ਕਹਾਵਤਾਂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਅਖਾਣ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਚੀਨੀ ਕਹਾਵਤ ਵਿੱਚ ਕਿਹਾ ਗਿਆ ਹੈ: ",ਬੁਢੇ ਹੋਣਤੱਕ ਸਿੱਖੋ, ਵੱਡੀ ਉਮਰ ਭੋਗੋ, ਫਿਰ ਵੀ ਇਕ ਤਿਹਾਈ ਸਿੱਖਣਾ ਅਜੇ ਬਾਕੀ ਹੁੰਦਾ ਹੈ,"

ਅਖਾਣ ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ ਕਾਨ੍ਹ ਸਿੰਘ ਨਾਭਾ[੧] ਆਪਣੀ ਮਹਾਨ ਕ੍ਰਿਤ ਮਹਾਨ ਕੋਸ਼[੨] ਵਿੱਚ ਅਖਾਣ ਨੂੰ ਦਰਸਾਉਦੇ ਹਨ। ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ ਹੈ। ਸਦੀਆਂ ਤੋਂ ਪੰਜਾਬੀਆਂ ਦੁਆਰਾ ਬੋਲੇ ਜਾਂਦੇ ਅਖਾਣ ਨਾ ਸਿਰਫ ਪੰਜਾਬੀ ਬੋਲੀ ਦਾ ਸ਼ਿੰਗਾਰ ਹਨ, ਸਗੋਂ ਇਸ ਦਾ ਵੱਡਮੁੱਲਾ ਸਰਮਾਇਆ ਵੀ ਹਨ | ਇਹ ਉਹ ਜਿਉਂਦੇ-ਜਾਗਦੇ ਪ੍ਰਤੀਬਿੰਬ ਹਨ, ਜਿਨ੍ਹਾਂ ਦੁਆਰਾ ਕੋਈ ਵਿਅਕਤੀ ਆਪਣੇ ਸੰਦੇਸ਼ ਨੂੰ ਸੁਹਜਮਈ ਢੰਗ ਨਾਲ ਸੰਚਾਰਿਤ ਕਰ ਸਕਦਾ ਹੈ। ਇਹ ਅਖਾਣ ਤੀਖਣ-ਵਿਅੰਗ, ਗੁੱਝੀ ਚੋਟ ਅਤੇ ਉਚੇਚੇ ਉਪਦੇਸ਼ ਰਾਹੀਂ ਜੀਵਨ ਦੇ ਯਥਾਰਥ ਦੀ ਸੋਝੀ ਕਰਵਾਉਂਦੇ ਹਨ। ਬਿੰਬਾਤਮਕ ਪੇਸ਼ਕਾਰੀ, ਸੂਤਰ ਸ਼ੈਲੀ ਅਤੇ ਸੁਹਜਮਈ ਬਿਆਨ ਕਰਕੇ ਇਹ ਅਖਾਣ ਕਾਵਿ-ਗੁਣਾਂ ਨਾਲ ਵੀ ਭਰਪੂਰ ਹਨ। ਇਨ੍ਹਾਂ ਅਖਾਣਾਂ ਦੁਆਰਾ ਸੰਚਾਰਤ ਅਰਥ ਸਥਾਈ ਨਹੀਂ, ਸਗੋਂ ਪ੍ਰਸਥਿਤੀਆਂ ਅਨੁਸਾਰ ਹੁੰਦੇ ਹਨ।

ਕਿਸਮਾਂ[ਸੋਧੋ]

