ਗਿਆਨੀ ਜ਼ੈਲ ਸਿੰਘ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਗਿਆਨੀ ਜ਼ੈਲ ਸਿੰਘ
7ਵਾਂ ਰਾਸ਼ਟਰਪਤੀ
ਅਹੁਦੇ 'ਤੇ
ਜੁਲਾਈ 25, 1982 – ਜੁਲਾਈ 25, 1987
ਉਪ ਰਾਸ਼ਟਰਪਤੀ ਮੁਹੰਮਦ ਹਿਦਾਇਤੁੱਲਾਹ
ਰਾਮਾਸਵਾਮੀ ਵੇਂਕਟਰਮਣ
ਪੂਰਵ ਅਧਿਕਾਰੀ ਨੀਲਮ ਸੰਜੀਵ ਰੇੱਡੀ
ਉੱਤਰ ਅਧਿਕਾਰੀ ਰਾਮਾਸਵਾਮੀ ਵੇਂਕਟਰਮਣ
ਗ੍ਰਹਿ ਮੰਤਰੀ
ਅਹੁਦੇ 'ਤੇ
ਜਨਵਰੀ 14, 1980 – ਜੂਨ 22, 1982
ਪੂਰਵ ਅਧਿਕਾਰੀ ਜਸਵੰਤ ਰਾਓ ਚਵਾਨ
ਉੱਤਰ ਅਧਿਕਾਰੀ ਰਾਮਾਸਵਾਮੀ ਵੈਂਕਟਰਮਨ
ਗੁੱਟ-ਨਿਰਲੇਪ ਲਹਿਰ ਦੇ ਜਰਨਲ ਸਕੱਤਰ
ਅਹੁਦੇ 'ਤੇ
ਮਾਰਚ 12, 1983 – ਸਤੰਬਰ 6, 1986
ਪੂਰਵ ਅਧਿਕਾਰੀ ਫੀਦਲ ਕਾਸਤਰੋ
ਉੱਤਰ ਅਧਿਕਾਰੀ ਰੋਬਟ ਮੁਗਾਵੇ
ਨਿੱਜੀ ਵੇਰਵਾ
ਜਨਮ 5 ਮਈ 1916(1916-05-05)
ਸੰਧਵਾਂ ਜ਼ਿਲ੍ਹਾ ਫਰੀਦਕੋਟ
ਮੌਤ 25 ਦਸੰਬਰ 1994(1994-12-25) (ਉਮਰ 78)
ਚੰਡੀਗੜ੍ਹ ਭਾਰਤ
ਸਿਆਸੀ ਪਾਰਟੀ ਰਾਸ਼ਟਰੀ ਕਾਗਰਸ ਪਾਰਟੀ
ਅਲਮਾ ਮਾਤਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ
ਧਰਮ ਸਿੱਖ


ਗਿਆਨੀ ਜ਼ੈਲ ਸਿੰਘ (5 ਮਈ 1916-25 ਦਸੰਬਰ 1994) ਭਾਰਤ ਦੇ 7ਵੇਂ ਰਾਸ਼ਟਰਪਤੀ ਸਨ। ਉਹਨਾਂ ਨੇ ਰਾਸ਼ਟਰਪਤੀ ਤੋਂ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਾਰਤ ਦੇ ਗ੍ਰਹਿ ਮੰਤਰੀ ਹੋਰ ਵੀ ਉਚ ਅਹੁਦਿਆ ਤੇ ਕੰਮ ਕੀਤਾ। ਉਹ ਭਾਰਤੀ ਰਾਸ਼ਟਰੀ ਕਾਗਰਸ ਪਾਰਟੀ ਦੇ ਸਰਗਰਮ ਨੇਤਾ ਰਹੇ। ਉਹਨਾਂ ਦਾ ਜਨਮ 5 ਮਈ 1916 ਨੂੰ ਸੰਧਵਾਂ ਜ਼ਿਲ੍ਹਾ ਫਰੀਦਕੋਟ ਵਿਖੇ ਹੋਇਆ। ਉਹਨਾਂ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ਼੍ਰੀ ਅੰਮਿਤਸਰ ਤੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਵਿਦਿਆ ਗ੍ਰਹਿਣ ਕੀਤੀ ਸੀ ਇਸ ਲਈ ਆਪਜੀ ਨੂੰ ਗਿਆਨੀ ਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ।

ਗਿਆਨੀ ਜੀ

ਸੂਝਵਾਨ ਸਿਆਸਤਦਾਨ[ਸੋਧੋ]

