ਪੰਜਾਬੀ ਭਾਸ਼ਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 16: ਲਾਈਨ 16:
|lc2 = pnb|ld2=Punjabi (Western)|ll2=none
|lc2 = pnb|ld2=Punjabi (Western)|ll2=none
|lc3=pmu|ld3 = Punjabi (Mirpuri)|ll3=none
|lc3=pmu|ld3 = Punjabi (Mirpuri)|ll3=none
|map = [[File:Punjab map pa.svg|center|thumb|300px|ਪੰਜਾਬੀ [[ਪੰਜਾਬ ਖੇਤਰ]] ਵਿੱਚ ਬੋਲੀ ਜਾਂਦੀ ਹੈ।]]
|map = [[File:Punjab map pa.svg|center|thumb|350px|ਪੰਜਾਬੀ [[ਪੰਜਾਬ ਖੇਤਰ]] ਵਿੱਚ ਬੋਲੀ ਜਾਂਦੀ ਹੈ।]]
}}
}}



04:40, 31 ਮਾਰਚ 2009 ਦਾ ਦੁਹਰਾਅ

ਪੰਜਾਬੀ
Punjabi / پنجابی
ਜੱਦੀ ਬੁਲਾਰੇਭਾਰਤ, ਪਾਕਿਸਤਾਨ, ਬਰਤਾਨੀਆ, ਅਮਰੀਕਾ, ਕੈਨੇਡਾ, ਆਸਟ੍ਰੇਲੀਆ ਅਤੇ ਹੋਰ ਦੇਸ਼, ਜਿੱਥੇ ਵੀ ਪੰਜਾਬੀ ਗਏ
ਇਲਾਕਾਪੰਜਾਬ
Native speakers
1998 ਤੱਕ ਪੰਜਾਬੀ ਬੋਲਣ ਵਾਲੇ ਲੋਕਾਂ ਦੀ ਗਿਣਤੀ 10.4 ਕਰੌੜ ਸੀ।
ਗੁਰਮੁਖੀ (ਭਾਰਤ ਵਿੱਚ) ਅਤੇ
ਸ਼ਾਹਮੁਖੀ (ਪਾਕਿਸਤਾਨ ਵਿੱਚ)
ਅਧਿਕਾਰਤ ਸਥਿਤੀ
ਵਿੱਚ ਸਰਕਾਰੀ ਭਾਸ਼ਾ
ਪੰਜਾਬ (ਭਾਰਤ), ਦਿੱਲੀ, ਚੰਡੀਗੜ੍ਹ
ਭਾਸ਼ਾ ਦਾ ਕੋਡ
ਆਈ.ਐਸ.ਓ 639-1pa
ਆਈ.ਐਸ.ਓ 639-2pan
ਆਈ.ਐਸ.ਓ 639-3Variously:
pan – Punjabi (Eastern)
pnb – Punjabi (Western)
pmu – Punjabi (Mirpuri)
ਪੰਜਾਬੀ ਪੰਜਾਬ ਖੇਤਰ ਵਿੱਚ ਬੋਲੀ ਜਾਂਦੀ ਹੈ।

ਪੰਜਾਬੀ ( ਜਿਸ ਨੂੰ ਅੰਗਰੇਜ਼ੀ ਵਿੱਚ Punjabi, ਗੁਰਮੁਖੀ ਵਿੱਚ ਪੰਜਾਬੀ ਅਤੇ, ਸ਼ਾਹਮੁਖੀ ਵਿੱਚ پنجابی ਵਾਂਗ ਲਿਖਿਆ ਜਾਦਾ ਹੈ।) ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਭਾਸ਼ਾ ਹੈ। ਇਹ ਭਾਰਤੀ-ਇਰਾਨੀ ਵਰਗ ਦੇ ਵਿੱਚੋਂ ਭਾਰਤੀ-ਯੂਰਪ ਵਰਗ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਪੰਜਾਬੀ ਸ਼ਬਦ ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜੋ ਕਿ ਪੰਜਾਬ ਜਾਂ ਪੰਜਾਬੀ ਨਾਲ ਸਬੰਧਤ ਹੋਵੇ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਨੂੰ ਪੰਜਾਬੀ ਅਤੇ ਪੰਜਾਬੀ ਖੇਤਰ ਵਿੱਚ ਪੰਜਾਬੀ ਹੀ ਕਿਹਾ ਜਾਦਾ ਹੈ।

