ਪਟਿਆਲਾ: ਰੀਵਿਜ਼ਨਾਂ ਵਿਚ ਫ਼ਰਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ clean up using AWB
ਛੋ fixing dead links
ਲਾਈਨ 132: ਲਾਈਨ 132:
*[http://www.patialaheritage.in/in/ Official Website of Patiala Heritage Festival]
*[http://www.patialaheritage.in/in/ Official Website of Patiala Heritage Festival]
*[http://www.4dw.net/royalark/India/patiala.htm Genealogy of the ruling chiefs of Patiala]
*[http://www.4dw.net/royalark/India/patiala.htm Genealogy of the ruling chiefs of Patiala]
*[http://www.uq.net.au/~zzhsoszy/ips/p/patiala.html Erstwhile rulers of Patiala]
*[http://web.archive.org/web/20030228135510/http://www.uq.net.au/~zzhsoszy/ips/p/patiala.html Erstwhile rulers of Patiala]
*[http://www.tribuneindia.com/2003/20030805/punjab1.htm#35 Early History of Patiala City Founding]
*[http://www.tribuneindia.com/2003/20030805/punjab1.htm#35 Early History of Patiala City Founding]
*[http://www.coolnsmart.com/about.php Mohindra College Patiala at cool and smart site]
*[http://www.coolnsmart.com/about.php Mohindra College Patiala at cool and smart site]

05:28, 23 ਅਗਸਤ 2014 ਦਾ ਦੁਹਰਾਅ

ਪਟਿਆਲਾ
ਸ਼ਾਹੀ ਸ਼ਹਿਰ, ਬਾਗਾਂ ਦਾ ਸ਼ਹਿਰ
ਮੋਤੀ ਬਾਗ਼ ਮਹਲ, ਪਟਿਆਲਾ
ਦੇਸ਼ਭਾਰਤ
Stateਪੰਜਾਬ
Districtਪਟਿਆਲਾ
Established1754
ਰਾਜਧਾਨੀਪਟਿਆਲਾ
Districts6
ਸਰਕਾਰ
 • ਬਾਡੀMunicipal Corporation of Patiala
ਖੇਤਰ
 • ਕੁੱਲ210 km2 (80 sq mi)
ਉੱਚਾਈ
350 m (1,150 ft)
ਆਬਾਦੀ
 • ਕੁੱਲ7,63,003
 • ਘਣਤਾ3,600/km2 (9,400/sq mi)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (IST)
PIN
147XXX
Telephone code91-0175
ISO 3166 ਕੋਡIN-Pb
ਵਾਹਨ ਰਜਿਸਟ੍ਰੇਸ਼ਨPB11, PB34, PB39, PB42, PB48, PB72
ਸਭ ਤੋਂ ਵੱਡਾ ਸ਼ਹਿਰਪਟਿਆਲਾ
HDIIncrease
0.860
HDI Categoryvery high
Literacy86.63%
ਵੈੱਬਸਾਈਟpatiala.nic.in
The city of Patiala comprises as a Princely State and a Heritage City

ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ, ਜਿਲ੍ਹਾ ਅਤੇ ਸਾਬਕਾ ਰਿਆਸਤ ਹੈ। ਇਹ ਸ਼ਹਿਰ ਪਟਿਆਲਾ ਜਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ, ਰੂਪਨਗਰ ਅਤੇ ਚੰਡੀਗੜ ਨਾਲ, ਪੱਛਮ ਵਿੱਚ ਸੰਗਰੂਰ ਜਿਲ੍ਹੇ ਨਾਲ, ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸ‍ਥਾਪਨਾ 1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ । ਇਹ ਸ਼ਹਿਰ ਰਵਾਇਤੀ ਪੱਗ,ਪਰਾਂਦੇ,ਨਾਲੇ,ਪਟਿਆਲਾ ਸ਼ਾਹੀ ਸਲਵਾਰ,ਪੰਜਾਬੀ ਜੁੱਤੀ ਅਤੇ ਪਟਿਆਲਾ ਪੈਗ ਵਾਸਤੇ ਪ੍ਰਸਿੱਧ ਹੈ।

ਪੁਲਾੜ ਯਾਤਰੀ

ਪਹਿਲਾ ਭਾਰਤੀ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਪਟਿਆਲੇ ਦਾ ਜੰਮ-ਪਲ ਸੀ।

