ਲੋਕਧਾਰਾ ਅਤੇ ਸਭਿਆਚਾਰ ਦਾ ਅੰਤਰ-ਸੰਬੰਧ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਲੋਕਧਾਰਾ[ਸੋਧੋ]

ਜਾਣ-ਪਛਾਣ[ਸੋਧੋ]

ਲੋਕਧਾਰਾ ਅੰਗਰੇਜ਼ੀ ਦੇ ਸ਼ਬਦ "ਫੋਕਲੋਰ" ਦਾ ਸਮਾਨਾਰਥਕ ਹੈ। ‘ਫੋਕਲੋਰ` ਸ਼ਬਦ ਦੀ ਪਹਿਲੀ ਵਾਰ ਵਰਤੋਂ 1846 ਈ. ਵਿੱਚ ਇੱਕ ਅੰਗਰੇਜ਼ੀ ਵਿਦਵਾਨ 'ਵਿਲੀਅਮ ਜਾਨ ਥਾਮਸ' ਨੇ ਕੀਤੀ। ਇੱਕ ਗਿਆਨ ਦੇ ਨਵੇਂ ਖੇਤਰ ਦੇ ਰੂਪ ਵਿੱਚ ਲੋਕਧਾਰਾ ਦਾ ਉਦਗਮ ਜਰਮਨ ਭਰਾਵਾਂ "ਜੈਕੁਬ ਅਤੇ ਵਿਲੀਅਮ ਗਰਿਮ" ਦੁਆਰਾ ਮੌਖਿਕ ਬਿਰਤਾਂਤਾਂ ਦੇ ਇਕੱਤਰੀਕਰਨ, ਸੰਕਲਨ ਅਤੇ ਮਿਥਿਹਾਸ ਦੇ ਅਧਿਐਨ ਤੇ ਆਧਾਰਿਤ ਪ੍ਰਭਾਵਸ਼ਾਲੀ ਪੁਸਤਕਾਂ ਦੀ ਪ੍ਰਕਾਸ਼ਨਾਂ ਨਾਲ ਹੋਇਆ। ਉਨੀਵੀਂ ਸਦੀ ਵਿੱਚ ਪੱਛਮ ਵਿੱਚ ਲੋਕਧਾਰਾ ਅਧਿਐਨ ਲਈ ਵਿਭਿੰਨ ਅਧਿਐਨ ਪ੍ਰਣਾਲੀਆਂ ਦਾ ਵਿਕਾਸ ਹੋਣਾ ਆਰੰਭ ਹੋ ਗਿਆ। ਪੰਜਾਬੀ ਵਿੱਚ ਫੋਕਲੋਰ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਬਾਵਾ ਬੁੱਧ ਸਿੰਘ ਨੇ ਕੀਤੀ। ਵਣਜਾਰਾ ਬੇਦੀ ਦੇ ਵਿਚਾਰ ਅਨੁਸਾਰ ਰਾਜਾ ਰਸਾਲੂ ਵਿੱਚ ਬਾਵਾ ਬੁੱਧ ਸਿੰਘ ਨੇ ‘ਫੋਕਲੋਰ` ਸ਼ਬਦ ਦੀ ਵਰਤੋਂ ਕੀਤੀ, ਇੱਕ ਵਾਰ ਤਾਂ ਫੋਕਲੋਰ ਨੂੰ ਤਤਸਮ ਰੂਪ ਵਿੱਚ ਹੀ ਵਰਤ ਕੇ ਕੰਮ ਸਾਰ ਲਿਆ ਹੈ। ਪਰ ਦੂਜੀ ਤੇ ਤੀਜੀ ਵਾਰ ਫੋਕਲੋਰ ਦਾ ਪੰਜਾਬੀ ਅਨੁਵਾਦ "ਕਹਾਣੀ" ਕੀਤਾ।

ਪਰਿਭਾਸ਼ਾਵਾਂ[ਸੋਧੋ]

"ਇਨਸਾਈਕਲੋਪੀਡੀਆ ਬ੍ਰਿਟੇਨਕਾ" ਦੇ ਅਨੁਸਾਰ, ਫੋਕਲੋਰ ਆਮ ਲੋਕਾਂ ਦੇ ਉਹ ਪਰੰਪਰਾਗਤ ਵਿਸ਼ਵਾਸਾਂ, ਵਹਿਮਾਂ-ਭਰਮਾਂ, ਸ਼ਿਸ਼ਟਾਚਾਰਾਂ, ਰਸਮਾਂ-ਰੀਤਾਂ ਤੇੇ ਕਰਮ-ਕਾਂਡਾਂ ਦਾ ਸੋਮਾ ਹੈ। ਜਿਹੜੇ ਆਦਿ ਕਾਲ ਤੋਂ ਚਲੇ ਆ ਰਹੇ ਹਨ ਅਤੇ ਸਮਕਾਲੀ ਗਿਆਨ ਤੇ ਧਰਮ ਦੇ ਸਥਾਪਿਤ ਪੈਟਰਨਾਂ ਤੋਂ ਬਾਹਰ ਵੀ ਖੰਡਿਤ, ਸੁਧਰੇ ਪਰ ਨਿਸਬਤਨ ਬਦਲਦੇ ਰੂਪ ਵਿੱਚ ਆਧੁਨਿਕ ਯੁਗ ਤੀਕ ਵੀ ਹੋਂਦ ਕਾਇਮ ਕਰਦੇ ਹਨ।

