ਗੁਰੂ ਅਮਰਦਾਸ
ਗੁਰੂ ਅਮਰਦਾਸ | |
---|---|
ਨਿੱਜੀ | |
ਜਨਮ | ਅਮਰਦਾਸ 5 ਮਈ 1479 |
ਮਰਗ | 1 ਸਤੰਬਰ 1574 | (ਉਮਰ 95)
ਧਰਮ | ਸਿੱਖੀ |
ਜੀਵਨ ਸਾਥੀ | ਮਾਤਾ ਮਾਨਸਾ ਦੇਵੀ |
ਬੱਚੇ | ਭਾਈ ਮੋਹਣ, ਭਾਈ ਮੋਹਰੀ, ਬੀਬੀ ਦਾਨੀ ਅਤੇ ਬੀਬੀ ਭਾਨੀ |
ਮਾਤਾ-ਪਿਤਾ |
|
ਲਈ ਪ੍ਰਸਿੱਧ |
|
ਹੋਰ ਨਾਮ | ਤੀਜੇ ਪਾਤਸ਼ਾਹ |
Senior posting | |
Period in office | 1552–1574 |
Predecessor | ਗੁਰ ਅੰਗਦ |
ਵਾਰਸ | ਗੁਰ ਰਾਮਦਾਸ |
ਲੜੀ ਦਾ ਹਿੱਸਾ |
ਸਿੱਖ ਧਰਮ |
---|
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।[1]
ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ।[2][3] ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਘਰਵਾਲੀ,ਬੀਬੀ ਅਮਰੋ ਤੋਂ, ਗੁਰ ਨਾਨਕ ਦੇਵਜੀ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ।[2] ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦਦੇਵ ਜੀ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਤਾਜੀ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ[4] ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ।[5] 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।[6]
ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ।[2][4] ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ।[7][8] ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ[9][10] ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ।[11][12] ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।[13]
ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।[2][14]