ਸਿਖਿਆ

1947 ਵਿੱਚ ਅਜ਼ਾਦੀ ਤੋਂ ਬਾਅਦ ਪਟਿਆਲਾ ਸਿਖਿਆ ਦਾ ਕੇਂਦਰ ਬਣ ਗਿਆ। ਇਥੇ ਬਹੁਤ ਸਾਰੇ ਸਕੂਲ, ਕਾਲਜ, ਯੂਨੀਵਰਸਿਟੀ ਅਤੇ ਹੋਰ ਸਿਖਿਆ ਕੇਂਦਰ ਹਨ। ਯਾਦਵਿੰਦਰਾ ਪਬਲਿਕ ਸਕੂਲ, ਪੰਜਾਬੀ ਯੂਨੀਵਰਸਿਟੀ,ਥਾਪਰ ਯੂਨੀਵਰਸਿਟੀ,ਰਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ,ਜਰਨਲ ਸਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ,ਮਹਿੰਦਰਾ ਕਾਲਜ,ਮੁਲਤਾਨੀ ਮਲ ਮੋਦੀ ਕਾਲਜ,ਸਰਕਾਰੀ ਮੈਡੀਕਲ ਕਾਲਜ,ਸਰਕਾਰੀ ਕਾਲਜ ਲੜਕੀਆਂ,ਬਿਕਰਮ ਕਮਰਸ ਕਾਲਜ, ਨੇਤਾ ਜੀ ਸੁਭਾਸ ਨੈਸ਼ਨਲ ਸਪੋਰਟਸ ਅਥਾਰਟੀ ਮੋਜੂਦ ਹਨ।

ਖੇਡ ਦੇ ਮੈਦਾਨ

ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਉਡ,ਯਾਦਵਿੰਦਰਾ ਸਪੋਰਟਸ ਸਟੇਡੀਅਮ ਅਤੇ ਰਿੰਗ ਹਾਲ ਰੋਲਰ ਸਕੇਟਿੰਗ

