ਗਿੱਧਾ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਗਿੱਧਾ ਸਮੁੱਚੇ ਪੰਜਾਬ ਦੀਆਂ ਇਸਤਰੀਆਂ ਦੇ ਚਾਵਾਂ, ਉਮੰਗਾਂ, ਵਲਵਲਿਆਂ ਅਤੇ ਉਲਾਸ-ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੈ। ਸਦੀਆਂ ਤੋਂ ਇਸ ਲੋਕ-ਨਾਚ ਦੀ ਪੰਜਾਬੀ ਜਨ-ਜੀਵਨ ਵਿੱਚ ਵਿਸ਼ੇਸ਼ ਥਾਂ ਬਣੀ ਰਹੀ ਹੈ। ਅਸਲ ਵਿੱਚ ਗਿੱਧਾ ਤਾਲੀ ਨਾਚ ਹੈ। ਨੱਚਣ ਵਾਲੀਆਂ ਅਤੇ ਘੇਰੇ ਵਿੱਚ ਖੜੋਤੀਆਂ ਹੋਰ ਮੁਟਿਆਰਾਂ (ਇਸਤਰੀਆਂ) ਤਾਲੀ ਮਾਰਦੀਆਂ ਹਨ। ਤਾਲੀ ਦਾ ਵਹਾਉ ਲੋਕ-ਗੀਤਾਂ ਦੇ ਮੁੱਖ ਰੂਪਾਂ--ਬੋਲੀਆਂ, (ਛੋਟੀਆਂ ਅਤੇ ਵੱਡੀਆਂ) ਅਤੇ ਟੱਪਿਆਂ ਦੇ ਨਾਲ ਨਾਲ ਚਲਦਾ ਹੈ। ਇਹਨਾਂ ਟੱਪਿਆਂ ਅਤੇ ਬੋਲੀਆਂ ਵਿੱਚ ਉਚਾਰੇ ਗਏ ਭਾਵਾਂ ਨੂੰ ਨਾਚ-ਮੁਦਰਾਵਾਂ ਰਾਹੀਂ ਪੇਸ਼ ਕੀਤਾ ਜਾਂਦਾ ਹੈ। ਗਿੱਧੇ ਦੀ ਤਾਲੀ ਜਾਂ ਤਾੜੀ ਅਤੇ ਬੋਲੀ ਜਾਂ ਟੱਪੇ ਦੇ ਬੋਲ ਵਿੱਚ ਰਸ ਅਤੇ ਇਕਸੁਰਤਾ ਕਾਇਮ ਰੱਖਣ ਲਈ "ਬੱਲੇ-ਬੱਲੇ ਬਈ, ਸ਼ਾਵਾ-ਸ਼ਾਵਾ" ਆਦਿ ਸ਼ਬਦਾਂ ਨੂੰ ਲਮਕਾਵੀਂ ਸੁਰ ਵਿੱਚ ਜੋੜ ਲਿਆ ਜਾਂਦਾ ਹੈ।
ਟੋਲੀ ਦੀ ਗਿਣਤੀ: ਘੱਟੋ-ਘੱਟ 4 ਵਰਤੇ ਜਾਂਦੇ ਸਾਜ਼: ਹੱਥਾਂ ਦੀਆਂ ਤਾੜੀਆਂ ਵਰਗ: ਇਸਤਰੀਆਂ ਦਾ ਲੋਕ-ਨਾਚ