ਕਈ ਅਖਾਣ ਆਪਣੇ ਅਰਥ ਸਿੱਧ-ਪੱਧਰੇ ਬਿਆਨ ਕਰ ਜਾਂਦੇ ਹਨ ਪਰ ਕਈਆਂ ਵਿੱਚ ਡੂੰਘੀਆਂ ਰਮਜ਼ਾਂ ਅਤੇ ਵਿਅੰਗ ਲੁਪਤ ਹੁੰਦਾ ਹੈ।
ਮਨੁੱਖ ਇੱਕ ਸਮਾਜਿਕ ਜੀਵ ਹੋਣ ਕਰਕੇ ਚੇਤੰਨਤਾ ਨਾਲ ਲਬਰੇਜ਼ ਹੁੰਦਾ ਹੈ। ਇਸ ਲਈ ਉਹ ਹਰ ਕੰਮ ਨਵੇਂ ਸਿਰਿਓ ਕਰਨ ਨਾਲੋਂ ਆਪਣੇ ਪੁਰਖਿਆਂ ਦੇ ਅਨੁਭਵਾਂ ਦਾ ਲਾਹਾ ਲੈਣਾ ਵਧੇਰੇ ਉਚਿਤ ਸਮਝਦਾ ਹੈ। ਪੰਜਾਬੀ ਅਖਾਣ ਪੰਜਾਬੀ ਸੱਭਿਆਚਾਰ ਦਾ ਸ਼ੀਸ਼ਾ ਹੋਣ ਕਰਕੇ ਸਮੇਂ ਦੇ ਸੱਚ ਨੂੰ ਬਗੈਰ ਕਿਸੇ ਮੁਲੰਮੇ ਦੇ ਪੇਸ਼ ਕਰਦੇ ਹਨ | ਇਨ੍ਹਾਂ ਦੁਆਰਾ ਕਿਸੇ ਸੰਦੇਸ਼ ਦਾ ਸੰਜਮਮਈ ਅਤੇ ਸੁਹਜਮਈ ਢੰਗ ਨਾਲ ਸੰਚਾਰ ਕੀਤਾ ਜਾ ਸਕਦਾ ਹੈ। ਇਨ੍ਹਾਂ ਅਖਾਣਾਂ ਦੁਆਰਾ ਪ੍ਰਸਾਰਿਤ ਕੀਤਾ ਜਾਂਦਾ ਗਿਆਨ ਕੁੱਜੇ ਵਿੱਚ ਸਮੁੰਦਰ ਬੰਦ ਕਰਨਾ ਦੇ ਬਰਾਬਰ ਹੈ। ਹਰੇਕ ਪੜ੍ਹਿਆਂ, ਅੱਧ-ਪੜ੍ਹਿਆ ਅਤੇ ਅਨਪੜ੍ਹਿਆ ਮਨੁੱਖ ਆਪਣੀ ਰੋਜ਼ਮੱਰਾ ਦੀ ਬੋਲਬਾਣੀ ਵਿੱਚ ਇਨ੍ਹਾਂ ਅਖਾਣਾਂ ਦੀ ਵਰਤੋਂ ਆਮ ਕਰਦਾ ਮਿਲ ਜਾਂਦਾ ਹੈ।

ਅਖਾਣ[ਸੋਧੋ]

ਪੰਜਾਬੀ ਆਖਾਣ[ਸੋਧੋ]

  • ਉਸ ਪੇਕੇ ਕੀ ਜਾਣਾ ਜਿਥੇ ਸਿਰ ਪਾਣੀ ਨਾ ਪਾਣਾ : ਪਿੰਡ ਭਾਵੇਂ ਪੇਕਿਆਂ ਦਾ ਹੀ ਹੋਵੇ ਪਰ ਸੁਖ-ਅਰਾਮ ਤੋਂ ਬਗੈਰ ਉਥੇ ਜਾਣਾ ਵੀ ਬੇਕਾਰ ਹੁੰਦਾ ਹੈ।
  • ਉਜੜੀਆਂ ਭਰਜਾਈਆਂ ਵਲੀ ਜਿਨ੍ਹਾਂ ਦੇ ਜੇਠ : ਜੇਕਰ ਘਰ ਦੇ ਵੱਡ-ਵਡੇਰੇ ਹੀ ਨਿਕੰਮੇ ਹੋਣ ਤਾਂ ਉਨ੍ਹਾਂ ਦਾ ਆਸਰਾ ਭਾਲਣ ਵਾਲਿਆਂ ਦਾ ਹਾਲ ਵੀ ਮੰਦਾ ਹੀ ਹੁੰਦਾ ਹੈ |