ਮੁੱਢਲਾ ਜੀਵਨ
[ਸੋਧੋ]ਗੁਰੂ ਅਮਰਦਾਸ ਜੀ ਦਾ ਜਨਮ 5 ਮਈ 1479 ਈਸਵੀ (ਵਿਸਾਖ ਸੁਦੀ 14 ਸੰਮਤ 1536)[15] ਵਿੱਚ ਹੁਣ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਥਿਤ ਬਾਸਰਕੇ ਨਾਮੀ ਪਿੰਡ ਵਿੱਚ ਮਾਤਾ ਲੱਛਮੀ ਦੇ ਗ੍ਰਹਿ ਵਿਖੇ ਹੋਇਆ। ਆਪ ਦੇ ਪਿਤਾ ਤੇਜ ਭਾਨ, ਭੱਲਾ ਪਰਿਵਾਰ ਦੇ ਇੱਕ ਛੋਟੇ ਜਿਹੇ ਵਪਾਰੀ ਸਨ। 24 ਸਾਲ ਦੀ ਉਮਰ ਵਿੱਚ ਤੀਜੇ ਗੁਰੂ ਜੀ ਦਾ ਵਿਆਹ ਹੋ ਗਿਆ ਤੇ ਉਨ੍ਹਾਂ ਦੇ ਘਰ ਦੋ ਪੁੱਤਰ ਮੋਹਣ ਤੇ ਮੋਹਰੀ ਅਤੇ ਦੋ ਪੁੱਤਰੀਆਂ ਬੀਬੀ ਦਾਨੀ ਤੇ ਬੀਬੀ ਭਾਨੀ ਪੈਦਾ ਹੋਈਆਂ।
ਗੁਰੂ ਧਾਰਨਾ
[ਸੋਧੋ]ਗੁਰੂ ਅਮਰਦਾਸ ਜੀ ਪੱਕੇ ਵੈਸ਼ਨੂੰ ਮੱਤ ਦੇ ਅਨੁਯਾਈ ਸਨ ਤੇ ਹਰ ਸਾਲ ਗੰਗਾ ਇਸ਼ਨਾਨ ਲਈ ਜਾਇਆ ਕਰਦੇ ਸਨ। ਇੱਕ ਦਿਨ ਉਹ ਗੰਗਾ ਯਾਤਰਾ ਤੋਂ ਵਾਪਸ ਆ ਰਹੇ ਸਨ ਤਾਂ ਉਨ੍ਹਾਂ ਦੀ ਮੁਲਾਕਾਤ ਇੱਕ ਸਾਧੂ ਨਾਲ ਹੋਈ। ਅਮਰਦਾਸ ਜੀ ਨੇ ਉਸ ਸਾਧੂ ਨੂੰ ਭੋਜਨ ਛਕਾਇਆ। ਭੋਜਨ ਛਕਣ ਤੋਂ ਬਾਅਦ ਸਾਧੂ ਨੇ ਅਮਰਦਾਸ ਜੀ ਕੋਲੋਂ ਉਨ੍ਹਾਂ ਦੇ ਗੁਰੂ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੁਰੂ ਕੋਈ ਨਹੀਂ। ਉਹ ਕ੍ਰੋਧਿਤ ਹੋ ਉਠਿਆ ਅਤੇ ਕਹਿਣ ਲੱਗਿਆ, ਮੈਂ ਗੁਰੂਹੀਣ ਵਿਅਕਤੀ ਦੇ ਹੱਥੋਂ ਭੋਜਨ ਕਰ ਕੇ ਬਹੁਤ ਵੱਡਾ ਪਾਪ ਕੀਤਾ ਹੈ ਅਤੇ ਮੈਨੂੰ ਇਹ ਪਾਪ ਧੋਣ ਲਈ ਫਿਰ ਗੰਗਾ ਜਾਣਾ ਪਵੇਗਾ। ਇਹ ਸ਼ਬਦ ਸੁਣ ਕੇ ਅਮਰਦਾਸ ਜੀ ਦਾ ਮਨ ਬੜਾ ਦੁਖੀ ਹੋਇਆ ਤੇ ਉਨ੍ਹਾਂ ਨੇ ਈਸ਼ਵਰ ਅੱਗੇ ਗੁਰੂ ਲਈ ਪ੍ਰਾਰਥਨਾ ਕੀਤੀ।
ਸੇਵਾ ਤੇ ਸਿਮਰਨ ਦੇ ਪੁੰਜ
[ਸੋਧੋ]ਇੱਕ ਦਿਨ ਗੁਰੂ ਅਮਰਦਾਸ ਜੀ ਨੇ ਬੀਬੀ ਅਮਰੋ ਜੋ ਗੁਰੂ ਜੀ ਦੇ ਭਰਾ ਦੀ ਨੂੰਹ ਸੀ, ਦੇ ਮੁਖ ਤੋਂ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਕੁਝ ਸ਼ਬਦ ਸੁਣੇ। ਇਹ ਮਿੱਠੇ ਸ਼ਬਦ ਸੁਣ ਕੇ ਅਮਰਦਾਸ ਜੀ ਦੇ ਮਨ ਉੱਤੇ ਡੂੰਘਾ ਪ੍ਰਭਾਵ ਪਿਆ। ਉਨ੍ਹਾਂ ਬੀਬੀ ਅਮਰੋ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਆਪਣੇ ਪਿਤਾ ਜੀ ਪਾਸ ਲੈ ਚੱਲੇ। ਬੀਬੀ ਅਮਰੋ ਦੇ ਉਨ੍ਹਾਂ ਨੂੰ ਉਥੇ ਲਿਜਾਣ ’ਤੇ ਅਮਰਦਾਸ ਜੀ ਗੁਰੂ ਅੰਗਦ ਦੇਵ ਜੀ ਦੇ ਚਰਨੀ ਪੈ ਗਏ ਤੇ ਬਾਅਦ ਵਿੱਚ ਉਨ੍ਹਾਂ ਦੇ ਪੱਕੇ ਸ਼ਰਧਾਲੂ ਬਣ ਗਏ। ਉਸ ਸਮੇਂ ਅਮਰਦਾਸ ਜੀ ਦੀ ਉਮਰ ਤਕਰੀਬਨ 62 ਸਾਲਾਂ ਦੀ ਸੀ। ਉਨ੍ਹਾਂ ਨੇ ਗੁਰੂ ਸਾਹਿਬ ਦੇ ਕੋਲ ਖਡੂਰ ਸਾਹਿਬ ਵਿਖੇ ਨਿਵਾਸ ਕਰ ਲਿਆ ਅਤੇ ਅਗਲੇ ਗਿਆਰਾਂ ਸਾਲਾਂ ਵਿੱਚ ਉਨ੍ਹਾਂ ਨੇ ਤਨ-ਮਨ ਨਾਲ ਗੁਰੂ ਅੰਗਦ ਦੇਵ ਜੀ ਦੀ ਸੇਵਾ ਕੀਤੀ। ਅਮਰਦਾਸ ਜੀ ਹਰ ਰੋਜ਼ ਪ੍ਰਭਾਤ ਵੇਲੇ ਬਿਆਸ ਨਦੀ ’ਤੇ ਗੁਰੂ ਸਾਹਿਬ ਦੇ ਇਸ਼ਨਾਨ ਕਰਨ ਲਈ ਪਾਣੀ ਲਿਆਇਆ ਕਰਦੇ ਸਨ। ਕਈ ਲੋਕ ਉਨ੍ਹਾਂ ਨੂੰ ‘ਨੌਕਰ, ਪਾਗਲ, ਕਹਾਰ’ ਭਾਵ ਪਾਣੀ ਢੋਣ ਵਾਲਾ ਆਦਿ ਕਹਿ ਕੇ ਉਨ੍ਹਾਂ ਦਾ ਮਖੌਲ ਉਡਾਉਂਦੇ ਸਨ। ਅਮਰਦਾਸ ਜੀ ਇਨ੍ਹਾਂ ਨਿਰਾਦਰੀ ਭਰੇ ਸ਼ਬਦਾਂ ਦੀ ਕੋਈ ਪਰਵਾਹ ਨਹੀਂ ਕਰਦੇ ਸਨ। ਉਨ੍ਹਾਂ ਦੇ ਮਨ ਵਿੱਚ ਆਪਣੇ ਗੁਰੂ ਲਈ ਸਤਿਕਾਰ ਸੀ। ਉਹ ਆਪਣੇ ਘਰ ਵਿੱਚ ਵੀ ਗੁਰੂ ਦੇ ਸਥਾਨ ਵੱਲ ਪਿੱਠ ਨਹੀਂ ਕਰਦੇ ਸਨ।
ਨਿਥਾਵਿਆਂ ਦੀ ਥਾਂ
[ਸੋਧੋ]ਇੱਕ ਰਾਤ ਸਖ਼ਤ ਸਰਦੀ ਦੇ ਨਾਲ ਮੀਂਹ ਪੈ ਰਿਹਾ ਸੀ। ਅਮਰਦਾਸ ਪਾਣੀ ਲੈ ਕੇ ਵਾਪਸ ਆ ਰਹੇ ਸਨ ਤਾਂ ਇੱਕ ਜੁਲਾਹੇ ਦੇ ਘਰ ਦੇ ਅੱਗੇ ਖੱਡੀ ਦੇ ਕਿੱਲੇ ਨਾਲ ਠੋਕਰ ਲੱਗਣ ਨਾਲ ਡਿੱਗ ਪਏ। ‘ਕੌਣ ਹੈ?’ ਜੁਲਾਹੇ ਦੀ ਪਤਨੀ ਨੇ ਪੁੱਛਿਆ। ਹੋਵੇਗਾ, ਉਹ ਅਮਰ ਨਿਥਾਵਾਂ ਜਿਸ ਨੂੰ ਦਿਨੇ ਚੈਨ ਤੇ ਨਾ ਰਾਤੀਂ ਆਰਾਮ। ਪਤੀ ਨੇ ਉੱਤਰ ਦਿੱਤਾ। ਗੁਰੂ ਅੰਗਦ ਦੇਵ ਜੀ ਨੇ ਇਹ ਕਿੱਸਾ ਸੁਣਿਆ ਤਾਂ ਕਿਹਾ ਕਿ ਅਮਰੂ ਅੱਜ ਤੋਂ ਨਿਥਾਵਿਆਂ ਦੀ ਥਾਂ, ਨਿਆਸਰਿਆਂ ਦਾ ਆਸਰਾ, ਨਿਘਰਿਆਂ ਦਾ ਘਰ ਅਤੇ ਇਹ ਕੁਝ 12 ਨਾਵਾਂ ਨਾਲ ਪ੍ਰਸੰਸਾ ਕੀਤੀ। ਗੁਰੂ ਅੰਗਦ ਦੇਵ ਜੀ ਅਮਰਦਾਸ ਜੀ ਦੀ ਸ਼ਰਧਾ, ਸੇਵਾ ਭਾਵਨਾ, ਹਲੀਮੀ ਅਤੇ ਨਿਮਰਤਾ ਤੋਂ ਪ੍ਰਭਾਵਿਤ ਹੋਏ। ਸਿੱਖ ਪਰੰਪਰਾ ਅਨੁਸਾਰ ਗੁਰੂ ਅੰਗਦ ਦੇਵ ਜੀ ਨੇ ਅਮਰਦਾਸ ਜੀ ਨੂੰ ਆਪਣਾ ਉੱਤਰਾਧਿਕਾਰੀ ਹੋਣ ਦਾ ਐਲਾਨ ਕਰ ਦਿੱਤਾ। ਮਾਰਚ 1552 ਈਸਵੀ ਵਿੱਚ ਗੁਰੂ ਅਮਰਦਾਸ ਜੀ ਦੇ ਗੁਰਗੱਦੀ ਉੱਤੇ ਬੈਠਣ ਦੀ ਸਾਧਾਰਨ ਰਸਮ ਕੀਤੀ ਗਈ।