ਗਿਆਨੀ ਜ਼ੈਲ ਸਿੰਘ ਦੇ ਵਿਅਕਤੀਤਵ ਬਾਰੇ ਕਈ ਗੱਲਾਂ ਚੇਤੇ ਆਈਆਂ, ਜਿਨ੍ਹਾਂ ਬਾਰੇ ਆਮ ਲੋਕ ਬਹੁਤ ਘੱਟ ਜਾਣਦੇ ਹਨ। ਗਿਆਨੀ ਜ਼ੈਲ ਸਿੰਘ ਇੱਕ ਸੂਝਵਾਨ ਸਿਆਸਤਦਾਨ ਹੀ ਨਹੀਂ ਸਨ ਬਲਕਿ ਇੱਕ ਮਿਲਣਸਾਰ ਤੇ ਨਿੱਘੇ ਸੁਭਾਅ ਦੇ ਵਿਅਕਤੀ ਸਨ। ਇਹ ਉਨ੍ਹਾਂ ਦਾ ਵਡੱਪਣ ਸੀ ਕਿ ਉਹ ਆਮ ਲੋਕਾਂ ਤੋਂ ਲੈ ਕੇ ਆਪਣੇ ਵਿਰੋਧੀਆਂ ਤਕ ਸਭ ਨਾਲ ਨਿਮਰਤਾ ਨਾਲ ਪੇਸ਼ ਆਉਂਦੇ ਸਨ।

ਮੁੱਖ ਮੰਤਰੀ[ਸੋਧੋ]

ਉਨ੍ਹਾਂ ਨੇ 1972 ਵਿੱਚ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ। ਉਸ ਸਮੇਂ ਉਹ ਆਪਣੇ ਇਕਲੌਤੇ ਪੁੱਤ ਜੋਗਿੰਦਰ ਸਿੰਘ ਨੂੰ ਨਾਲ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਣ ਗਏ ਜਿੱਥੇ ਉਨ੍ਹਾਂ ਨੇ ਉਸ ਕੋਲੋਂ ਵਚਨ ਲਿਆ ਕਿ ਉਹ ਸਰਕਾਰ ਵਿੱਚ ਕੋਈ ਦਖ਼ਲਅੰਦਾਜ਼ੀ ਨਹੀਂ ਕਰੇਗਾ। ਇਸ ਤੋਂ ਬਾਅਦ ਉਨ੍ਹਾਂ ਨੇ ਪਰਮਾਤਮਾ ਕੋਲੋਂ ਆਸ਼ੀਰਵਾਦ ਲਿਆ ਅਤੇ ਆਪਣੀ ਜ਼ਿੰਮੇਵਾਰੀ ਸੰਭਾਲੀ ਤੇ ਸਫ਼ਲਤਾ ਨਾਲ ਨਿਭਾਈ। ਉਨ੍ਹਾਂ ਦੀ ਸਰਕਾਰ ਨੇ ਪੰਜਾਬੀ ਸੂਬੇ ਦੇ ਵਿਕਾਸ ਲਈ ਕਈ ਕਦਮ ਚੁੱਕੇ ਜਿਨ੍ਹਾਂ ਵਿੱਚੋਂ ਪਿੰਡਾਂ ਦਾ ਸੌ ਫ਼ੀਸਦੀ ਬਿਜਲੀਕਰਨ ਸਭ ਤੋਂ ਵੱਡੀ ਪ੍ਰਾਪਤੀ ਰਹੀ।

ਸ਼ਹੀਦਾਂ ਦਾ ਸਨਮਾਨ[ਸੋਧੋ]

ਗਿਆਨੀ ਜੀ ਨੇ ਸ. ਭਗਤ ਸਿੰਘ ਦੀ ਮਾਂ ਨੂੰ ‘ਪੰਜਾਬ ਮਾਤਾ’ ਦੇ ਖ਼ਿਤਾਬ ਨਾਲ ਸਨਮਾਨਿਆ। ਗਿਆਨੀ ਜ਼ੈਲ ਸਿੰਘ ਦੇ ਯਤਨਾਂ ਨਾਲ ਹੀ ਸ਼ਹੀਦ ਊਧਮ ਸਿੰਘ ਦੀਆਂ ਅਸਥੀਆਂ ਇੰਗਲੈਂਡ ਤੋਂ ਭਾਰਤ ਲਿਆਂਦੀਆਂ ਗਈਆਂ।

