ਡੌਨਲਡ ਟਰੰਪ
ਡੋਨਲਡ ਟਰੰਪ | |
---|---|
ਸੰਯੁਕਤ ਰਾਜ ਰਾਸ਼ਟਰਪਤੀ ਚੋਣ | |
ਦਫ਼ਤਰ ਸੰਭਾਲਿਆ ਜਨਵਰੀ 20, 2025 | |
ਉਪ ਰਾਸ਼ਟਰਪਤੀ | ਜੇ.ਡੀ. ਵੈਨਸ (ਚੋਣ) |
ਬਾਅਦ ਵਿੱਚ | ਜੋ ਬਾਈਡਨ |
45ਵਾਂ ਸੰਯੁਕਤ ਰਾਜ ਦਾ ਰਾਸ਼ਟਰਪਤੀ | |
ਦਫ਼ਤਰ ਵਿੱਚ ਜਨਵਰੀ 20, 2017 – ਜਨਵਰੀ 20, 2021 | |
ਉਪ ਰਾਸ਼ਟਰਪਤੀ | ਮਾਈਕ ਪੈਂਸ |
ਤੋਂ ਪਹਿਲਾਂ | ਬਰਾਕ ਓਬਾਮਾ |
ਤੋਂ ਬਾਅਦ | ਜੋ ਬਾਈਡਨ |
ਨਿੱਜੀ ਜਾਣਕਾਰੀ | |
ਜਨਮ | ਨਿਊਯਾਰਕ, ਨਿਊਯਾਰਕ ਸੂਬਾ, ਸੰਯੁਕਤ ਰਾਜ | 14 ਜੂਨ 1946
ਸਿਆਸੀ ਪਾਰਟੀ | ਰਿਪਬਲਿਕਨ ਪਾਰਟੀ(1987–1999, 2009–2011, 2012–ਹੁਣ ਤੱਕ) |
ਹੋਰ ਰਾਜਨੀਤਕ ਸੰਬੰਧ | ਡੇਮੋਕ੍ਰੇਟਿਕ(1987 ਤੋ ਪਹਿਲਾਂ, 2001–2009) ਰਿਫੋਰਮ (1999–2001) ਆਜਾਦ(2011–2012)[1][2] |
ਜੀਵਨ ਸਾਥੀ | |
ਬੱਚੇ |
|
ਮਾਪੇ |
|
ਦਸਤਖ਼ਤ | |
ਵੈੱਬਸਾਈਟ | |
ਡੌਨਲਡ ਜੌਨ ਟਰੰਪ( ਡੌਨੑਲੑਡ ਟ੍ਰੰਪ ) (ਜਨਮ 14 ਜੂਨ 1946) ਇੱਕ ਅਮਰੀਕੀ ਬਿਜਨਸਮੈਨ ਅਤੇ ਰਾਜਨੇਤਾ ਹਨ ਜਿਨ੍ਹਾ ਨੇ 2017 ਤੋ 2021 ਤੱਕ ਸੰਯੁਕਤ ਰਾਜ ਦੇ 45ਵੇਂ ਰਾਸ਼ਟਰਪਤੀ ਵਜੋ ਸੇਵਾ ਨਿਭਾਈ। ਉਹ ਰਿਪਬਲਿਕਨ ਪਾਰਟੀ ਦੇ ਮੈਂਬਰ ਹਨ। 2024 ਸੰਯੁਕਤ ਰਾਜ ਦੀ ਰਾਸ਼ਟਰਪਤੀ ਚੋਣਾਂ ਵਿਚ ਉਹਨਾਂ ਨੇ ਡੇਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ।[3]
ਇਹ ਅਮਰੀਕਾ ਦੇ 132 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੀ ਜਦ ਕੋਈ ਰਾਸ਼ਟਰਪਤੀ ਗੈਰ-ਲਗਾਤਾਰ ਵਾਰੀ ਚੁਣਿਆ ਗਿਆ ਹੋਵੇ ਇਸ ਤੋਂ ਪਹਿਲਾਂ ਗਰੋਵਰ ਕਲੀਵਲੈਂਡ, ਸੰਯੁਕਤ ਰਾਜ ਤੇ 22ਵੇਂ ਅਤੇ 24ਵੇਂ ਰਾਸ਼ਟਰਪਤੀ, ਸਨ ਜੋ 2 ਵਾਰ ਗੈਰ-ਲਗਾਤਾਰ ਵਾਰੀ ਚੁਣੇ ਗਏ ਸੀ।[4]
ਮੁਢਲਾ ਜੀਵਨ ਅਤੇ ਪੜ੍ਹਾਈ
