ਯਥਾਰਥਵਾਦ (ਸਾਹਿਤ)

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਯਥਾਰਥਵਾਦ ਉਨੀਵੀਂ ਸਦੀ ਦੇ ਫਰਾਂਸ ਵਿੱਚ ਪਨਪੀ ਅਤੇ ਵੀਹਵੀਂ ਸਦੀ ਪਹਿਲੇ ਅਰਸੇ ਤੱਕ ਫੈਲੀ ਗਲਪ ਦੀ ਇੱਕ ਸੁਹਜਾਤਮਕ ਸੈਲੀ ਜਾਂ ਵਿਧਾ ਜਾਂ ਸਾਹਿਤਕ ਅੰਦੋਲਨ ਸੀ ਜੋ ਜਿੰਦਗੀ ਦੇ ਵਰਤਾਰਿਆਂ ਨੂੰ ਜਿਵੇਂ ਉਹ ਸੀ ਅਤੇ ਹਨ, ਉਵੇਂ ਉਨ੍ਹਾਂ ਦੀ ਜਟਿਲਤਾ ਸਮੇਤ ਪੇਸ਼ ਕਰਨ ਲਈ ਪ੍ਰਤਿਬੱਧ ਸੀ। ਇਸਨੇ ਰੋਮਾਂਸਵਾਦ ਦੇ ਨਾਇਕਵਾਦੀ ਵਿਸ਼ਿਆਂ ਦੇ ਉਲਟ ਆਮ ਜਨ-ਜੀਵਨ ਨੂੰ ਉਹਦੀ ਕੁੱਲ ਸਾਧਾਰਨਤਾ ਸਮੇਤ ਆਪਣਾ ਵਿਸ਼ਾ ਬਣਾਇਆ। ਯਥਾਰਥਵਾਦੀ ਲੇਖਣੀ "ਦੇ ਕਲਾਮਈ ਸਧਾਰਨੀਕਰਨ ਵੱਖ-ਵੱਖ ਯੁੱਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਅਤੇ ਗਤੀਸ਼ੀਲ ਜੀਵਨ ਨੂੰ ਸਮਝਣ ਵਿੱਚ ਸਹਾਇਤਾ ਕਰਦੇ ਹਨ। ਯਥਾਰਥ ਦੇ ਬਾਹਰੀ ਚਿੱਤਰਣ ਨਾਲ਼ ਅਤੇ ਨਕਲ ਨਾਲ਼ ਅਜਿਹੇ ਪਰਿਣਾਮ ਹਾਸਲ ਨਹੀਂ ਕੀਤੇ ਜਾ ਸਕਦੇ”।[੧]

ਹਵਾਲੇ[ਸੋਧੋ]

  1. ਸਾਹਿਤ ਅਤੇ ਸਹੁਜ ਸ਼ਾਸਤਰ, ਵੀਹਵੀਂ ਸਦੀ ਦਾ ਸਾਹਿਤ-1, ਰਦੂਗਾ ਪ੍ਰਕਾਸ਼ਨ, ਵਿੱਚ ਸੰਕਲਿਤ ਲੇਖ ‘ਸਮਕਾਲੀਨ ਸਹੁਜ ਸ਼ਾਸਤਰ ਦੀਆਂ ਸਮੱਸਿਆਵਾਂ’-ਲੇਖਕ ਮਿਖਾਇਲ ਖਰਾਪਚੇਂਕੋ)