ਮਧਾਣੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
Madani.jpg

ਮਧਾਣੀ ਇੱਕ ਲੱਕੜ ਦਾ ਲੱਗ ਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸ਼ਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ ਚਰਖੜੀ (ਕਰਾਸ ਵਰਗੇ ) ਫਿੱਟ ਕੀਤੇ ਹੁੰਦੇ ਹਨ ਡੰਡੇ ਦੇ ਉਪਰਲੇ ਸਿਰੇ ਤੇ ਕੁਝ ਵੱਢੇ ਜੇਹੇ ਗੋਲਾਈ ਵਿੱਚ ਹੁੰਦੇ ਹਨ।ਇਹ ਡੋਰੀ ਭਾਵ ਨੇਤਰੇ ਆਲ ਦੁਆਲੇ ਵਲ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ ਜੋ ਮਿਟੀ ਦਾ ਖੁਲ੍ਹਾ ਭਾਂਡਾ ਚਾਟੀ ਜਿਸ ਵਿੱਚ ਜੰਮਿਆ ਹੋਇਆ ਦੁਧ ਉਲਟ ਕੇ ਦੁਧ ਰਿੜਕਣ ਦੀ ਪਰਿਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ ,ਜਿਸ ਨੂੰ ਚਾਟੀ ਤੇ ਰੱਖ ਕੇ ਵਿਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ ,ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਜੇ ਮਧਾਣੀ ਦੇ ਉਪਰਲੇ ਸਿਰ ਕੋਲ ਵਲੀ ਹੁੰਦੀ ਹੈ ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁਂਲੀਆਂ ਜੇਹੀਆਂ ਬੰਨ੍ਹੀਆਂ ਹੁੰਦੀਆਂ ਹਨ ,ਜਿਨ੍ਹਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