ਪੋਹ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਪੋਹ ਨਾਨਕਸ਼ਾਹੀ ਜੰਤਰੀ ਦਾ ਦਸਵਾਂ ਮਹੀਨਾ ਹੈ। ਇਹ ਗ੍ਰੇਗਰੀ ਅਤੇ ਜੁਲੀਅਨ ਕਲੰਡਰਾਂ ਦੇ ਦਸੰਬਰ ਅਤੇ ਜਨਵਰੀ ਦੇ ਵਿਚਾਲੇ ਆਉਂਦਾ ਹੈ। ਇਸ ਮਹੀਨੇ ਦੇ ਵਿੱਚ ੩੦ ਦਿਨ ਹੁੰਦੇ ਹਨ। ਪੰਜਾਬ ਵਿਚ ਕੋਰਾ, ਧੁੰਦ ਆਦਿ ਇਸ ਮਹੀਨੇ ਦਾ ਆਮ ਵਰਤਾਰਾ ਹੈ। ਇਹ ਮਹੀਨਾ ਠੰਡਾ ਕਿਉਂ ਹੁੰਦਾ ਹੈ, ਇਸ ਬਾਰੇ ਇਕ ਦਿਲਚਸਪ ਪੌਰਾਣਿਕ ਕਥਾ ਹੈ। ਬਲਜੀਤ ਬਾਸੀ ਦੇ ਸ਼ਬਦਾਂ ਵਿੱਚ :ਸੂਰਜ ਦੇਵਤੇ ਦਾ ਰਥ ਸੱਤ ਘੋੜੇ ਹਿੱਕਦੇ ਹਨ। ਇਕ ਵਾਰੀ ਘੋੜੇ ਬਹੁਤ ਪਿਆਸੇ ਹੋ ਗਏ। ਸੂਰਜ ਨੇ ਘੋੜਿਆਂ ਨੂੰ ਪਾਣੀ ਪਿਲਾਉਣ ਦੀ ਠਾਣੀ ਪਰ ਉਸ ਨੂੰ ਖਿਆਲ ਆਇਆ ਕਿ ਉਸ ਦਾ ਰਥ ਤਾਂ ਚਲਦਾ ਹੀ ਰਹਿਣਾ ਚਾਹੀਦਾ ਹੈ। ਉਸ ਨੇ ਇਕ ਛੱਪੜ ‘ਤੇ ਦੋ ਗਧਿਆਂ ਨੂੰ ਪਾਣੀ ਪੀਂਦਿਆਂ ਦੇਖਿਆ। ਸੂਰਜ ਨੂੰ ਤਰਕੀਬ ਸੁਝ ਗਈ। ਉਸ ਨੇ ਘੋੜਿਆਂ ਨੂੰ ਰੱਥ ਤੋਂ ਲਾਹ ਕੇ ਛੱਪੜ ‘ਤੇ ਪਾਣੀ ਪੀਣ ਲਾ ਦਿੱਤਾ ਤੇ ਗਧਿਆਂ ਨੂੰ ਰਥ ਨਾਲ ਜੋੜ ਦਿੱਤਾ। ਗਧਿਆਂ ਵਿਚ ਘੋੜਿਆਂ ਜਿੰਨੀ ਤੇਜ਼ੀ ਕਿਥੇ? ਨਾਲੇ ਉਹ ਸਨ ਵੀ ਕੇਵਲ ਦੋ ਹੀ। ਉਨ੍ਹਾਂ ਦੀ ਮਸਤ ਚਾਲ ਨਾਲ ਸੂਰਜ ਦਾ ਤੇਜ ਮਾਂਦਾ ਪੈ ਗਿਆ ਤੇ ਧਰਤੀ ‘ਤੇ ਠੰਡ ਵਰਤ ਗਈ। ਇਸ ਮਹੀਨੇ ਨੂੰ ਖਰਮਾਸ ਵੀ ਕਿਹਾ ਜਾਂਦਾ ਹੈ-ਖਰ=ਗਧਾ। [੧]

ਵਿਸ਼ਾ ਸੂਚੀ

ਇਸ ਮਹੀਨੇ ਦੇ ਮੁੱਖ ਦਿਨ [ਸੋਧ]

ਦਸੰਬਰ [ਸੋਧ]

ਜਨਵਰੀ [ਸੋਧ]

ਬਾਹਰੀ ਕੜੀ [ਸੋਧ]

ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png
Khanda Blue wEffects.jpg ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png