ਧਰਮ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਸੰਸਾਰ ਵਿੱਚ ਕੁਝ ਧਾਰਮਿਕ ਕਰਮਕਾਂਡ
ਵਿਸ਼ਵ ਦੇ ਧਾਰਮਿਕ ਚਿੰਨ੍ਹਾਂ

ਧਰਮ (ਸੰਸਕ੍ਰਿਤ धर्मशास्त्रप्रविभागः ਤੋਂ) ਇੱਕ ਸਭਿਆਚਾਰ ਸੰਸਥਾ ਹੈ, ਜਿਹੜੀ ਹੋਰ ਹਰ ਸੰਸਥਾ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰ ਕਲਾਂਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।

ਸਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ਼ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ।

ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਨ੍ਹਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸਭਿਆਚਾਰ ਤੇ ਉਹਨਾਂ ਦੇ ਵਿਸ਼ੇਸ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ।

ਸੰਦਰਭ ਪੁਸਤਕਾਂ
  1. ਗੁਰਬਖਸ਼ ਸਿੰਖ ਫਰੈਂਕ, ਸਭਿਆਚਾਰ ਅਤੇ ਪੰਜਾਬੀ ਸੱਭਿਆਚਾਰ, ਵਾਰਿਸ ਸ਼ਾਹ ਫਾਉਡੇਸ਼ਨ, ਅੰਮ੍ਰਿਤਸਰ
  2. ਜਸਵਿੰਦਰ ਸਿੰਘ (ਡਾ.) ਪੰਜਾਬੀ ਸੱਭਿਆਚਾਰ: ਪਛਾਣ ਚਿੰਨ੍ਹ, ਪੁਨੀਤ ਪ੍ਰਕਾਸ਼ਨ, ਪਟਿਆਲਾ
  3. ਜੀਤ ਸਿੰਘ ਜੋਸ਼ੀ (ਡਾ.) ਲੋਕਧਾਰਾ ਤੇ ਸੱਭਿਆਚਾਰ, ਵਾਰਿਸ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ
  4. ਦਰਿਆ (ਡਾ.) ਪੰਜਾਬੀ ਲੋਕ ਧਰਮ ਆਧੁਨਿਕ ਪਰਿਪੇਖ, ਰਵੀ ਸਾਹਿਤ ਪ੍ਰਕਾਸ਼ਨ, ਅੰਮ੍ਰਿਤਸਰ 2008
Wikimedia Commons
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png