ਖ਼ਾਲਿਸਤਾਨ ਲਹਿਰ
ਖ਼ਾਲਿਸਤਾਨ |
||||||
---|---|---|---|---|---|---|
|
||||||
ਨਆਰਾ: "ਅਕਾਲ ਸਹਾਇ" |
||||||
ਐਨਥਮ: "ਦੇਹ ਸਿਵਾ ਬਰ ਮੋਹਿ ਇਹੈ" |
||||||
ਨਕਸ਼ਾ
|
||||||
ਸਰਕਾਰ | ਆਗੂ | |||||
• | ਮੋਢੀ | ਜਰਨੈਲ ਸਿੰਘ ਭਿੰਡਰਾਂਵਾਲੇ | ||||
• | ਜਲਾਵਤਨ ਸਰਕਾਰ ਦਾ ਪਹਿਲਾ ਰਾਸ਼ਟਰਪਤੀ | ਜਗਜੀਤ ਸਿੰਘ ਚੌਹਾਨ | ||||
• | ਸਿਆਸਤਦਾਨ | ਸਿਮਰਨਜੀਤ ਸਿੰਘ ਮਾਨ | ||||
• | ਕਾਰਕੁੰਨ | ਗੁਰਪਤਵੰਤ ਸਿੰਘ ਪੰਨੂ | ||||
ਸਥਾਪਨਾ | ||||||
• | ਸਾਕਾ ਨੀਲਾ ਤਾਰਾ | 1 ਜੂਨ 1984 - 8 ਜੂਨ 1984 | ||||
• | ਆਜ਼ਾਦੀ ਦਾ ਐਲਾਨ | 29 ਅਪ੍ਰੈਲ 1986 | ||||
• | ਹਥਿਆਰਬੰਦ ਸੰਘਰਸ਼ | 1985 - 1995 | ||||
• | ਖ਼ਾਲਿਸਤਾਨ ਰਾਏਸ਼ੁਮਾਰੀ ਦਾ ਐਲਾਨ | 12 ਅਗਸਤ 2018 | ||||
ਰਕਬਾ | ||||||
• | ਕੁੱਲ | 2,02,902 km2 78,341 sq mi |
||||
ਵੈੱਬਸਾਈਟ https://www.khalistan.net |
ਖ਼ਾਲਿਸਤਾਨ (ਭਾਵ: "ਖ਼ਾਲਸੇ ਦੀ ਸਰਜ਼ਮੀਨ") ਭਾਰਤ ਦੇ ਪੰਜਾਬ ਪ੍ਰਾਂਤ ਦੇ ਸਿੱਖ ਵੱਖਵਾਦੀਆਂ ਦੁਆਰਾ ਪ੍ਰਸਤਾਵਿਤ ਦੇਸ਼ ਨੂੰ ਦਿੱਤਾ ਗਿਆ ਨਾਮ ਹੈ। ਖ਼ਾਲਿਸਤਾਨ ਦੇ ਖੇਤਰੀ ਦਾਅਵੇ ਵਿੱਚ ਮੌਜੂਦਾ ਭਾਰਤੀ ਪ੍ਰਾਂਤ ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ ਆਦਿ ਪ੍ਰਾਂਤਾ ਦੇ ਕੁਝ ਇਲਾਕੇ ਸ਼ਾਮਿਲ ਹਨ। ਖ਼ਾਲਿਸਤਾਨੀ ਵੱਖਵਾਦੀਆਂ ਨੇ 29 ਅਪ੍ਰੈਲ 1986 ਨੂੰ ਭਾਰਤ ਤੋਂ ਆਪਣੀ ਇੱਕਪਾਸੜ ਆਜ਼ਾਦੀ ਦਾ ਐਲਾਨ ਕੀਤਾ ਅਤੇ 1993 ਵਿੱਚ ਖ਼ਾਲਿਸਤਾਨ UNPO ਦਾ ਮੈਂਬਰ ਬਣਿਆ। 1980 ਅਤੇ 1990 ਦੇ ਦਹਾਕੇ ਦੌਰਾਨ ਖ਼ਾਲਿਸਤਾਨ ਦੀ ਆਜ਼ਾਦੀ ਦੀ ਲਹਿਰ ਆਪਣੇ ਚਰਮ 'ਤੇ ਸੀ ਪਰ ਬਾਅਦ ਵਿੱਚ 1995 ਤੱਕ ਭਾਰਤ ਸਰਕਾਰ ਨੇ ਇਸ ਲਹਿਰ ਨੂੰ ਦਬਾ ਦਿੱਤਾ।
ਸੰਨ 1699 ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖ਼ਾਲਸਾ ਪੰਥ ਦੀ ਸਾਜਨਾ ਅਤੇ ਉਹਨਾਂ ਦੇ ਸ਼ਬਦ 'ਰਾਜ ਬਿਨ੍ਹਾਂ ਨਹਿ ਧਰਮ ਚਲੈਂ ਹੈਂ, ਧਰਮ ਬਿਨ੍ਹਾਂ ਸਭ ਦਲੈਂ ਮਲੈਂ ਹੈ' ਨਾਲ ਆਈ ਧਾਰਮਿਕ - ਰਾਜਨੀਤਿਕ ਦ੍ਰਿਸ਼ਟੀ ਨੇ ਸਿੱਖਾਂ ਦੀ ਕਲਪਨਾ ਨੂੰ ਇਸ ਵਿਸ਼ਵਾਸ ਨਾਲ ਭਰ ਦਿੱਤਾ ਕਿ ਪੰਜਾਬ ਉੱਤੇ ਰਾਜ ਕਰਨਾ ਉਹਨਾਂ ਦਾ ਰੱਬੀ ਅਧਿਕਾਰ ਹੈ। ਸੰਨ 1710 ਵਿੱਚ ਬੰਦਾ ਸਿੰਘ ਬਹਾਦਰ ਦੀ ਅਗਵਾਈ ਵਿੱਚ, ਸਿੱਖ ਫ਼ੌਜਾਂ ਨੇ ਦਿੱਲੀ ਅਤੇ ਲਾਹੌਰ ਦੇ ਵਿਚਕਾਰ ਸਥਿਤ ਉਸ ਸਮੇਂ ਦੇ ਸਭ ਤੋਂ ਸ਼ਕਤੀਸ਼ਾਲੀ ਮੁਗ਼ਲ ਪ੍ਰਸ਼ਾਸਨਿਕ ਕੇਂਦਰ ਸਰਹਿੰਦ ਉੱਤੇ ਕਬਜ਼ਾ ਕਰ ਲਿਆ ਅਤੇ ਆਪਣਾ ਰਾਜ ਸਥਾਪਤ ਕਰਕੇ ਨੇੜਲੇ ਮੁਖ਼ਲਿਸਪੁਰ ਵਿੱਚ ਆਪਣੀ ਰਾਜਧਾਨੀ ਸਥਾਪਤ ਕੀਤੀ। ਬੰਦਾ ਸਿੰਘ ਬਹਾਦਰ ਨੇ ਸਿੱਖ ਗੁਰੂਆਂ ਦੇ ਨਾਂ ਦੇ ਸਿੱਕੇ ਚਲਾਏ ਅਤੇ ਸਿੱਖਾਂ ਨੂੰ ਹੁਕਮਨਾਮੇ ਜਾਰੀ ਕੀਤੇ ਪਰ ਬੰਦਾ ਸਿੰਘ ਬਹਾਦਰ ਦਾ ਇਹ ਰਾਜ ਜ਼ਿਆਦਾ ਦੇਰ ਨਾ ਟਿੱਕ ਸਕਿਆ ਅਤੇ ਕੁਝ ਮਹੀਨੇ ਬਾਅਦ ਹੀ ਬੰਦਾ ਸਿੰਘ ਬਹਾਦਰ ਦੇ ਇਸ ਰਾਜ ਦਾ ਅੰਤ ਹੋ ਗਿਆ।
ਭਾਵੇਂ ਬੰਦਾ ਸਿੰਘ ਬਹਾਦਰ ਦਾ ਰਾਜ ਥੋੜੇ ਸਮੇਂ ਲਈ ਹੀ ਰਿਹਾ ਪਰ ਇਹ ਰਾਜ ਸਿੱਖਾਂ ਦੀ ਪੰਜਾਬ ਉੱਤੇ ਰਾਜ ਕਰਨ ਦੀ ਦ੍ਰਿੜ ਇੱਛਾ ਨੂੰ ਜਨਮ ਦੇ ਗਿਆ ਨਤੀਜੇ ਵਜੋਂ 18ਵੀਂ ਸਦੀ ਦੇ ਅੱਧ ਵਿੱਚ ਇਹ ਰਾਜ ਸਿੱਖ ਮਿਸਲਾਂ (1767 - 1799) ਦੇ ਰੂਪ ਵਿੱਚ ਫ਼ਿਰ ਉੱਭਰਿਆ ਬਾਅਦ ਵਿੱਚ ਮਹਾਰਾਜਾ ਰਣਜੀਤ ਸਿੰਘ ਨੇ ਸਾਰੀਆਂ ਸਿੱਖ ਮਿਸਲਾਂ ਨੂੰ ਮਿਲਾ ਕੇ ਖ਼ਾਲਸਾ ਰਾਜ (1799 - 1849) ਦੀ ਸਥਾਪਨਾ ਕੀਤੀ। ਇਸਤੋਂ ਬਾਅਦ ਸਿੱਖਾਂ ਨੇ ਤਕਰੀਬਨ 50 ਸਾਲ ਤੱਕ ਇਸ ਖਿੱਤੇ ਵਿੱਚ ਰਾਜ ਕੀਤਾ। ਮਹਾਰਾਜਾ ਰਣਜੀਤ ਸਿੰਘ ਦੀ ਮੌਤ ਮਗਰੋਂ ਖ਼ਾਲਸਾ ਰਾਜ ਵਿੱਚ ਗੱਦੀ ਲਈ ਖਿੱਚੋਤਾਣ ਸ਼ੁਰੂ ਹੋ ਗਈ ਜਿਸਦਾ ਫ਼ਾਇਦਾ ਅੰਗਰੇਜ਼ਾ ਨੇ ਉਠਾਇਆ, ਖ਼ਾਲਸਾ ਰਾਜ ਅਤੇ ਬਰਤਾਨਵੀ ਸ਼ਾਸਨ ਵਿੱਚਕਾਰ ਦੋ ਜੰਗਾਂ ਹੋਇਆਂ, ਪਹਿਲੀ ਜੰਗ ਵਿੱਚ ਖ਼ਾਲਸਾ ਫ਼ੌਜ ਉੱਤੇ ਕਈ ਪ੍ਰਕਾਰ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਅਤੇ ਦੂਸਰੀ ਜੰਗ ਵਿੱਚ ਖ਼ਾਲਸਾ ਰਾਜ ਦੀ ਹਾਰ ਹੋਈ ਜਿਸਦੇ ਮਗਰੋਂ ਅੰਗਰੇਜ਼ਾ ਨੇ ਖ਼ਾਲਸਾ ਰਾਜ ਉੱਤੇ ਕਬਜ਼ਾ ਕਰ ਲਿਆ ਅਤੇ ਖ਼ਾਲਸਾ ਰਾਜ ਦਾ ਪਤਨ ਹੋ ਗਿਆ, ਭਾਵੇਂ ਅੰਗਰੇਜ਼ਾ ਨੇ ਇਹ ਵਾਅਦਾ ਕੀਤਾ ਸੀ ਕਿ ਦਲੀਪ ਸਿੰਘ ਦੇ ਬਾਲਗ ਹੋਣ ਤੇ ਖ਼ਾਲਸਾ ਰਾਜ ਉਹਨਾਂ ਨੂੰ ਸੌਂਪ ਦਿੱਤਾ ਜਾਏਗਾ ਪਰ ਇਹ ਵਾਅਦਾ ਕਦੀ ਪੂਰਾ ਨਹੀਂ ਹੋਇਆ। ਖ਼ਾਲਸਾ ਰਾਜ ਦਾ ਪਤਨ ਸਿੱਖਾਂ ਲਈ ਇੱਕ ਦਰਦਨਾਕ ਅਨੁਭਵ ਸੀ ਪਰ ਇਹ ਵੀ ਸਿੱਖਾਂ ਦੀ ਉਸ ਉਮੀਦ ਨੂੰ ਬੁਝਾਉਣ ਵਿੱਚ ਅਸਫ਼ਲ ਰਿਹਾ ਕਿ ਖ਼ਾਲਸਾ ਰਾਜ ਕਿਸੇ ਨਾ ਕਿਸੇ ਰੂਪ ਵਿੱਚ ਵਾਪਸ ਆਏਗਾ।
1947 ਵਿੱਚ ਪੰਜਾਬ ਦੀ ਵੰਡ ਤੋਂ ਪਹਿਲਾਂ ਹੋਈਆਂ ਲੰਬੀਆਂ ਵਾਰਤਾਵਾਂ ਵਿੱਚ ਇੱਕ ਆਜ਼ਾਦ ਸਿੱਖ ਰਾਜ ਦਾ ਵਿਚਾਰ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਪਰ ਪੰਜਾਬ ਦੇ ਹੋਰ ਵਸਨੀਕਾਂ ਦੇ ਮੁਕਾਬਲੇ ਸਿੱਖ ਆਬਾਦੀ ਦੀ ਸੰਖਿਆਤਮਕ ਘਾਟ ਨੇ ਇਸ ਨੂੰ ਇੱਕ ਅਵਿਵਹਾਰਕ ਪ੍ਰਸਤਾਵ ਬਣਾ ਦਿੱਤਾ, ਪਰ ਇਸ ਤੋਂ ਬਾਅਦ ਇਹ ਵਿਚਾਰ ਕਈ ਰੂਪਾਂ ਵਿੱਚ ਮੁੜ ਉੱਭਰਿਆ।
