ਉਪਨਿਸ਼ਦ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ

ਉਪਨਿਸ਼ਦ (ਸੰਸਕ੍ਰਿਤ: उपनिषद्; ਉੱਚਾਰਣ: [upəniʂəd]) ਦਾਰਸ਼ਨਕ ਗ੍ਰੰਥਾਂ ਦਾ ਇੱਕ ਸੰਗ੍ਰਿਹ ਹੈ ਜੋ ਭਗਵਦ ਗੀਤਾ ਅਤੇ ਬ੍ਰਹਮਸੂਤਰ ਨਾਲ ਮਿਲਕੇ ਹਿੰਦੂ ਧਰਮ ਲਈ ਸਿਧਾਂਤਕ ਆਧਾਰ ਬਣਦੇ ਹਨ।[੧] ਉਪਨਿਸ਼ਦ ਆਮ ਕਰਕੇ ਬਾਹਮਣਾਂ ਅਤੇ ਆਰਣਾਯਕਾਂ ਦੇ ਅੰਤਮ ਭਾਗਾਂ ਵਿੱਚ ਵਿੱਚ ਮਿਲਦੇ ਹਨ। ਇਨ੍ਹਾਂ ਨੂੰ ਵੇਦਾਂਤ (ਵੇਦ ਅੰਤ) ਵਜੋਂ ਵੀ ਜਾਣਿਆ ਜਾਂਦਾ ਹੈ। ਉਪਨਿਸ਼ਦ ਦੇ ਅੱਖਰੀ ਅਰਥ ਹਨ: ਉਪ (ਨੇੜੇ), ਨਿ (ਥੱਲੇ), ਸ਼ਦ (ਬੈਠਣਾ) ਭਾਵ ਗੁਰੂ ਦੇ ਨੇੜੇ ਥੱਲੇ ਬਹਿਣਾ। ਬ੍ਰਹਮ ਗਿਆਨ ਬਾਰੇ ਖੋਜ ਨੂੰ ਵੀ ਉਪਨਿਸ਼ਦ ਕਿਹਾ ਜਾਂਦਾ ਹੈ। ਇਹ ਇੱਕ ਤਰ੍ਹਾਂ ਸ਼ਰੁਤੀ ਨਹੀਂ ਹਨ ਵੇਦ-ਦਰਸ਼ਨ ਉੱਪਰ ਟਿੱਪਣੀਆਂ ਦਾ ਰੂਪ ਹਨ।

200 ਤੋਂ ਵੱਧ ਉਪਨਿਸ਼ਦ ਮਿਲਦੇ ਹਨ। ਆਮ ਤੌਰ ’ਤੇ ਇਹ ਗਿਣਤੀ 108 ਮੰਨੀ ਜਾਂਦੀ ਹੈ। ਇਨ੍ਹਾਂ ਵਿਚੋਂ ਸਭ ਤੋਂ ਪੁਰਾਣੇ ਲਗਪਗ ਇੱਕ ਦਰਜਨ ਸਭ ਤੋਂ ਮਹੱਤਵਪੂਰਨ ਹਨ। ਇਹਨਾਂ ਵਿੱਚੋਂ ਅੱਗੇ ਦਰਜ਼ 13 ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ: 1. ਈਸ਼ 2. ਐਤਰੇਏ 3. ਕਠ 4. ਕੇਨ 5. ਛਾਂਦੋਗਯ 6. ਪ੍ਰਸ਼ਨ 7.ਤੈਰਿਯ 8. ਉਪਨਿਸ਼ਦ 9. ਮਾਂਡੂਕ 10. ਮੁੰਡਕ 11. ਸ਼ਵੇਤਾਸ਼ਵਤਰ 12. ਕੌਸ਼ੀਤਕਿ 13. ਮੈਤਰਾਇਣੀ।

Wiki letter w.svg ਇਹ ਲੇਖ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png
ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