ਸਮੱਗਰੀ 'ਤੇ ਜਾਓ

ਗੁਰੂ ਹਰਿਕ੍ਰਿਸ਼ਨ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਗੁਰ ਹਰਿਕ੍ਰਿਸ਼ਨ
ਗੁਰ ਹਰਿਕ੍ਰਿਸ਼ਨ ਦੀ ਖ਼ਿਆਲੀ ਫ਼ੈਸਕੋ
ਗੁਰ ਹਰਿਕ੍ਰਿਸ਼ਨ ਦੀ ਖ਼ਿਆਲੀ ਫ਼ੈਸਕੋ
ਨਿੱਜੀ
ਜਨਮ
ਹਰਿਕ੍ਰਿਸ਼ਨ

7 ਜੁਲਾਈ 1656[1]
ਮਰਗ30 ਮਾਰਚ 1664(1664-03-30) (ਉਮਰ 7)[1]
ਮਰਗ ਦਾ ਕਾਰਨਚੇਚਕ
ਧਰਮਸਿੱਖੀ
ਮਾਤਾ-ਪਿਤਾ
  • ਗੁਰ ਹਰਿਰਾਇ (ਪਿਤਾ)
  • ਮਾਤਾ ਕ੍ਰਿਸ਼ਨ (ਮਾਤਾ)
ਹੋਰ ਨਾਮਅੱਠਵੇਂ ਪਾਤਸ਼ਾਹ, ਬਾਲਾ ਪ੍ਰੀਤਮ
Senior posting
Period in office1661–1664
Predecessorਗੁਰ ਹਰਿਰਾਇ
ਵਾਰਸਗੁਰ ਤੇਗ ਬਹਾਦਰ

ਗੁਰ ਹਰਿਕ੍ਰਿਸ਼ਨ (7 ਜੁਲਾਈ 1656 – 30 ਮਾਰਚ 1664) ਸਿੱਖਾਂ ਦੇ ਗਿਆਰਾਂ ਵਿਚੋਂ ਅੱਠਵੇਂ ਗੁਰੂ ਸਨ।

ਜੀਵਨੀ

[ਸੋਧੋ]

