ਗੁਰੂ ਗੋਬਿੰਦ ਸਿੰਘ ਮਾਰਗ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਮਾਨਚਿੱਤਰ

ਗੁਰੂ ਗੋਬਿੰਦ ਸਿੰਘ ਮਾਰਗ, ਪੰਜਾਬ (ਭਾਰਤ) ਵਿੱਚ ਇੱਕ ਅਹਿਮ ਮਾਰਗ ਦਾ ਨਾਮ ਹੈ ਜਿਸ ਦਾ ਨਾਮ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਸ ਮਾਰਗ ਦੀ ਲੰਬਾਈ ਲੱਗਭੱਗ ੬੪੦ ਕਿਲੋਮੀਟਰ ਹੈ ਅਤੇ ਇਸ ਦਾ ਉਦਘਾਟਨ ੧੦ ਅਪ੍ਰੈਲ ੧੯੭੩ ਨੂੰ ਕੀਤਾ ਗਿਆ ਸੀ।

ਇਹ ਮਾਰਗ ਸ਼੍ਰੀ ਅਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਤਲਵੰਡੀ ਸਾਬੋ ਤੱਕ ਜਾਂਦਾ ਹੈ ਅਤੇ ਰਸਤੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਅਤੇ ਹੋਰ ਬਹੁਤ ਸਾਰੇ ਗੁਰੂਦਵਾਰਿਆਂ ਨੂੰ ਆਪਸ ਵਿੱਚ ਜੋੜਦਾ ਹੈ। ਇਸ ਮਾਰਗ ‘ਤੇ ਕੁੱਝ ਖਾਸ ਗੁਰੂਦਵਾਰਿਆਂ (ਪਿੰਡਾਂ) ਦੇ ਨਾਮ ਇਸ ਤਰ੍ਹਾਂ ਹਨ: ਸ਼੍ਰੀ ਅਨੰਦਪੁਰ ਸਾਹਿਬ, ਗੁਰੂਦਵਾਰਾ ਪਰਿਵਾਰ ਵਿਛੋੜਾ, ਗੁਰੂਦਵਾਰਾ ਭੱਠਾ ਸਾਹਿਬ, ਚਮਕੌਰ ਸਾਹਿਬ, ਮਾਛੀਵਾੜਾ, ਗੁਰੂਦਵਾਰਾ ਆਲਮਗੀਰ ਸਾਹਿਬ, ਦੀਨਾ ਕਾਂਗੜ (ਗੁਰੂਦਵਾਰਾ ਸਾਹਿਬ), ਗੰਗਸਰ, ਜੈਤੋ, ਮੁਕਤਸਰ ਅਤੇ ਤਲਵੰਡੀ ਸਾਬੋ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਸ ਮਾਰਗ ਤੇ ਲੱਗਭੱਗ ੯੧ ਧਾਰਮਿਕ ਸਥਾਨ ਹਨ। ਸ਼੍ਰੀ ਅਨੰਦਪੁਰ ਸਾਹਿਬ ਦੀ ਜੰਗ ਤੋਂ ਬਾਅਦ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਮਾਰਗ ਤੋਂ ਹੁੰਦੇ ਹੋਏ ਤਲਵੰਡੀ ਸਾਬੋ ਪਹੁੰਚੇ ਸਨ ਅਤੇ ਉਹਨਾਂ ਨੇ ਇਹ ਯਾਤਰਾ ਤਕਰੀਬਨ ੪੭ ਦਿਨਾਂ ਵਿੱਚ ਸੰਪੂਰਨ ਕੀਤੀ ਸੀ।

Khanda Blue wEffects.jpg ਸਿੱਖੀ ਬਾਰੇ ਇਹ ਇਕ ਅਧਾਰ ਲੇਖ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ। Crystal txt.png