ਕੌਮਾਂਤਰੀ ਤੰਬਾਕੂਮੁਕਤ ਦਿਵਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਕੌਮਾਂਤਰੀ ਤੰਬਾਕੂਮੁਕਤ ਦਿਵਸ
Bluete in Aschenbecher.jpg
ਰਾਖਦਾਨੀ ਵਿੱਚ ਫੁੱਲ ਦਾ ਸਜਾਉਂਣਾ ਹੀ ਦਰਸਾਉਂਦਾ ਹੈ ਤੰਬਾਕੂਮੁਕਤ ਸਮਾਜ
ਮਨਾਉਣ ਦਾ ਸਥਾਨ ਸਾਰੀ ਦੁਨੀਆਂ
ਤਾਰੀਖ਼ 31 ਮਈ
ਸਮਾਂ 1 ਦਿਨ

ਕੌਮਾਂਤਰੀ ਤੰਬਾਕੂਮੁਕਤ ਦਿਵਸ ਪੂਰੀ ਦੁਨੀਆਂ ਵਿੱਚ 31 ਮਈ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ[੧] ਵੱਲੋਂ ਇਸ ਦੀ ਘੋਸ਼ਣਾ ਕੀਤੀ ਹੋਈ ਹੈ।ਇਸ ਦਿਨ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਤੰਬਾਕੂਨੋਸ਼ੀ ਕਾਰਨ ਕਈ ਨਾਮੁਰਾਦ ਅਤੇ ਲਾਇਲਾਜ ਬੀਮਾਰੀਆਂ ਲੱਗ ਜਾਂਦੀਆਂ ਹਨ ਜਿਨ੍ਹਾਂ ਵਿੱਚ ਕੈਂਸਰ, ਦਮਾ, ਚਮੜੀ ਦੇ ਰੋਗ, ਦਿਲ ਦੀਆਂ ਬੀਮਾਰੀਆਂ, ਬੋਲਾਪਣ, ਫੇਫੜਿਆਂ ਦੇ ਰੋਗ ਤੇ ਹੋਰ ਅਨੇਕਾਂ ਬੀਮਾਰੀਆਂ ਸ਼ਾਮਲ ਹਨ। ਭਾਵੇਂ ਬਹੁਤ ਸਾਰੇ ਦੇਸ਼ਾਂ ਵਿੱਚ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਇਆ ਗਿਆ ਹੈ ਤਾਂ ਕਿ ਇਸ ਮਾਰੂ ਬਿਮਾਰੀ ਤੋਂ ਬਚਿਆ ਜਾ ਸਕੇ।

ਹਵਾਲੇ[ਸੋਧੋ]

  1. World Health Organization, WHO campaigns.