ਧਰਮ ਵਿੱਚ ਅਟੁੱਟ ਵਿਸ਼ਵਾਸ[ਸੋਧੋ]

ਗਿਆਨੀ ਜੀ ਦਾ ਸਿੱਖ ਧਰਮ ਵਿੱਚ ਅਟੁੱਟ ਵਿਸ਼ਵਾਸ ਸੀ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਮਰ ਯਾਦ ਵਿੱਚ ਗੁਰੂ ਗੋਬਿੰਦ ਸਿੰਘ ਮਾਰਗ ਬਣਵਾਇਆ। ਇਹ ਉਨ੍ਹਾਂ ਦੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਦੀ ਸਿਖਰ ਹੀ ਸੀ ਕਿ ਉਸ ਮੌਕੇ ਉਨ੍ਹਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਕਿਹਾ,‘‘ਹੇ ਸਰਬੰਸਦਾਨੀ! ਮੈਨੂੰ ਮੁਆਫ਼ ਕਰਿਓ ਕਿ ਪੰਜਾਬ ਦੀ ਜਿਸ ਧਰਤੀ ’ਤੇ ਤੁਸੀਂ ਚਰਨ ਪਾਏ, ਮੈਂ ਉੱਥੇ ਹੀਰੇ ਨਹੀਂ ਵਿਛਾ ਸਕਿਆ ਪਰ ਤੁਹਾਡੀ ਚਰਨ ਛੋਹ ਪ੍ਰਾਪਤ ਇਸ ਜਗ੍ਹਾ ’ਤੇ ਪੱਕੀ ਸੜਕ ਬਣਾਉਣ ਦੀ ਇਸ ਤੁੱਛ ਜਿਹੀ ਭੇਟ ਨੂੰ ਸਵੀਕਾਰ ਕਰਿਓ।’’

SA with President of India Giani Zail Singh.jpg

ਆਪ ’ਤੇ ਪੂਰਨ ਕੰਟਰੋਲ[ਸੋਧੋ]

ਗਿਆਨੀ ਜੀ ਦਾ ਆਪਣੇ ਆਪ ’ਤੇ ਪੂਰਨ ਕੰਟਰੋਲ ਸੀ। ਉਹ ਵੱਡੀ ਤੋਂ ਵੱਡੀ ਗੱਲ ਹੋਣ ’ਤੇ ਵੀ ਆਪਾ ਨਹੀਂ ਸੀ ਖੋਂਹਦੇ। ਚਾਹੇ ਉਹ ਐਮਰਜੈਂਸੀ ਦਾ ਸਮਾਂ ਸੀ ਜਾਂ ਹੋਰ ਕੋਈ ਹਾਲਾਤ ਉਨ੍ਹਾਂ ਦੀ ਸੱਤਾ ਸਮੇਂ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਜ਼ਿਆਦਤੀ ਦੀ ਕੋਈ ਘਟਨਾ ਨਹੀਂ ਮਿਲ ਸਕਦੀ।

ਵਿਰੋਧੀਆਂ[ਸੋਧੋ]

ਗਿਆਨੀ ਜੀ ਨੇ ਸੱਤਾ ਵਿੱਚ ਹੁੰਦੇ ਹੋਏ ਕਦੇ ਵੀ ਆਪਣੇ ਵਿਰੋਧੀਆਂ ਵਿਰੁੱਧ ਕਾਰਵਾਈ ਕਰਨ ਬਾਰੇ ਨਹੀਂ ਸੀ ਸੋਚਿਆ। ਫ਼ਰੀਦਕੋਟ ਦੇ ਮਹਾਰਾਜੇ ਹਰਿੰਦਰ ਸਿੰਘ ਨੇ ਆਪਣੇ ਰਾਜ ਸਮੇਂ ਗਿਆਨੀ ਜੀ ਨੂੰ ਕੇਸਾਂ ਤੋਂ ਬੰਨ੍ਹ ਕੇ ਜੀਪ ਨਾਲ ਘੜੀਸਿਆ ਅਤੇ ਹੋਰ ਅਨੇਕਾਂ ਵਧੀਕੀਆਂ ਕੀਤੀਆਂ ਸਨ ਪਰ ਉਹ ਮੁੱਖ ਮੰਤਰੀ ਬਣਨ ’ਤੇ ਮਹਾਰਾਜੇ ਦੇ ਘਰ ਗਏ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਹ ਮੁੱਖ ਮੰਤਰੀ ਹਨ।

ਇਹ ਵੀ ਵੇਖੋ[ਸੋਧੋ]