ਗੁਰੂ ਹਰਿਗੋਬਿੰਦ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਗੁਰੂ ਹਰਗੋਬਿੰਦ ਸਾਹਿਬ ਜੀ
ਤਸਵੀਰ:Guru hargobind.jpg
ਜਨਮ 5 ਜੁਲਾਈ 1595(1595-07-05)
ਗੁਰੂ ਕੀ ਵਡਾਲੀ, ਅੰਮ੍ਰਿਤਸਰ, ਪੰਜਾਬ
ਮੌਤ ਮਾਰਚ 19, 1644(1644-03-19) (ਉਮਰ 48)
ਕਰਤਾਰਪੁਰ, ਭਾਰਤ
ਹੋਰ ਨਾਮ 6ਵਾਂ ਗੁਰੂ
ਮਸ਼ਹੂਰ ਕਾਰਜ ਅਕਾਲ ਤਖਤ ਦਾ ਨਿਰਮਾਨ, ‘ਮੀਰੀ ਅਤੇ ਪੀਰੀ’ ਕਾਰਜ:-ਲੋਹਗੜ੍ਹ, ਅਕਾਲ ਤਖਤ, ਡੇਰਾ ਸਾਹਿਬ ਲਹੌਰ, ਕੀਰਤਪੁਰ-1626 (ਕਹਿਲੂਰ ਦੇ ਰਾਜੇ ਤੋਂ ਜ਼ਮੀਨ ਖਰੀਦੀ), ਮਹਿਰਾਜ-1627, ਕੌਲਸਰ-1627, ਬਿਬੇਕਸਰ-1628, ਸ੍ਰੀ ਹਰਗੋਬਿੰਦ ਪੁਰ ਅਤੇ ਗੁਰੂ ਸਰ। ਜੰਗ:-ਅੰਮ੍ਰਿਤਸਰ, ਹਰਗੋਬਿੰਦ ਪੁਰ, ਗੁਰੂ ਸਰ ਮਹਿਰਾਜ ਅਤੇ ਕਰਤਾਰ ਪੁਰ।
Predecessor ਗੁਰੂ ਅਰਜਨ ਦੇਵ ਜੀ
Successor ਗੁਰੂ ਹਰਿਰਾਇ ਜੀ
ਜੀਵਨ ਸਾਥੀ ਗੁਰੂ ਮਹਿਲ ਦਮੋਦਰੀ ਜੀ, ਮਾਤਾ ਨਾਨਕੀ ਜੀ ਅਤੇ ਮਾਤਾ ਮਹਾ ਦੇਵੀ
ਬੱਚੇ ਬਾਬਾ ਗੁਰਦਿਤਾ-1613, ਸੂਰਜ ਮਲ-1617, ਅਣੀ ਰਾਇ-1618, ਅਟੱਲ ਰਾਇ-1619, ਤੇਗ ਬਹਾਦਰ ਜੀ-1621 ਅਤੇ ਬੀਬੀ ਵੀਰੋ-1615
ਮਾਪੇ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ

ਗੁਰੂ ਹਰਗੋਬਿੰਦ ਸਾਹਿਬ ਜੀ (ਸੱਚਾ ਪਾਦਸ਼ਾਹ)(5 ਜੁਲਾਈ 1595 – 19 ਮਾਰਚ 1644) ਸਿਖਾਂ ਦੇ ਛੇਵੇਂ ਗੁਰੂ ਸਨ [੧])ਅਤੇ 25 ਮਈ 1606 ਨੂੰ, ਆਪਣੇ ਪਿਤਾ ਗੁਰੂ ਅਰਜਨ ਦੇਵ ਜੀ ਦੇ ਨਕਸ਼ੇ ਕਦਮ ਉੱਤੇ ਚਲਦੇ ਹੋਏ, ਗੁਰੂ ਬਣੇ। ਇਹਨਾਂ ਨੂੰ ਸੱਚਾ ਪਾਦਸ਼ਾਹ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਆਪ ਦਾ ਜਨਮ ਪਿਤਾ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ ਦੇ ਗ੍ਰਹਿ ਪਿੰਡ ਵਡਾਲੀ ਜ਼ਿਲਾ ਅੰਮ੍ਰਿਤਸਰ ਵਿਖੇ ਹੋਇਆ। ਆਪ ਦਾ ਵਿਆਹ ਗੁਰੂ ਮਹਿਲ ਦਮੋਦਰੀ ਜੀ ਨਾਲ 1604 ਅਤੇ ਮਾਤਾ ਨਾਨਕੀ ਜੀ 1613 ਅਤੇ ਮਾਤਾ ਮਹਾ ਦੇਵੀ (ਮਰਵਾਹੀ) ਨੂੰ ਹੋਇਆ