ਸ਼੍ਰੀ ਗੁਰੂ ਹਰਕ੍ਰਿਸਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। ਆਪ ਗੁਰੂ ਨਾਨਕ ਜੀ ਦੁਆਰਾ ਚਲਾਏਗਏ ਨਿਰਮਲ ਪੰਥ ਦੇ ਅੱਠਵੇਂ ਗੁਰੂ ਸਨ। ਆਪ ਜੀ ਨੂੰ ਪੰਜ ਸਾਲ ਦੀ ਉਮਰ ਵਿੱਚ ਗੁਰਿਆਈ ਮਿਲੀ ਅਤੇ ਅੱਠ ਸਾਲ ਦੀ ਉਮਰ ਵਿੱਚ ਜੋਤੀ ਜੋਤ ਸਮਾ ਗਏ। ਆਪ ਜੀ ਨੇ ਆਪਣੀ ਬਾਲ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿੱਚ ਜਿਸ ਸੂਝ, ਸਿਆਣਪ, ਦ੍ਰਿੜਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਜੋ ਆਪਣੀ ਮਿਸਾਲ ਆਪ ਸੀ ਤੇ ਉਨ੍ਹਾਂ ਨੇ ਦਰਸਾਅ ਦਿੱਤਾ ਕਿ ਉਮਰ, ਬੁਧੀਮਾਨਤਾ ਤੇ ਆਤਮ ਗਿਆਨ ਵਿੱਚ ਕੋਈ ਬਾਧਾ ਨਹੀਂ ਹੈ। ਆਓ ‘ਬਾਲਾ ਪ੍ਰੀਤਮ’ ਜੀ ਦੇ ਜੀਵਨ ਤੇ ਸੰਖੇਪ ਜਿਹੀ ਝਾਤ ਮਾਰੀਏ।ਆਪ ਜੀ ਦਾ ਪ੍ਰਕਾਸ 8 ਸਾਵਣ ਸੰਮਤ 1723 ਮੁਤਾਬਿਕ 7 ਜੁਲਾਈ 1656 ਈਸਵੀ ਨੂੰ ਕੀਰਤਪੁਰ ਸਾਹਿਬ ਵਿਖੇ ਪਿਤਾ ਸ਼੍ਰੀ ਗੁਰੂ ਹਰਿਰਾਏ ਜੀ ਦੇ ਘਰ ਮਾਤਾ ਕ੍ਰਿਸਨ ਕੌਰ ਜੀ ਦੀ ਕੁੱਖੋਂ ਹੋਇਆ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜ ਕੱਲ੍ਹ 8 ਸਾਵਣ ਹਰ ਸਾਲ 23 ਜੁਲਾਈ ਨੂੰ ਆਉਂਦਾ ਹੈ। ਰਾਮਰਾਏ ਜੀ ਆਪ ਜੀ ਦੇ ਵੱਡੇ ਭਰਾ ਸਨ। ਗੁਰੂ ਹਰਿਰਾਏ ਜੀ ਨੇ ਅਕਤੂਬਰ 1661 ਈਸਵੀ ਵਿੱਚ ਆਪ ਜੀ ਨੁੂੰ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ ਭਾਵੇਂ ਕਿ ਆਪ ਜੀ ਦੇ ਵੱਡੇ ਭਰਾ ਰਾਮਰਾਏ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿੱਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜੇਬ ਨੇ ਗੁਰੂ ਹਰਿਰਾਏ ਜੀ ਨੂੰ ਦਿੱਲੀ ਬੁਲਾਇਆ ਸੀ ਤਾਂ ਗੁਰੂ ਜੀ ਨੇ ਆਪਣੀ ਥਾਂ ਰਾਮ ਰਾਏ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਭੇਜਿਆ ਸੀ। ਰਾਮ ਰਾਏ ਨੇ ਪਹਿਲਾਂ ਤਾਂ ਬਾਦਸ਼ਾਹ ਔਰੰਗਜੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿੱਚ ਕਰਾਮਾਤਾਂ ਦਿਖਾਈਆਂ। ਬਾਅਦ ਵਿੱਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜੇਬ ਨੇ ਰਾਮਰਾਏ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿੱਚ ‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’ ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀ ਗਈ ਹੈ। ਬਾਦਸ਼ਾਹ ‘ਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸਨੰਦੀ ਪ੍ਰਾਪਤ ਕਰਨ ਲਈ ਰਾਮਰਾਏ ਨੇ ਕਿਹਾ ਕਿ ਅਸਲ ਸਬਦ ‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’ ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਗੁਰੂ ਹਰਿਰਾਏ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। ਇਸ ਕਾਰਨ ਕਰਕੇ ਰਾਮਰਾਏ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ। ਗੁਰਗੱਦੀ ‘ਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ। ਆਪ ਜੀ ਨੇ ਰੋਪੜ ਦੇ ਇੱਕ ਧਨੀ ਆਦਮੀ ਰਾਜਾ ਰਾਮ ਨੂੰ ਆਪਣੇ ਦਰਬਾਰ ਵਿੱਚ ਆਉਣ ਤੋਂ ਰੋਕ ਦਿੱਤਾ ਕਿਉਂਕਿ ਉਹ ਆਪਣੇ ਘਰ ਪੈਦਾ ਹੁੰਦੀਆਂ ਕੁੜੀਆਂ ਨੂੰ ਜਨਮ ਸਮੇਂ ਹੀ ਮਾਰ ਦਿੰਦਾ ਸੀ। ਜਦ ਉਸ ਆਦਮੀ ਨੇ ਪਛੁਤਾਵਾ ਕੀਤਾ ਤੇਅੱਗੇ ਤੋਂ ਚੰਗਾ ਇਨਸਾਨ ਬਣਨ ਦੀ ਪ੍ਰਤਿਗਿਆ ਕੀਤੀ ਤਾਂ ਆਪਜੀ ਨੇ ਭਰੇ ਦਰਬਾਰ ਵਿੱਚ ਇਸ ਕੁੜੀਮਾਰ ਨੂੰ ਤਾੜਨਾ ਕਰਕੇ ਬਖਸ਼ ਦਿੱਤਾ। ਇਸ ਤਰ੍ਹਾਂ ਆਪਜੀ ਨੇ ਅਨੇਕਾਂ ਪਰਉਪਕਾਰ ਕੀਤੇ।ਗੁਰੂ ਸਾਹਿਬ ਦੇ ਵੱਡੇ ਭਰਾ ਰਾਮਰਾਏ ਨੇ ਬਾਦਸ਼ਾਹ ਔਰੰਗਜੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਸ ਪਰ ਔਰੰਗਜੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਕੀਰਤਪੁਰ ਪਹੁੰਚਿਆ ਤੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂ ਸਾਹਿਬ ਨੇ ਦੀਵਾਨ ਨੂੰ ਕਿਹਾਕਿ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜੇਬ ਵਰਗੇ ਬਾਦਸ਼ਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿੱਚ ਗੁਰੂ ਸਾਹਿਬ ਨੇ ਆਪਣੀ ਮਾਤਾ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ।ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਦੀ ਭਾਰੀ ਭੀੜ ਕੀਰਤਪੁਰ ਆ ਗਈ। ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉਘੇ ਸਿੱਖਾਂ ਤੋਂ ਬਿਨਾ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। ਗੁਰੂ ਜੀ ਨੇ ਪਹਿਲੀਰਾਤ ਪੰਜੋਖਰੇ ਕੱਟੀ। ਉਥੋਂ ਦਾ ਇੱਕ ਹੰਕਾਰੀ ਪੰਡਿਤ ਲਾਲਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਕ੍ਰਿਸ਼ਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸਨ ਜੀਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਬੋਲੇ, ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ। ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰੀ ਨਿਸਾ ਕਰਵਾ ਦੇਣਗੇ। ਪੰਡਿਤ ਗਿਆ ਅਤੇ ਇੱਕ ਛੱਜੂ ਨਾਮੀ ਅਨਪੜ੍ਹ ਝਿਉਰ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰ ਨਿਹਾਲ ਕੀਤਾ ਤੇਕਿਹਾ ਕਿ ਉਹ ਪੰਡਿਤ ਜੀ ਦੀ ਨਿਸਾ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿੱਚ ਨੇਤਰ ਪਾਏ। ਪੰਡਿਤ ਨੇ ਗੀਤਾ ਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਇਹ ਕੌਤਕ ਵੇਖ ਕੇ ਸਤਿਗੁਰੂ ਜੀ ਦੇ ਚਰਨੀ ਪੈ ਗਿਆ, ਮੁਆਫੀ ਮੰਗੀ ਤੇ ਸਿੱਖ ਬਣ ਗਿਆ ਅਤੇ ਉਸ ਨੇ ਇਸ ਇਲਾਕੇ ਵਿੱਚ ਸਿੱਖੀ ਦਾ ਪ੍ਰਚਾਰ ਕੀਤਾ।