ਰਾਜਿੰਦਰਾ ਕੋਠੀ ਪਟਿਆਲਾ ਜੋ ਬਾਰਾਂਦਰੀ 'ਚ ਸਥਿਤ ਹੈ ਜੋ ਕਿ ਹੈਰੀਟੇਜ ਹੋਟਲ ਹੈ

ਕਿਲਾ ਮੁਬਾਰਕ

ਵੰਡੇ ਗਏ ਪੰਜਾਬ ਦੇ ਦੋ ਪ੍ਰਮੁੱਖ ਸ਼ਹਿਰਾਂ ਲਾਹੌਰ ਤੇ ਅੰਮ੍ਰਿਤਸਰ ਮਗਰੋਂ ਕੇਵਲ ਪਟਿਆਲਾ ਹੀ ਅਜਿਹਾ ਹੈ ਜਿਸ ਦੀ ਵਿਰਾਸਤ ਅਨੋਖੀ ਤੇ ਅਮੀਰ ਦਿੱਖ ਵਾਲੀ ਹੈ। ਇਸ ਸ਼ਹਿਰ ਦੇ ਬਾਨੀ ਬਾਬਾ ਆਲਾ ਸਿੰਘ ਨੇ 12 ਫਰਵਰੀ 1763 ਨੂੰ ਕਿਲ੍ਹਾ ਮੁਬਾਰਕ ਦੀ ਨੀਂਹ ਰੱਖੀ ਸੀ। ਸ਼ਹਿਰ ਦਾ ਮੁੱਢ ਬੰਨਣ ਵਾਲੇ ਦਿਹਾੜੇ ਨੂੰ ਅੱਜ ਕਿਸੇ ਨੇ ਯਾਦ ਨਹੀਂ ਰੱਖਿਆ। ਪਟਿਆਲਾ,ਜਿਹੜਾ ਵਿਕਾਸ ਤੇ ਸੁੰਦਰਤਾ ਦੀਆਂ ਕਈ ਪੁਲਾਂਘਾਂ ਮਗਰੋਂ ਅੱਜ ਵਿਰਾਸਤੀ ਦਿਖ ਦੀ ਮਿਸਾਲ ਹੈ, ਪਿੱਛੇ ਪਟਿਆਲਾ ਰਿਆਸਤ ਦਾ ਹੀ ਵੱਡਮੁਲਾ ਰੋਲ ਰਿਹਾ ਹੈ। ਬਾਬਾ ਆਲਾ ਸਿੰਘ ਦੀ ਦੂਰਅੰਦੇਸ਼ੀ ਦੀ ਬਦੌਲਤ ਪਟਿਆਲਾ ਸ਼ਹਿਰ ‘ਪਟਿਆਲਾ ਰਿਆਸਤ’ ਦੀ ਸੰਨ 1765 ਤੋਂ ਦੇਸ਼ ਆਜ਼ਾਦ ਹੋਣ ਤੱਕ ਰਾਜਧਾਨੀ ਰਿਹਾ ਹੈ। ਉਨ੍ਹਾਂ ਨੇ ਇਥੇ 1757 ‘ਚ ਇੱਕ ਕੱਚੀ ਗੜ੍ਹੀ ਉਸਾਰੀ ਸੀ। ਰਾਜਸੀ ਤੇ ਪ੍ਰਸ਼ਾਸਕੀ ਪੱਖ ਤੋਂ ਹੋਰ ਮਜ਼ਬੂਤ ਹੋਣ ਮਗਰੋਂ 12 ਫਰਵਰੀ 1763 ਨੂੰ ਕਿਲਾ ਮੁਬਾਰਕ ਦੀ ਨੀਂਹ ਰੱਖੀ। ਪੱਟੀ ਦੇ ਆਲੇ ਦੀ ‘ਅੱਲ’ ਮਗਰੋਂ ਇਹ ਸ਼ਹਿਰ ਪਟਿਆਲਾ ਦੇ ਨਾਂ ’ਤੇ ਪ੍ਰਸਿੱਧ ਹੋਇਆ। ਪਹਿਲਾਂ ਬਾਬਾ ਆਲਾ ਸਿੰਘ ਨੇ ਆਪਣੀ ਰਾਜਧਾਨੀ ਕੁਝ ਚਿਰ ਬਰਨਾਲੇ ਵੀ ਰੱਖੀ, ਪਰ ਬਾਅਦ ’ਚ ਇਹ ਪਟਿਆਲਾ ਲੈ ਆਂਦੀ ਗਈ। ਦੇਸ਼ ਦੀਆਂ ਪ੍ਰਮੱਖ ਰਿਆਸਤਾਂ ’ਚੋਂ ਪਟਿਆਲਾ ਹੀ ਅਜਿਹੀ ਇਕੱਲੀ ਅਹਿਮ ਰਿਆਸਤ ਰਹੀ ਹੈ, ਜਿਸ ਦੇ ਕੌਮਾਂਤਰੀ ਪੱਧਰ ’ਤੇ ਬਾਕੀ ਰਿਆਸਤਾਂ ਨਾਲੋਂ ਵੱਧ ਤੇ ਮਿਆਰੀ ਸਬੰਧ ਰਹੇ ਹਨ। ਅੰਦਰੂਨੀ ਕਿਲ੍ਹੇ ਅੰਦਰ ਵੱਡ ਆਕਾਰੀ ਇਮਾਰਤਾਂ, ਜਿਹੜੀਆਂ ਭਵਨ ਉਸਾਰੀ ਦਾ ਕਮਾਲ ਸਨ। ਕਿਲ੍ਹਾ ਅੰਦਰੂਨ ’ਚ ਵੱਖ-ਵੱਖ ਚਿੱਤਰਕਾਰਾਂ ਦੇ ਚਿੱਤਰ ਹਨ। ਕਿਲੇ ’ਚ ਸਥਾਪਤ ਅਜਾਇਬਘਰ ਜਿੱਥੇ ਹਥਿਆਰਾਂ ਦੀ ਗੈਲਰੀ ਹੈ, ਦੇ ਵਿਲੱਖਣ ਮੀਨਾਕਾਰੀ ਨਾਲ ਲਬਰੇਜ਼ ਛੱਤ ਹੈ। ਕਿਲਾ ਮੁਬਾਰਕ: ਪਟਿਆਲਾ ਦੇ ਸੰਸਥਾਪਕ ਬਾਬਾ ਆਲਾ ਸਿੰਘ ਦੁਆਰਾ 1763 ਈ. ਵਿਚ ਕਿਲਾ ਮੁਬਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੇ ਆਲੇ ਦੁਆਲੇ ਹੀ ਪੂਰਾ ਸ਼ਹਿਰ ਵਸਿਆ ਹੋਇਆ ਹੈ। ਰਿਆਸਤਾਂ ਟੁੱਟਣ ਤੋਂ ਪਹਿਲਾਂ ਤੱਕ ਸ਼ਾਹੀ ਪਰਿਵਾਰ ਇਸ ਕਿਲੇ ਵਿਚ ਦੀ ਰਹਿੰਦਾ ਸੀ। ਕਿਲੇ ਅੰਦਰ ਬਣੇ ਰਿਆਸਤ ਦੇ ਦਰਬਾਰ ਹਾਲ ਵਿੱਚ ਇੱਕ ਮਿਊਜ਼ੀਅਮ ਬਣਾਇਆ ਹੋਇਆ ਹੈ ਜਿਸ ਵਿਚ ਰਿਆਸਤ ਨਾਲ ਸਬੰਧਤ ਪੁਰਾਣੀਆਂ ਯਾਦਾਂ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਜੀ ਦੇ ਕੁਝ ਹਥਿਆਰ ਵੀ ਸੁਸ਼ੋÎਭਿਤ ਹਨ। ਕਿਲਾ ਅੰਦਰੂਨ ਆਪਣੇ ਆਪ ਵਿਚ ਪੁਰਾਣੀ ਹਸਤ ਤੇ ਸ਼ਿਲਪ ਕਲਾ ਦਾ ਨਮੂਨਾ ਹੈ। ਕਿਲਾ ਅੰਦਰੂਨ ਦੇ ਅੰਦਰ ਹੀ ਬਣੀ ਉਹ ਜੋਤ ਜਿਸ ਬਾਰੇ ਇਹ ਕਿਹਾ ਜਾਂਦਾ ਹੈ ਕਿ ਜਦੋਂ ਤੱਕ ਉਹ ਜੋਤ ਜਲਦੀ ਰਹੇਗੀ ਉਦੋਂ ਤੱਕ ਹੀ ਪਟਿਆਲਾ ਦੀ ਹੋਂਦ ਬਰਕਰਾਰ ਰਹਿ ਸਕਦੀ ਹੈ, ਹਮੇਸ਼ਾ ਸੈਲਾਨੀਆਂ ਦੇ ਦਿਲ ਵਿਚ ਅਜੀਬ ਤਰ੍ਹਾਂ ਦੇ ਖਿਆਲ ਪੈਦਾ ਕਰਦੀ ਰਹੀ ਹੈ। ਕਿਲਾ ਮੁਬਾਰਕ ਪੁਰਾਣੀਆਂ ਰਿਆਸਤਾਂ ਦੇ ਕਿਲਿਆਂ ਵਿਚੋਂ ਇੱਕ ਹੈ। ਆਪਣੇ ਜ਼ਮਾਨੇ ਦੇ ਸੁਰੱਖਿਆ ਢਾਂਚੇ ਨੂੰ ਦੇਖਦੇ ਹੋਏ ਬਣਾਏ ਗਏ ਕਿਲਾ ਮੁਬਾਰਕ ਦੇ ਵੱਖ ਵੱਖ ਹਿੱਸੇ ਜਿਹੜੇ ਕਿ ਇੱਕ ਰਾਜ ਚਲਾਉਣ ਦੀਆਂ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਕਰਦੇ ਹਨ, ਉਹ ਇਥੇ ਪਹੁੰਚਣ ਵਾਲਿਆਂ ਦੇ ਦਿਲ ਵਿਚ ਹਮੇਸ਼ਾ ਉਤਸੁਕਤਾ ਪੈਦਾ ਕਰਦੇ ਹਨ।

