ਅੰਟਾਰਕਟਿਕਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up, replaced: ਇਕ → ਇੱਕ , ਵਿਚ → ਵਿੱਚ (11) using AWB
ਛੋNo edit summary
ਲਾਈਨ 37: ਲਾਈਨ 37:
{{ਦੁਨੀਆ ਦੇ ਮਹਾਂਦੀਪ}}
{{ਦੁਨੀਆ ਦੇ ਮਹਾਂਦੀਪ}}
[[ਸ਼੍ਰੇਣੀ:ਮਹਾਂਦੀਪ]]
[[ਸ਼੍ਰੇਣੀ:ਮਹਾਂਦੀਪ]]
[[ਸ਼੍ਰੇਣੀ:ਐਨਐਸਡੀ]]

15:24, 30 ਅਪਰੈਲ 2014 ਦਾ ਦੁਹਰਾਅ

ਐਂਟਾਰਕਟਿਕਾ ਹੇਂਠਾਂ ਹਰੇ ਰੰਗ ਵਿੱਚ ਹੈ।

ਅੰਟਾਰਕਟਿਕਾ ਇੱਕ ਵਿਲੱਖਣ ਮਹਾਂਦੀਪ ਹੈ। ਇਸ ਦਾ ਜ਼ਿਆਦਾਤਰ ਭਾਗ ਬਰਫ਼ ਦੀ ਮੋਟੀ ਪੱਥਰ ਰੂਪੀ ਪਰਤ ਨਾਲ ਢਕਿਆ ਹੈ। 1772 ਤੱਕ ਜੇਮਸ ਕੁੱਕ ਦੀ ਯਾਤਰਾ ਤੋਂ ਪਹਿਲਾਂ ਇਹ ਵਿਲੱਖਣ ਮਹਾਂਦੀਪ-ਅੰਟਾਰਕਟਿਕਾ ਦੀ ਖੋਜ ਨਹੀਂ ਹੋਈ ਸੀ। ਇਸ ਤੋਂ ਬਾਅਦ 60 ਸਾਲਾਂ ਵਿੱਚ ਕਈ ਯਾਤਰਾਵਾਂ ਹੋਈਆਂ ਪਰ ਸਾਰੇ ਇਸ ਮਹਾਂਦੀਪ ਦੇ ਤਟ ਦੇ ਨੇੜੇ ਤੋਂ ਹੋ ਕੇ ਵਾਪਸ ਆ ਗਏ।[1]

ਅੰਟਾਰਕਟਿਕਾ ਦਾ ਨਕਸ਼ਾ

ਅੰਟਾਰਕਟਿਕਾ ਦੇ ਤੱਟ

ਅੰਟਾਰਕਟਿਕਾ ਦੇ ਤੱਟ ਦੀਆਂ ਕਿਸਮਾ [2]
ਕਿਸਮ ਆਵ੍ਰਿਤੀ
ਬਰਫ ਦੇ ਟੁਕੜੇ 44%
ਬਰਫ ਦੀਆਂ ਕੰਧਾਂ 38%
ਬਰਫ ਦੇ ਗਲੇਸ਼ੀਅਰ 13%
ਪੱਥਰ 5%
ਕੁੱਲ 100%

ਖੇਤਰਫਲ

ਇਹ ਸੰਸਾਰ ਦੇ ਕੁੱਲ ਮਹਾਂਦੀਪਾਂ ਵਿੱਚ ਖੇਤਰਫਲ ਦੇ ਪੱਖੋਂ ਪੰਜਵੇਂ ਸਥਾਨ 'ਤੇ ਹੈ। ਇਹ ਪੂਰੀ ਤਰ੍ਹਾਂ ਦੱਖਣੀ ਅਰਧ ਗੋਲੇ 'ਚ ਸਥਿਤ ਹੈ, ਜਿਸ ਦੇ ਮੱਧ ਵਿੱਚ ਦੱਖਣੀ ਧਰੁਵ ਹੈ। ਇਸ ਦਾ ਖੇਤਰਫਲ 3 ਕਰੋੜ ਵਰਗ ਕਿ: ਮੀ: ਹੈ। ਅੰਟਾਰਕਟਿਕਾ ਦਾ ਲਗਭਗ 98 ਫੀਸਦੀ ਭਾਗ ਹਮੇਸ਼ਾ ਬਰਫ਼ ਦੀ ਮੋਟੀ ਚਾਦਰ ਵਿੱਚ ਲਿਪਟਿਆ ਰਹਿੰਦਾ ਹੈ, ਜਿਸ ਦੀ ਮੋਟਾਈ 2-5 ਕਿਲੋਮੀਟਰ ਤੱਕ ਹੈ। ਇਥੇ ਬਰਫ਼ ਦੇ ਰੂਪ ਵਿੱਚ ਸੰਸਾਰ ਦੇ ਬਿਨਾਂ ਲੂਣੇ ਨਿਰਮਲ ਪਾਣੀ ਦਾ ਲਗਭਗ 70 ਫੀਸਦੀ ਭਾਗ ਜਮ੍ਹਾਂ ਹੈ।