ਦਿੱਲੀ ਪਹੁੰਚ ਕੇ ਗੁਰੂ ਸਾਹਿਬ ਜਿੱਥੇ ਅੱਜਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਹੈ, ਰਾਜਾ ਜੈ ਸਿੰਘ ਦੇ ਬੰਗਲੇ ਠਹਿਰੇ। ਔਰੰਗਜੇਬ ਨੇ ਦਰਸਨਾ ਲਈ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵਲੋਂ ਦਿੱਤੇ ਆਦੇਸ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਸਬਦ ਲਿੱਖ ਕੇ ਭੇਜ ਦਿੱਤਾ ‘ਕਿਆ ਖਾਧੇ ਕਿਆ ਪੈਧੇ ਹੋਇ, ਜਾ ਮਨਿ ਨਾਹੀ ਸਚਾ ਸੋਇ॥” ਔਰੰਗਜੇਬ ਨੇ ਆਪਣੇ ਪੁੱਤਰ ਸਹਿਜਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲ ਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ ਦੇ ਕੇ ਨਿਹਾਲ ਕੀਤਾ। ਜਦ ਰਾਮਰਾਏ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮਰਾਏ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸਹਿਜਾਦਾ ਮੁਅੱਜ਼ਮ ਤੋਂ ਇਹ ਸਪੱਸ਼ਟੀਕਰਨ ਸੁਣ ਕੇ ਔਰੰਗਜੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸਕਤੀ ਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀਆਂ ਰਾਣੀਆਂ ਦੇ ਮਹਿਲਾਂ ਵਿੱਚ ਲਿਆਇਆ ਤੇ ਪਟਰਾਣੀ ਦੀ ਪਰਖ ਕਰਨ ਲਈ ਕਿਹਾ। ਗੁਰੂ ਸਾਹਿਬ ਨੇ ਆਪਣੀ ਸੋਟੀ ਪਟਰਾਣੀ ਦੇ ਸਿਰ ਤੇ ਰੱਖ ਕੇ ਕਿਹਾ ਕਿ ‘ਇਹ ਹੈ ਪਟਰਾਣੀ’ ਅਤੇ ਉਸ ਦੀ ਪੁੱਤਰ ਦੀ ਕਾਮਨਾ ਪੂਰੀ ਹੋਣਦਾ ਵਰ ਦਿੱਤਾ।ਉਨ੍ਹੀਂ ਦਿਨੀਂ ਦਿੱਲੀ ਵਿੱਚ ਬੁਖਾਰ ਤੇ ਚੇਚਕ ਦੀ ਬਿਮਾਰੀ ਫੈਲ ਗਈ। ਗੁਰੂ ਜੀ ਨੇ ਦੁਖੀ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਤੇ ਭੇਟਾ ਨੂੰ ਇਸ ਲਈ ਵਰਤਿਆ। ਗੁਰੂ ਜੀ ਦੇ ਪਾਵਨ ਦਰਸ਼ਨਾ ਨਾਲ ਤਨ ਤੇ ਮਨ ਦੇ ਰੋਗ ਦੂਰ ਹੁੰਦੇ ਸਨ। ਇਸੇ ਲਈ ਤਾਂ ਦਸਮੇਸ ਪਿਤਾ ਜੀ ਨੇ ਫੁਰਮਾਇਆ ਹੈ ‘ਸ੍ਰੀ ਹਰਿਕ੍ਰਿਸ਼ਨ ਧਿਆਇਐ, ਜਿਸ ਡਿਠੈ ਸਭ ਦੁਖ ਜਾਇ।’ਇਸ ਤਰ੍ਹਾਂ ਰੋਗੀਆਂ ਦੀ ਸੇਵਾ ਕਰਦਿਆਂ ਇੱਕ ਦਿਨ ਗੁਰੂ ਜੀ ਨੂੰ ਵੀ ਤੇਜ ਬੁਖਾਰ ਹੋ ਗਿਆ। ਉਨ੍ਹਾਂ ਦੇ ਸਰੀਰ ‘ਤੇ ਵੀ ਚੇਚਕ ਦੇ ਲੱਛਣ ਦਿੱਸਣ ਲੱਗ ਪਏ। ਆਪਣਾ ਅੰਤ ਸਮਾ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ ਕਿ ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿੱਚ ਹੈ। ਆਪ ਜੀ 3 ਵੈਸਾਖ ਸੰਮਤ 1721 ਮੁਤਾਬਿਕ 30 ਮਾਰਚ 1664 ਈਸਵੀ ਨੂੰ ਜੋਤੀਜੋਤ ਸਮਾ ਗਏ। ਨਾਨਕਸ਼ਾਹੀ ਕੈਲੰਡਰ ਮੁਤਾਬਿਕ ਅੱਜਕੱਲ੍ਹ 3 ਵੈਸਾਖ ਹਰ ਸਾਲ 16 ਅਪ੍ਰੈਲ ਨੂੰ ਆਉਂਦਾ ਹੈ।ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ 7 ਸਾਲ 8 ਮਹੀਨੇ 19 ਦਿਨਾਂ ਵਿੱਚ ਸੰਪੂਰਨ ਕੀਤੀ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ‘ਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।

  1. 1.0 1.1 ਹਵਾਲੇ ਵਿੱਚ ਗ਼ਲਤੀ:Invalid <ref> tag; no text was provided for refs named Kohli1992p12