ਅਜਮੇਰ ਸਿੱਧੂ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਅਜਮੇਰ ਸਿੱਧੂ ਪੰਜਾਬੀ ਕਹਾਣੀਕਾਰ, ਲੇਖਕ ਅਤੇ ਪੰਜਾਬੀ ਪਤਰਿਕਾ, ਵਿਗਿਆਨ ਜੋਤ ਦਾ ਸੰਪਾਦਕ ਹੈ।। ਉਨਾਂ ਦੀਆਂ ਕਹਾਣੀਆਂ ਦਾ ਵਿਸ਼ਾ ਵਸਤੂ ਪੰਜਾਬ ਦੇ ਸਮਾਜਕ ਯਥਾਰਥ ਤੋਂ ਲੈ ਕੇ ਬ੍ਰਹਿਮੰਡੀ ਵਿਗਿਆਨ ਤੱਕ ਫੈਲਿਆ ਹੋਇਆ ਹੈ। ਉਨਾਂ ਨੇ ਹਾਸ਼ੀਏ ਤੇ ਧੱਕੇ ਦਲਿਤਾਂ ਅਤੇ ਦਮਿਤਾਂ ਦੀ ਬਾਤ ਪਾਈ ਹੈ। ਉਨਾਂ ਦੀਆਂ ਕਹਾਣੀਆਂ ਵਿਚ ਵਿਗਿਆਨਕ ਸੋਚ, ਯਥਾਰਥਵਾਦੀ ਸੋਝੀ, ਮਾਨਵੀ ਸੰਵੇਦਨਾ, ਬੌਧਿਕ ਕਲਪਨਾ ਅਤੇ ਕ੍ਰਾਂਤੀਕਾਰੀ ਚੇਤਨਾ ਇਕੋ ਵੇਲੇ ਨਾਲੋ ਨਾਲ ਮੌਜੂਦ ਰਹਿੰਦੀਆਂ ਹਨ। ਉਨਾਂ ਨਾ ਕੇਵਲ ਪੰਜਾਬੀ ਦੀ ਪ੍ਰਗਤੀਵਾਦੀ ਯਥਾਰਥਵਾਦੀ ਸ਼ੈਲੀ ਦੀ ਕਹਾਣੀ ਵਿਚ ਹੀ ਨਵੇਂ ਪ੍ਰਯੋਗ ਕੀਤੇ ਸਗੋਂ ਅਸਲੋ ਨਵੀਂ ਸ਼ੈਲੀ ਦੀ ਵਿਗਿਆਨਕ ਗਲਪ ਵੀ ਲਿਖੀ। ਉਨਾਂ ਦੀ ਵਾਰਤਕ ਸ਼ੈਲੀ ਕਮਾਲ ਹੈ, ਜਿਸ ਵਿਚ ਤੱਥਗਗੱਤ ਜਾਣਕਾਰੀ, ਇਤਿਹਾਸਕ ਬੋਧ ਅਤੇ ਸੁੰਦਰ ਸ਼ਬਦ ਚੋਣ ਹੁੰਦੀ ਹੈ।

ਕਿਤਾਬਾਂ[ਸੋਧੋ]

ਕਹਾਣੀ ਸੰਗ੍ਰਹਿ[ਸੋਧੋ]

ਹੋਰ ਦੇਖੋ[ਸੋਧੋ]

ਸੰਪਾਦਿਤ[ਸੋਧੋ]