ਅਨੰਦ ਕਾਰਜ
ਅਨੰਦ ਕਾਰਜ ਸਿੱਖ ਵਿਆਹ ਦੀ ਰੀਤ ਹੈ। ਇਸਦਾ ਅੱਖਰੀ ਮਤਲਬ ਹੈ, ਖ਼ੁਸ਼ੀ ਭਰਿਆ ਕੰਮ। ਅਨੰਦੁ ਸਿੱਖਾਂ ਦੇ ਤੀਜੇ ਗੁਰੂ, ਗੁਰੂ ਅਮਰਦਾਸ ਦਾ ਕਲਾਮ ਹੈ ਜੋ ਓਹਨਾ ਰਾਮਕਲੀ ਰਾਗ ਤਹਿਤ ਰਚਿਆ। ਇਹ ਗੁਰੂ ਗ੍ਰੰਥ ਸਾਹਿਬ ਵਿਚ ਪੰਨਾ ੯੧੭ ਉੱਤੇ ਦਰਜ ਹੈ। ਬਾਅਦ ਵਿਚ ਚੌਥੇ ਗੁਰੂ, ਗੁਰੂ ਰਾਮਦਾਸ ਨੇ ਚਾਰ ਲਾਵਾਂ ਦੀ ਰਚਨਾ ਕੀਤੀ। ਸਿੱਖ ਵਿਆਹ ਵੇਲ਼ੇ ਇਸ ਰਚਨਾ ਦਾ ਪਾਠ ਹੁੰਦਾ ਹੈ ਅਤੇ ਲਾਵਾਂ ਦੇ ਪਾਠ ਵੇਲ਼ੇ ਵਿਆਹ ਵਾਲ਼ਾ ਜੋੜਾ (ਮੁੰਡਾ ਅਤੇ ਕੁੜੀ) ਗੁਰੂ ਗ੍ਰੰਥ ਸਾਹਿਬ ਨੂੰ ਸੱਜੇ ਹੱਥ ਰੱਖਦੇ ਹੋਏ ਇਸਦੀ ਪਰਕਰਮਾ ਕਰਦਾ ਹੈ। ਇਸ ਤਰ੍ਹਾਂ ਚਾਰ ਵਾਰ ਪਰਕਰਮਾ ਕੀਤੀ ਜਾਂਦੀ ਹੈ।
੧੯੦੯ ਵਿਚ ਬਰਤਾਨਵੀ ਭਾਰਤ ਵਿਚ ਅਨੰਦ ਕਾਰਜ ਐਕਟ ਪਾਸ ਹੋਇਆ ਪਰ ਅਜ਼ਾਦੀ ਤੋਂ ਬਾਅਦ ਪਾਕਿਸਤਾਨ ਵਿਚ ਅਨੰਦ ਕਾਰਜ ਐਕਟ ੨੦੦੭ ਵਿਚ ਪਾਸ ਹੋਇਆ[੧] ਜਿਸ ਦੇ ਤਹਿਤ ਦੁਨੀਆਂ ਦੇ ਕਿਸੇ ਵੀ ਕੋਨੇ ’ਚੋਂ ਸਿੱਖ ਆਪਣਾ ਵਿਆਹ ਰਜਿਸਟਰ ਕਰ ਸਕਦੇ ਹਨ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚੋਂ ਸਿੱਖਾਂ ਨੇ ਆਪਣੇ ਵਿਆਹ ਇਸਦੇ ਤਹਿਤ ਰਜਿਸਟਰ ਵੀ ਕੀਤੇ ਹਨ। ਪਾਕਿਸਤਾਨ ਸਰਕ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਰਜਿਸਟ੍ਰੇਸ਼ਨ ਲਈ ਸਰਟੀਫ਼ਿਕੇਟ ਜਾਰੀ ਕਰਦੀ ਹੈ।[੧] ਭਾਰਤ ਵਿਚ ਇਹ ਐਕਟ ਅਜ਼ਾਦੀ ਤੋਂ ਬਾਅਦ ਵੀ ਲਾਗੂ ਰਿਹਾ[੨] ਅਤੇ ਹਾਲ ਹੀ ਵਿਚ ਇਸ ਵਿਚ ਸੁਧਾਰ ਕਰਕੇ ਇਹ ਐਕਟ ਪਾਸ ਹੋਇਆ ਪਰ ਕੁਝ ਕਮੀਆਂ ਬਾਕੀ ਹਨ।
ਅਨੰਦ ਮੈਰਿਜ ਐਕਟ ਦਾ ਇਤਿਹਾਸ [ਸੋਧ]
ਅਨੰਦ ਕਾਰਜ ਤਹਿਤ ਹੋਏ ਵਿਆਹ ਨੂੰ ਕਾਨੂੰਨੀ ਮਾਨਤਾ ਦਵਾਉਣ ਲਈ ਸਭ ਤੋਂ ਪਹਿਲਾਂ ਖ਼ਿਆਲ ਰਿਆਸਤ ਨਾਭਾ ਦੇ ਟਿੱਕਾ ਰਿਪੂਦਮਨ ਸਿੰਘ ਨੂੰ ਆਇਆ ਜੋ ਵਾਇਸਰਾਏ ਦੀ ਕੌਂਸਲ ਦੇ ਸਿੱਖ ਮੈਂਬਰ ਸਨ। ਸਿੰਘ ਨੇ ਸਿੱਖ ਜਥੇਬੰਦੀਆਂ ਅਤੇ ਭਾਈ ਕਾਨ੍ਹ ਸਿੰਘ ਨਾਭਾ ਆਦਿ ਵਿਦਵਾਨਾਂ ਦੀ ਰਾਏ ਲੈਣ ਤੋਂ ਬਾਅਦ ੩੦ ਅਕਤੂਬਰ ੧੯੦੮ ਨੂੰ ਇਸ ਸਬੰਧੀ ਬਿੱਲ ਕੌਂਸਲ ਵਿਚ ਪੇਸ਼ ਕੀਤਾ।