[ਸੋਧੋ]ਟਰੰਪ ਦਾ ਜਨਮ 14 ਜੂਨ, 1946 ਨੂੰ ਕਵੀਨਸ, ਨਿਊਯਾਰਕ ਵਿੱਚ ਹੋਇਆ ਸੀ। ਉਸਦੇ ਪਿਤਾ ਦਾ ਨਾਮ ਫ੍ਰੇਮ ਟਰੰਪ ਅਤੇ ਮਾਤਾ ਦਾ ਨਾਮ ਮਰੀਅਮ ਏਨੀ ਹੈ। ਉਹ ਇਸਾਈ ਧਰਮ ਦਾ ਪਾਰੋਕਾਰ ਹੈ। ਡੌਨਲਡ ਟਰੰਪ ਨੇ ਤਿੰਨ ਵਿਆਹ ਕੀਤੇ ਹਨ। ਪਹਿਲਾ ਵਿਆਹ ਇਵਾਨਾ (ਸਾਬਕਾ ਓਲੰਪਿਕ ਖਿਡਾਰੀ) ਨਾਲ ਕੀਤਾ ਸੀ ਅਤੇ ਇਹ ਵਿਆਹ 1977 ਤੋਂ 1991 ਤੱਕ ਚੱਲਿਆ। ਇਸ ਤੋਂ ਬਾਅਦ 1993 ਵਿੱਚ ਟਰੰਪ ਦਾ ਵਿਆਹ ਮਾਲਰਾ (ਅਦਾਕਾਰਾ) ਨਾਲ ਹੋਇਆ ਅਤੇ 1999 ਵਿੱਚ ਤਲਾਕ ਹੋ ਗਿਆ। ਇਸ ਤੋਂ ਪਿੱਛੋਂ 2005 ਵਿੱਚ ਟਰੰਪ ਨੇ ਮੇਲਾਨਿਆ (ਮਾਡਲ) ਨਾਲ ਵਿਆਹ ਕੀਤਾ ਹੈ। ਟਰੰਪ ਦੀ ਪਹਿਲੀ ਪਤਨੀ ਦੇ ਡੌਨਲਡ ਟਰੰਪ ਜੂਨੀਅਰ, ਇਵਾਂਕਾ ਟਰੰਪ ਅਤੇ ਏਰਿਕ ਟਰੰਪ, ਦੂਜੀ ਪਤਨੀ ਦੇ ਟਿਫ਼ਨੀ ਟਰੰਪ, ਤੀਸਰੀ ਪਤਨੀ ਦੇ ਵਿਲੀਅਮ ਟਰੰਪ ਨਾਮਕ ਬੱਚੇ ਹਨ। ਫੋਡਮਰ ਯੂਨੀਵਰਸਿਟੀ ਅਤੇ ਪੈਨਸਲੇਵਾਨੀਆ ਯੂਨੀਵਰਸਿਟੀ ਦੇ ਵਾਟਰਨ ਸਕੂਲ ਆਫ਼ ਫਾਈਨੰਸ ਐਂਡ ਕਾਮਰਸ ਤੋਂ ਟਰੰਪ ਨੇ ਵਿੱਦਿਆ ਹਾਸਿਲ ਕੀਤੀ ਹੈ।[5]
ਰਾਜਨੀਤਿਕ ਜੀਵਨ
[ਸੋਧੋ]ਟਰੰਪ ਨੇ ਕਈ ਵਾਰ ਆਪਣੀ ਪਾਰਟੀ ਦੀ ਮਾਨਤਾ ਨੂੰ ਬਦਲਿਆ, 1987 ਵਿੱਚ ਉਹ ਰਿਪਬਲਿਕਨ ਪਾਰਟੀ ਵਿੱਚ ਪਹਿਲੀ ਵਾਰ ਸ਼ਾਮਿਲ ਹੋਏ ਸੀ, ਉਹ ਰਿਫੋਰਮ ਅਤੇ ਆਜਾਦ ਪਾਰਟੀ ਦੇ ਮੈਂਬਰ ਵੀ ਰਹੇ। 1988 ਵਿੱਚ ਉਹਨਾਂ ਨੇ ਰਿਪਬਲਿਕਨ ਪਾਰਟੀ ਦੇ ਚੇਅਰਮੈਨ ਲੀ ਐਟਵਾਟਰ ਨਾਲ ਸਪੰਰਕ ਕੀਤਾ ਅਤੇ ਰਿਪਬਲਿਕਨ ਪਾਰਟੀ ਤੋ 1988 ਦੀਆਂ ਚੋਣਾਂ ਲਈ ਉਮੀਦਵਾਰ ਜਾਰਜ ਐਚ ਡਬਲਿਊ ਬੁਸ਼ ਦਾ ਸਾਥੀ ਹੋਣ ਲਈ ਵਿਚਾਰ ਕਰਨ ਨੂੰ ਕਿਹਾ। ਬੁਸ਼ ਨੇ ਇਸ ਬੇਨਤੀ ਨੂੰ ਅਜੀਬ ਅਤੇ ਅਵਿਸ਼ਵਾਸ਼ਯੋਗ ਸਮਝਿਆ।
ਰਾਸ਼ਟਰਪਤੀ ਮੁਹਿੰਮਾਂ
