ਕਾਨ੍ਹ ਸਿੰਘ ਨਾਭਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਕਾਨ੍ਹ ਸਿੰਘ ਨਾਭਾ
ਕਾਨ੍ਹ ਸਿੰਘ ਨਾਭਾ.jpg
ਕਾਨ੍ਹ ਸਿੰਘ ਨਾਭਾ
ਜਨਮ: 30 ਅਗਸਤ 1861
ਸਬਜ਼ ਬਨੇਰਾ, ਪਟਿਆਲਾ ਰਿਆਸਤ, ਬਰਤਾਨਵੀ ਪੰਜਾਬ
ਮੌਤ: 24 ਨਵੰਬਰ, 1938
ਨਾਭਾ, ਨਾਭਾ ਰਿਆਸਤ, ਬਰਤਾਨਵੀ ਪੰਜਾਬ
ਕਾਰਜ_ਖੇਤਰ: ਸਿੱਖੀ ਧਰਮ
ਰਾਸ਼ਟਰੀਅਤਾ: ਭਾਰਤੀ
ਭਾਸ਼ਾ: ਪੰਜਾਬੀ
ਕਾਲ: 1861-1938
ਵਿਸ਼ਾ: ਖੋਜ

ਭਾਈ ਕਾਨ੍ਹ ਸਿੰਘ ਨਾਭਾ (ਅੰਗਰੇਜ਼ੀ:Kahn Singh Nabha

1861-1938) ਉੱਨੀਵੀਂ ਸਦੀ ਦੇ ਇਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਓਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਲ ਹੈ। ਓਹਨਾਂ ਨੇ ਸਿੰਘ ਸਭਾ ਲਹਿਰ ਵਿਚ ਵੀ ਆਪਣਾ ਯੋਗਦਾਨ ਦਿੱਤਾ।

ਮੁੱਢਲੀ ਜ਼ਿੰਦਗੀ [ਸੋਧ]

ਭਾਈ ਕਾਨ੍ਹ ਸਿੰਘ ਦਾ ਜਨਮ ਭਾਦੋਂ ਵਦੀ 10 ਬਿਕ੍ਰਮੀ ਸੰਮਤ 1918 ਮੁਤਾਬਕ 30 ਅਗਸਤ 1861 ਨੂੰ ਪਟਿਆਲਾ ਰਿਆਸਤ ਦੇ ਇਕ ਪਿੰਡ ਸਬਜ਼ ਬਨੇਰਾ ਵਿਖੇ ਇੱਕ ਸਿੱਖ ਪਰਵਾਰ ਵਿਚ, ਪਿਤਾ ਨਰਾਇਣ ਸਿੰਘ ਅਤੇ ਮਾਤਾ ਹਰ ਕੌਰ ਦੇ ਘਰ, ਹੋਇਆ। ਕਾਨ੍ਹ ਸਿੰਘ ਆਪਣੇ ਦੋ ਭਰਾਵਾਂ ਅਤੇ ਇਕ ਭੈਣ ਤੋਂ ਵੱਡੇ ਸਨ।

ਓਹਨਾਂ ਨੇ ਪੰਡਤਾਂ ਤੋਂ ਸੰਸਕ੍ਰਿਤ, ਮੌਲਵੀਆਂ ਅਤੇ ਪ੍ਰੋ. ਗੁਰਮੁਖ ਸਿੰਘ ਤੋਂ ਫ਼ਾਰਸੀ ਅਤੇ ਮਹੰਤ ਗੱਜਣ ਸਿੰਘ ਤੋਂ ਸੰਗੀਤ ਦੀ ਸਿੱਖਿਆ ਲਈ।

ਕੰਮ [ਸੋਧ]