ਸ਼ੀਸ ਮਹਿਲ

ਸ਼ੀਸ਼ ਮਹਿਲ ਪਟਿਆਲੇ ਦੀਆਂ ਪ੍ਰਮੁੱਖ ਵਿਰਾਸਤੀ ਇਮਾਰਤਾਂ ਵਿਚੋਂ ਇੱਕ ਹੈ। ਇਥੇ ਬਣਿਆ ਲਛਮਣ ਝੂਲਾ ਸੈਲਾਨੀਆਂ ਨੂੰ ਇੱਕ ਵਾਰ ਹਰਿਦੁਆਰ ਦੀ ਯਾਦ ਦਿਵਾ ਦਿੰਦਾ ਹੈ। ਕਲਾ ਪ੍ਰੇਮੀ ਮਹਾਰਾਜਾ ਨਰਿੰਦਰ ਸਿੰਘ ਨੇ ਸ਼ੀਸ਼ ਮਹਿਲ ਦੇ ਲਈ ਕਸ਼ਮੀਰ ਅਤੇ ਰਾਜਸਥਾਨ ਤੋਂ ਪੇਂਟਰ ਬੁਲਵਾ ਕੇ ਸ਼ੀਸ਼ ਮਹਿਲ ਦੀਆਂ ਕੰਧਾਂ ਪੇਂਟ ਕਰਵਾਈਆਂ ਸਨ। ਇਥੇ ਇੱਕ ਮੈਡਲ ਗੈਲਰੀ ਬਣੀ ਹੋਈ ਹੈ, ਜਿਸ ਵਿਚ ਵਿਰਾਸਤ ਨਾਲ ਸਬੰਧਤ ਸੈਂਕੜੇ ਮੈਡਲਾਂ ਅਤੇ ਹੋਰ ਪੁਰਾਤਨ ਸਿੱਕਿਆਂ ਦੀ ਕੁਲੈਕਸ਼ਨ ਮੌਜੂਦ ਹੈ। ਸ਼ੀਸ਼ ਮਹਿਲ ਵਿਚ ਬਣੀ ਬਨਾਸਰ ਆਰਟ ਗੈਲਰੀ ਆਪਣੇ ਆਪ ਵਿਚ ਰਿਆਸਤ ਦੀ ਕਲਾ ਨੂੰ ਸੰਭਾਲ ਕੇ ਰੱਖਣ ਵਿਚ ਸਮਰੱਥ ਹੈ।

ਮੋਤੀ ਬਾਗ ਪੈਲੇਸ

ਆਪਣੇ ਜ਼ਮਾਨੇ ਦੀ ਖੂਬਸੂਰਤ ਕਲਾ ਦਾ ਨਮੂਨਾ ਮੋਤੀ ਬਾਗ ਪੈਲੇਸ ਵਿਖੇ ਅੱਜ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ ਸਪੋਰਟਸ ਖੁੱਲਿਆ ਹੋਇਆ ਹੈ ਜਿਸ ਨਾਲ ਇਸ ਮਹਿਲ ਦਾ ਹੁਣ ਦੋਹਰਾ ਨਜ਼ਾਰਾ ਦੇਖਣ ਨੂੰ ਮਿਲਦਾ ਹੈ। ਇੱਕ ਤਾਂ ਮਹਿਲ ਦੀ ਖੂਬਸੂਰਤੀ ਅਤੇ ਸ਼ਾਹੀ ਘਰਾਣੇ ਦੇ ਰਹਿਣ ਸਹਿਣ ਅਤੇ ਸ਼ਾਹੀ ਠਾਠ ਬਾਠ ਦੀ ਜਿਊਂਦੀ ਜਾਗਦੀ ਮਿਸਾਲ ਮਿਲਦੀ ਹੈ, ਉਥੇ ਅੰਤਰਾਸ਼ਟਰੀ ਪੱਧਰ ਦੇ ਖੇਡਾਂ ਦੇ ਮੈਦਾਨ ਆਪਣਾ ਵੱਖਰਾ ਹੀ ਨਜ਼ਾਰਾ ਬੰਨ੍ਹਦੇ ਹਨ। ਇਥੇ ਖੁਲ੍ਹੀ ਸੰਸਥਾ ਜਿਥੇ ਅੰਤਰਰਾਸ਼ਟਰੀ ਪੱਧਰ ਦੇ ਕੋਚ ਪੈਦਾ ਕਰਦੀ ਹੈ, ਉੱਥੇ ਦੇਸ਼ਾਂ ਵਿਦੇਸ਼ਾਂ ਵਿਚ ਭਾਰਤ ਦਾ ਨਾਮ ਚਮਕਾਉਣ ਵਾਲੇ ਖਿਡਾਰੀ ਵੀ ਅਭਿਆਸ ਕਰਦੇ ਹਨ। ਮੋਤੀ ਬਾਗ ਪੈਲੇਸ ਨੂੰ ਮਹਾਰਾਜਾ ਨਰਿੰਦਰ ਸਿੰਘ ਨੇ ਸੰਨ 1847 ਵਿਚ ਬਣਾਵਾਇਆ। ਇਹ ਲਾਹੌਰ ਦੇ ਸ਼ਾਲੀਮਾਰ ਬਾਗ ਦੀ ਤਰਜ਼ ‘ਤੇ ਬਣਾਇਆ ਗਿਆ ਸੀ।

