ਅਨੰਦਪੁਰ ਸਾਹਿਬ ਦਾ ਮਤਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਅਨੰਦਪੁਰ ਸਾਹਿਬ ਦਾ ਮਤਾ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾ[1] ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।

ਸਿਧਾਂਤ[ਸੋਧੋ]

ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਸਮੁੱਚੀ ਮਰਜ਼ੀ ਦਾ ਇਕੋ ਇੱਕ ਪ੍ਰਗਟਾਊ ਹੈ ਤੇ ਪੰਥ ਦੀ ਪ੍ਰਤੀਨਿਧਤਾ ਕਰਨ ਲਈ ਪੂਰਾ ਅਧਿਕਾਰ ਰੱਖਦਾ ਹੈ। ਇਸ ਜਥੇਬੰਦੀ ਦੀ ਬੁਨਿਆਦ ਮਨੂੱਖਾਂ ਦੇ ਆਪਸੀ ਸਬੰਧ, ਮਨੁੱਖ ਗਤੀ ਅਤੇ ਮਨੁੱਖ ਪ੍ਰੇਮ ਨਾਲ ਸੰਬੰਧਾਂ ਉੱਤੇ ਰੱਖੀ ਗਈ ਹੈ। ਇਹ ਸਿਧਾਂਤ ਗੁਰੂ ਨਾਨਕ ਦੇਵ ਜੀ ਦੇ ਹੀ ਉਪਦੇਸ਼ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੀਆਂ ਲੀਹਾਂ ਉੱਤੇ ਅਧਾਰਤ ਹਨ।

ਮਨਰੋਥ[ਸੋਧੋ]

  • ਗੁਰਮਤਿ ਤੇ ਰਹਿਤ ਮਰਿਯਾਦਾ ਦਾ ਪ੍ਰਚਾਰ ਅਤੇ ਨਾਸਤਕਤਾ ਤੇ ਮਨਮੱਤ ਦਾ ਪ੍ਰਹਾਰ ਕਰਨਾ।
  • ਸਿੱਖਾਂ ਵਿੱਚ ਪੰਥਕ ਆਜ਼ਾਦ ਹਸਤੀ ਦਾ ਅਹਿਸਾਸ ਕਾਇਮ ਰੱਖਣਾ ਅਤੇ ਅਜਿਹਾ ਦੇਸ਼ ਜਿਸ ਵਿੱਚ ਸਿੱਖ ਪੰਥ ਦੇ ਕੌਮੀ ਜਜ਼ਬੇ ਤੇ ਕੌਮੀਅਤ ਦਾ ਪ੍ਰਗਟਾਓ ਪੂਰਨ ਹੋਵੇ।
  • ਕੰਗਾਲੀ, ਭੁੱਖ-ਨੰਗ ਤੇ ਥੁੜ ਨੂੰ ਦੂਰ ਕਰਨਾ, ਨਿਆਂਕਾਰੀ ਤੇ ਚੰਗੇ ਪ੍ਰਬੰਧ ਨੂੰ ਕਾਇਮ ਕਰਨ ਲਈ ਦੌਲਤ ਤੇ ਉਪਜ ਨੂੰ ਵਧਾਉਣਾ ਤੇ ਮੋਜੂਦਾ ਪਾਣੀ ਵੰਡ ਤੇ ਲੁੱਟ - ਖਸੁਟ ਨੂੰ ਦੂਰ ਕਰਨਾ।
  • ਗੁਰਮਤਿ ਆਸ਼ੇ ਅਨੁਸਾਰ ਅਨਪੜ੍ਹਤਾ, ਛੂਤ - ਛਾਤ ਤੇ ਜਾਤ- ਪਾਤ ਦੇ ਵਿਤਕਰੇ ਨੂੰ ਹਟਾਉਣ।
  • ਮੰਦੀ ਸਿਹਤ ਤੇ ਬਿਮਾਰੀ ਨੂੰ ਦੂਰ ਕਰਨ ਦੇ ਉਪਾਓ, ਨਸ਼ਿਆਂ ਦੀ ਨਿਖੇਧੀ ਅਤੇ ਬੰਦਸ਼ ਦੇ ਸਰੀਰਕ ਅਰੋਗਤਾ ਦਾ ਵਾਧਾ ਜਿਸ ਨਾਲ ਕੰਮ ਵਿੱਚ ਉਤਸ਼ਾਹ ਜਾਗੇ ਤੇ ਉਹ ਕੌਮੀ ਬਚਾਓ ਲਈ ਤਿਆਰ ਹੋ ਸਕੇ।

ਹਵਾਲੇ[ਸੋਧੋ]

  1. ਹਰਬੰਸ ਸਿੰਘ (1995). "ਸਿੱਖ ਕੋਸ਼,ਜਿਲਦ 1". ਸਿੱਖ ਕੋਸ਼,ਜਿਲਦ 1. 1. pp. 133-141.