ਸਮੱਗਰੀ 'ਤੇ ਜਾਓ

ਮੋਤੀ ਰਾਮ ਮਹਿਰਾ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਬਾਬਾ ਮੋਤੀ ਰਾਮ ਮਹਿਰਾ ਗੁਰੂ ਗੋਬਿੰਦ ਸਿੰਘ ਜੀ ਦੇ ਇੱਕ ਸਮਰਪਤ ਸੇਵਕ ਸਨ। ਜਿਨ੍ਹਾ ਨੇ ਆਪਣੀ ਜ਼ਿੰਦਗੀ ਨੂੰ ਖਤਰੇ ਵਿੱਚ ਪਾਕੇ, ਠੰਢੇ ਬੁਰਜ ਵਿੱਚ ਕੈਦ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਤਿੰਨ ਰਾਤਾਂ ਦੁੱਧ ਪਿਲਾਉਣ ਦੀ ਸੇਵਾ ਕੀਤੀ ਸੀ। ਉਹਨਾ ਦਾ ਨਿੱਕਾ ਤੇ ਗਰੀਬ ਜਿਹਾ ਪ੍ਰਵਾਰ ਸੀ ਜਿਨ੍ਹਾਂ ਨੂੰ ਨਵਾਬ ਵਜ਼ੀਦ ਖਾਨ ਸੂਬਾ ਸਰਹਿੰਦ ਨੇ ਕੈਦੀਆਂ ਨੂੰ ਭੋਜਨ ਛੁਕਾਉਣ ਦੀ ਜਿੰਮੇਵਾਰੀ ਸੌਂਪੀ ਹੋਈ ਸੀ।

ਬਾਬਾ ਮੋਤੀ ਰਾਮ ਮਹਿਰਾ ਜੀ[1] ਜਨਮ ਭਾਈ ਹਰਾ ਰਾਮ ਤੇ ਮਾਤਾ ਲੱਧੋ ਜੀ ਦੇ ਘਰ ਸਰਹਿੰਦ ਜਾਂ ਸੰਗਤਪੁਰ ਸੋਢੀਆਂ ਵਿਖੇ 1677 ਈਸਵੀ ਦੇ ਨੇੜੇ ਹੋਇਆ ਮੰਨਿਆ ਹੈ।

ਪੰਜਾਂ ਪਿਆਰਿਆਂ ਵਿੱਚੋ ਭਾਈ ਹਿੰਮਤ ਸਿੰਘ ਬਾਬਾ ਮੋਤੀ ਰਾਮ ਮਹਿਰਾ ਦੇ ਚਾਚਾ ਜੀ ਸਨ।

27 ਦਸੰਬਰ 1704 ਨੂੰ ਸਾਹਿਬਜ਼ਾਦਿਆਂ ਨੂੰ ਸਵੇਰੇ (ਸਮਾਂ 10 ਤੋਂ 11 ਵਜੇ ਦੇ ਵਿਚਕਾਰ) ਸ਼ਹੀਦ ਕੀਤਾ ਗਿਆ ਸੀ , ਸ਼ਹੀਦੀ ਦਾ ਪਤਾ ਲੱਗਣ ਤੋਂ ਬਾਅਦ ਮਾਤਾ ਗੁਜਰ ਕੌਰ ਜੀ ਵੀ ਸੱਚਖੰਡ ਚਲੇ ਗਏ । ਬਾਬਾ ਮੋਤੀ ਰਾਮ ਜੀ ਨੇ ਉਨ੍ਹਾਂ ਦੇ ਸਸਕਾਰ ਲਈ ਚੰਨਣ ਦੀ ਲੱਕੜ ਦਾ ਪ੍ਰਬੰਧ ਕੀਤਾ। ਕਿਸੇ ਨੇ ਨਵਾਬ ਨੂੰ ਦੱਸ ਦਿੱਤਾ ਕਿ ਉਸ ਦੇ ਨੌਕਰ ਨੇ ਕੈਦੀਆਂ ਦੀ ਦੁੱਧ ਅਤੇ ਪਾਣੀ ਦੇ ਨਾਲ ਸੇਵਾ ਕੀਤੀ ਸੀ। ਨਵਾਬ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਉਹਨੇ ਦੇ ਮਾਤਾ, ਪਤਨੀ ਅਤੇ ਇੱਕ ਛੋਟੇ ਜਿਹੇ ਪੁੱਤਰ ਦੀ ਗ੍ਰਿਫਤਾਰੀ ਦਾ ਹੁਕਮ ਦੇ ਦਿੱਤਾ। ਬਾਬਾ ਜੀ ਨੇ ਆਪਣੇ ਕੀਤੇ ਨੂੰ ਛੁਪਾਉਣ ਦਾ ਯਤਨ ਨਹੀਂ ਕੀਤਾ ਅਤੇ ਦਲੇਰੀ ਨਾਲ ਨਵਾਬ ਨੂੰ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਜੀ ਦੀ ਸੇਵਾ ਕਰਨਾ ਉਸ ਦੀ ਪਵਿੱਤਰ ਡਿਊਟੀ ਸੀ। ਇਸ ਲਈ ਬਾਬਾ ਮੋਤੀ ਰਾਮ ਮਹਿਰਾ ਨੂੰ, ਉਹਨਾ ਦੇ ਪਰਿਵਾਰ ਸਮੇਤ, ਕੋਹਲੂ ਵਿਚ ਪੀੜ ਕੇ ਸ਼ਹੀਦ ਕੀਤਾ ਗਿਆ।

ਇਹ ਵੀ ਦੇਖੋ

[ਸੋਧੋ]

ਹਵਾਲੇ

[ਸੋਧੋ]