ਬਾਰਾਂਦਰੀ

ਬਾਰਾਂਦਰੀ ਦੇ ਨਾਲ ਪਟਿਆਲਾ ਦੀ ਵੱਖਰੀ ਹੀ ਪਹਿਚਾਣ ਹੈ। ਸ਼ਾਹੀ ਘਰਾਣੇ ਵੱਲੋਂ ਦੁਨੀਆਂ ਦੇ ਕੋਨੇ ਕੋਨੇ ਤੋਂ ਲਿਆ ਕੇ ਲਾਏ ਗਏ ਰੁੱਖ ਬੂਟੇ ਆਪਣਾ ਵੱਖਰਾ ਹੀ ਨਜ਼ਾਰਾ ਪੇਸ਼ ਕਰਦੇ ਹਨ। ਇਸ ਦੇ ਨਾਲ ਹੀ ਸਵੇਰੇ ਅਤੇ ਸ਼ਾਮ ਇਥੇ ਸੈਰ ਕਰਨ ਵਾਲਿਆਂ ਲਈ ਇਹ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ।

ਰਾਜਿੰਦਰਾ ਅਤੇ ਮਹਿੰਦਰਾ ਕੋਠੀ

ਕਿਸੇ ਸਮੇਂ ਬਾਹਰ ਤੋਂ ਆਉਣ ਵਾਲੇ ਖਾਸ ਮਹਿਮਾਨਾਂ ਲਈ ਬਣਾਈ ਗਈ ਰਾਜਿੰਦਰਾ ਕੋਠੀ ਵਿਖੇ ਅੱਜ ਕੱਲ੍ਹ ਵਿਰਾਸਤੀ ਹੋਟਲ ਬਣਿਆ ਹੋਇਆ ਹੈ, ਜਿਹੜਾ ਪਟਿਆਲਾ ਦੇਖਣ ਦੀ ਇੱਛਾ ਰੱਖਣ ਵਾਲਿਆਂ ਲਈ ਨਿਸ਼ਚਿਤ ਤੌਰ ‘ਤੇ ਖਿੱਚ ਦਾ ਕੇਂਦਰ ਰਹਿੰਦਾ ਹੈ। ਇਸੇ ਤਰ੍ਹਾਂ ਮਹਿੰਦਰਾ ਕੋਠੀ ਜਿਥੇ ਇਸ ਸਮੇਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਚੱਲ ਰਹੀ ਹੈ, ਦੀ ਦਿੱਖ ਵੀ ਕਿਸੇ ਤੋਂ ਘੱਟ ਨਹੀਂ ਹੈ।

ਕਾਲੀ ਮਾਤਾ ਮੰਦਰ

ਸ਼ਾਹੀ ਘਰਾਣੇ ਵੱਲੋਂ ਕੋਲਕਾਤਾ ਤੋਂ ਸ੍ਰੀ ਕਾਲੀ ਮਾਤਾ ਦੀ ਜੋਤ ਲਿਆ ਕੇ ਬਣਾਇਆ ਗਿਆ ਸ੍ਰੀ ਕਾਲੀ ਮਾਤਾ ਮੰਦਰ ਨਾ ਕੇਵਲ ਸ਼ਹਿਰ ਨਿਵਾਸੀਆਂ ਲਈ, ਸਗੋਂ ਆਸ ਪਾਸ ਪਿੰਡਾਂ ਤੋਂ ਇਲਾਵਾ ਦੂਰ ਦੂਰ ਦੇ ਲੋਕਾਂ ਲਈ ਪੂਜਣਯੋਗ ਸਥਾਨ ਹੈ। ਮਾਤਾ ਦੇ ਨਵਰਾਤਰਿਆਂ ਦੇ ਦੌਰਾਨ ਇਥੇ ਭਗਤਾਂ ਦਾ ਨਜ਼ਾਰਾ ਦੇਖਣਯੋਗ ਹੁੰਦਾ ਹੈ।

ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ

ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ, ਜਿੱਥੇ ਪੰਚਮੀ ਦਾ ਮੇਲਾ ਬੜੀ ਧੂਮ ਧਾਮ ਨਾਲ ਭਰਦਾ ਹੈ। ਸ਼ਹਿਰ ਨਿਵਾਸੀ ਸਵੇਰੇ-ਸ਼ਾਮ ਇਥੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ। ਜਿਹੜੀ ਵੀ ਸ਼ਖਸ਼ੀਅਤ ਪਟਿਆਲਾ ਆਉਂਦੀ ਹੈ, ਉਹ ਇਥੇ ਆਸ਼ੀਰਵਾਦ ਜ਼ਰੂਰ ਪ੍ਰਾਪਤ ਕਰਕੇ ਜਾਂਦੀ ਹੈ।

ਪਟਿਆਲਾ ਦੇ ਚੌਕ

ਸ਼ਾਹੀ ਸ਼ਹਿਰ ਦੇ ਫੁਹਾਰਾ ਚੌਕ, ਲੀਲਾ ਭਵਨ ਚੌਂਕ, ਕੜਾਹ ਵਾਲਾ ਚੌਕ, ਅਨਾਰਦਾਨਾ ਚੌਕ, ਕਿਲਾ ਚੌਕ, ਅਦਾਲਤ ਬਜ਼ਾਰ, ਧਰਮਪੁਰਾ ਬਜ਼ਾਰ, ਆਰੀਆ ਸਮਾਜ ਚੌਕਾਂ ਦਾ ਆਪਣਾ ਇਤਿਹਾਸ ਹੈ। ਹਰੇਕ ਦੀ ਆਪਣੀ ਨਿੱਜੀ ਪਛਾਣ ਹੈ।

ਦਰਵਾਜ਼ੇ ਅਤੇ ਸੈਂਟਰ ਸਟੇਟ ਲਾਇਬਰੇਰੀ

ਰਿਆਸਤ ਦੇ ਦਿਨਾਂ ਵਿਚ ਹਰੇਕ ਸ਼ਹਿਰ ਨੂੰ ਜਾਣ ਵਾਲੇ ਰਸਤੇ ‘ਤੇ ਇੱਕ ਗੇਟ ਬਣਿਆ ਹੋਇਆ ਸੀ। ਕੁਲ ਮਿਲਾ ਕੇ 10 ਦਰਵਾਜ਼ੇ ਹਨ ਅਤੇ ਹਰੇਕ ਨਾਮ ਸ਼ਹਿਰਾਂ ਦੇ ਨਾਮ ‘ਤੇ ਰੱਖਿਆ ਹੋਇਆ ਹੈ। ਪੁਰਾਣਾ ਸ਼ਹਿਰ ਇਨ੍ਹਾਂ ਦਰਵਾਜ਼ਿਆਂ ਦੇ ਅੰਦਰ ਹੀ ਵਸਿਆ ਹੋਇਆ ਸੀ। ਸ਼ਿਮਲਾ ਦੀ ਤਰਜ਼ ‘ਤੇ ਬਣੀ ਮਾਲ ਰੋਡ ‘ਤੇ ਸੈਂਟਰ ਸਟੇਟ ਲਾਇਬਰੇਰੀ ਵਿਚ ਪੁਰਾਣਾ ਅਤੇ ਅਧੁਨਿਕ ਇਤਿਹਾਸ ਭਰਿਆ ਪਿਆ ਹੈ।