ਕਾਰਜ
[ਸੋਧੋ]ਗੁਰੂ ਅਮਰਦਾਸ ਜੀ ਨੂੰ ਗੱਦੀ ਉੱਤੇ ਬੈਠਣ ਸਮੇਂ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਮੁਸ਼ਕਲਾਂ ਨੂੰ ਚੀਰਦੇ ਹੋਏ ਆਪ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਅਨੇਕਾਂ ਕੰਮ ਵੀ ਕੀਤੇ, ਜਿਹਨਾਂ ਵਿੱਚੋਂ
ਗੋਇੰਦਵਾਲ ਵਿੱਚ ਬਉਲੀ ਦਾ ਨਿਰਮਾਣ, ਲੰਗਰ ਸੰਸਥਾ ਦਾ ਵਿਸਥਾਰ,ਸਿੱਖੀ ਦੇ ਪ੍ਰਚਾਰ ਲਈ 22 ਮੰਜੀਆਂ ਜਾਂ ਪ੍ਰਚਾਰਕ ਸੰਗਠਿਤ ਕਰਨਾ ਤੇ ਸ਼ਬਦਾਂ ਦੇ ਸੰਗ੍ਰਹਿ ਤੇ ਸੰਗਠਨ ਤੋਂ ਇਲਾਵਾ ਸਮਾਜਿਕ ਸੁਧਾਰ ਵੀ ਕੀਤੇ। ਉਨ੍ਹਾਂ ਨੇ ਜਾਤੀ ਭੇਦਭਾਵ ਅਤੇ ਛੂਤਛਾਤ ਦਾ ਖੰਡਨ ਕੀਤਾ, ਸਤੀ ਪ੍ਰਥਾ ਦੀ ਨਿਖੇਧੀ ਕੀਤੀ। ਪਰਦੇ ਦੀ ਪ੍ਰਥਾ ਦੀ ਮਨਾਹੀ, ਨਸ਼ਿਆਂ ਦੀ ਨਿਖੇਧੀ, ਮੌਤ, ਵਿਆਹ ਤੇ ਜਨਮ ਸੰਬੰਧੀ ਰੀਤਾਂ ਵਿੱਚ ਸੁਧਾਰ ਕੀਤਾ। ਲੰਗਰ ਅਤੇ ਪੰਗਤ ਦੀ ਵਿਵਸਥਾ ਗੁਰੂ ਅਮਰਦਾਸ ਜੀ ਦੀ ਦੇਣ ਹੈ। ਉਨ੍ਹਾਂ ਦੇ ਲੰਗਰ ਵਿੱਚ ਸਮਰਾਟ ਅਕਬਰ ਨੇ ਵੀ ਲੰਗਰ ਛਕਿਆ।
ਦੇਖੋ ਮੰਜੀ ਪ੍ਰਥਾ
ਬਾਣੀ
[ਸੋਧੋ]ਗੁਰੂ ਅਮਰਦਾਸ ਜੀ ਨੇ ਸਿੱਖ ਮੱਤ ਦੇ ਸੰਗਠਨ ਤੇ ਵਿਕਾਸ ਲਈ ਆਪਣੇ 22 ਵਰ੍ਹਿਆਂ ਦੇ ਗੁਰੂ ਕਾਲ ਵਿੱਚ ਬਹੁਤ ਸਾਰੇ ਮਹੱਤਵਪੂਰਨ ਕੰਮ ਕੀਤੇ। ਗੁਰੂ ਅਮਰਦਾਸ ਜੀ ਦੀ ਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 907 ਸ਼ਬਦ, 17 ਰਾਗਾਂ ਵਿੱਚ ਅੰਕਿਤ ਹਨ।
ਜੋਤੀ ਜੋਤ
[ਸੋਧੋ]ਗੁਰੂ ਅਮਰਦਾਸ ਜੀ ਨੇ 1 ਸਤੰਬਰ 1574 ਨੂੰ ਗੁਰੂ ਰਾਮਦਾਸ ਜੀ ਨੂੰ ਗੁਰੂ ਗੱਦੀ ਸੌਂਪੀ, ਅਤੇ ਇਸ ਤੋਂ ਬਾਅਦ ਆਪ ਜੋਤੀ ਜੋਤ ਸਮਾ ਗਏ।[16]]
ਹਵਾਲੇ
[ਸੋਧੋ]- ↑ "BBC – Religions – Sikhism: Guru Angad Dev".
- ↑ 2.0 2.1 2.2 2.3 Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-0000002E-QINU`"'</ref>" does not exist.
- ↑ Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-0000002F-QINU`"'</ref>" does not exist.
- ↑ 4.0 4.1 Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-00000030-QINU`"'</ref>" does not exist.
- ↑ Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-00000031-QINU`"'</ref>" does not exist.
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedFarhadian2015p342
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedFenech2014p41
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedBalslev2014p39
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedfenech35
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedMandair2013p89
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedSingha2005p101
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedSambhi2005p29
- ↑ ਹਵਾਲੇ ਵਿੱਚ ਗ਼ਲਤੀ:Invalid
<ref>
tag; no text was provided for refs namedArshi1989p5
- ↑ Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-00000032-QINU`"'</ref>" does not exist.
- ↑ "guru3". Archived from the original on 2006-05-04. Retrieved 2013-09-03.
{{cite web}}
: Unknown parameter|dead-url=
ignored (|url-status=
suggested) (help) - ↑ http://www.gurmatveechar.com/books/Punjabi_Books/Satbir_Singh/03.Parbat.Meran.-.Jeevani.Sri.Guru.Amar.Das.Ji.-.by.Satbir.Singh.%28GurmatVeechar.com%29.pdf ਪਰਬਤੁ ਮੇਰਾਣੁ ਜੀਵਨੀ ਗੁਰੂ ਅਰਮਦਾਸ ਜੀ
<ref>
tag defined in <references>
has no name attribute.