ਪੰਜਾਬੀ, ਭਾਰਤੀ ਪੰਜਾਬ ਸੂਬੇ ਦੀ ਸਰਕਾਰੀ ਭਾਸ਼ਾ ਹੈ ਅਤੇ ਨੇੜਲੇ ਸੂਬਿਆਂ ਵਿੱਚ ਵੀ ਬੋਲੀ ਜਾਦੀ ਹੈ, ਜਿਵੇਂ ਕਿ ਹਰਿਆਣਾ, ਹਿਮਾਚਲ ਪਰਦੇਸ਼, ਅਤੇ ਦਿੱਲੀ ਆਦਿ।

ਪੰਜਾਬੀ ਨੂੰ ਉਨ੍ਹਾਂ ਸਾਰੇ ਮੁਲਕਾਂ ਵਿੱਚ ਵੀ ਘੱਟ-ਗਿਣਤੀ ਭਾਸ਼ਾ ਦੇ ਤੌਰ ਉੱਤੇ ਬੋਲਿਆ ਜਾਂਦਾ ਹੈ, ਜਿੱਥੇ ਵੀ ਪੰਜਾਬੀ ਗਏ ਹਨ, ਜਿਵੇਂ ਕਿ ਇੰਗਲੈਂਡ, ਅਮਰੀਕਾ, ਆਸਟਰੇਲੀਆ ਅਤੇ ਖਾਸ ਕਰਕੇ ਕੈਨੇਡਾ, ਜਿੱਥੇ ਕਿ ਪੰਜਾਬੀ ਕੈਨੇਡਾ ਦੀ ਜਨ-ਗਣਨਾ ਦੇ ਮੁਤਾਬਕ ਪੰਜਵੀਂ ਆਮ ਬੋਲੀ ਜਾਣ ਵਾਲੀ ਭਾਸ਼ਾ ਹੈ। ਪੰਜਾਬੀ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ ਗਈ ਹੈ। ਇਹ ਭੰਗੜਾ ਸੰਗੀਤ ਦੀ ਬੋਲੀ ਹੈ, ਜਿਸ ਨੇ ਦੱਖਣੀ ਏਸ਼ੀਆ ਅਤੇ ਸੰਸਾਰ ਭਰ ਵਿੱਚ ਚੰਗਾ ਨਿਮਾਣਾ ਖੱਟਿਆ ਹੈ।

ਪੰਜਾਬੀ ਸੱਭਿਆਚਾਰ ਭਾਰਤ ਅਤੇ ਪਾਕਿਸਤਾਨ ਵਿੱਚ ਹੋਈ 1947 ਈਸਵੀ ਦੀ ਵੰਡ ਕਰਕੇ ਪਰਭਾਵਿਤ ਹੋਇਆ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਵੰਡੇ ਹੋਏ ਦੇਸ਼ਾਂ ਅਤੇ ਧਾਰਮਿਕ ਸਬੰਧਾਂ ਨੂੰ ਆਪਣਾ ਵਿੱਚ ਜੋੜਦਾ ਹੈ।

ਨਵੀਂ ਪੰਜਾਬੀ ਸ਼ਬਦਾਵਲੀ ਹੋਰ ਭਾਸ਼ਾਵਾਂ, ਜਿਵੇਂ ਹਿੰਦੀ, ਪਰਸ਼ੀਆਈ, ਅਤੇ ਅੰਗਰੇਜ਼ੀ ਤੋਂ ਪਰਭਾਵਿਤ ਹੈ, ਹੋਰ ਉੱਤਰੀ ਭਾਰਤੀ ਭਾਸ਼ਾਵਾਂ ਵਾਂਗ ਇਸ ਦਾ ਵੀ ਵਿਕਾਸ ਸੰਸਕਰਿਤ ਤੋਂ ਹੋਇਆ ਹੈ। ਪੰਜਾਬੀ ਦੇ ਕਈ ਰੂਪ ਹਨ, ਜਿਵੇਂ ਕਿ ਪੱਛਮੀ ਪੰਜਾਬ ਵਿੱਚ ਲੇਹਿੰਦਾ ਜਾਂ ਲੇਹੰਦਾ ਅਤੇ ਪੂਰਬੀ ਪੰਜਾਬ ਵਿੱਚ ਸਿਰਆਕੀ, ਹਿੰਦਕੋ, ਮਾਝੀ, ਪੋਠੋਹਾਰੀ, ਪਰ ਇਹ ਪੰਜਾਬੀ ਦੇ ਸਾਹਮਣੇ ਨਿਗੂਣੇ ਜਿਹੇ ਹੀ ਹਨ।

