ਭਾਸ਼ਾ ਵਿਗਿਆਨ
ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ।[੧][੨][੩] ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ ( ਵਿਆਕਰਣ ) ਅਤੇ ਅਰਥਾਂ ਦਾ ਅਧਿਅਨ ( semantics ) ਵਿੱਚ ਵੰਡਿਆ ਜਾਂਦਾ ਹੈ । ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ । ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਅਨ ਵੀ ਕੀਤਾ ਜਾਂਦਾ ਹੈ । ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ । ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਣ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ ।[੪]
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
|
| ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |