ਗੁਰਦੁਆਰਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਹਰਿਮੰਦਰ ਸਾਹਿਬ
ਹਰਿਮੰਦਰ ਸਾਹਿਬ, ਅੰਮ੍ਰਿਤਸਰ ਦਾ ਬਾਹਰੀ ਨਜ਼ਾਰਾ

ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’[1] ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ [2] ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸ਼ਾਨ ਸਾਹਿਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।

ਦਰਬਾਰ ਸਾਹਿਬ[ਸੋਧੋ]

ਅੰਦਰੂਨੀ ਦਰਬਾਰ ਸਾਹਿਬ
ਦਰਬਾਰ ਸਾਹਿਬ ਦਾ ਅੰਦਰੂਨੀ ਨਜ਼ਾਰਾ

ਗੁਰਦੁਆਰੇ ’ਚ ਇੱਕ ਵੱਡਾ ਹਾਲ ਹੁੰਦਾ ਹੈ ਜਿਸ ਨੂੰ ਦਰਬਾਰ ਸਾਹਿਬ ਆਖਦੇ ਹਨ। ਇਸ ਹਾਲ ਦੇ ਅੰਦਰ ਇੱਕ ਉੱਚੀ ਥਾਂ ’ਤੇ ਸਿੱਖਾਂ ਦੀ ਧਾਰਮਿਕ ਕਿਤਾਬ ਮਤਲਬ ਗੁਰੂ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੈ। ਦਰਬਾਰ ਸਾਹਿਬ ਦੇ ਅੰਦਰ ਜਾ ਕੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਜਦਾ ਕੀਤਾ ਜਾਂਦਾ ਹੈ (ਜਿਸ ਨੂੰ ਆਮ ਤੌਰ ’ਤੇ ਮੱਥਾ ਟੇਕਣਾ ਕਹਿੰਦੇ ਹਨ) ਅਤੇ ਬੈਠ ਕੇ ਗੁਰਬਾਣੀ ਸੁਣੀ ਜਾਂਦੀ ਹੈ।

ਗੁਰਦੁਆਰਾ ਸਾਹਿਬ ਦੇ ਅੰਦਰ ਜਾਣ ਵੇਲ਼ੇ ਆਪਣੀ ਜੁੱਤੀ ਬਾਹਰ ਲਾਹੀ ਜਾਂਦੀ ਹੈ ਅਤੇ ਸਿਰ ਢਕਿਆ ਜਾਂਦਾ ਹੈ।

ਹਵਾਲੇ[ਸੋਧੋ]