[ਸੋਧੋ]ਟਰੰਪ ਨੇ ਰਿਫੋਰਮ ਪਾਰਟੀ ਵੱਲੋ 2000 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾ ਲਈ ਆਪਣ ਨਾਮਜ਼ਦਗੀ ਪੇਸ਼ ਕੀਤੀ ਉਹਨਾਂ ਨੇ 7 ਅਕਤੂਬਰ 1999 ਨੂੰ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ ਉਹਨਾਂ ਨੇ ਆਪਣੀ ਸਾਥੀ ਓਪਰਾ ਵਿਨਫਰੇ ਨੂੰ ਚੁਣਿਆ ਪਰ ਫਰਵਰੀ 2000 ਵਿੱਚ ਟਰੰਪ ਇਸ ਤੋ ਪਿੱਛੇ ਹਟ ਗਏ।
2012 ਦੀਆਂ ਚੋਣਾਂ
[ਸੋਧੋ]2012 ਵਿੱਚ ਵੀ ਇਹ ਅੰਦਾਜ਼ਾ ਸੀ ਕਿ ਟਰੰਪ ਬਰਾਕ ਓਬਾਮਾ ਦੇ ਵਿਰੁੱਧ ਚੋਣ ਲੜਨਗੇ ਹਾਲਾਂਕਿ ਮਈ 2011 ਵਿੱਚ ਟਰੰਪ ਨੇ ਇਸ ਸਪਸ਼ਟ ਕਰ ਦਿੱਤਾ ਸੀ ਕਿ ਉਹ ਰਾਸ਼ਟਰਪਤੀ ਚੋਣਾਂ ਨਹੀ ਲੜਨਗੇ, ਉਹਨਾਂ ਨੇ 2012 ਦੀਆਂ ਚੋਣਾਂ ਲਈ ਮਿਟ ਰੋਮਨੀ ਦਾ ਸਮਰਥਨ ਕੀਤਾ।
2016 ਦੀਆਂ ਚੋਣਾਂ ਲਈ ਮੁਹਿੰਮ
[ਸੋਧੋ]16 ਜੂਨ 2015 ਨੂੰ ਟਰੰਪ ਨੇ ਆਪਣੀ ਰਾਸ਼ਟਰਪਤੀ ਮੁਹਿੰਮ ਦਾ ਐਲਾਨ ਕੀਤਾ ਉਹਨਾਂ ਨੇ ਆਪਣਾ ਸਾਥੀ ਇੰਡੀਆਨਾ ਦੇ 50ਵੇਂ ਰਾਜਪਾਲ ਮਾਈਕ ਪੈਂਸ ਨੂੰ ਚੁਣਿਆ। 19 ਜੁਲਾਈ 2016 ਨੂੰ ਟਰੰਪ ਨੂੰ ਅਧਿਕਾਰਤ ਤੌਰ ਤੇ ਰਿਪਬਲਿਕਨ ਪਾਰਟੀ ਦਾ ਰਾਸ਼ਟਰਪਤੀ ਉਮੀਦਵਾਰ ਐਲਾਨ ਦਿੱਤਾ ਗਿਆ ਸੀ, 9 ਨਵੰਬਰ 2016 ਨੂੰ ਟਰੰਪ ਨੇ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਰਾਜ ਸਕੱਤਰ ਅਤੇ ਸਾਬਕਾ ਪਹਿਲੀ ਮਹਿਲਾ, ਹਿਲੇਰੀ ਕਲਿੰਟਨ ਨੂੰ ਹਰਾਇਆ ਅਤੇ ਸੰਯੁਕਤ ਰਾਜ ਦੇ ਰਾਸ਼ਟਰਪਤੀ ਬਣੇਂ।
ਸੰਯੁਕਤ ਰਾਜ ਦੇ ਰਾਸ਼ਟਰਪਤੀ (2017-2021)
[ਸੋਧੋ]20 ਜਨਵਰੀ 2017 ਨੂੰ ਟਰੰਪ ਨੇ ਸੰਯੁਕਤ ਰਾਜ ਦੇ 45ਵੇਂ ਰਾਸ਼ਟਰਪਤੀ ਵਜੋ ਸਹੁੰ ਚੁੱਕੀ, ਟਰੰਪ ਰਾਸ਼ਟਰਪਤੀ ਬਣਨ ਤੋ ਪਹਿਲਾਂ ਨਾ ਤਾ ਪਹਿਲਾ ਕਦੇ ਕਿਸੇ ਹਾਊਸ ਆਫ ਰਿਪ੍ਰੈਜ਼ੈਂਟੇਟਿਵ ਦੇ ਮੈਂਬਰ ਸਨ ਤੇ ਨਾ ਸੈਨੇਟਰ ਤੇ ਨਾ ਹੀ ਕਿਸੇ ਰਾਜ ਦੇ ਰਾਜਪਾਲ। ਟਰੰਪ ਨੇ ਆਪਣੇ ਕਾਰਜਕਾਲ ਦੌਰਾਨ ਕਈ ਫੈਸਲੇ ਲਏ ਜਿਵੇ ਕਿ ਆਰਥਿਕਤਾ, ਸਮਾਜਿਕ, ਸਿਹਤ ਸੰਭਾਲ, ਜਲਵਾਯੂ, ਵਾਤਾਵਰਣ ਅਤੇ ਊਰਜਾ ਆਦਿ ਉਹਨਾਂ ਦੀ ਇਮੀਗ੍ਰੇਸ਼ਨ ਨੀਤੀ ਹਮੇਸ਼ਾ ਤੋ ਬਹਿਸ ਦਾ ਮੁੱਦਾ ਰਹੀ ਉਹ ਇਸ ਨੀਤੀ ਤੇ ਬਾਕੀ ਰਾਸ਼ਟਰਪਤੀਆਂ ਨਾਲੋ ਬਹੁਤ ਸਖ਼ਤ ਸਨ। ਟਰੰਪ ਦੀ ਰਾਸ਼ਟਰਪਤੀ ਰੈਕਿੰਗ ਕਾਫੀ ਨਕਾਰਾਤਮਕ ਰਹੀ।
ਵਿਦੇਸ਼ੀ ਦੌਰੇ
[ਸੋਧੋ]ਟਰੰਪ ਨੇ ਆਪਣੇ ਕਾਰਜਕਾਲ ਦੌਰਾਨ 19 ਵਿਦੇਸ਼ੀ ਯਾਤਰਾਵਾਂ ਕੀਤੀਆਂ ਜਿਸ ਵਿੱਚ ਉਹਨਾਂ ਨੇ 24 ਦੇਸ਼ਾਂ ਦੇ ਦੌਰੇ ਕੀਤਾ, ਟਰੰਪ ਉੱਤਰੀ ਕੋਰੀਆ ਦਾ ਦੌਰਾ ਕਰਨ ਵਾਲੇ ਸੰਯੁਕਤ ਰਾਜ ਦੇ ਪਹਿਲੇ ਰਾਸ਼ਟਰਪਤੀ ਸਨ।[6]
ਟਰੰਪ ਫਰਵਰੀ 2020 ਵਿੱਚ ਭਾਰਤ ਆਏ ਸਨ ਅਤੇ ਇਹ ਉਹਨਾਂ ਦੀ ਰਾਸ਼ਟਰਪਤੀ ਵਜੋਂ ਆਖਰੀ ਵਿਦੇਸ਼ ਯਾਤਰਾ ਸੀ।[7][8]
2016 ਸੰਯੁਕਤ ਰਾਜ ਅਮਰੀਕੀ ਰਾਸ਼ਟਰਪਤੀ ਚੋਣਾਂ
[ਸੋਧੋ]ਨਕਸ਼ੇ
[ਸੋਧੋ]-
ਵੋਟਾਂ ਨੂੰ ਦਰਸਾਉਂਦਾ ਨਕਸ਼ਾ
-
ਦੇਸ਼ ਮੁਤਾਬਿਕ ਨਤੀਜਾਕਲਿੰਟਨ —>90% ਕਲਿੰਟਨ —80–90% ਕਲਿੰਟਨ —70–80% ਕਲਿੰਟਨ —60–70% ਕਲਿੰਟਨ —50–60% ਕਲਿੰਟਨ —40–50% ਕਲਿੰਟਨ —<40% ਟਰੰਪ—<40% ਟਰੰਪ—40–50% ਟਰੰਪ—50–60% ਟਰੰਪ—60–70% ਟਰੰਪ—70–80% ਟਰੰਪ—80–90% ਟਰੰਪ—>90%
-
ਪਈਆਂ ਵੋਟਾਂ ਵਿੱਚ ਅੰਤਰ
ਹਵਾਲੇ
[ਸੋਧੋ]- ↑ Gillin, Joshua (August 24, 2015). "Bush says Trump was a Democrat longer than a Republican `in the last decade'". PolitiFact. Retrieved 2015-10-21.
- ↑ Sargent, Hilary (January 22, 2014). "The Man Responsible for Donald Trump's Never-Ending Presidential Campaign". Boston.com. Archived from the original on ਜੂਨ 3, 2016. Retrieved ਨਵੰਬਰ 9, 2016.