ਵਿਰਾਸਤ ਸਮਾਨ

ਇਸ ਅਜਾਇਬਘਰ, ਜਿਹੜਾ ਆਮ ਲੋਕਾਂ ਲਈ ਪੁਰਾਤਵ ਤੇ ਸੱਭਿਆਚਾਰਕ ਵਿਭਾਗ ਪੰਜਾਬ ਨੇ ਹਾਲ ਦੀ ਘੜੀ ਖੋਲ੍ਹਿਆ ਹੈ, ਵਿੱਚ ਪੁਰਾਣੀਆਂ ਇਤਿਹਾਸਕ ਬੰਦੂਕਾਂ, ਪਿਸਤੌਲ, ਭਾਲੇ, ਟੋਪ, ਢਾਲਾਂ, ਨੇਜੇ ਤੇ ਤਲਵਾਰਾਂ ਪ੍ਰਦਰਸ਼ਿਤ ਹਨ। ਇਸ ਵਿੱਚ ਬਾਦਸ਼ਾਹ ਨਾਦਰਸ਼ਾਹ ਦੀ ਤਲਵਾਰ ‘ਸ਼ਿਕਾਰਗਾਹ’ ਤੇ ਈਰਾਨ ਦੇ ਬਾਦਸ਼ਾਹ ਸ਼ਾਹ ਅੱਬਾਸ ਦੀ ਤਲਵਾਰ ਵੀ ਸ਼ਾਮਲ ਹੈ। ਗੁਰੂ ਗੋਬਿੰਦ ਸਿੰਘ ਦੀ ਤਲਵਾਰ ਸਮੇਤ ਹੋਰ ਹਥਿਆਰਾਂ ਦੀਆਂ ਦੁਰਲੱਭ ਨਿਸ਼ਾਨੀਆਂ ਇੱਥੇ ਹਨ। ਰਿਆਸਤ ਦੇ ਮਹਾਰਾਜਾ ਸਾਹਿਬ ਸਿੰਘ ਦੇ ਕਾਰਜਕਾਲ ਦੌਰਾਨ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਇਲਾਵਾ ਸੰਸਾਰ ’ਚੋਂ ਕਈ ਹੋਰ ਅਹਿਮ ਸ਼ਾਸਕ ਤੇ ਸ਼ਖਸੀਅਤਾਂ ਵੀ ਇਸ ਕਿਲ੍ਹੇ ‘ਚ ਆਈਆਂ ਦੱਸੀਆਂ ਜਾਂਦੀਆਂ ਹਨ। ਇਸ ਦੇ ਬਾਵਜੂਦ ਕਿਲੇ ਅੰਦਰ ਸਥਾਪਿਤ ਤੇ ਖਸਤਾ ਹਾਲ ਦੇ ਸ਼ਿਕਾਰ ‘ਬੁਰਜ ਬਾਬਾ ਆਲਾ ਸਿੰਘ’ ਵਿਖੇ ਸਦੀਆਂ ਤੋਂ ਨਿਰੰਤਰ ਬਲ ਰਹੀ ਜੋਤ ਅੱਜ ਵੀ ਬਲ ਰਹੀ ਹੈ। ਇਹ ਜੋਤ ਕਿਲ੍ਹੇ ਦੀ ਉਸਾਰੀ ਤੋਂ ਪਹਿਲਾਂ ਹੀ ਇਥੇ ਟਿੱਬੇ ਦੀ ਬਣੀ ਇੱਕ ਝਿੜੀ ਅੰਦਰ ਬਲਦੀ ਸੀ। ਬਾਬਾ ਆਲਾ ਸਿੰਘ ਨੇ ਇਸ ਜੋਤ ਕੋਲ ਲੰਮੀ ਤਪੱਸਿਆ ਵੀ ਕੀਤੀ ਸੀ। ਇਥੇ ਉਨ੍ਹਾਂ ਦਾ ਤਪੱਸਵੀ ਥੜਾ ਵੀ ਮੌਜੂਦ ਹੈ।

ਪਟਿਆਲਾ ਦੇ ਰਾਜੇ

  1. ਰਾਜਾ ਆਲਾ ਸਿੰਘ (1743-1765)
  2. ਰਾਜਾ ਅਮਰ ਸਿੰਘ (1765-1781)
  3. ਰਾਜਾ ਸਾਹਿਬ ਸਿੰਘ (1781-1813)
  4. ਮਹਾਰਾਜਾ ਕਰਮ ਸਿੰਘ (1813-1845)
  5. ਮਹਾਰਾਜਾ ਨਰਿੰਦਰ ਸਿੰਘ (1845-1862)
  6. ਮਹਾਰਾਜਾ ਮਹਿੰਦਰ ਸਿੰਘ (1862-1876)
  7. ਮਹਾਰਾਜਾ ਰਜਿੰਦਰ ਸਿੰਘ (1876-1900)
  8. ਮਹਾਰਾਜਾ ਭੂਪਿੰਦਰ ਸਿੰਘ (1900-1938)
  9. ਮਹਾਰਾਜਾ ਯਾਦਵਿੰਦਰ ਸਿੰਘ (1938-1974)
  10. ਅਮਰਿੰਦਰ ਸਿੰਘ (ਜਨਮ 1942) ਪੰਜਾਬ ਦੇ ਸਾਬਕਾ ਮੁਖ ਮੰਤਰੀ ਹਨ

ਬਾਹਰੀ ਕੜੀਆਂ