ਜਲਵਾਯੂ

ਅੰਟਾਰਕਟਿਕਾ ਵਿੱਚ ਨਵੰਬਰ ਤੋਂ ਫਰਵਰੀ ਤੱਕ ਗਰਮੀਆਂ ਹੁੰਦੀਆਂ ਹਨ, ਗਰਮੀਆਂ ਵਿੱਚ ਵੀ ਅੰਟਾਰਕਟਿਕਾ ਦਾ ਤਾਪਮਾਨ ਸਿਫਰ ਅੰਸ਼ ਤੋਂ ਜ਼ਿਆਦਾ ਨਹੀਂ ਹੁੰਦਾ। ਇਥੇ ਲਗਭਗ 4 ਮਹੀਨੇ ਸੂਰਜ ਦਿਖਾਈ ਦਿੰਦਾ ਹੈ, ਜਿਸ ਕਾਰਨ ਇਥੇ ਚਾਰ ਮਹੀਨੇ ਦਿਨ ਹੀ ਰਹਿੰਦਾ ਹੈ। ਸਰਦੀਆਂ ਮਈ ਤੋਂ ਅਗਸਤ ਤੱਕ ਰਹਿੰਦੀਆਂ ਹਨ। ਇਨ੍ਹਾਂ ਚਾਰ ਮਹੀਨਿਆਂ ਵਿੱਚ ਸੂਰਜ ਉਦੈ ਨਹੀਂ ਹੁੰਦਾ, ਇਸ ਕਰਕੇ ਇਹ ਚਾਰ ਮਹੀਨੇ ਰਾਤ ਹੀ ਰਹਿੰਦੀ ਹੈ। ਸੀਤ ਰੁੱਤ ਵਿੱਚ ਇਥੇ ਘੱਟੋ-ਘੱਟ ਤਾਪਮਾਨ -950 ਸੈਂਟੀਗਰੇਟ ਮਾਪਿਆ ਗਿਆ ਹੈ।

ਭਾਰਤ ਅਤੇ ਹੋਰ ਦੇਸ਼ਾਂ ਦਾ ਕਬਜਾਂ

ਅੰਟਾਰਕਟਿਕਾ ਬਾਰੇ ਖੋਜਾਂ ਕਰਨ ਲਈ ਬਹੁਤ ਸਾਰੇ ਦੇਸ਼ਾਂ ਨੇ ਆਪਣੇ ਕਈ ਵਿਗਿਆਨੀ ਭੇਜੇ ਹਨ। ਭਾਰਤ ਨੇ ਵੀ ਸੰਨ 1981-82 ਵਿੱਚ ਪਹਿਲੀ ਵਾਰ ਅੰਟਾਰਕਟਿਕਾ ਬਾਰੇ ਆਪਣਾ ਖੋਜੀ ਅਭਿਆਨ ਭੇਜਿਆ। ਇਸ ਬਰਫੀਲੇ ਮਹਾਂਦੀਪ ਉੱਪਰ 'ਕਵੀਨ ਮਾਡਲੈਂਡ' ਨਾਮੀ ਥਾਂ 'ਤੇ ਭਾਰਤ ਨੇ ਪ੍ਰਯੋਗਸ਼ਾਲਾ ਸਥਾਪਿਤ ਕੀਤੀ, ਜਿਸ ਨੂੰ ਕਿ ਦੱਖਣ ਗੰਗੋਤਰੀ (ਇੰਦਰਾ ਸ਼ਿਖਰ) ਕਿਹਾ ਜਾਂਦਾ ਹੈ। ਆਸਟਰੇਲੀਆ, ਫਰਾਂਸ, ਨਾਰਵੇ, ਅਰਜਨਟੀਨਾ, ਅਮਰੀਕਾ, ਨਿਉਜੀਲੈਂਡ, ਚਿੱਲੀ ਅਤੇ ਭਾਰਤ ਸਮੇਤ ਬਹੁਤ ਸਾਰੇ ਦੇਸ਼ਾਂ ਨੇ ਅੰਟਾਰਕਟਿਕਾ ਦੇ ਖੇਤਰ ਤੇ ਕਬਜਾਂ ਕਰ ਲਿਆ ਹੈ।

ਪੇਂਗੁਇਨ ਅਤੇ ਹੋਰ

ਇਥੇ ਮਾਨਵ ਜਾਤੀ ਦਾ ਰਹਿਣਾ ਅੰਸਭਵ ਹੈ। ਇਥੇ ਪੇਂਗੁਇਨ, ਕਿ੍ਲ, ਮੱਛੀ, ਵਾਲਰਸ ਪਾਏ ਜਾਂਦੇ ਹਨ। ਸਮੁੰਦਰ ਕਿ੍ਲ ਮੱਛੀ ਤੇ ਸੀ ਵਾਲਰਸ ਨਾਲ ਭਰੇ ਹੋਏ ਹਨ।

ਖ਼ਣਿਜ਼

ਇਥੇ ਲੋਹਾ, ਤਾਂਬਾ ਅਤੇ ਕੋਲਾ ਖਣਿਜ ਰੂਪ ਵਿੱਚ ਪਾਏ ਗਏ ਹਨ। ਅੰਟਾਰਕਟਿਕਾ ਬਾਰੇ ਖੋਜ ਕਰਨਾ ਵਿਗਿਆਨੀਆਂ ਲਈ ਬਹੁਤ ਰੋਮਾਂਚਕਾਰੀ ਬਣ ਗਿਆ ਹੈ।

  1. Briggs, Helen (19 April 2006). "Secret rivers found in Antarctic". BBC News. Retrieved 7 February 2009.
  2. Drewry, D. J., ed. (1983). Antarctica: Glaciological and Geophysical Folio. Scott Polar Research Institute, University of Cambridge. ISBN 0-901021-04-0.