A New Hampshire Republican activist named Mike Dunbar dreamed up the idea of a Donald Trump presidency [in] early summer of 1987... Dunbar launched a 'Draft Trump' campaign... Stories about a possible Trump presidency ran in newspapers across the country... (Trump was registered as a Democrat at the time...)
{{cite web}}
: Unknown parameter|dead-url=
ignored (|url-status=
suggested) (help) - ↑ "ਅਮਰੀਕਾ ਚੋਣ ਨਤੀਜੇ: ਡੌਨਲਡ ਟਰੰਪ ਹੋਣਗੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ, ਜਿੱਤ ਦੇ ਐਲਾਨ ਵਾਲੇ ਭਾਸ਼ਣ ਵਿੱਚ ਟਰੰਪ ਕੀ ਬੋਲੇ". BBC News ਪੰਜਾਬੀ. 2024-11-06. Retrieved 2024-11-07.
- ↑ "Donald Trump To Be Second US President To Get 2 Non-Consecutive Terms". www.ndtv.com (in ਅੰਗਰੇਜ਼ੀ). Retrieved 2024-11-07.
- ↑ जानिए कौन हैं POTUS यानी अमेरिकी राष्ट्रपति डोनाल्ड ट्रंप - नयी दुनिया - 9 ਨਵੰਬਰ 2016
- ↑ "ਟਰੰਪ ਨੇ ਉੱਤਰੀ ਕੋਰੀਆ ਦੀ ਧਰਤੀ 'ਤੇ ਕਦਮ ਧਰ ਕੇ ਇਤਿਹਾਸ ਸਿਰਜਿਆ". Janshakti News | Punjabi Newspaper (in ਅੰਗਰੇਜ਼ੀ). 2019-07-02. Retrieved 2023-10-21.
- ↑ "ਟਰੰਪ ਦੇ ਭਾਰਤ ਦੌਰੇ ਤੋਂ ਪਹਿਲਾਂ PM ਮੋਦੀ ਨੇ ਕੀਤਾ ਟਵੀਟ, ਡੋਨਾਲਡ ਟਰੰਪ ਨੇ ਵੀ ਦਿੱਤਾ ਜਵਾਬ". PTC News. 2020-02-24. Retrieved 2023-10-21.
- ↑ Media, Mehra. "ਡੋਨਾਲਡ ਟਰੰਪ ਦਾ ਦੋ ਦਿਨਾ ਭਾਰਤ ਦੌਰਾ – Parvasi Newspaper" (in ਅੰਗਰੇਜ਼ੀ (ਅਮਰੀਕੀ)). Retrieved 2023-10-21.