[੨][੩] ਇਸ ਬਿੱਲ ਦਾ ਕੁਝ ਹਿੰਦੂ ਧਰਮ ਵੱਲ ਝੁਕਾਅ ਵਾਲ਼ੇ ਸਿੱਖਾਂ ਵੱਲੋਂ ਵਿਰੋਧ ਵੀ ਕੀਤਾ ਗਿਆ ਜਿੰਨਾਂ ਵਿਚ ਮਹਾਰਾਜਾ ਨਾਭਾ, ਹੀਰਾ ਸਿੰਘ ਵੀ ਸ਼ਾਮਲ ਸਨ। ਬਾਅਦ ਵਿਚ ਕੌਂਸਲ ਦੇ ਐਡੀਸ਼ਨਲ ਮੈਂਬਰ ਸਰਦਾਰ ਸੁੰਦਰ ਸਿੰਘ ਮਜੀਠੀਆ ਨੇ ੨੭ ਅਗਸਤ ੧੯੦੯ ਨੂੰ ਇਹ ਬਿਲ ਸ਼ਿਮਲਾ ਵਿਖੇ ਵਾਇਸਰਾਇ ਦੀ ਕੌਂਸਲ ਵਿਚ ਪੇਸ਼ ਕੀਤਾ[੩] ਅਤੇ ਕੌਂਸਲ ਨੇ ਇਸਨੂੰ ਸਿਲੈਕਟ ਕਮੇਟੀ ਦੇ ਸਪੁਰਦ ਕਰ ਦਿੱਤਾ। ੧੦ ਸਤੰਬਰ ਨੂੰ ਕਮੇਟੀ ਦੀ ਰਿਪੋਟ ਕੌਂਸਲ ਵਿਚ ਪੇਸ਼ ਹੋਈ ਅਤੇ ਵੱਧ ਗਿਣਤੀ ਵਿਚ ਹਮਾਇਤ ਦੇ ਚਲਦੇ ੨੨ ਅਕਤੂਬਰ ੧੯੦੯ ਨੂੰ ਇਹ ਬਿੱਲ ਪਾਸ ਹੋ ਗਿਆ ਅਤੇ ਸਾਰੇ ਬਰਤਾਨਵੀ ਭਾਰਤ, ਜਿਸ ਵਿਚ ਮੌਜੂਦਾ ਪਾਕਿਸਤਾਨ ਅਤੇ ਬੰਗਲਾਦੇਸ਼ ਵੀ ਸ਼ਾਮਲ ਸਨ, ’ਤੇ ਲਾਗੂ ਹੋਇਆ।[੩]
ਇਹ ਵੀ ਵੇਖੋ [ਸੋਧ]
ਹਵਾਲੇ [ਸੋਧ]
- ↑ ੧.੦ ੧.੧ "India rejected separate Sikh Marriage Act which Pak enacted 4 yrs ago". ਇੰਡੀਅਨ ਐਕਸਪ੍ਰੈੱਸ. ਸਤੰਬਰ ੧, ੨੦੧੧. http://www.indianexpress.com/news/india-rejected-separate-sikh-marriage-act-which-pak-enacted-4-yrs-ago/840000/0. Retrieved on ਨਵੰਬਰ ੧੨, ੨੦੧੨.
- ↑ ੨.੦ ੨.੧ "ਅਨੰਦ ਮੈਰਿਜ ਐਕਟ ਦਾ ਸੱਚ - ਮ੍ਰਿਗਤ੍ਰਿਸ਼ਨਾ". ਹਫ਼ਤਾਵਾਰੀ ਅਜੀਤ. ਅਪ੍ਰੈਲ ੨੬, ੨੦੧੨. http://www.ajitweekly.com/main-news/article/783-2012-04-26-05-49-14.html. Retrieved on ਨਵੰਬਰ ੧੨, ੨੦੧੨.
- ↑ ੩.੦ ੩.੧ ੩.੨ "'ਅਨੰਦ ਮੈਰਿਜ ਐਕਟ' ਨਾਲ ਸਿੱਖਾਂ ਦੀ ਵਿਲੱਖਣ ਹੋਂਦ ਨੂੰ ਪ੍ਰਵਾਨਗੀ ਮਿਲੀ". ਖ਼ਬਰ. ਰੋਜ਼ਾਨਾ ਅਜੀਤ. ਅਪ੍ਰੈਲ ੧੪, ੨੦੧੨. http://www.ajitjalandhar.com/20120414/edit1.php. Retrieved on ਨਵੰਬਰ ੧੨, ੨੦੧੨.
| ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |
|
|||||||||||||||||