  • ਉਠ ਨੀ ਨੂੰ ਹੇਂ ਨਿਸਲ ਹੋ ਚਰਖਾ ਛੱਡ ਤੇ ਚੱਕੀ ਝੋ : ਜਦੋਂ ਹੁਸ਼ਿਆਰੀ ਨਾਲ ਕਿਸੇ ਨੂੰ ਸੌਖੇ ਕੰਮ ਦੀ ਥਾਂ ਕੋਈ ਔਖਾ ਕੰਮ ਕਰਨ ਲਈ ਕਿਹਾ ਜਾਵੇ।
  • ਅੱਗੇ ਬੀਬੀ ਟੱਪਣੀ ਪਿੱਛੇ ਢੋਲਾਂ ਦੀ ਗੜਗੱਜ :ਜਦੋਂ ਕੋਈ ਬੇਕਾਬੂ ਸੁਭਾਅ ਦਾ ਮਾਲਕ ਹੋਵੇ, ਉਪਰੋਂ ਹਾਲਾਤ ਵੀ ਉਹੋ ਜਿਹੇ ਹੀ ਮਿਲ ਜਾਣ।
  • ਅੰਨ੍ਹੀ ਕੁੱਤੀ ਜਲੇਬੀਆਂ ਦੀ ਰਾਖੀ : ਜਦੋਂ ਕਿਸੇ ਅਣਅਧਿਕਾਰੀ ਨੂੰ ਅਧਿਕਾਰ ਸੌਪ ਦਿੱਤਾ ਜਾਵੇ।
  • ਆਪਣਾ ਹੀ ਨਾ ਭਰੇ ਤੇ ਕੁੜਮਾਂ ਅੱਗੇ ਕੀ ਧਰੇ : ਜਦੋਂ ਕਿਸੇ ਦਾ ਆਪਣਾ ਹੀ ਗੁਜ਼ਾਰਾ ਨਾ ਹੋਵੇ ਤਾਂ ਉਹ ਕਿਸੇ ਹੋਰ ਦੀ ਸਹਾਇਤਾ ਭਲਾ ਕਿਵੇਂ ਕਰ ਸਕਦਾ ਹੈ।
  • ਆਪਣੀ ਅੱਖ ਪਰਾਇਆ ਡੇਲਾ : ਜਦੋਂ ਕੋਈ ਆਪਣੀ ਚੀਜ਼ ਨੂੰ ਦੂਜਿਆਂ ਦੇ ਮੁਕਾਬਲੇ ਬਿਹਤਰੀਨ ਬਿਆਨ ਕਰੀ ਜਾਵੇ।
  • ਆਪਣੇ ਘਰ ਪਕਾਈ ਨਾ ਸਾਡੇ ਘਰ ਆਈ ਨਾ : ਇਹ ਅਖਾਣ ਲਾਰਾ-ਲੱਪਾ ਲਾਉਣ ਵਾਲੇ ਇਨਸਾਨਾਂ ਲਈ ਵਰਤਿਆ ਜਾਂਦਾ ਹੈ।
  • ਆਇਆ ਬੀਬੀ ਦਾ ਵਾਰਾ ਉੱਜੜ ਗਿਆ ਤਖਤ ਹਜ਼ਾਰਾ : ਜਦੋਂ ਕਿਸੇ ਦੇ ਖਾਣ-ਪੀਣ ਜਾਂ ਲੈਣ ਦੀ ਵਾਰੀ ਆਉਣ 'ਤੇ ਕੋਈ ਵਸਤੂ ਖਤਮ ਹੋ ਜਾਵੇ।
  • ਅਮੀਰ ਦੇ ਸਾਲੇ ਬਹੁਤ ਪਰ ਗਰੀਬ ਦਾ ਭਣਵਈਆ ਕੋਈ ਨਹੀਂ : ਗਰੀਬ ਬੰਦੇ ਨਾਲ ਕੋਈ ਵੀ ਸਾਂਝ ਰੱਖਣੀ ਪਸੰਦ ਨਹੀਂ ਕਰਦਾ।
  • ਆਬ ਆਬ ਕਰ ਮੋਇਓ ਬੱਚਾ ਫ਼ਾਰਸੀਆਂ ਘਰ ਗਾਲ਼ੇ : ਜਦੋਂ ਕੋਈ ਵਿਅਕਤੀ ਆਪਣੀ ਬੋਲੀ ਛੱਡ ਕੇ ਓਪਰੀ ਬੋਲੀ ਬੋਲਣ ਲੱਗ ਪਏ।