ਡਾ. ਭੁਪਿੰਦਰ ਸਿੰਘ ਖਹਿਰਾ ਅਨੁਸਾਰ, “ਸਮੇਂ ਸਥਾਨ ਤੇ ਸਨਮੁਖ ਪਰਿਸਥਿਤੀਆਂ ਦੇ ਪ੍ਰਸੰਗ ਵਿੱਚ ਲੋਕ ਸਮੂਹ ਦੀ ਸਭਿਆਚਾਰਕ ਸੋਚਣੀ ਦਾ ਵਿਅਕਤ ਰੂਪ ਹੀ ਲੋਕਧਾਰਾ ਹੈ। ਇਸ ਪ੍ਰਗਟਾਅ ਲਈ ਵਰਤੀ ਗਈ ਸਮੱਗਰੀ ਅਤੇ ਮਾਧਿਅਮ ਦੀ ਕਿਸਮ ਲੋਕਧਾਰਾ ਦੇ ਵਿਭਿੰਨ ਰੂਪਾਂ ਨੂੰ ਨਿਰਧਾਰਿਤ ਕਰਦੀ ਹੈ। ਜਿਵੇਂ ਉਚਾਰ ਤੇ ਸੰਗੀਤ ਦੇ ਮਾਧਿਅਮ ਦੇ ਸੁਮੇਲ ਤੋਂ ਲੋਕਗੀਤ ਬਣਦਾ ਉਚਾਰ ਤੇ ਬਿਰਤਾਂਤ ਤੋਂ ਕਥਾ, ਕਥ ਤੇ ਕਾਰਜ ਤੋਂ ਰੀਤ ਸਭਿਆਚਾਰਕ ਸਥਾਪਨਾਵਾਂ ਤੋਂ ਲੋਕ-ਵਿਸ਼ਵਾਸ ਅਤੇ ਭਾਸ਼ਾ ਦੀ ਵਰਤੋਂ ਨਾਲ ਲੋਕ-ਸਾਹਿਤ, ਧਾਗੇ ਦੀ ਵਰਤੋਂ ਨਾਲ ਕਸੀਦਾਕਾਰੀ ਆਦਿ ਬਣਦਾ ਹੈ।"

ਆਰਚਰ ਟੇਲਰ ਅਨੁਸਾਰ ਲੋਕਧਾਰਾ ਅਜਿਹੀ ਸਮੱਗਰੀ ਹੈ ਜੋ ਪਰੰਪਰਾਗਤ ਰੂਪ ਵਿੱਚ ਪ੍ਰਾਪਤ ਹੁੰਦੀ ਹੈ। ਇਹ ਜ਼ੁਬਾਨੀ ਰੂਪ ਵਿੱਚ ਲੋਕ ਗੀਤਾਂ, ਲੋਕ ਕਹਾਣੀਆਂ, ਬੁਝਾਰਤਾਂ ਅਤੇ ਕਈ ਹੋਰ ਰੂਪਾਂ ਸ਼ਬਦਾਂ ਦੁਆਰਾ ਸੁਰੱਖਿਅਤ ਕੀਤੀ ਜਾਂਦੀ ਹੈ। ਇਹ ਰੀਤੀ- ਰਿਵਾਜਾਂ ਜਾਂ ਕੰਮ-ਧੰਦਿਆਂ ਦੇ ਰੂਪ ਵਿੱਚ ਪ੍ਰਾਪਤ ਹੁੰਦੀ ਹੈ।

ਡਾ. ਪਿਆਰਾ ਸਿੰਘ ਅਨੁਸਾਰ ਲੋਕਧਾਰਾ ਕਿਸੇ ਵੀ ਸੰਸਕ੍ਰਿਤ ਦਾ ਉਹ ਅੰੰਗ ਹੈ ਜਿਸ ਇਸ ਦੇ ਘੜਨਹਾਰਿਆ ਦਾ ਅਲਿਖਤ ਇਤਿਹਾਸ, ਉਹਨਾਂ ਦੀਆਂ ਆਸ਼ਾਵਾਂ, ਨਿਰਾਸ਼ਾਵਾਾਂਂ, ਰੁਚੀਆਂ, ਵਹਿਮਾਂ ਭਰਮਾਂ, ਵਿਸ਼ਵਾਸਾਂ ਤੇ ਜ਼ਿੰਦਗੀ ਸੰਬੰਧੀ ਕਦਰਾਂ ਕੀਮਤਾਂ ਦੀ ਕਹਾਣੀ ਪ੍ਰਤਿਬਿੰਬਤ ਹੁੰਦੀ ਹੈ।

ਲੋਕਧਾਰਾ ਦੇ ਤੱਤ[ਸੋਧੋ]