ਬੁਲਗਾਰੀਆ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਬੁਲਗਾਰੀਆ ਦਾ ਝੰਡਾ
ਬੁਲਗਾਰੀਆ ਦਾ ਨਿਸ਼ਾਨ

ਬੁਲਗਾਰੀਆ ਦੱਖਣ-ਪੂਰਬੀ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ, ਜਿਹਦੀ ਰਾਜਧਾਨੀ ਸੋਫ਼ੀਆ ਹੈ। ਇਸ ਦੇਸ਼ ਦੀਆਂ ਹੱਦਾਂ ਉੱਤਰ ਵੱਲ ਰੋਮਾਨੀਆ, ਪੱਛਮ ਵੱਲ ਸਰਬੀਆ ਅਤੇ ਮਕਦੂਨੀਆ, ਦੱਖਣ ਵੱਲ ਯੂਨਾਨ ਅਤੇ ਤੁਰਕੀ ਨਾਲ਼ ਲੱਗਦੀਆਂ ਹਨ। ਪੂਰਬ ਵੱਲ ਦੇਸ਼ ਦੀਆਂ ਹੱਦਾਂ ਕਾਲੇ ਸਾਗਰ ਨਾਲ਼ ਲੱਗਦੀਆਂ ਹਨ। ਕਲਾ ਅਤੇ ਤਕਨੀਕ ਤੋਂ ਛੁੱਟ ਸਿਆਸੀ ਨਜ਼ਰੀਏ ਤੋਂ ਵੀ ਬੁਲਗਾਰੀਆ ਦੀ ਹੋਂਦ ਪੰਜਵੀਂ ਸਦੀ ਤੋਂ ਨਜ਼ਰ ਆਉਣ ਲੱਗਦੀ ਹੈ। ਪਹਿਲਾਂ ਬੁਲਗਾਰੀਆਈ ਸਾਮਰਾਜ (632/681 - 1018) ਨੇ ਸਿਰਫ਼ ਬਾਲਕਨ ਖੇਤਰ ਦੀ ਨਹੀਂ ਸਗੋਂ ਪੂਰੇ ਪੂਰਬੀ ਯੂਰਪ ਨੂੰ ਅਨੇਕਾਂ ਪ੍ਰਕਾਰ ਨਾਲ਼ ਪ੍ਰਭਾਵਿਤ ਕੀਤਾ। ਬੁਲਗਾਰੀਆਈ ਸਾਮਰਾਜ ਦੇ ਗਿਰਾਅ ਮਗਰੋਂ ਇਹਨੂੰ ਓਟੋਮਨ ਸ਼ਾਸਨ ਦੇ ਅਧੀਨ ਕਰ ਦਿੱਤਾ ਗਿਆ। 1877-78 ਵਿੱਚ ਹੋਏ ਰੂਸ-ਤੁਰਕੀ ਯੁੱਧ ਨੇ ਬੁਲਗਾਰੀਆ ਰਾਜ ਨੂੰ ਮੁੜ-ਸਥਾਪਤ ਕਰਨ ਵਿੱਚ ਮਦਦ ਕੀਤੀ। ਦੂਜੇ ਵਿਸ਼ਵ ਯੁੱਧ ਮਗਰੋਂ ਬੁਲਗਾਰੀਆ ਸਾਮਵਾਦੀ ਰਾਜ ਅਤੇ ਪੂਰਬੀ ਬਲਾਕ ਦਾ ਹਿੱਸਾ ਬਣ ਗਿਆ। 1989 ਦੇ ਇਨਕਲਾਬ ਤੋਂ ਬਾਅਦ 1990 ਵਿੱਚ ਸਾਮਵਾਦੀਆਂ ਦੀ ਸੱਤਾ ਦਾ ਅਧਿਕਾਰ ਖ਼ਤਮ ਹੋ ਗਿਆ ਅਤੇ ਦੇਸ਼ ਸੰਸਦੀ ਲੋਕ-ਰਾਜ ਦੇ ਰੂਪ ਵਿੱਚ ਅੱਗੇ ਵਧਣ ਲੱਗਾ। ਇਹ ਦੇਸ਼ 2004 ਤੋਂ ਨਾਟੋ ਦਾ ਅਤੇ 2007 ਤੋਂ ਯੂਰਪੀ ਸੰਘ ਦਾ ਮੈਂਬਰ ਹੈ।

ਤਸਵੀਰਾਂ[ਸੋਧੋ]

ਹਵਾਲੇ[ਸੋਧੋ]