ਵਿਦਿਆ ਅਤੇ ਸ਼ਸਤਰਾ ਵਿਦਿਆ[ਸੋਧੋ]

1603 ਵਿਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੋਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।

ਪਿਤਾ ਦੀ ਸ਼ਹੀਦੀ[ਸੋਧੋ]

ਜਹਾਂਗੀਰ ਸਮੇਂ ਦਾ ਹਾਕਮ ਬਣਿਆ ਅਤੇ ਉਸਦੇ ਹੁਕਮ ਨਾਲ ਹੀ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਹੌਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਮ੍ਹਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਾਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ।

‘ਮੀਰੀ ਅਤੇ ਪੀਰੀ’[ਸੋਧੋ]

"ਪੰਜ ਪਿਆਲੇ, ਪੰਜ ਪੀਰ ਛਟਮੁ ਪੀਰ ਬੈਠਾ ਗੁਰੁ ਭਾਰੀ। ਅਰਜਨ ਕਾਇਆ ਪਲਟਿ ਕੈ, ਮੂਰਤਿ ਹਰਿਗੋਬਿੰਦ ਸਵਾਰੀ। ਚਲੀ ਪੀੜੀ ਸੋਢੀਆਂ ਰੂਪ ਦਿਖਾਵਣਿ ਵਾਰੋ ਵਾਰੀ। ਦਲਭੰਜਨ ਗੁਰੁ ਸੂਰਮਾ ਵਡ ਯੋਧਾ ਬਹੁ ਪਰਉਪਕਾਰੀ। ਦਰਬਾਰੀ ਢਾਡੀ ਅਬਦੁੱਲਾ ਦੱਸਦਾ ਹੈ ਦੋ ਤਲਵਾਰੀ ਬੱਧੀਆਂ ਇਕ ਮੀਰੀ ਦੀ ਇਕ ਪੀਰੀ ਦੀ। ਇਕ ਅਜ਼ਮਤ ਦੀ ਇਕ ਰਾਜ ਦੀ ਇਕ ਰਾਖੀ ਕਰੇ ਵਜ਼ੀਰ ਦੀ। ਮੇਰੇ ਪਰਵਾਰ ਕੋਈ ਇਲਮ ਨਹੀਂ।"

— ਭਾਈ ਗੁਰਦਾਸ ਜੀ

ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰਕੇ ਕਈ ਮੁਸਲਮਾਨ ਭੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿਚ ਭਰਤੀ ਹੋ ਗਏ।

ਅਕਾਲ ਤਖਤ[ਸੋਧੋ]

ਅੰਮ੍ਰਿਤਸਰ ਸਿਖਾਂ ਦਾ ਕੇਂਦਰੀ ਅਸਥਾਨ ਸੀ। ਗੁਰੂ ਹਰਗੋਬਿੰਦ ਜੀ ਨੇ ਸ੍ਰੀ ਹਰਮੰਦਰ ਸਾਹਿਬ ਜੀ ਦੇ ਸਾਮ੍ਹਣੇ 1609 ਵਿਚ ਸ੍ਰੀ ਅਕਾਲ ਤਖਤ ਦੀ ਉਸਾਰੀ ਕੀਤੀ ਅਤੇ ਸੂਰਮਿਆ ਵਿਚ ਬੀਰ-ਰਸ ਭਰਨ ਲਈ ਯੋਧਿਆਂ ਦੀਆਂ ਵਾਰਾਂ ਦਾ ਗਾਇਨ ਸ਼ੁਰੂ ਕੀਤਾ। ਵਾਰਾਂ ਗਾਉਣ ਵਾਲੇ ਪਹਿਲੇ ਪਹਿਲੇ ਢਾਡੀ ਦਾ ਨਾਮ ਅਬਦੁੱਲਾ ਸੀ।

