"ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਸ਼ਹੀਦ" ਦੇ ਰੀਵਿਜ਼ਨਾਂ ਵਿਚ ਫ਼ਰਕ

Jump to navigation Jump to search
ਕੋਈ ਸੋਧ ਸਾਰ ਨਹੀਂ
ਇਸ ਵੇਲੇ ਸਿੱਖ ਸਰਦਾਰ ਵੱਖ-ਵੱਖ ਮੁਹਿੰਮਾਂ ਉੱਪਰ ਚੜ੍ਹੇ ਹੋਏ ਸਨ ਅਤੇ ਕੇਂਦਰੀ [[ਪੰਜਾਬ]] ਸਿੰਘਾਂ ਤੋਂ ਲਗਭਗ ਖਾਲੀ ਹੀ ਸੀ। ਸਰਦਾਰ [[ਜੱਸਾ ਸਿੰਘ ਆਹਲੂਵਾਲੀਆ]] ਜਵਾਹਰ ਸਿੰਘ ਦੀ ਸਹਾਇਤਾ ਲਈ [[ਦਿੱਲੀ]] ਸੀ। [[ਭੰਗੀ ਸਰਦਾਰ]] ਸਾਂਦਲ ਬਾਰ ਦੇ ਇਲਾਕੇ ਵੱਲ ਸਨ। ਕੇਵਲ ਸਰਦਾਰ ਚੜ੍ਹਤ ਸਿੰਘ ਹੀ [[ਸਿਆਲਕੋਟ]] ਸੀ ਅਤੇ ਉਸ ਨੇ ਜਦ ਅਬਦਾਲੀ ਦੇ ਲਾਹੌਰ ਪਹੁੰਚਣ ਦੀ ਖ਼ਬਰ ਸੁਣੀ ਤਾਂ ਇਕਦਮ ਅਚਾਨਕ ਅਬਦਾਲੀ ਦੇ ਕੈਂਪ ’ਤੇ ਹਮਲਾ ਬੋਲ ਦਿੱਤਾ। ਹਮਲਾ ਇੰਨਾ ਤੇਜ ਅਤੇ ਸਖ਼ਤ ਸੀ ਕਿ ਦੁਰਾਨੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ। ਇਸ ਤਰ੍ਹਾਂ ਸਰਦਾਰ ਚੜ੍ਹਤ ਸਿੰਘ ਅਬਦਾਲੀ ਨਾਲ ਇੱਕ ਸਫ਼ਲ ਟੱਕਰ ਲੈ ਕੇ, ਫਿਰ ਕਿਸੇ ਮੌਕੇ ਦੀ ਤਾੜ ਲਈ ਇੱਕ ਪਾਸੇ ਹਟ ਗਿਆ।
 
ਅਬਦਾਲੀ ਨੂੰ ਖ਼ਬਰ ਮਿਲੀ ਕਿ ਸਿੰਘ [[ਅੰਮ੍ਰਿਤਸਰ]] ਵੱਲ ਗਏ ਹਨ। ਸਿੰਘਾਂ ਦਾ ਪਿੱਛਾ ਕਰਨ ਲਈ ਉਸ ਨੇ ਅੰਮ੍ਰਿਤਸਰ ਵੱਲ ਧਾਈ ਕੀਤੀ। ਅੰਮ੍ਰਿਤਸਰ ਸ੍ਰੀ [[ਦਰਬਾਰ ਸਾਹਿਬ]] ਵਿੱਚ ਇਸ ਵੇਲੇ ਕੇਵਲ ਤੀਹ ਕੁ ਸਿੰਘ ਹੀ ਸਨ ਅਤੇ ਇਨ੍ਹਾਂ ਦੇ ਜਥੇਦਾਰ ਸਨ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਜੀ। ਬਾਬਾ ਗੁਰਬਖਸ਼ ਸਿੰਘ ਜੀ ਪਿੰਡ ਲੀਲ (ਅੰਮ੍ਰਿਤਸਰ) ਮਾਝੇ ਦੇ ਵਸਨੀਕ ਸਨ ਅਤੇ ਇਨ੍ਹਾਂ ਨੇ ਭਾਈ ਮਨੀ ਸਿੰਘ ਜੀ ਹੱਥੋਂ ਅੰਮ੍ਰਿਤ ਛਕਿਆ ਸੀ। ਪੱਕੇ ਨਿਤਨੇਮੀ, ਰਹਿਤ ਮਰਯਾਦਾ ਵਿੱਚ ਪਰਪੱਕ ਅਤੇ ਜਿਧਰ ਵੀ ਕਿਧਰੇ ਜੰਗ-ਯੁੱਧ ਹੁੰਦਾ, ਹਮੇਸ਼ਾਂ ਮੂਹਰੇ ਹੋ ਡਟਦੇ ਸਨ।
 
ਅਬਦਾਲੀ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹਮਲੇ ਦੀ ਖ਼ਬਰ ਸੁਣਦਿਆਂ ਹੀ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਅਤੇ ਉਸ ਦੇ ਤੀਹ ਸਾਥੀਆਂ ਨੇ ਵੀ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਤਿਆਰੀ ਆਰੰਭ ਦਿੱਤੀ। ਉਹ ਸਾਰੇ ਸਨਮੁਖ ਸ਼ਹੀਦੀਆਂ ਪ੍ਰਾਪਤ ਕਰਨ ਦੀਆਂ ਅਰਜ਼ੋਈਆਂ ਕਰ ਰਹੇ ਸਨ। ਕਿਸੇ ਨੇ ਨੀਲਾ ਬਾਣਾ ਸਜਾਇਆ ਤੇ ਕਿਸੇ ਸਫੈਦ ਤੇ ਕਿਸੇ ਕੇਸਰੀ-
1,517

edits

ਨੇਵੀਗੇਸ਼ਨ ਮੇਨੂ