ਪੰਜਾਬੀ ਭਾਸ਼ਾ ਨੂੰ ਲਿਖਣ ਲਈ ਕਈ ਸਕਰਿਪਟਾਂ ਹਨ, ਜੋ ਕਿ ਖੇਤਰ ਅਤੇ ਇਸ ਦੇ ਉਪਭਾਸ਼ਾ ਦੇ ਨਾਲ ਨਾਲ ਬੋਲਣ ਵਾਲੇ ਦੇ ਖੇਤਰ ਉੱਤੇ ਵੀ ਨਿਰਭਰ ਕਰਦਾ ਹੈ। ਭਾਰਤ ਪੰਜਾਬ ਦੇ ਸਿੱਖ ਅਤੇ ਹੋਰ ਇਸ ਨੂੰ ਗੁਰਮੁਖੀ ਵਿੱਚ ਲਿਖਦੇ ਹਨ। ਹਿੰਦੂ ਅਤੇ ਨੇੜੇ ਦੇ ਸੂਬਿਆਂ ਦੇ ਵਾਸੀ ਇਸ ਨੂੰ ਦੇਵਨਾਗਰੀ ਵਿੱਚ ਲਿਖਦੇ ਹਨ। ਪੱਛਮੀ ਪੰਜਾਬ ਵਿੱਚ ਸ਼ਾਹਮੁਖੀ ਵਰਣਮਾਲਾ ਦੇ ਰੂਪ ਵਿੱਚ ਲਿਖਿਆ ਜਾਦਾ ਹੈ। ਗੁਰਮੁਖੀ ਅਤੇ ਸ਼ਾਹਮੁਖੀ ਪੰਜਾਬੀ ਨੂੰ ਲਿਖਣ ਦੇ ਦੋ ਆਮ ਢੰਗ ਹਨ।

ਅੰਗਰੇਜ਼ੀ ਵਾਂਗ ਹੀ, ਪੰਜਾਬੀ ਦੁਨਿਆਂ ਭਰ ਵਿੱਚ ਫੈਲ ਗਈ ਅਤੇ ਇਸ ਵਾਂਗ ਹੀ ਉੱਥੋਂ ਦੇ ਸਥਾਨਕ ਸ਼ਬਦਾਂ ਨਾਲ ਮਿਲ ਕੇ ਆਪਣਾ ਵਿਕਾਸ ਕੀਤਾ। ਹਾਲਾਂਕਿ ਬਹੁਤ ਸ਼ਬਦ ਹਿੰਦੀ-ਉਰਦੂ ਅਤੇ ਅੰਗਰੇਜ਼ੀ ਤੋਂ ਆਏ ਹਨ, ਪਰ ਪੰਜਾਬੀ ਵਿੱਚ ਸਪੇਨੀ ਅਤੇ ਡੱਚ ਤੋਂ ਵੀ ਸ਼ਬਦ ਆ ਗਏ ਹਨ। ਇਸਕਰਕੇ ਇੱਕ ਵਿਲੱਖਣ ਦੀਸਪੁਰਾ ਪੰਜਾਬੀ ਉੱਭਰ ਰਹੀ ਹੈ। ਕਿਉਕਿ ਪੰਜਾਬੀ ਵਿੱਚ ਸ਼ਬਦਾਂ ਦੀ ਪਹਿਲਾਂ ਕੋਈ ਗਿਣਤੀ ਨਹੀਂ ਹੈ, ਇਸਕਰਕੇ ਲੱਗਦਾ ਹੈ ਕਿ ਦੀਸਪੁਰਾ ਪੰਜਾਬੀ ਭਾਰਤੀ ਖੇਤਰ ਵਿੱਚ ਮੌਜੂਦ ਰੂਪਾਂ ਤੋਂ ਭਵਿੱਖ ਬਣਾਏਗੀ।


ਖਾਸ ਲੇਖਕ

ਇਹ ਵੀ ਵੇਖੋ

ਹਵਾਲਾ

  1. ^ [http://www12.statcan.ca/english/census01/products/standard/themes/RetrieveProductTable.cfm?Temporal=2001&PID=55536&APATH=3&GID=431515&METH=1&PTYPE=55440&THEME=41&FOCUS=0&AID=0&PLACENAME=0&PROVINCE=0&SEARCH=0&GC=0&GK=0&VID=0&FL=0&RL=0&FREE=0 Canadian Census Data (2Insert non-formatted text here

External links

ਫਰਮਾ:ਭਾਰਤੀ-ਇਰਾਨੀ ਭਾਸ਼ਾਵਾਂ