ਗੱਲ-ਬਾਤ:ਲੋਹੜੀ

ਪੰਨਾ ਸਮੱਗਰੀ ਹੋਰ ਭਾਸ਼ਾਵਾਂ ਵਿੱਚ ਸਮਰਥਿਤ ਨਹੀਂ ਹੈ।
ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਲੋਹੜੀ ਪੰਜਾਬ ਦਾ ਖੇਤੀਬਾੜੀ ਤੇ ਸਰਦੀਆਂ ਨਾਲ ਸੰਬੰਧਤ ਇੱਕ ਮਸ਼ਹੂਰ ਤਿਓਹਾਰ ਹੈ ਅਤੇ ਪੰਜਾਬ ਦੇ ਨਾਲ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ | ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਡਾਕੂ ਸੀ ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦ ਦੁੱਲਾ-ਭੱਟੀ ਨੇ ਉਸ ਲੜਕੀ ਦਾ ਵਿਆਹ ਕੀਤਾ ਤਾਂ ਉਸ ਨੇ ਉਸ ਦੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ ਸੀ। ਇਸ ਕਰਕੇ ਹੀ ਹਰ ਲੋਹੜੀ ਦੇ ਦਿਨ ਦੁੱਲੇ ਨੂੰ ਹਰ ਲੋਹੜੀ ਦੇ ਸਮੇਂ ਯਾਦ ਕੀਤਾ ਜਾਂਦਾ ਹੈ। ਬੱਚੇ ਜਦ ਲੋਹੜੀ ਮੰਗਣ ਦੂਜਿਆਂ ਦੇ ਘਰਾਂ ’ਚ ਜਾਂਦੇ ਹਨ ਤਾਂ ਉਹ ਇਹ ਗੀਤ ਗਾਉਂਦੇ ਹੋਏ ਨਜ਼ਰ ਆਉਂਦੇ ਹਨ: ‘‘ਸੁੰਦਰ-ਮੁੰਦਰੀਏ, ਹੋ. ਤੇਰਾ ਕੌਣ ਵਿਚਾਰਾ, ਹੋ. ਦੁੱਲਾ ਭੱਟੀ ਵਾਲਾ, ਹੋ. ਦੁੱਲੇ ਨੇ ਧੀ ਵਿਆਹੀ, ਹੋ. ਸੇਰ ਸ਼ੱਕਰ ਪਾਈ , ਹੋ.