ਗੁਰੂ ਨਾਨਕ ਦੇਵ
| ਗੁਰੂ ਨਾਨਕ ਦੇਵ ਜੀ | ||||
| ਪਿਛੇਤੀ 19ਵੀਂ ਸਦੀ ਦੀ ਇੱਕ ਦੁਰਲੱਭ ਤੰਜੌਰ ਸ਼ੈਲੀ ਦੀ ਰੰਗਸਾਜ਼ੀ ਜੋ ਦਸ ਸਿੱਖ ਗੁਰੂਆਂ ਨੂੰ ਦਰਸਾ ਰਹੀ ਹੈ ਗੁਰੁ ਨਾਨਕ ਮੱਧ ਵਿੱਚ ਹਨ। |
||||
| ਆਮ ਜਾਣਕਾਰੀ | ||||
| ਜਨਮ | 15 ਅਪ੍ਰੈਲ 1469 ਨਨਕਾਣਾ ਸਾਹਿਬ |
|||
| ਮੌਤ | 22 ਸਤੰਬਰ 1539 ਕਰਤਾਰਪੁਰ |
|||
| ਪੇਸ਼ਾ | ਲੋਕ ਕਲਿਆਣ | |||
| ਪਛਾਣੇ ਕੰਮ | ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ | |||
|
||||
ਗੁਰੂ ਨਾਨਕ (
ਉਚਾਰਨ (ਮਦਦ·ਜਾਣੋ) 15 ਅਪ੍ਰੈਲ 1469 – 22 ਸਤੰਬਰ 1539)[੧][੨][੩] ਸਿੱਖ ਧਰਮ ਦੇ ਬਾਨੀ ਅਤੇ ਪਹਿਲੇ ਸਿੱਖ ਗੁਰੂ ਸਨ। ਇਹਨਾਂ ਦਾ ਜਨਮ-ਦਿਹਾੜਾ ਵਿਸ਼ਵ-ਭਰ ਵਿੱਚ ਕੱਤਕ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ ਜੋ ਹਰ ਸਾਲ ਕੱਤਕ (ਅਕਤੂਬਰ-ਨਵੰਬਰ) ਵਿੱਚ ਅਲੱਗ-ਅਲੱਗ ਮਿਤੀ 'ਤੇ ਆਉਂਦੀ ਹੈ।[੪]
ਸਿੱਖ ਇਹ ਮੰਨਦੇ ਹਨ ਕਿ ਗੁਰੂ ਨਾਨਕ ਦੇਵ ਦੀ ਪਵਿੱਤਰਤਾ, ਦਿੱਵਤਾ ਅਤੇ ਧਾਰਮਿਕ ਪ੍ਰਭੂਤਾ ਦੀ ਜੋਤੀ ਗੁਰਗੱਦੀ ਦੇ ਮੌਕੇ ਬਾਕੀ ਨੌਂ ਗੁਰੂਆਂ ਵਿੱਚ ਅੱਗੇ ਵੱਧਦੀ ਗਈ।[੫]
ਵਿਸ਼ਾ ਸੂਚੀ |
ਮੁੱਢਲਾ ਜੀਵਨ [ਸੋਧ]
ਗੁਰੂ ਨਾਨਕ ਦਾ ਜਨਮ 15 ਅਪ੍ਰੈਲ 1469[੬] ਨੂੰ ਲਾਹੌਰ, ਪਾਕਿਸਤਾਨ ਨੇੜੇ ਰਾਇ ਭੋਇ ਦੀ ਤਲਵੰਡੀ, ਜਿਸਨੂੰ ਹੁਣ ਨਨਕਾਣਾ ਸਾਹਿਬ ਆਖਿਆ ਜਾਂਦਾ ਹੈ, ਵਿਖੇ ਹੋਇਆ ਜਿਸਨੂੰ ਹੁਣ ਗੁਰੂ ਨਾਨਕ ਦੇ ਪ੍ਰਕਾਸ਼ ਦਿਹਾੜੇ (ਗੁਰਪੁਰਬ) ਵਜੋਂ ਮਨਾਇਆ ਜਾਂਦਾ ਹੈ। ਇਸ ਸਥਾਨ 'ਤੇ ਹੁਣ ਗੁਰਦੁਆਰਾ ਜਨਮ-ਅਸਥਾਨ ਸੁਸ਼ੋਭਤ ਹੈ। ਇਹਨਾਂ ਦੇ ਪਿਤਾ, ਕਲਿਆਣ ਚੰਦ ਦਾਸ ਬੇਦੀ ਜਾਂ ਮਹਿਤਾ ਕਾਲੂ[੭] ਪਿੰਡ ਤਲਵੰਡੀ ਦੇ ਫ਼ਸਲ-ਮਾਮਲੇ ਦੇ ਪਟਵਾਰੀ ਸਨ ਅਤੇ ਉਸ ਇਲਾਕੇ ਦੇ ਇੱਕ ਮੁਸਲਮਾਨ ਜਿਮੀਂਦਾਰ ਰਾਇ ਬੁਲਾਰ ਹੇਠ ਨੌਕਰੀ ਕਰਦੇ ਸਨ।[੮] ਇਹਨਾਂ ਦੀ ਮਾਤਾ ਦਾ ਨਾਂ ਤ੍ਰਿਪਤਾ ਸੀ। ਇਹਨਾਂ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ ਜੋ ਇਹਨਾਂ ਦੀ ਪਹਿਲੀ ਸਿੱਖ ਬਣੀ।
ਬੇਬੇ ਨਾਨਕੀ ਦਾ ਵਿਆਹ ਜੈ ਰਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਹੋਇਆ ਜੋ ਲਾਹੌਰ ਦੇ ਗਵਰਨਰ ਦੌਲਤ ਖ਼ਾਨ ਦੇ ਮੋਦੀਖਾਨੇ ਵਿੱਚ ਕੰਮ ਕਰਦੇ ਸਨ। ਗੁਰੂ ਨਾਨਕ ਦਾ ਵੱਡੀ ਭੈਣ ਨਾਲ ਕਾਫ਼ੀ ਪਿਆਰ ਹੋਣ ਕਾਰਨ ਪੁਰਾਤਨ ਰਸਮਾਂ ਮੁਤਾਬਕ ਉਹ ਵੀ ਸੁਲਤਾਨਪੁਰ ਆਪਣੇ ਜੀਜੇ ਦੇ ਘਰ ਰਹਿਣ ਚਲੇ ਗਏ। ਉੱਥੇ ਉਹ ੧੬ ਸਾਲ ਦੀ ਉਮਰ ਵਿੱਚ ਮੋਦੀਖਾਨੇ ਵਿੱਚ ਹੀ ਕੰਮ ਕਰਨ ਲੱਗ ਪਏ। ਪੁਰਾਤਨ ਜਨਮ-ਸਾਖੀਆਂ ਮੁਤਾਬਕ ਇਹ ਸਮਾਂ ਗੁਰੂ ਨਾਨਕ ਲਈ ਇੱਕ ਰਚਨਾਤਮਕ ਸਮਾਂ ਸੀ ਅਤੇ ਇਸ ਦੌਰਾਨ ਹੀ ਇਹਨਾਂ ਦੀ ਅਕਾਲ ਪੁਰਖ ਨੂੰ ਮਿਲਣ ਦੀ ਤਾਂਘ ਵਧੀ[੯]
