ਸਮੱਗਰੀ 'ਤੇ ਜਾਓ

ਵਿਕੀਪੀਡੀਆ:ਚੁਣਿਆ ਹੋਇਆ ਲੇਖ/10 ਅਗਸਤ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ
ਅਜਮੇਰ ਸਿੰਘ ਔਲਖ

ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। ਪ੍ਰੋ. ਅਜਮੇਰ ਸਿੰਘ ਔਲਖ ਉਨ੍ਹਾਂ ਕੁਝ ਲੋਕਾਂ ਵਿੱਚੋਂ ਇੱਕ ਸੀ ਜਿਨ੍ਹਾਂ ਆਪਣੀ ਜ਼ਿੰਦਗੀ ਸਾਹਿਤ ਰਾਹੀਂ ਲੋਕਾਂ ਨੂੰ ਸਮਰਪਿਤ ਕੀਤੀ। ਉਹ ਖ਼ੁਦ ਹੀ ਨਹੀਂ ਬਲਕਿ ਉਨ੍ਹਾਂ ਦਾ ਪੂਰਾ ਪਰਿਵਾਰ ਹੀ ਸਾਹਿਤ ਤੇ ਖ਼ਾਸ ਕਰਕੇ ਨਾਟਕ ਤੇ ਰੰਗਮੰਚ ਦੁਆਰਾ ਲੋਕਾਂ ਨੂੰ ਚੇਤਨ ਕਰਨ ਲਈ ਨਿਰੰਤਰ ਕਾਰਜਸ਼ੀਲ ਰਿਹਾ। ਅਜਮੇਰ ਔਲਖ ਨੂੰ 2006 ਵਿੱਚ ਇਕਾਂਗੀ-ਸੰਗ੍ਰਹਿ "ਇਸ਼ਕ ਬਾਝ ਨਮਾਜ ਦਾ ਹੱਜ ਨਾਹੀ" ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।ਬਹੁਤ