  • ਔਤਰ ਨਖੱਤਰ ਨਾ ਮੂਲੀ ਨਾ ਪੱਤਰ : ਇਹ ਆਖਣ ਸੰਤਾਨਹੀਣ ਮਨੁੱਖਾਂ ਲਈ ਵਰਤ ਲਿਆ ਜਾਂਦਾ ਹੈ।
  • ਇਸ਼ਕ ਪ੍ਰਹੇਜ਼ ਮੁਹੰਮਦ ਬਖਸ਼ਾ ਕਦੇ ਨਹੀਂ ਰਲ ਬਹਿੰਦੇ : ਪਿਆਰ-ਮੁਹੱਬਤ ਵਿੱਚ ਸੰਗ-ਸੰਕੋਚ ਦਾ ਕੋਈ ਸਥਾਨ ਨਹੀਂ ਹੁੰਦਾ।
  • ਇੱਲ ਦਾ ਨਨਾਣਵਈਆ ਕਾਂ : ਮਾੜੇ-ਮੋਟਿਆਂ ਦੇ ਸਾਕ-ਸਬੰਧੀ ਵੀ ਉਨ੍ਹਾਂ ਵਰਗੇ (ਮਾੜੇ) ਹੀ ਹੁੰਦੇ ਹਨ।
  • ”ਉਹ ਜ਼ਮੀਨ ਰਾਣੀ ਜਿਸ ਦੇ ਸਿਰ ‘ਤੇ ਪਾਣੀ।” ਜਿਸ ਜ਼ਮੀਨ ਨੂੰ ਪਾਣੀ ਨਾ ਲੱਗਦਾ ਹੋਵੇ ਉਹ ਉਪਜਾਊ ਨਹੀਂ ਹੋ ਸਕਦੀ।
  • ”ਅੱਗੇ ਡਿੱਗਿਆਂ ਨੂੰ ਤਾਂ ਸ਼ੇਰ ਵੀ ਨਹੀਂ ਖਾਂਦਾ।”
  • ‘ਫਲ ਨੀਵਿਆਂ ਰੁੱਖਾਂ ਨੂੰ ਲੱਗਦੇ ਸਿੰਬਲਾ ਤੂੰ ਮਾਣ ਨਾ ਕਰੀਂ।’
  • ’ਅੱਡ ਖਾਏ ਹੱਡ ਖਾਏ, ਵੰਡ ਖਾਏ ਖੰਡ ਖਾਏ।’
  • ‘ਅੱਤ ਭਲਾ ਨਾ ਬੋਲਣਾ, ਅੱਤ ਨਾ ਭਲੀ ਚੁੱਪ’ ਅੱਤ ਨਾ ਭਲਾ ਮੇਘਲਾ, ਅੱਤ ਨਾ ਭਲੀ ਧੁੱਪ।’
  • ਅੰਨ੍ਹੇ ਅੱਗੇ ਰੋਣਾ ਅੱਖੀਆਂ ਦਾ ਖੌ।’
  • ‘ਅਮੀਰ ਦੀ ਮਰ ਗਈ ਕੁੱਤੀ, ਉਹ ਹਰ ਕਿਸੇ ਨੇ ਪੁੱਛੀ, ਗਰੀਬ ਦੀ ਮਰ ਗਈ ਮਾਂ ਉਹਦਾ ਕਿਸੇ ਵੀ ਨਾ ਲਿਆ ਨਾਂ
  • ਮਾਇਆ ਤੇਰੇ ਤਿੰਨ ਨਾਮ, ਪਰਸੂ, ਪਰਸਾ, ਪਰਸ ਰਾਮ
  • ਇਕ ਅਤੇ ਇੱਕ ਗਿਆਰਾਂ,
  • ਇਕ ਹੱਥ ਨਾਲ ਤਾੜੀ ਨਹੀਂ ਵੱਜਦੀ,
  • ਇਕ ਦਰ ਬੰਦ ਸੌ ਦਰ ਖੁੱਲ੍ਹਾ,
  • ਸੱਚ ਆਖਣਾ ਅੱਧੀ ਲੜਾਈ,
