ਅਕਾਲ ਤਖ਼ਤ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ ।ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’ । 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇੱਥੌਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ,ਉਨ੍ਹਾਂ ਦੇ ਨਾਂ ਹਨ:-

ਹੁਕਮਨਾਮੇ [ਸੋਧ]

ਅਕਾਲ ਤਖ਼ਤ ਤੌਂ ਜਾਰੀ ਹੁਕਮਨਾਮੇ ਸਮੂਹ ਸਿੱਖ ਜਗਤ ਤੇ ਸਾਰੀਆਂ ਸਿੰਘ ਸਭਾਵਾਂ ਤੇ ਲਾਗੂ ਹੁੰਦੇ ਹਨ। == ਗੁਰੂ ਹਰਗੋਬਿੰਦ ਸਾਹਿਬ ਦੇ 1635 ਵਿਚ ਸ੍ਰੀ ਕੀਰਤਪੁਰ ਸਾਹਿਬ ਪ੍ਰਸਥਾਨ ਕਰ ਜਾਣ ਉਪਰੰਤ ਅੰਮਿਤਸਰ ਸਾਹਿਬ ਦੇ ਪਵਿਤਰ ਅਸਥਾਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪ੍ਰਬੰਧ ਪ੍ਰਿਥੀ ਚੰਦ ਦੇ ਵਾਰਸਾਂ ਦੇ ਹੱਥ ਵਿੱਚ ਚਲਾ ਗਿਆ । ਉਨ੍ਹਾਂ ਦੇ ਪੋਤੇ ਹਰ ਜੀ 1696 ਤਕ 55 ਸਾਲ ਲਈ ਤਖ਼ਤ ਦੇ ਸੰਚਾਲਕ ਰਹੇ। 1699 ਵਿਚ ਖਾਲਸਾ ਪੰਥ ਦੀ ਸਿਰਜਨਾ ਉਪਰੰਤ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਮਨੀ ਸਿੰਘ ਨੂੰ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਦੇ ਪ੍ਰਬੰਧ ਲਈ ਭੇਜਿਆ। 1716 ਵਿਚ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ ਬਾਦ ਹਰਿਮੰਦਰ ਸਾਹਿਬ ਦਾ ਸਰੋਵਰ ਤੇ ਅਕਾਲ ਤਖਤ ਸਿਖਾਂ ਲਈ ਪ੍ਰੋਤਸਾਹਨ ਤੇ ਰੂਹਾਨੀ ਆਨੰਦ ਦੇ ਮੁੱਖ ਸਰੋਤ ਰਹੇ ਹਨ। ਦਿਵਾਲੀ ਤੇ ਵਿਸਾਖੀ ਨੂੰ ਇਥੇ ਸਰਬੱਤ ਖਾਲਸਾ ਦੀਵਾਨ ਸਜਦੇ ਤੇ ਗੁਰਮਤੇ ਰਾਹੀਂ ਗੰਭੀਰ ਪੰਥਕ ਮਸਲਿਆਂ ਤੇ ਫੈਸਲੈ ਲਏ ਜਾਂਦੇ। ਉਦਾਹਰਣ ਦੇ ਤੌਰ ਤੇ 4 ਅਕਤੂਬਰ 1745 ਨੂੰ ਗੁਰਮਤਾ ਕਰਕੇ ਕਾਲਸੇ ਦੀ 25 ਜੱਥਿਆਂ ਵਿਚ ਵੰਡ ਕੀਤੀ ਗਈ। 19 ਮਾਰਚ 1748 ਦੀ ਵਿਸਾਖੀ ਵਾਲੇ ਦਿਨ 11 ਮਿਸਲਾਂ ਬਣਾਉਣ ਦਾ ਗੁਰਮਤਾ ਕੀਤਾ ਗਿਆ। 10 ਅਪ੍ਰੇਲ 1673 ਨੂੰ ਗੁਰਮਤਾ ਕਰਕੇ ਇਕ ਬ੍ਰਾਹਮਣ ਦੀ ਉਸ ਦੀ ਅਗਵਾ ਕਰ ਲਈ ਗਈ ਪਤਨੀ ਦੀ ਮਦਦ ਕਰਨ ਦਾ ਫੈਸਲਾ ਕੀਤਾ ਗਿਆ। ਦਸੰਬਰ ੧੬੭੪ ਭਾਈ ਗੁਰਬਖ਼ਸ਼ ਸਿੰਘ ੩੦ ਸਿਖਾਂ ਦੀ ਅਗਵਾਈ ਵਿਚ ਵਿਚ ਅਹਿਮਦ ਸ਼ਾਹ ਦੁਰਾਨੀ ਤੌਂ ਅਕਾਲ ਬੁੰਗੇ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋ ਗਏ।ਬੁਰਜੀ ਤੇ ਇਮਾਰਤ ਪੂਰੀ ਤਰਾਂ ਢਾਹ ਦਿਤੀ ਗਈ। ੧੦ ਅਪ੍ਰੈਲ ੧੭੬੫ ਨੂੰ ਗੁਰਮਤੇ ਵਿਚ ਮੁੜ ਉਸਾਰੀ ਦਾ ਫੈਸਲਾ ਲੈ ਕੇ ੧੭੭੪ ਤਕ ਜ਼ਮੀਨੀ ਤਲ ਤਕ ਅਕਾਲ ਬੁੰਗਾ ਮੁੜ ਉਸਾਰ ਲਿਆ ਗਿਆ। ਬਾਕੀ ਦੀ ਪੰਜ ਮੰਜਲਾ ਇਮਾਰਤ ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਵਿਚ ਮੁਕੰਮਲ ਹੋਈ। ਤੀਸਰੀ ਮੰਜਲ ਤੇ ਬਣੇ ਹਾਲ ਕਮਰੇ ਦਾ ਤੇਜਾ ਸਿੰਘ ਸਮੁੰਦਰੀ ਹਾਲ ਬਣਨ ਤਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਇਕੱਤਰਤਾਵਾਂ ਲਈ ਇਸਤੇਮਾਲ ਕੀਤਾ ਜਾਂਦਾ ਰਿਹਾ ਹੈ। ਜੂਨ ੧੯੮੪ ਵਿਚ ਅਕਾਲ ਬੁੰਗੇ ਦਾ ਮੱਥਾ ਇਕ ਵਾਰ ਫਿਰ ਬਲਿਊਸਟਾਰ ਆਪ੍ਰੇਸ਼ਨ ਦੌਰਾਨ ਹਿੰਦੁਸਤਾਨੀ ਫੌਜ ਦਵਾਰਾ ਬਰਬਾਦ ਕੀਤਾ ਗਿਆ। ਭਾਵੇਂ ਭਾਰਤ ਸਰਕਾਰ ਨੇ ਮੁੜ ਉਸਾਰੀ ਕਰਵਾਈ ਪਰ ਸਿੱਖਾਂ ਨੂੰ ਇਹ ਪ੍ਰਵਾਨ ਨਹੀਂ ਸੀ। ੧੯੮੬ ਵਿਚ ਇਮਾਰਤ ਨੂੰ ਢਾਹ ਕੇ ਕਾਰ ਸੇਵਾ ਰਾਹੀਂ ਅਕਾਲ ਬੁੰਗੇ ਦੀ ਮੁੜ ਉਸਾਰੀ ਕੀਤੀ ਗਈ ਹੈ ਜੋ ਕਿ ਅਜੋਕੀ ਇਮਾਰਤ ਹੈ।

Khanda Blue wEffects.jpg ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png