ਵਿਕੀਪੀਡੀਆ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਵਿਕਿਪੀਡਿਆ ਤੋਂ ਰੀਡਿਰੈਕਟ)
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਵਿਕੀਪੀਡੀਆ

ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਗਿਆਨਕੋਸ਼ ਹੈ। ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਸਤੰਬਰ ੨੦੧੨ ਮੁਤਾਬਕ ੨੮੫ ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਮੁਨਾਫ਼ਾ ਨਾ ਕਮਾਉਣ ਵਾਲ਼ੀ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ ੨੩ ਮਿਲੀਅਨ (੨ ਕਰੋੜ ੩੦ ਲੱਖ) ਲੇਖ ਹਨ, ਜਿੰਨ੍ਹਾ ਵਿਚੋਂ ੪ ਮਿਲੀਅਨ (੪੦ ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ ੧੬,੧੮੦ ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਲਿਖ ਅਤੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।

ਵਿਕੀਪੀਡੀਆ ਜਿੰਮੀ ਵੇਲਸ ਅਤੇ ਲੈਰੀ ਸੈਂਗਰ ਦੁਆਰਾ ੨੦੦੧ ਵਿੱਚ ਦੁਨੀਆਂ ਸਾਹਮਣੇ ਲਿਆਂਦਾ ਗਿਆ ਅਤੇ ਹੁਣ ਇਹ ਸਭ ਤੋਂ ਵੱਡੀ, ਮਸ਼ਹੂਰ ਅਤੇ ਕਿਸੇ ਵੀ ਵਿਸ਼ੇ ’ਤੇ ਸਾਧਾਰਣ ਜਾਣਕਾਰੀ ਮੁਹੱਈਆ ਕਰਵਾਉਣ ਵਾਲ਼ੀ ਸਾਈਟ ਬਣ ਚੁੱਕੀ ਹੈ ਜੋ ਕਿ ਅਲੈਕਸਾ (Alexa) ਦੀ ਲਿਸਟ ਵਿੱਚ ਛੇਵੇਂ ਨੰਬਰ ’ਤੇ ਹੈ।[੧]

ਇਤਿਹਾਸ[ਸੋਧੋ]

ਵਿਕਿਪੀਡੀਆ ਦੀ ਸ਼ੁਰੂਆਤ ਅਸਲ ਵਿੱਚ ਨੂਪੀਡੀਆ ਦੇ ਪੂਰਕ ਵਜੋਂ ਹੋਈ ਸੀ ਜੋ ਇੱਕ ਅਜ਼ਾਦ ਅੰਗਰੇਜ਼ੀ-ਗਿਆਨਕੋਸ਼ ਦਾ ਪ੍ਰਜੈਕਟ ਸੀ ਜਿਸਦੇ ਲੇਖ ਮਾਹਿਰਾਂ ਦੁਆਰਾ ਲਿਖੇ ਅਤੇ ਪੜਤਾਲੇ ਜਾਂਦੇ ਸਨ ਜਿਸ ਕਰਕੇ ਲੇਖ ਲਿਖੇ ਜਾਣ ਦੀ ਰਫ਼ਤਾਰ ਮੱਠੀ ਸੀ। ਨੂਪੀਡੀਆ ਦੀ ਸ਼ੁਰੂਆਤ ੯ ਮਾਰਚ ੨੦੦੯ ਨੂੰ ਬੋਮਿਸ, ਇੰਕ ਦੇ ਤਹਿਤ ਸ਼ੁਰੂ ਹੋਈ। ਇਸਦੇ ਮੁੱਖ ਅਹੁਦੇਦਾਰਾਂ ਵਿੱਚ ਜਿੰਮੀ ਵੇਲਸ, ਬੋਮਿਸ (CEO) ਸਨ। ਲੈਰੀ ਸੈਂਗਰ ਇਸਦੇ ਮੁੱਖ ਸੰਪਾਦਕ ਸਨ ਜੋ ਬਾਅਦ ਵਿੱਚ ਵਿਕਿਪੀਡੀਆ ਦੇ ਮੁੱਖ ਸੰਪਾਦਕ ਬਣੇ।

ਲੈਰੀ ਸੈਂਗਰ ਅਤੇ ਜਿੰਮੀ ਵੇਲਸ ਨੇ ਵਿਕੀਪੀਡੀਆ ਦੀ ਸਥਾਪਨਾ ਕੀਤੀ। ਵੇਲਸ ਨੂੰ ਇੱਕ ਆਮ ਕਰਕੇ ਸੰਪਾਦਨ ਯੋਗ ਗਿਆਨਕੋਸ਼ ਬਣਾਉਣ ਦੇ ਨਿਸ਼ਾਨੇ ਨੂੰ ਪੇਸ਼ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ ਅਤੇ ਸੈਂਗਰ ਨੂੰ ਆਮ ਤੌਰ ’ਤੇ ਵਿਕੀਪੀਡੀਆ ਨੂੰ ਉਸਦੇ ਮੁਕਾਮ ਤੱਕ ਪਹੁੰਚਾਉਣ ਦਾ ਸਿਹਰਾ ਦਿੱਤਾ ਜਾਂਦਾ ਹੈ।

ਹਵਾਲੇ[ਸੋਧੋ]

  1. "Wikipedia". Alexa. http://www.alexa.com/siteinfo/wikipedia.org. Retrieved on ਸਿਤੰਬਰ ੨੩, ੨੦੧੨. 
Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png