ਉਦਾਸੀਆਂ [ਸੋਧ]
ਭਾਰਤੀ ਜਨਤਾ ਦੀ ਦਰਦਨਾਕ ਹਾਲਤ ਨੂੰ ਤੱਕਦੇ ਹੋਏ ਆਪ ਜੀ ਨੇ ਮੋਦੀਖਾਨੇ ਦੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ। ਭਾਈ ਮਰਦਾਨਾ ਜੀ ਨੂੰ ਨਾਲ ਲੈ ਕੇ ਦੀਨ-ਦੁਖੀਆਂ ਦੀ ਸਹਾਇਤਾ ਲਈ ਇਕ ਲੰਮੇਰੀ ਸੰਸਾਰ-ਯਾਤਰਾ ਲਈ ਕਮਰਕੱਸੇ ਕਰ ਕੇ ਸੰਸਾਰ-ਯਾਤਰਾ ਆਰੰਭੀ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਦੈਵੀ ਸੰਦੇਸ਼ ਨੂੰ ਸਮਸਤ ਲੋਕਾਈ ਵਿਚ ਪ੍ਰਚਾਰਨ ਹਿਤ ਸੰਸਾਰ-ਯਾਤਰਾ ਆਰੰਭ ਕੀਤੀ, ਜਿਸ ਬਾਰੇ ਭਾਈ ਗੁਰਦਾਸ ਜੀ ਦਾ ਕਥਨ ਹੈ:
ਬਾਬੇ ਭੇਖ ਬਣਾਇਆ ਉਦਾਸੀ ਕੀ ਰੀਤਿ ਚਲਾਈ।
ਚੜ੍ਹਿਆ ਸੋਧਣਿ ਧਰਤਿ ਲੁਕਾਈ॥ (ਵਾਰ 1;24)
ਗੁਰੂ ਜੀ ਵਿਸ਼ਾਲ ਭਾਰਤ ਦੇ ਹਰ ਕੋਨੇ ’ਤੇ ਪਹੁੰਚੇ। ਉਨ੍ਹਾਂ ਮੱਧ ਪੂਰਬ ਵਿਚ ਸਥਿਤ ਇਸਲਾਮੀ ਦੇਸ਼ਾਂ ਦੇ ਲੱਗਭਗ ਸਾਰੇ ਧਰਮ ਕੇਂਦਰਾਂ ਉਂਤੇ ਜਾ ਕੇ ਵਿਵਿਧ ਪ੍ਰਕਾਰ ਦੀਆਂ ਭਾਰਤੀ ਤੇ ਸ਼ਾਮੀ ਧਰਮੀ ਪਰੰਪਰਾਵਾਂ ਨੂੰ ਨੇੜੇ ਹੋ ਕੇ ਵੇਖਿਆ। ਉਨ੍ਹਾਂ ਨੇ ਦਾਰਸ਼ਨਿਕ ਆਧਾਰਾਂ ਤੇ ਅਭਿਆਸ ਪ੍ਰਣਾਲੀਆਂ ਦਾ ਅਧਿਐਨ ਕੀਤਾ ਅਤੇ ਅਗਿਆਨ-ਗ੍ਰਸਤ ਲੋਕਾਂ ਨੂੰ ਕਿਰਿਆਚਾਰੀ ਖੰਡ ਅਤੇ ਰਿੱਧੀਆਂ-ਸਿੱਧੀਆਂ ਅਥਵਾ ਕਰਮਕਾਂਡਾਂ, ਕਰਾਮਾਤਾਂ ਆਦਿ ਦੀ ਨਿਰਾਰਥਕਤਾ ਦੀ ਪ੍ਰੇਰਨਾ ਦਿੱਤੀ। ਆਪ ਜੀ ਦੀ ਲੋਕ ਉਧਾਰਣ ਦੀ ਜੁਗਤੀ ਇਹ ਸੀ ਕਿ ਆਪ ਕਿਸੇ ਧਰਮ ਉਤਸਵ ’ਤੇ ਇਕੱਤਰ ਹੋਏ ਲੋਕਾਂ ਵਿਚ ਜਾ ਕੇ ਅਨੋਖੇ ਨਾਟਕੀ ਅੰਦਾਜ਼ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਦੇ ਅਤੇ ਉਨ੍ਹਾਂ ਦੇ ਫੋਕਟ ਕਰਮਾਂ ਦਾ ਖੰਡਨ ਕਰ ਕੇ ਉਨ੍ਹਾਂ ਨੂੰ ਸਤਿ ਵਿਵਹਾਰ ਕਰਨ ਦੀ ਸਿੱਖਿਆ-ਦੀਖਿਆ ਦੇਂਦੇ। ਅਨੇਕਾਂ ਹੀ ਉਦਾਹਰਣਾਂ ਆਪ ਜੀ ਦੇ ਜੀਵਨ ਵਿੱਚੋਂ ਮਿਲਦੀਆਂ ਹਨ। ਹਰਿਦੁਆਰ ਵਿਖੇ ਸੂਰਜ ਨੂੰ ਪਾਣੀ ਦੇਣ ਦੀ ਬਜਾਇ ਆਪ ਜੀ ਨੇ ਇਸ ਕਰਮ ਦੀ ਨਿਰਾਰਥਕਤਾ ਦਰਸਾਉਣ ਲਈ ਪੱਛਮ ਵੱਲ ਆਪਣੇ ਖੇਤਾਂ ਨੂੰ ਪਾਣੀ ਦੇਣਾ ਸ਼ੁਰੂ ਕੀਤਾ। ਲੋਕਾਈ ਦੇ ਇਸ ਭਰਮ ਨੂੰ ਰਹੱਸਮਈ ਢੰਗ ਨਾਲ ਖੰਡਨ ਕਰ ਕੇ ਗੁਰੂ ਜੀ ਨੇ ਲੋਕਾਂ ਨੂੰ ਵੀ ਪਰਮਾਤਮਾ ਦੇ ਰਾਹੇ ਤੋਰਿਆ ਸ
ਪਹਿਲੀ ਉਦਾਸੀ ਪੂਰਬ ਦੀ [ਸੋਧ]
ਇਨ੍ਹਾਂ ਉਦਾਸੀਆਂ ਵਿੱਚੋਂ ਪਹਿਲੀ ਉਦਾਸੀ ਬਹੁਤ ਲੰਮੇਰੀ ਸੀ। ਪ੍ਰੋ. ਸਾਹਿਬ ਗੁਰਮਤਿ ਪ੍ਰਕਾਸ਼ ੧੨ ਨਵੰਬਰ ੨੦੦੭ ਸਿੰਘ ਜੀ ਅਨੁਸਾਰ ਭਾਦਰੋਂ ਸੰਮਤ ੧੫੬੪ ਤੋਂ ੧੫੭੨ (੮ ਸਾਲ) ਸੰਨ ੧੫੦੭ ਤੋਂ ੧੫੧੫ ਈ. ਤਕ ਦੀ ਇਹ ਯਾਤਰਾ ਸੀ। ਇਸ ਯਾਤਰਾ ਦੌਰਾਨ ਆਪ ਜੀ ਨੇ ਛੇ-ਸੱਤ ਹਜ਼ਾਰ ਮੀਲ ਦਾ ਸਫ਼ਰ ਕੀਤਾ। ਇਸ ਉਦਾਸੀ ਵਿਚ ਆਪ ਜੀ ਨੇ ਪ੍ਰਸਿੱਧ ਹਿੰਦੂ ਤੀਰਥਾਂ ਹਰਿਦੁਆਰ, ਗੋਰਖ ਮਤਾ, ਅਯੁੱਧਿਆ, ਪ੍ਰਯਾਗ, ਬਨਾਰਸ, ਗਯਾ, ਜਗਨਨਾਥਪੁਰੀ, ਮਦੁਰਾਈ, ਰਾਮੇਸ਼੍ਵਰਮ, ਸੋਮਨਾਥ, ਦਵਾਰਕਾ, ਪੁਸ਼ਕਰ, ਮਥਰਾ, ਬਿੰਦਰਾਬਨ ਅਤੇ ਕੁਰੂਕਸ਼ੇਤਰ ਆਦਿ ਤੋਂ ਇਲਾਵਾ ਸਿੰਗਲਾ ਦੀਪ, ਸਿੱਕਮ, ਆਸਾਮ, ਬੰਗਾਲ, ਉੜੀਸਾ, ਦਰਾਵੜ ਦੇਸ਼ ਬੰਬਈ, ਔਰੰਗਾਬਾਦ, ਉਜੈਨ, ਕੱਛ, ਅਜਮੇਰ ਆਦਿ ਸਥਾਨਾਂ ਦੀ ਯਾਤਰਾ ਕੀਤੀ। ਇਸ ਉਦਾਸੀ ਦੌਰਾਨ ਹੀ ਸਤਿਗੁਰੂ ਜੀ ਨੇ ਆਪਣੇ ਅਧਿਆਤਮਕ ਅਨੁਭਵਾਂ ਨੂੰ ਇਕ ਸੁਨਿਸ਼ਚਿਤ ਤੇ ਵਿਧੀਵਤ ਜੀਵਨਦਰਸ਼ਨ ਦਾ ਰੂਪ ਦਿੱਤਾ ਅਤੇ ਇਸ ਦੇ ਪ੍ਰਚਾਰ ਲਈ ਕੇਂਦਰ ਸਥਾਪਤ ਕਰਨ ਦੀ ਯੋਜਨਾ ਬਣਾਈ। ਇਸ ਉਦਾਸੀ ਤੋਂ ਵਾਪਸ ਆ ਕੇ ਆਪ ਜੀ ਆਪਣੇ ਕੁਝ ਕੁ ਪ੍ਰਮੁੱਖ ਸਿੱਖ ਸ਼ਰਧਾਲੂਆਂ ਦੀ ਸਹਾਇਤਾ ਨਾਲ ਗੁਰਦਾਸਪੁਰ ਜ਼ਿਲ੍ਹੇ ਵਿਚ ਰਾਵੀ ਦੇ ਕੰਢੇ ’ਤੇ ਇਕ ਨਵਾਂ ਪਿੰਡ ਕਰਤਾਰਪੁਰ ਵਸਾਇਆ। ਜਦੋਂ ਇਥੇ ਇਕ ਛੋਟੀ ਜਿਹੀ ਧਰਮਸ਼ਾਲ ਬਣ ਗਈ ਤਾਂ ਆਪ ਜੀ ਦੇ ਮਾਤਾ-ਪਿਤਾ ਵੀ ਇਥੇ ਹੀ ਆ ਗਏ। ਭਾਈ ਮਰਦਾਨਾ ਜੀ ਦਾ ਪਰਵਾਰ ਵੀ ਇਥੇ ਹੀ ਆ ਵੱਸਿਆ। ਕੁਝ ਚਿਰ ਸਤਿਗੁਰੂ ਜੀ ਨਗਰ ਵਸਾਉਣ ਦੇ ਆਹਰ ਵਿਚ ਰੁੱਝੇ ਰਹੇ ਪਰੰਤੂ ਛੇਤੀ ਹੀ ਦੂਜੀ ਉਦਾਸੀ ਲਈ ਚੱਲ ਪਏ।
ਦੂਜੀ ਉਦਾਸੀ ਉੱਤਰ ਦੀ [ਸੋਧ]
ਦੂਜੀ ਉਦਾਸੀ ਦੋ-ਤਿੰਨ ਕੁ ਸਾਲਾਂ ਦੀ ਸੀ। ਪ੍ਰੋ. ਸਾਹਿਬ ਸਿੰਘ ਅਨੁਸਾਰ ਇਹ ਉਦਾਸੀ ਸੰਨ ੧੫੧੭ ਤੋਂ ੧੫੧੮ ਤਕ ਦੀ ਸੀ। ਇਸ ਉਦਾਸੀ ਦੌਰਾਨ ਗੁਰਦੇਵ ਨੇ ਜੰਮੂ ਤੇ ਕਸ਼ਮੀਰ ਦੀ ਯਾਤਰਾ ਕੀਤੀ। ਆਪ ਗਿਆਨ ਕੋਟ ਅਤੇ ਜੰਮੂ ਤੋਂ ਹੁੰਦੇ ਹੋਏ ਪਹਿਲਾਂ ਵੈਸ਼ਨੋ ਦੇਵੀ ਗਏ, ਫਿਰ ਮਟਨ ਵਿਚ ਅਮਰਨਾਥ ਤੇ ਉਸ ਤੋਂ ਵੀ ਪਰ੍ਹੇ ਬਰਫ਼ਾਂ ਲੱਦੀ ਪਰਬਤ ਮਾਲਾ ਉਂਤੇ, ਜਿਥੇ ਕੁਝ ਸਿੱਧਾਂ ਨਾਲ ਆਪ ਜੀ ਦਾ ਸੰਵਾਦ ਹੋਇਆ। ਭਾਈ ਗੁਰਦਾਸ ਜੀ ਦਾ ਕਥਨ ਹੈ:
-ਫਿਰਿ ਜਾਇ ਚੜ੍ਹਿਆ ਸੁਮੇਰ ਪਰਿ ਸਿਧਿ ਮੰਡਲੀ ਦ੍ਰਿਸਟਿ ਆਈ।
(ਵਾਰ ੧;੨੮)
-ਸਬਦਿ ਜਿਤੀ ਸਿਧਿ ਮੰਡਲੀ...। (ਵਾਰ 1;31)
ਤੀਜੀ ਉਦਾਸੀ ਪੱਛਮ ਦੀ [ਸੋਧ]
ਤੀਜੀ ਉਦਾਸੀ (ਸੰਨ ੧੫੧੮ ਤੋਂ ੧੫੨੧) ਤਕ ਹੈ, ਆਪ ਜੀ ਕਰਤਾਰਪੁਰ ਤੋਂ ਪੱਛਮ (ਮੱਧ ਪੂਰਬ) ਦੇ ਦੇਸ਼ਾਂ ਦੀ ਯਾਤਰਾ ਲਈ ਚੱਲੇ। ਭਾਈ ਗੁਰਦਾਸ ਜੀ ਦੇ ਕਥਨ ਅਨੁਸਾਰ: ਬਾਬਾ ਫਿਰਿ ਮੱਕੇ ਗਇਆ ਨੀਲ ਬਸਤ੍ਰ ਧਾਰੇ ਬਨਵਾਰੀ। (ਵਾਰ 1;32) ਓਪਰੀਆਂ ਧਰਤੀਆਂ ਓਪਰੇ ਲੋਕ ਪਰ ਸਤਿਗੁਰੂ ਜੀ ਨੂੰ ਤਾਂ ਕੁਝ ਵੀ ਓਪਰਾ ਨਹੀਂ ਸੀ ਲੱਗਦਾ। ਸਾਰੇ ਹੀ ਆਪਣੇ ਸਨ। ਇਸ ਵਾਰ ਆਪ ਜੀ ਕਰਤਾਰਪੁਰ ਤੋਂ ਗੁਰਮਤਿ ਪ੍ਰਕਾਸ਼ ੧੩ ਨਵੰਬਰ ੨੦੦੭ ਤੁਰੇ ਤਾਂ ਕਸੂਰ, ਪਾਕਪਟਨ, ਤੁਲੰਭਾ, ਮੁਲਤਾਨ, ਬਹਾਵਲਪੁਰ, ਸ਼ੱਖਰ ਆਦਿ ਕਈ ਥਾਵਾਂ ਤੋਂ ਹੁੰਦੇ ਹੋਏ ਮੁਸਲਿਮ ਹਾਜ਼ੀਆਂ ਦੇ ਕਾਫ਼ਿਲੇ ਵਿਚ ਸ਼ਾਮਿਲ ਹੋ ਕੇ ਮਕਰਾਨ ਦੇ ਇਲਾਕੇ ਵਿਚ ਪੁੱਜੇ। ਫਿਰ ਮੱਕੇ ਗਏ। ਮੱਕੇ ਹਾਜ਼ੀਆਂ ਨਾਲ ਗੁਰੂ ਜੀ ਦਾ ਵਿਚਾਰ-ਵਟਾਂਦਰਾ ਹੋਇਆ। ਰੁਕਨਦੀਨ ਨਾਲ ਬਹਿਸ ਹੋਈ। ਉਸ ਨੂੰ ਆਪਣੀ ਖੜਾਂਵ ਨਿਸ਼ਾਨੀ ਦਿੱਤੀ। ਫਿਰ ਮਦੀਨੇ ਗਏ, ਫਿਰ ਬਸਰੇ ਤੇ ਬਸਰੇ ਤੋਂ ਕਰਬਲਾ, ਫਿਰ ਬਗ਼ਦਾਦ। ਇਸ ਦਾ ਵਰਨਣ ਭਾਈ ਗੁਰਦਾਸ ਜੀ ਨੇ ਕੀਤਾ ਹੈ: ਫਿਰਿ ਬਾਬਾ ਗਇਆ ਬਗਦਾਦਿ ਨੋ ਬਾਹਰਿ ਜਾਇ ਕੀਆ ਅਸਥਾਨਾ। ਇਕੁ ਬਾਬਾ ਅਕਾਲ ਰੂਪੁ ਦੂਜਾ ਰਬਾਬੀ ਮਰਦਾਨਾ। (ਵਾਰ ੧;੩੫) ਰਾਗ ਨੂੰ ਹਰਾਮ ਸਮਝੇ ਜਾਣ ਵਾਲੇ ਸ਼ਹਿਰ ਵਿਚ ਕੀਰਤਨ, ਸੱਤ ਜ਼ਿਮੀਂ, ਅਸਮਾਨ ਮੰਨਣ ਵਾਲਿਆਂ ਨੂੰ ‘ਪਾਤਾਲਾ ਪਾਤਾਲ, ਲਖ ਆਗਾਸਾ ਆਗਾਸ’ ਦੱਸਦੇ ਹੋਏ ਫਿਰ ਬਗ਼ਦਾਦ ਤੋਂ ਇਸਫਰਾਨ, ਤਹਿਰਾਨ, ਮਸਤੱਕ ਬੁਖ਼ਾਰਾ ਤੇ ਸਮਰਕੰਦ ਹੁੰਦੇ ਹੋਏ ਕਾਬੁਲ ਤੇ ਜਲਾਲਾਬਾਦ ਦੇ ਰਸਤੇ ਰਾਵਲਪਿੰਡੀ ਦੇ ਲਾਗੇ ਹਸਨ ਅਬਦਾਲ ਪੁੱਜੇ। ਫਿਰ ਐਮਨਾਬਾਦ ਤੋਂ ਕਰਤਾਰਪੁਰ। ਇਸ ਉਦਾਸੀ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਸਲਿਮ ਵਿਸ਼ਵਾਸਾਂ, ਰਹੁਰੀਤਾਂ ਤੇ ਧਰਮ-ਗ੍ਰੰਥਾਂ ਦਾ ਡੂੰਘਾ ਅਧਿਐਨ ਕੀਤਾ। ਐਮਨਾਬਾਦ ਬਾਬਰ ਦਾ ਹਮਲਾ ਹੋਇਆ, ਜਿਸ ਦਾ ਵਰਣਨ ਆਪ ਜੀ ਨੇ ਆਪਣੀ ਬਾਣੀ ਵਿਚ ਕੀਤਾ।
ਕਰਤਾਰਪੁਰ ਨਿਵਾਸ [ਸੋਧ]
ਆਪਣੇ ਜੀਵਨ ਦੇ ਅੰਤਿਮ ਅੱਠ-ਦਸ ਵਰ੍ਹੇ ਆਪ ਜੀ ਨੇ ਕਰਤਾਰਪੁਰ ਵਿਖੇ ਨਿਵਾਸ ਕੀਤਾ। ਜਿਥੇ ਆਪ ਜੀ ਨਿਤਨੇਮ, ਕਥਾ-ਕੀਰਤਨ ਤੇ ਭਜਨ-ਬੰਦਗੀ ਕਰਦੇ ਅਤੇ ਹਰ ਕਿਸੇ ਨੂੰ ਪ੍ਰਭੂ ਹੁਕਮ ਅਨੁਸਾਰ ਜੀਵਨ ਬਿਤਾਉਣ ਤੇ ਸਤਿਨਾਮ ਦਾ ਅਭਿਆਸ ਕਰਨ ਦੀ ਸਿਖਿਆ ਦੇਂਦੇ। ਭਾਈ ਮਰਦਾਨਾ ਜੀ ਨੇ ਆਪਣੇ ਅੰਤਿਮ ਸਵਾਸ ਆਪ ਜੀ ਦੀ ਗੋਦ ਵਿਚ ਲਏ। ਭਾਈ ਗੁਰਦਾਸ ਜੀ ਕਰਤਾਰਪੁਰ ਦੀ ਧਰਮਸ਼ਾਲਾ ਦਾ ਵਰਣਨ ਕਰਦੇ ਫ਼ੁਰਮਾਉਂਦੇ ਹਨ: ਗਿਆਨੁ ਗੋਸਟਿ ਚਰਚਾ ਸਦਾ ਅਨਹਦਿ ਸਬਦਿ ਉਠੇ ਧਨੁਕਾਰਾ। (ਵਾਰ 1;38) ਇਥੇ ਹੀ ਆਪ ਜੀ ਦਾ ਦੀਦਾਰ ਕਰਨ ਭਾਈ ਲਹਿਣਾ ਜੀ ਆਏ। ਦੀਦਾਰ ਐਸਾ ਹੋਇਆ ਕਿ ਜੋਤੀ ਜੋਤਿ ਰਲੀ। ਦੋਵੇਂ ਇਕ ਜੋਤ ਹੋ ਗਏ। ਭਾਈ ਲਹਿਣਾ ਜੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੰਗ ਬਣ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਨਿਬੜੇ। 7 ਸਤੰਬਰ, ਸੰਨ 1539 ਨੂੰ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਆਪਣਾ ਜੋਤਿ ਰੂਪੀ ਨੂਰ ਭਾਈ ਲਹਿਣਾ ਜੀ (ਸ੍ਰੀ ਗੁਰੂ ਅੰਗਦ ਦੇਵ ਜੀ) ਵਿਚ ਟਿਕਾ ਕੇ ਅਕਾਲ ਸਤਿ ਵਿਚ ਸਮਾ ਗਏ:
ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥
ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥ (ਪੰਨਾ 846)
ਡਾ.ਪਰਮਜੀਤ ਸਿੰਘ ਦੇ ਧੰਨਵਾਦ ਸਹਿਤ ਗੁਰਮਤ ਪ੍ਰਕਾਸ਼ (ਨਵੰਬਰ ੨੦੦੭ )ਵਿਚੌਂ
ਇਹ ਵੀ ਵੇਖੋ [ਸੋਧ]
ਬਾਹਰੀ ਕੜੀਆਂ [ਸੋਧ]
ਬਲਿਓ ਚਰਾਗ ,ਜੀਵਨੀ ਗੁਰੂ ਨਾਨਕ ਦੇਵ ਜੀ ਕ੍ਰਿਤ ਪ੍ਰੋ ਸਤਬੀਰ ਸਿੰਘ
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
|
|
|||||||||||||||||