ਸਿੱਖੀ ਦਾ ਪਰਚਾਰ[ਸੋਧੋ]

ਗੁਰੂ ਹਰਗੋਬਿੰਦ ਜੀ ਨੇ ਸਿੱਖ-ਧਰਮ ਦੇ ਪਰਚਾਰ ਵਿਚ ਵੀ ਵਿਸ਼ੇਸ ਧਿਆਨ ਦਿੱਤਾ ਅਤੇ ਇਕ ਚੰਗੀ ਜੱਥੇ ਬੰਦੀ ਦੀ ਸਤਾਪਨਾ ਕੀਤੀ। 1612-13 ਵਿਚ ਦੁਆਬੇ ਅਤੇ ਮਾਲਵੇ ਵਿਚ ਸਿੱਖੀ ਦਾ ਪਰਚਾਰ ਕੀਤਾ ਅਤੇ ਇਸੇ ਸਮੇਂ ਗੁਰੂ ਸਾਹਿਬ ਦੀ ਪਾਰਖੂ ਅੱਖ ਨੇ ਪੈਂਦੇ ਖਾਂ ਤੇ ਖ਼ਾਸ ਮਿਹਰ ਕੀਤੀ। 1613 ਵਿਚ ਬਾਬਾ ਗੁਰ ਦਿਤਾ ਜੀ ਦਾ ਜਨਮ ਡਰੌਲੀ ਵਿਚ ਹੋਇਆ। ਇਥੇ ਹੀ ਸਾਧੂ ਨਾਮ ਦਾ ਇਕ ਸਰਵਰੀਆ ਗੁਰੂ ਸਾਹਿਬ ਜੀ ਦਾ ਸਿੱਖ ਬਣਿਆ ਜਿਸਦੇ ਘਰ ‘ਭਾਈ ਰੂਪ ਚੰਦ’ ਦਾ ਜਨਮ ਹੋਇਆ। ਅੰਮ੍ਰਿਤਸਰ ਦੀ ਤਰੱਕੀ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸੰਗਤਾਂ ਦੇ ਪਾਣੀ ਲਈ ਰਾਮਸਰ ਅਤੇ ਬਿਬੇਕਸਰ ਨਾਮ ਦੇ ਸਰੋਵਰ ਬਣਵਾਏ ਅਤੇ ਅੰਮ੍ਰਿਤਸਰ ਦੀ ਰੱਖਿਆ ਲਈ ਲੋਹਗੜ੍ਹ ਦਾ ਕਿਲਾ ਬਣਵਾਇਆ।

ਜਹਾਂਗੀਰ ਦੀ ਕੈਦ[ਸੋਧੋ]