ਓਹਨਾਂ ਨੇ ਆਪਣੀ ਜ਼ਿੰਦਗੀ ਵਿਚ ਕਈ ਕਿਤਾਬਾਂ ਲਿਖੀਆਂ ਅਤੇ ਆਖ਼ਬਾਰਾਂ ਅਤੇ ਰਸਾਲਿਆਂ ਵਾਸਤੇ ਵੀ ਕੰਮ ਕੀਤਾ। ਰਾਜ ਧਰਮ ਓਹਨਾਂ ਦੀ ਪਹਿਲੀ ਕਿਤਾਬ ਸੀ ਅਤੇ ਇਸਤੋਂ ਬਾਅਦ ੧੮੯੮ ਵਿਚ ਹਮ ਹਿੰਦੂ ਨਹੀਂ[੧] ਕਿਤਾਬ ਲਿਖੀ ਜੋ ਕਿ ਸਿੱਖ ਧਰਮ ਅਤੇ ਸਿੱਖ ਦੀ ਅਸਲੀ ਪਛਾਣ ’ਤੇ ਅਧਾਰਿਤ ਹੈ। ਉਸ ਵੇਲ਼ੇ ਜਦੋਂ ਹਿੰਦੂ, ਸਿੱਖ ਧਰਮ ਨੂੰ ਆਪਣਾ ਹਿੱਸਾ ਕਹਿ ਰਹੇ ਤਾਂ ਕਾਨ੍ਹ ਸਿੰਘ ਨੇ ਇਹ ਕਿਤਾਬ ਲਿਖ ਕੇ ਸਿੱਖ ਧਰਮ ਨੂੰ ਹਿੰਦੂ ਧਰਮ ਨਾਲ਼ੋ ਵਖਰਾ ਦੱਸਦਿਆਂ ਇਹਨਾਂ ਦੋਹਾਂ ਧਰਮਾਂ ਵਿਚਲੇ ਵਖਰੇਂਵੇਂ ਤੋਂ ਜਾਣੂ ਕਰਵਾਇਆ। ਇਸ ਵਿਚ ਹਿੰਦੂ ਅਤੇ ਸਿੱਖ ਦੇ ਸਵਾਲ ਜਵਾਬ ਅਤੇ ਵੇਦਾਂ, ਪੁਰਾਣਾਂ, ਦਸਮ ਗ੍ਰੰਥ ਅਤੇ ਗੁਰੂ ਗ੍ਰੰਥ ਸਾਹਿਬ ਵਿਚੋਂ ਅਣਗਿਣਤ ਹਵਾਲੇ ਦਿੱਤੇ ਗਏ ਹਨ।

ਸਿੱਖੀ ਅਤੇ ਪੰਜਾਬੀ ਦੇ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਲ ਕਰਨ ਵਾਲ਼ਾ ਸ਼ਬਦ ਕੋਸ਼, ਮਹਾਨ ਕੋਸ਼, ੧੪ ਸਾਲਾਂ ਦੀ ਖੋਜ ਤੋਂ ਬਾਅਦ ੧੯੨੬ ਵਿਚ ਮੁਕੰਮਲ ਹੋਇਆ।

ਇਸ ਤੋਂ ਬਿਨਾਂ ਗੁਰਮਤ ਪ੍ਰਭਾਕਰ, ਗੁਰਮਤ ਸੁਧਾਕਰ, ਗੁਰਛੰਦ ਦੀਵਾਕਰ, ਗੁਰਸ਼ਬਦ ਆਲੰਕਾਰ, ਗੁਰਮਤ ਮਾਰਤੰਡ, ਰੂਪ ਦੀਪ ਪਿੰਗਲ ਆਦਿ ਕਈ ਕਿਤਾਬਾਂ ਲਿਖੀਆਂ।

ਹਵਾਲੇ [ਸੋਧ]

  1. ਨਾਭਾ, ਕਾਨ੍ਹ ਸਿੰਘ (2011). ਹਮ ਹਿੰਦੂ ਨਹੀਂ (in ਪੰਜਾਬੀ). ਅੰਮ੍ਰਿਤਸਰ: ਸਿੰਘ ਬ੍ਰਦਰਜ਼, 128. ISBN 978-81-7205-051-1.