ਹਿੰਦ-ਯੂਰਪੀ ਭਾਸ਼ਾ-ਪਰਵਾਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਹਿੰਦ-ਯੂਰਪੀ ਭਾਸ਼ਾ-ਪਰਵਾਰ (Indo-European family of languages) ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ (ਯਾਨੀ ਕਿ ਸੰਬੰਧਿਤ ਭਾਸ਼ਾਵਾਂ ਦਾ ਸਮੂਹ) ਹੈ। ਹਿੰਦ-ਯੂਰਪੀ ਜਾਂ ਭਾਰੋਪੀ) ਭਾਸ਼ਾ ਪਰਵਾਰ ਵਿੱਚ ਸੰਸਾਰ ਦੀਆਂ ਲਗਭਗ ਸੌ ਕੁ ਭਾਸ਼ਾਵਾਂ ਅਤੇ ਬੋਲੀਆਂ ਹੀ ਹਨ। ਮੈਂਬਰ ਭਾਸ਼ਾਵਾਂ ਦੀ ਗਿਣਤੀ ਦੇ ਲਿਹਾਜ ਇਹ ਕੋਈ ਵੱਡਾ ਪਰਵਾਰ ਨਹੀਂ ਪਰ ਬੁਲਾਰਿਆਂ ਦੀ ਗਿਣਤੀ ਦੇ ਲਿਹਾਜ ਨਾਲ ਇਹ ਦੁਨੀਆਂ ਦਾ ਸਭ ਤੋਂ ਵੱਡਾ ਭਾਸ਼ਾ ਪਰਵਾਰ ਹੈ।[੧] ਆਧੁਨਿਕ ਹਿੰਦ-ਯੂਰਪੀ ਭਾਸ਼ਾਵਾਂ ਵਿੱਚੋਂ ਕੁੱਝ ਹਨ: ਹਿੰਦੀ, ਉਰਦੂ, ਅੰਗਰੇਜ਼ੀ, ਫਰਾਂਸਿਸੀ, ਜਰਮਨ, ਪੁਰਤਗਾਲੀ, ਸਪੇਨੀ, ਡਚ, ਫ਼ਾਰਸੀ, ਬੰਗਾਲੀ, ਪੰਜਾਬੀ ਅਤੇ ਰੂਸੀ ਆਦਿ। ਇਹ ਸਾਰੀਆਂ ਭਾਸ਼ਾਵਾਂ ਇੱਕ ਹੀ ਆਦਿਮ ਭਾਸ਼ਾ ਤੋਂ ਨਿਕਲੀਆਂ ਹਨ - ਆਦਿਮ-ਹਿੰਦ-ਯੂਰਪੀ ਭਾਸ਼ਾ ( Proto-Indo-European language ), ਜੋ ਸੰਸਕ੍ਰਿਤ ਨਾਲ ਕਾਫ਼ੀ ਮਿਲਦੀ-ਜੁਲਦੀ ਸੀ ਜਿਵੇਂ ਕਿ ਉਹ ਸੰਸਕ੍ਰਿਤ ਦਾ ਹੀ ਆਦਿਮ ਰੂਪ ਹੋਵੇ।

ਹਵਾਲੇ[ਸੋਧੋ]

  1. ਸਿੰਘ, ਪ੍ਰੇਮ ਪ੍ਰਕਾਸ਼ (ਡਾ.). ਪੰਜਾਬੀ ਭਾਸ਼ਾ ਦਾ ਜਨਮ ਤੇ ਵਿਕਾਸ, 59. 


Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png