ਜਹਾਂਗੀਰ ਨੂੰ ਗੁਰੂ ਸਾਹਿਬ ਜੀ ਦਾ ਹਰਮਨ ਪਿਆਰਾ ਹੋਣਾ ਪਸੰਦ ਨਾ ਆਇਆ। 1612 ਨੂੰ ਉਸਨੇ ਆਗਰੇ ਤੋਂ ਗੁਪਤ ਹੁਕਮ ਦੇਕੇ ਗੁਰੂ ਸਾਹਿਬ ਨੂੰ ਗਵਾਲੀਆਰ ਦੇ ਕਿਲੇ ਵਿਚ ਕੈਦ ਕਰਨ ਦਾ ਹੁਕਮ ਦੇ ਦਿਤਾ ਜਿਥੇ ਹੋਰ ਰਾਜਸੀ ਕੈਦੀ ਰੱਖੇ ਹੋਏ ਸਨ। ਗੁਰੂ ਸਾਹਿਬ ਜੀ ਦੇ ਦਰਸ਼ਨਾ ਲਈ ਸਿੱਖ ਦੂਰੋਂ ਨੇੜਿਉਂ ਗਵਾਲੀਅਰ ਪਹੁੰਚਦੇ ਪਰ ਉਹਨਾਂ ਨੂੰ ਗੁਰੂ ਸਾਹਿਬ ਜੀ ਦੇ ਦਰਸ਼ਨ ਨਾ ਕਰਨ ਦਿੱਤੇ ਜਾਂਦੇ। 1614 ਵਿਚ ਜਹਾਂਗੀਰ ਨੂੰ ਦਮੇ ਦਾ ਬੜਾ ਸਖ਼ਤ ਦੌਰਾ ਪਿਆ। ਆਖਿਰ ਉਸਨੇ ਫਕੀਰ ਮੀਆਂ ਮੀਰ ਦੇ ਕਹਿਣ ਤੇ ਰਹਾਈ ਦਾ ਹੁਕਮ ਦੇ ਦਿੱਤਾ। ਇਹ ਇਤਿਹਾਸਕ ਸਚਾਈ ਹੈ ਕਿ ਗੁਰੂ ਸਾਹਿਬ ਜੀ ਦੇ ਚੋਲੇ ਦੀਆਂ ਕਲੀਆਂ ਫੱੜ ਕੇ 52 ਰਾਜੇ ਵੀ ਜੇਲ ਵਿਚੋਂ ਰਿਹਾ ਹੋਏ ਸਨ। ਇਸੇ ਕਰਕੇ ਆਪ ਨੂੰ ਬੰਦੀ ਛੋੜ ਨਾਮ ਨਾਲ ਵੀ ਯਾਦ ਕੀਤਾ ਜਾਂਦਾ ਹੈ।

ਬੰਦੀ ਛੋੜ[ਸੋਧੋ]

ਗਵਾਲੀਅਰ ਦੇ ਕਿਲੇ 'ਚੋਂ ਰਿਹਾਅ ਹੋਣ ਅਤੇ ਜਹਾਂਗੀਰ ਵੱਲੋਂ ਨਜ਼ਰਬੰਦ ਕੀਤੇ ਗਏ ੫੨ ਪਹਾੜੀ ਰਾਜਿਆਂ ਦੀ ਰਿਹਾਈ ਕਰਵਾਉਣ ਉਪ੍ਰੰਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚਣ ਵਾਲੇ ਦਿਨ ਨੂੰ ਅਸੀਂ ਬੰਦੀ ਛੋੜ ਦਿਵਸ ਦਾ ਨਾਮ ਦੇ ਕੇ ਹਰ ਸਾਲ ਬੰਦੀ ਛੋੜ ਦਿਵਸ ਮਨਾਉਂਦੇ ਹਾਂ। ਹਰ ਸਿੱਖ ਨੂੰ ਸ਼ਬਦ ਗੁਰੂ ਦਾ ਗਿਆਨ ਦੇ ਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਕੈਦ ਵਿੱਚੋਂ ਵੀ ਮੁਕਤ ਕਰਵਾਇਆ ਸੀ, ਤਾਂ ਕੀ ਤੁਸੀਂ ਨਹੀ ਚਾਹੁੰਦੇ ਕਿ ਗੁਰੂ ਦੇ ਗਿਆਨ ਦੀ ਵਰਤੋਂ ਕਰਕੇ ਕਰਮਕਾਂਡਾਂ, ਵਹਿਮਾਂ, ਭਰਮਾਂ ਦੀ ਇਸ ਕੈਦ ਵਿੱਚੋਂ ਵੀ ਮੁਕਤ ਹੋਣਾ ਹੈ।

ਭਾਈ ਬਿਧੀ ਚੰਦ ਅਤੇ ਘੋੜੇ[ਸੋਧੋ]