  • ਸਲਾਹ ਕੰਧਾਂ ਕੋਲੋਂ ਵੀ ਲੈਣੀ ਚਾਹੀਦੀ ਹੈ,
  • ਸੋਗ ਦਿਲ ਦਾ ਰੋਗ,
  • ਹੱਥ ਕੰਗਣ ਨੂੰ (ਸ਼ੀਸ਼ਾ) ਆਰਸੀ ਕੀ,
  • ਹੱਥਾਂ ਬਾਝ ਕਰਾਰਿਆਂ ਵੈਰੀ ਮਿੱਤ ਨਾ ਹੋਏ,
  • ਕੰਧਾਂ ਦੇ ਵੀ ਕੰਨ ਹੁੰਦੇ ਹਨ,
  • ਕਰੋ ਮਨ ਦੀ ਸੁਣੋ ਸਭ ਦੀ,
  • ਕੱਲ੍ਹ ਨਾਮ ਕਾਲ ਦਾ,
  • ਕਾਹਲੀ ਅੱਗੇ ਟੋਏ,
  • ਕਾਗਜ਼ਾਂ ਦੇ ਘੋੜੇ ਕਦ ਤਕ ਦੌੜੇ,
  • ਕਾਵਾਂ ਦੇ ਆਖਿਆਂ ਢੱਗੇ ਨਹੀਂ ਮਰਦੇ,
  • ਕੋਠਾ ਉਸਰਿਆ ਤਰਖਾਣ ਵਿਸਰਿਆ,
  • ਖੂਹ ਪੱਟਦੇ ਨੂੰ ਖਾਤਾ ਤਿਆਰ,
  • ਗਾਹਕ ਤੇ ਮੌਤ ਦਾ ਕੋਈ ਪਤਾ ਨਹੀਂ
  • ਬਿਨਾਂ ਯੋਗ ਕਾਰਨ ਦੇ ਕਟਾਰ ਨਾ ਕੱਢੋ ਪਰ ਜੇ ਕੱਢਣੀ ਪੈ ਜਾਏ ਤਾਂ ਇੰਜ ਚਲਾਓ ਕਿ ਘੋੜੀ ਤੇ ਸਵਾਰ ਦੋਹਾਂ ਨੂੰ ਚਿੱਤ ਕਰ ਦਿਓ।
  • ਦਲੇਰੀ ਇਹ ਨਹੀਂ ਪੁੱਛਦੀ ਕਿ ਕੰਧ ਕਿੰਨੀ ਪਥਰੀਲੀ ਹੈ।
  • ਉਸ ਨੇ ਲਿਓ ਤਾਲਸਟਾਏ ਦੇ ਟੋਪ ਵਰਗਾ ਟੋਪ ਤਾਂ ਖਰੀਦ ਲਿਆ ਪਰ ਉਸ ਵਰਗਾ ਸਿਰ ਕਿੱਥੋਂ ਖਰੀਦੇਗਾ।
  • ਐਸੀ ਕੋਈ ਬਿਮਾਰੀ ਨਹੀਂ ਜਿਸ ਦਾ ਸਾਡੇ ਪਹਾੜਾਂ ਦੀਆਂ ਜੜ੍ਹੀਆਂ-ਬੂਟੀਆਂ ਇਲਾਜ ਨਾ ਕਰ ਸਕਣ।
  • ਬਲਦਾਂ ਦੇ ਚੋਰੀ ਹੋਣ ਪਿੱਛੋਂ ਜੰਦਰਾ ਲਾਉਣ ਦਾ ਕੀ ਲਾਭ।
  • ਘਟਨਾ ਪਿੱਛੋਂ ਤਾਂ ਸਾਰੇ ਹੀ ਸਿਆਣੇ ਹੋ ਜਾਂਦੇ ਹਨ।
  • ਸਿਆਣੇ ਹੱਥਾਂ ਵਿੱਚ ਸੱਪ ਦੀ ਜ਼ਹਿਰ ਕੁਝ ਨਹੀਂ ਕਰ ਸਕਦੀ,
  • ਮੂਰਖ ਦੇ ਹੱਥਾਂ ਵਿੱਚ ਸ਼ਹਿਦ ਵੀ ਨੁਕਸਾਨ ਪਹੁੰਚਾ ਸਕਦਾ ਹੈ।

ਹਵਾਲੇ