਪਰੰਤ ਅੰਮਿ੍ਰਤ ਸਰ ਸਾਹਿਬ ਦੇ ਪਵਿਤਰ ਅਸਥਾਨ ਤੇ ਸ੍ਰਿ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਪ੍ਰਿਥਿ ਚੰਦ ਦੇ ਵਾਰਸਾਂ ਦੇ ਹਥ ਵਿਚ ਚਲਾ ਗਿਆ ।ਉਨ੍ਹਾਂ ਦੇ ਪੋਤੇ ਹਰ ਜੀ ੧੬੯੬ ਤਕ ੫੫ ਸਾਲ ਲਈ ਤਖ਼ਤ ਦੇ ਸੰਚਾਲਕ ਰਹੇ।੧੬੯੯ ਵਿਚ ਖਾਲਸੇ ਦੀ ਸਿਰਜਨਾ ਉਪਰੰਤ ਗੁਰੂ ਗੋਬਿੰਦ ਸਿੰਘ ਜਿ ਨੇ ਭਾਈ ਮਨੀ ਸਿੰਘ ਨੂੰ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਲਈ ਭੇਜਿਆ।੧੭੧੬ ਵਿਚ ਬੰਦਾ ਸਿੰਘ ਬਹਾਦੁਰ ਦੀ ਸ਼ਹਾਦਤ ਤੌਂ ਬਾਦ ਹਰਿਮੰਦਰ ਸਾਹਿਬ ਦਾ ਸਰੋਵਰ ਤੇ ਅਕਾਲ ਤਖਤ ਸਿਖਾਂ ਲਈ ਪ੍ਰੋਤਸਾਹਨ ਤੇ ਰੂਹਾਨੀ ਆਨੰਦ ਦੇ ਮੁਖ ਸਰੋਤ ਰਹੇ ਹਨ।ਦਿਵਾਲੀ ਤੇ ਵਿਸਾਖੀ ਨੂੰ ਇਥੇ ਸਰਬੱਤ ਖਾਲਸਾ ਦੀਵਾਨ ਸਜਦੇ ਤੇ ਗੁਰਮਤੇ ਰਾਹੀਂ ਗੰਭੀਰ ਪੰਥਕ ਮਸਲਿਆਂ ਤੇ ਫੈਸਲੈ ਲਏ ਜਾਂਦੇ।ਉਦਾਹਰਣ ਦੇ ਤੌਰ ਤੇ ੪ ਅਕਤੂਬਰ ੧੭੪੫ ਨੂੰ ਗੁਰਮਤਾ ਕਰਕੇ ਕਾਲਸੇ ਦੀ ੨੫ ਜਥਿਆਂ ਵਿਚ ਵੰਡ ਕੀਤੀ ਗਈ।੧੯ ਮਾਰਚ ੧੭੪੮ ਦੀ ਵਿਸਾਖੀ ਵਾਲੇ ਦਿਨ ੧੧ ਮਿਸਲਾਂ ਬਨਾਉਣ ਦਾ ਗੁਰਮਤਾ ਕਿਤਾ ਗਿਆ।੧੦ ਅਪ੍ਰੇਲ ੧੬੭੩ ਨੂੰ ਗੁਰਮਤਾ ਕਰਕੇ ਇਕ ਬ੍ਰਾਹਮਣ ਦੀ ਉਸ ਦੀ ਅਗਵਾ ਕਰ ਲਈ ਗਈ ਪਤਨੀ ਦੀ ਮਦਦ ਕਰਨ ਦਾ ਫੇਸਲਾ ਲੀਤਾ ਗਿਆ।ਦਸੰਬਰ ੧੬੭੪ ਭਾਈ ਗੁਰਬਖ਼ਸ਼ ਸਿੰਘ ੩੦ ਸਿਖਾਂ ਦੀ ਅਗਵਾਈ ਵਿਚ ਵਿਚ ਅਹਿਮਦ ਸ਼ਾਹ ਦੁਰਾਨੀ ਤੌਂ ਅਕਾਲ ਬੁੰਗੇ ਦੀ ਰਖਿਆ ਕਰਦੇ ਹੋਏ ਸ਼ਹੀਦ ਹੋ ਗਏ।ਬੁਰਜੀ ਤੇ ਇਮਾਰਤ ਪੂਰੀ ਤਰਾਂ ਢਾਹ ਦਿਤੀ ਗਈ।੧੦ ਅਪ੍ਰੈਲ ੧੭੬੫ ਨੂੰ ਗੁਰਮਤੇ ਵਿਚ ਮੁੜ ਉਸਾਰੀ ਦਾ ਫੈਸਲਾ ਲੈ ਕੇ ੧੭੭੪ ਤਕ ਜ਼ਮੀਨੀ ਤਲ ਤਕ ਅਕਾਲ ਬੁੰਗਾ ਮੁੜ ਉਸਾਰ ਲਿਆ ਗਿਆ।ਬਾਕੀ ਦੀ ਪੰਜ ਮੰਜ਼ਲਾ ਇਮਾਰਤ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿਚ ਮੁਕੰਮਲ ਹੋਈ। ਤੀਸਰੀ ਮੰਜ਼ਲ ਤੇ ਬਣੇ ਹਾਲ ਕਮਰੇ ਦਾ ਤੇਜਾ ਸਿੰਘ ਸਮੁੰਦਰੀ ਹਾਲ ਬਣਨ ਤਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਇਕੱਤਰਤਾਵਾਂ ਲਈ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ।ਜੂਨ ੧੯੮੪ ਵਿਚ ਅਕਾਲ ਬੁੰਗੇ ਦਾ ਮੱਥਾ ਇਕ ਵਾਰ ਫਿਰ ਬਲਿਊਸਟਾਰ ਆਪ੍ਰੇਸ਼ਨ ਦੌਰਾਨ ਹਿੰਦੁਸਤਾਨੀ ਫੌਜ ਦਵਾਰਾ ਬਰਬਾਦ ਕੀਤਾ ਗਿਆ।ਭਾਵੇਂ ਭਾਰਤ ਸਰਕਾਰ ਨੇ ਮੁੜ ਉਸਾਰੀ ਕਰਵਾਈ ਪਰ ਸਿਖਾਂ ਨੂੰ ਇਹ ਪ੍ਰਵਾਨ ਨਹੀਂ ਸੀ।੧੯੮੬ ਵਿਚ ਇਮਾਰਤ ਨੂੰ ਢਾਹ ਕੇ ਕਾਰ ਸੇਵਾ ਰਾਹੀਂ ਅਕਾਲ ਬੁੰਗੇ ਦੀ ਮੁੜ ਉਸਾਰੀ ਕੀਤੀ ਗਈ ਹੈ ਜੋ ਕਿ ਅਜੋਕੀ ਇਮਾਰਤ ਹੈ।
|
|||||||||||||||||||