ਫ਼ਿਰ 1980 ਅਤੇ 90 ਦੇ ਦਹਾਕੇ ਵਿੱਚ ਖ਼ਾਲਿਸਤਾਨ ਬਨਾਉਣ ਲਈ ਚੱਲੀ ਹਿੰਸਕ ਵੱਖਵਾਦੀ ਲਹਿਰ ਨੇ ਇੱਕ ਦਹਾਕੇ ਤੱਕ ਪੰਜਾਬ ਨੂੰ ਅਧਰੰਗ ਬਣਾਈ ਰੱਖਿਆ। ਇਸ ਵੱਖਵਾਦੀ ਲਹਿਰ ਨੂੰ ਆਲ ਇੰਡੀਆ ਸਿੱਖ ਸਟੂਡੈਂਟ ਫ਼ੈਡਰੇਸ਼ਨ ਤੋਂ ਸਮਰਥਨ ਪ੍ਰਾਪਤ ਹੋਇਆ ਅਤੇ ਜਰਨੈਲ ਸਿੰਘ ਭਿੰਡਰਾਂਵਾਲੇ ਦੁਆਰਾ ਇਸ ਲਹਿਰ ਦੀ ਪ੍ਰਭਾਵਸ਼ਾਲੀ ਢੰਗ ਨਾਲ ਅਗਵਾਈ ਕੀਤੀ ਗਈ। ਇਸ ਹਿੰਸਕ ਲਹਿਰ ਦੌਰਾਨ ਸੈਂਕੜੇ ਪੁਲਸ ਕਰਮੀ ਤੇ ਫ਼ੌਜੀ ਜਵਾਨ ਮਾਰੇ ਗਏ ਅਤੇ ਲਗਭਗ 2,00,000 ਲੱਖ ਤੋਂ 3,00,000 ਲੱਖ ਸਿੱਖਾਂ ਦੀ ਇਸ ਲਹਿਰ ਵਿੱਚ ਜਾਨ ਗਈ, ਪਰ ਇਹ ਲਹਿਰ ਕਈ ਗੁੰਝਲਦਾਰ ਕਾਰਨਾਂ ਕਰਕੇ ਆਪਣੇ ਉਦੇਸ਼ ਤੱਕ ਪਹੁੰਚਣ ਵਿੱਚ ਅਸਫ਼ਲ ਰਹੀ।
ਪਰ ਖ਼ਾਲਸਾ ਰਾਜ ਦਾ ਸੰਕਲਪ ਹਲੇ ਵੀ ਸਿੱਖਾਂ ਦੇ ਮਨਾਂ ਵਿੱਚੋਂ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ। ਸਿੱਖਾਂ ਦੇ ਇੱਕ ਤਬਕੇ ਨੇ ਆਜ਼ਾਦ ਦੇਸ਼ ਖ਼ਾਲਿਸਤਾਨ ਬਨਾਉਣ ਲਈ ਇੱਕ ਗ਼ੈਰ-ਸਰਕਾਰੀ ਰਾਏਸ਼ੁਮਾਰੀ ਕਰਨ ਦਾ ਐਲਾਨ ਕੀਤਾ ਹੈ, ਜਿਸਨੂੰ ਭਾਰਤ ਸਰਕਾਰ ਨੇ ਵੱਖਵਾਦ ਅਤੇ ਅੱਤਵਾਦ ਨਾਲ ਜੋੜ ਕੇ ਰੱਦ ਕਰ ਦਿੱਤਾ ਹੈ ਅਤੇ ਕੈਨੇਡਾ ਵਰਗੇ ਸਿੱਖ ਪ੍ਰਭਾਵ ਵਾਲੇ ਦੇਸ਼ ਨੇ ਵੀ ਇਹ ਐਲਾਨ ਕੀਤਾ ਹੈ ਕਿ ਉਹ ਇਸ ਰਾਏਸ਼ੁਮਾਰੀ ਨੂੰ ਮਾਨਤਾ ਨਹੀਂ ਦੇਵੇਗਾ ਪਰ ਸਿੱਖ ਖ਼ਾਲਸਾ ਰਾਜ ਦੇ ਆਪਣੇ ਸੰਕਲਪ ਉੱਤੇ ਕਾਇਮ ਹਨ ਅਤੇ ਅੱਜ ਵੀ ਗੁਰਦੁਆਰਿਆਂ ਵਿੱਚ ਇਹ ਸ਼ਬਦ ਸਹਿਜੇ ਹੀ ਗੂੰਜਦੇ ਸੁਣੇ ਜਾ ਸਕਦੇ ਹਨ ਕਿ "ਰਾਜ ਕਰੇਗਾ ਖ਼ਾਲਸਾ..."
ਇਤਿਹਾਸ[ਸੋਧੋ]
ਹਵਾਲੇ[ਸੋਧੋ]
![]() |
ਇਹ ਸਿੱਖੀ ਬਾਰੇ ਲੇਖ ਕੇਵਲ ਇੱਕ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। |