ਸਮੱਗਰੀ 'ਤੇ ਜਾਓ

ਮੁੱਖ ਸਫ਼ਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,464 ਹੈ ਅਤੇ ਕੁੱਲ 89 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਪਲਾਸੀ ਦੀ ਲੜਾਈ
ਪਲਾਸੀ ਦੀ ਲੜਾਈ

ਪਲਾਸੀ ਦਾ ਲੜਾਈ (ਬੰਗਾਲੀ: পলাশীর যুদ্ধ, ਪੋਲਾਸ਼ੀਰ ਜੂਧੋ) 23 ਜੂਨ 1757 ਨੂੰ ਕਲਕੱਤਾ (ਹੁਣ ਕੋਲਕਾਤਾ) ਤੋਂ ਲਗਪਗ 150 ਕਿਮੀਃ ਉੱਤਰ ਵੱਲ ਅਤੇ ਮੁਰਸ਼ਿਦਾਬਾਦ ਦੇ ਦੱਖਣ ਵਿੱਚ 22 ਮੀਲ ਦੂਰ ਨਾਦੀਆ ਜਿਲ੍ਹੇ ਵਿੱਚ ਹੁਗਲੀ ਨਦੀ ਦੇ ਕੰਢੇ ਪਲਾਸੀ ਨਾਮਕ ਸਥਾਨ 'ਤੇ ਹੋਈ ਸੀ। ਇਸ ਲੜਾਈ ਵਿੱਚ ਇੱਕ ਪਾਸੇ ਬਰਤਾਨਵੀ ਈਸਟ ਇੰਡੀਆ ਕੰਪਨੀ ਦੀ ਫੌਜ ਸੀ ਅਤੇ ਦੂਜੇ ਪਾਸੇ ਬੰਗਾਲ ਦੇ ਨਵਾਬ ਅਤੇ ਉਸਦੇ ਫਰਾਂਸੀਸੀ ਹਮੈਤੀਆਂ ਦੀ ਫੌਜ। ਇਹ ਲੜਾਈ ਸੱਤ ਸਾਲ (1756–63) ਲੰਮੀ ਜੰਗ ਦੇ ਦੌਰਾਨ ਹੋਈ ਸੀ। ਕੰਪਨੀ ਦੀ ਫੌਜ ਨੇ ਰਾਬਰਟ ਕਲਾਈਵ ਦੀ ਅਗਵਾਈ ਵਿੱਚ ਨਵਾਬ ਸਿਰਾਜ-ਉਦ-ਦੌਲਾ ਨੂੰ ਹਰਾ ਦਿੱਤਾ ਸੀ।

ਅੱਜ ਇਤਿਹਾਸ ਵਿੱਚ 23 ਜੂਨ

23 ਜੂਨ:

ਸੰਜੇ ਗਾਂਧੀ
  • 1757ਪਲਾਸੀ ਦੀ ਲੜਾਈ ਹੋਈ।
  • 1989 – ਫ਼ਿਲਮ 'ਬੈਟਮੈਨ' ਰੀਲੀਜ਼ ਕੀਤੀ ਗਈ। ਇਸ ਫ਼ਿਲਮ ਨੇ 40 ਕਰੋੜ ਡਾਲਰ ਦੀ ਕਮਾਈ ਕੀਤੀ। ਇਸ ਨੂੰ ਬਹੁਤ ਸਾਰੇ ਐਵਾਰਡ ਵੀ ਹਾਸਲ ਹੋਏ।
  • 1947ਲਾਰਡ ਐਟਲੀ ਨੇ ਕਿਹਾ, ਮੈਂ ਸਿੱਖਾਂ ਨੂੰ ਵੀਟੋ ਦਾ ਹੱਕ ਨਹੀਂ ਦੇ ਸਕਦਾ।
  • 1980ਸੰਜੇ ਗਾਂਧੀ ਦੀ ਹਵਾਈ ਹਾਦਸੇ ਵਿੱਚ ਮੌਤ। (ਜਨਮ 1946)
  • 1980 – ਭਾਰਤ ਦੇ ਚੌਥੇ ਰਾਸ਼ਟਰਪਤੀ ਵੀ ਵੀ ਗਿਰੀ ਦਾ ਦਿਹਾਂਤ। (ਜਨਮ 1894)
  • 1984ਇੰਦਰਾ ਗਾਂਧੀ, ਦਰਬਾਰ ਸਾਹਿਬ ਵਿਚ ਭਾਰਤੀ ਫ਼ੌਜ ਦਾ ਐਕਸ਼ਨ ਵੇਖਣ ਲਈ ਪੁੱਜੀ।
  • 1985 –ਕਨਿਸ਼ਕ ਜਹਾਜ਼ ਵਿਚ ਬੰਬ ਫਟਿਆ; 350 ਲੋਕ ਮਾਰੇ ਗਏ।
  • 2015 –ਸਮਾਜ ਸੇਵੀ ਵਕੀਲ ਅਤੇ ਨਿਰਮਲਾ ਜੋਸ਼ੀ ਦਾ ਦਿਹਾਂਤ। (ਜਨਮ 1934)

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 22 ਜੂਨ23 ਜੂਨ24 ਜੂਨ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਅਸਟ੍ਰੇਲੀਆ ਦਾ ਸਤਰੰਗੀ ਤੋਤਾ।

ਤਸਵੀਰ: Fir0002


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।