ਜਪੁਜੀ ਸਾਹਿਬ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ।[੧] ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ।[੨] ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਕੁੱਲ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ। ਜਪੁਜੀ ਸਾਹਿਬ ਦੇ ਕੁੱਲ 40 ਅੰਗ, ਦਰਸ਼ਨ ਅਤੇ ਸੰਗੀਤ ਸਹਿਤ ਕੁੱਲ ਕਲਾ ਪਸਾਰਾਂ ਨਾਲ ਓਤਪੋਤ ਹੋ ਇੱਕ ਸੰਪੂਰਨ ਨਾਯਾਬ ਕਲਾਕ੍ਰਿਤੀ ਹਨ ਅਤੇ ਨਾਲੋ ਨਾਲ ਹਰ ਇਕਾਈ ਦੀ ਆਪਣੀ ਵੱਖਰੀ ਪਛਾਣ ਅਤੇ ਅਹਿਮੀਅਤ ਹੈ ਅਤੇ ਹਰੇਕ ਆਪਣੇ ਆਪ ਵਿੱਚ ਸੰਪੂਰਨ ਪ੍ਰਗੀਤਕ ਕਾਵਿਮਈ ਕਲਾਕ੍ਰਿਤੀ ਹੈ।

ਹਵਾਲੇ[ਸੋਧੋ]

  1. "ਸ੍ਰੀ ਗੁਰੂ ਗਰੰਥ ਦਰਪਨ । ਟੀਕਾਕਾਰ: ਪ੍ਰੋਫੈਸਰ ਸਾਹਿਬ ਸਿੰਘ". http://www.gurugranthdarpan.com/darpan2/0001.html. 
  2. ਮੁਨਾਜਾਤ-ਏ-ਬਾਮਦਾਦੀ, ਜਪੁ ਜੀ ਸਾਹਿਬ, ਅਸਲ-ਓ-ਤਰਜਮਾ ਬ ਸ਼ਿਅਰ-ਏ-ਫ਼ਾਰਸੀ, ਭਾਈ ਲਕਸ਼ਵੀਰ ਸਿੰਘ ‘ਮੁਜ਼ਤਰ’ ਨਾਭਵੀ, ਮੁੱਖ ਬੰਧ ਅਤੇ ਸਾਰ "ਜਪੁਜੀ ਸਾਹਿਬ"- ਪੰਨਾ 4


Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png

ਬਾਹਰਲੇ ਲਿੰਕ[ਸੋਧੋ]