ਕਾਬਲ ਦਾ ਇਕ ਸਿੱਖ-ਮਸੰਦ ਗੁਰੂ ਸਾਹਿਬ ਲਈ ਦੋ ਵਧੀਆ ਘੋੜੇ ਲੈਕੇ ਆ ਰਿਹਾ ਸੀ ਕਿ ਲਹੌਰ ਦੇ ਤੁਰਕ ਹਾਕਮਾਂ ਨੇ ਖੋਹ ਲਏ। ਭਾਈ ਬਿਧੀ ਚੰਦ ਨੇ ਦੋਨੋ ਘੋੜੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਸਨ, ਵਾਪਸ ਲਿਆਂਦੇ। ਇਸ ਸਬ ਦਾ ਬਦਲਾ ਲੈਣ ਲਈ ਲਹੌਰ ਤੋਂ ਇਸ ਵਾਰੀਂ ਲਲਾਬੇਗ ਅਤੇ ਕਮਰਬੇਗ ਦੀ ਕਮਾਨ ਹੇਠ ਤੁਰਕਾਂ ਨੇ ਚੜ੍ਹਾਈ ਕਰ ਦਿਤੀ। ਇਹ ਬਹੁਤ ਕਰਾਰਾ ਜੰਗ ਸੀ। ਦੋਨਾਂ ਧਿਰਾਂ ਦਾ ਜਾਨੀ ਨੁਕਸਾਨ ਬਹੁਤ ਹੋਇਆ। ‘ਡਰੌਲੀ’ ਦੀ ਇਸ ਲੜਾੲ ਿਵਿਚ ਤੁਰਕ ਸਰਦਾਰ ਮਾਰੇ ਗਏ ਅਤੇ ਇਸ ਜੰਗ ਦੀ ਯਾਦ ਵਿਚ ਗੁਰੂ ਸਾਹਿਬ ਨੇ ‘ਗੁਰੂ ਸਰ’ ਨਾਮ ਦਾ ਇਕ ਸਰੋਵਰ ਬਣਵਾਇਆ।

ਯੁੱਧ[ਸੋਧੋ]

ਪੈਂਦੇ ਖਾਂ ਨੇ ਜਲੰਧਰ ਦੇ ਸੂਬੇਦਾਰ ਨੂੰ ਆਪਣੇ ਨਾਲ ਗੰਢ ਲਿਆ ਅਤੇ ਲਹੌਰ ਦੇ ਨਵਾਬ ਨੇ ਕਾਲੇ ਖਾਂ ਦੀ ਕਮਾਨ ਹੇਠ ਫੌਜ ਤੋਰ ਦਿੱਤੀ। ‘ਕਰਤਾਰਪੁਰ’ ਦੀ ਇਸ ਲੜਾਈ ਵਿਚ ਸ਼ਹਿਰ ਨੂੰ ਘੇਰ ਲਿਆ ਗਿਆ। ਹੋਰ ਸਿੱਖ ਯੋਧਿਆਂ ਦਾ ਨਾਲ 14 ਸਾਲ ਦੇ ਤੇਗ ਬਹਾਦਰ (ਪਹਿਲਾ ਨਾਮ ਤੇਗ ਮਲ) ਜੀ ਵੀ ਮੈਦਾਨੇ ਜੰਗ ਵਿਚ ਲੜੇ। ਆਖਿਰ ਪੈਂਦੇ ਖਾਂ ਗੁਰੂ ਸਾਹਿਬ ਜੀ ਦੇ ਸਾਮ੍ਹਣੇ ਆਇਆ ਅਤੇ ਗੁਰੂ ਜੀ ਉਤੇ ਕਈ ਵਾਰ ਕੀਤੇ ਪਰ ਕੁਝ ਨਾ ਵਿਗਾੜ ਸਕਿਆ ਜੱਦ ਕਿ ਗੁਰੂ ਸਾਹਿਬ ਜੀ ਦੇ ਇਕੋ ਵਾਰ ਨਾਲ ਜਖਮੀ ਹੋਕੇ ਘੋੜੇ ਤੋਂ ਡਿੱਗ ਪਿਆ ਅਤੇ ਉਸਦਾ ਅੰਤ ਨੇੜੇ ਆਗਿਆ। ਪੈਂਦੇ ਖਾਂ ਦਾ ਦਾਮਾਦ ਕਾਲੇ ਖਾਂ ਨੇ ਵੀ ਗੁਰੂ ਜੀ ਨੂੰ ਯੁੱਧ ਲਈ ਲਲਕਾਰਿਆ ਅਤੇ ਤਲਵਾਰ ਦਾ ਵਾਰ ਕੀਤਾ। ਗੁਰੂ ਜੀ ਨੇ ਵਾਪਸੀ ਵਾਰ ਕੀਤਾ ਅਤੇ ਆਖਿਆਂ ਕਾਲੇ ਖਾਂ,ਵਾਰ ਇਉਂ ਨਹੀਂ ਇਉਂ ਕਰੀ ਦਾ ਹੈ ਅਤੇ ਆਪਣੇ ਵਾਰ ਨਾਲ ਕਾਲੇ ਖਾਂ ਦੇ ਮੋਢੇ ਤੋਂ ਐਸਾ ਚੀਰ ਪਾਇਆ ਜਿਵੇਂ ਕਿਸੇ ਨੇ ਜੰਜੂ ਪਾਇਆ ਹੋਵੇ। ਇਹ ਯੁਧ 1634 ਦਾ ਹੈ ਜਿਸ ਵਿਚ ਮੁਸਲਮਾਨੀ ਫੌਜ ਨੇ ਭੱਜ ਕੇ ਜਾਣ ਬਚਾਈ। 1638 ਵਿਚ ਬਾਬਾ ਗੁਰਦਿਤਾ ਜੀ ਚਲਾਨਾ ਕਰ ਗਏ।

ਅੰਤਿਮ ਸਮਾਂ[ਸੋਧੋ]

ਗੁਰੂ ਸਾਹਿਬ ਜੀ ਨੇ ਹਰ ਪਾਸੇ ਸਿੱਖੀ ਦਾ ਪਰਚਾਰ ਕੀਤਾ ਅਤੇ ਆਮ ਜਨਤਾ ਨੂੰ ਕਰਮ ਕਾਂਡਾਂ ਅਤੇ ਵਹਿਮਾਂ ਭਰਮਾਂ ਤੋਂ ਕਢਿਆ। 1635 ਵਿਚ ਦਾਰਾ ਸ਼ਿਕੋਹ ਪੰਜਾਬ ਦਾ ਗਵਰਨਰ ਬਣਿਆ ਅਤੇ ਜੋ ਧਾਰਮਿਕ ਪੱਖ ਤੋਂ ਤੰਗ ਦਿਲ ਨਹੀਂ ਸੀ। ਸੋ 1644 ਤੱਕ ਅਮਨ ਸ਼ਾਂਤੀ ਦੇ ਸਮੇਂ ਸਿੱਖ ਧਰਮ ਦਾ ਪਰਚਾਰ ਜਾਰੀ ਰਿਹਾ। ਅੰਤ ਵੇਲਾ ਨੇੜੇ ਜਾਣਕੇ ਗੁਰੂ ਸਾਹਿਬ ਜੀ ਨੇ ਗੁਰਗੱਦੀ ਆਪਣੇ ਪੋਤਰੇ (ਪੁੱਤਰ ਬਾਬਾ ਗੁਰ ਦਿਤਾ ਜੀ) ਹਰਿ ਰਾਏ ਜੀ ਨੂੰ ਸੌਂਪੀ ਅਤੇ 3 ਮਾਰਚ 1644 ਨੂੰ 49 ਸਾਲ ਦੀ ਉਮਰ ਵਿਚ ਜੋਤੀ ਜੋਤ ਸਮਾ ਗਏ।

ਹਵਾਲੇ[ਸੋਧੋ]