ਗੱਲ-ਬਾਤ:ਪੰਜਾਬੀ ਸੱਭਿਆਚਾਰ ਭੂਗੋਲਿਕ ਚੌਖਟਾ ਅਤੇ ਇਤਿਹਾਸ
ਨਿਸਚਿਤ ਭੂਗੋਲਿਕ ਖਿੱਤਾ, ਵਿਸ਼ੇਸ਼ ਜੀਵਨ-ਢੰਗ ਅਤੇ ਭਾਸ਼ਾ ਮਿਲ ਕੇ ਹੀ ਕਿਸੇ ਸਭਿਆਚਾਰ ਨੂੰ ਪਰਿਭਾਸ਼ਿਤ ਕਰਦੇ ਹਨ । ਇਹਨਾਂ ਵਿਚੋਂ ਕੋਈ ਇਕ ਵੱਖਰੇ ਤੌਰ ਉੱਤੇ ਸਭਿਆਚਾਰ ਲਈ ਨਿਸਚਿਤਕਾਰੀ ਮਹੱਤਾ ਨਹੀਂ ਰੱਖਦਾ, ਨਾ ਹੀ ਇਹਨਾਂ ਵਿਚੋਂੜਕਿਸੇ ਇਕ ਨੂੰ ਕੱਢ ਕੇ ਸਭਿਆਚਾਰ ਦੀ ਕਲਪਣਾ ਕੀਤੀ ਜਾ ਸਕਦੀ ਹੈ
ਬਦੇਸ਼ਾਂ ਵਿਚ ਰਹਿੰਦੇ ਪੰਜਾਬੀ ਵੀ ਪੰਜਾਬੀ ਸਭਿਆਚਾਰ ਲਈ ਉਦੋਂ ਤੱਕ ਹੀ - ਸਾਪੇਖਤਾ ਰਖਦੇ ਹਨ, ਜਦੋਂ ਤੱਕ ਉਹ ਪਿੱਛੇ ਆਪਣੀ ਮਿੱਟੀ ਦੀ ਮਹਿਕ ਲਈ, ਆਪਣੀ ਭਾਸ਼ਾ ਲਈ ਅਤੇ ਆਪਣੇ ਜੀਵਨ-ਢੰਗ ਵਿਚ ਵਾਪਸ ਪਰਤਣ ਲਈ ਲੱਛਦੇ ਹਨ । ਜਦੋਂ ਇਹ ਸਿੱਕ ਨਾ ਰਹੀ, ਉਦੋਂ ਪੰਜਾਬੀ ਸਭਿਆਚਾਰ ਉਹਨਾਂ ਲਈ ਕੋਈ ਅਰਥ ਨਹੀਂ ਰੱਖੇਗਾ, ਅਤੇ ਪੰਜਾਬੀ ਸਭਿਆਚਾਰ ਲਈ ਉਹ ਕੋਈ ਅਰਥ ਨਹੀਂ ਰੱਖਣਗੇ । ਵੈਸੇ ਵੀ ਜਦੋਂ ਕੋਈ ਆਪਣੇ ਸਭਿਆਚਾਰ ਦੇ ਭੂਗੋਲਿਕ ਚੌਖਟੇ ਨੂੰ ਛੱਡ ਕੇ ਕਿਸੇ ਦੂਜੇ ਸਭਿਆਚਾਰ ਦੇ ਭੂਗੋਲਿਕ ਚੌਖਟੇ ਵਿਚ ਚਲਾ ਜਾਂਦਾ ਹੈ, ਤਾਂ ਉਸ ਦਾ ਸਭਿਆਚਾਰਕ ਲੈਣ-ਦੇਣ, ਕਰਮ-ਪ੍ਰਤਿਕਰਮ ਉੱਥੋਂ ਦੇ ਸਭਿਆਚਾਰ ਨਾਲ ਸ਼ੁਰੂ ਹੋ ਜਾਂਦਾ ਹੈ । ਇਸ ਤਰ੍ਹਾਂ ਸ਼ੁਰੂ ਹੋਇਆ ਸਭਿਆਚਾਰੀਕਰਨ ਦਾ ਅਮਲ ਅਤੇ ਇਸ ਦੇ ਸਿੱਟੇ ਉਸ ਦੇ ਨਵੇਂਅਪਣਾਏ ਸਭਿਆਚਾਰ ਲਈ ਅਤੇ ਉਸ ਸਭਿਆਚਾਰਕ ਮਾਹੌਲ ਦੇ ਅੰਦਰ ਉਸ ਦੀ ਆਪਣੀ ਹੋਂਦ ਲਈ ਮਹੱਤਾ ਰਖਦੇ ਹਨ, ਨਾ ਕਿ ਉਸ ਦੇ ਪਿੱਛੇ ਰਹਿ ਗਏ ਮੂਲ ਸਭਿਆਚਾਰ ਲਈ, ਜਿੰਨਾ ਚਿਰ ਤੱਕ ਉਹ ਉਸ ਵਿਚ ਵਾਪਸ ਨਹੀਂ ਪਰਤ ਆਉਂਦਾ ਸੰਖੇਪ ਵਿਚ : ਨਿਸਚਿਤ ਭੂਗੋਲਿਕ ਚੌਖਟ ਤੋਂ ਬਿਨਾਂ ਅਸੀਂ ਸਭਿਆਚਾਰ ਦੀ ਕਲਪਣਾ ਨਹੀਂ ਕਰ ਸਕਦੇ । ਅਤੇ ਭੂਗੋਲਿਕ ਚੌਖਟਾ ਨਿਸ਼ਚਿਤ ਕਰਨ ਵੇਲੇ ਅਸੀਂ ਸਮਕਾਲੀ ਯਥਾਰਥ ਨੂੰ ਅੱਖੋਂ ਓਹਲੇ ਨਹੀਂ ਕਰ ਸਕਦੇ। ਇਸ ਲਈ, ਅੱਜ ਦੀਆਂ ਹਾਲਤਾਂ ਵਿਚ ਅਸੀਂ ਪੰਜਾਬੀ ਸਭਿਆਚਾਰ ਦਾ ਭੂਗੋਲਿਕ ਚੌਖਟਾ ਉਹੀ ਮੰਨਾਗੋ,ਜੋ ਇਸ ਵੇਲੇ ਭਾਰਤੀ ਪੰਜਾਬ ਦਾ ਹੈ। ਬਾਕੀ ਸਾਰਾ ਇਸ ਦਾ ਇਥੋਂ ਤੱਕ ਪੁੱਜਣ ਦਾ ਇਤਿਹਾਸ ਹੈ । ਪਰ ਇਹ ਇਤਿਹਾਸ ਵੀ ਆਦਿ ਕਾਲ ਤੋਂ ਸ਼ੁਰੂ ਨਹੀਂ ਹੋਵੇਗਾ ਅਸੀਂ ਪਹਿਲਾ ਦੇਖ ਆਏ ਹਾਂ ਕਿ ਸਭਿਆਚਾਰ, ਕੋਈ ਸਰਬ-ਕਾਲੀ, ਪਰਾ-ਸਮਾਜਕ, ਭਾਵਵਾਚੀ ਸੰਕਲਪ ਨਹੀਂ, ਸਗੋਂ ਸਮੇਂ ਅਤੇ ਸਥਾਨ ਦੀਆਂ ਸੀਮਾ ਵਿਚ ਹੀ ਅਰਥ ਰੱਖਦਾ ਹੈ ਇਤਿਹਾਸ ਦੇ ਦੌਰਾਨ ਇੱਕ ਖਿੱਤੇ ਵਿਚ ਇਕ ਦੂਜੇ ਦੀ ਥਾਂ ਲੈਂਦੇ ਹੋਏ ਵੱਖ ਵੱਖਰ ਸਭਿਆਚਾਰ ਹੋ ਸਕਦੇ ਹਨ। ਮੁੱਢਲੀਆਂ ਹਾਲਤਾਂ ਵਿਚ ਵੱਖਰੇ ਸੱਭਿਆਚਾਰ ਇਕ ਵੇਲੇ ਨਾਲ ਨਾਲ ਵੀ ਰਹਿ ਸਕਦੇ ਸਨ। ਭਾਰਤ ਵਿਚ ਕਾਫ਼ੀ ਦੇਰ ਤੱਕ ਪਿੰਡ ਇਕ ਖ਼ੁਦ-ਇਖ਼ਤਿਆਰ ਇਕਾਈ ਵਜੋਂ ਕਾਇਮ ਰਹੇ ਹਨ, ਕਰਕੇ ਇਥੇ ਇਸ ਤਰ੍ਹਾਂ ਦੀ ਸੰਭਾਵਨਾ ਹੋਰ ਵੀ ਜਿਆਦਾ ਸੀ । ਬਿਲਕੁਲ ਨਾਲ ਲੱਗਦੇ ਪਿੰਡ ਦੇ ਵੱਖ ਵੱਖ ਸਭਿਆਚਾਰਾਂ ਨਾਲ ਸੰਬੰਧਤ ਵੀ ਹੋ ਸਕਦੇ ਸਨ । ਸਭਿਆਚਾਰ ਦੇ ਅਧਿਐਨ ਵਿਚ ਇਸ ਗੱਲ ਨੂੰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ । ਇਸ ਦੇ ਨਾਲ ਹੀ ਇਥੋਂ ਦੇ ਪ੍ਰਵਰਗਾਂ ਬਾਰੇ ਸਪਸ਼ਟਤਾ ਜ਼ਰੂਰੀ ਹੈ । ਅਸੀਂ ਆਮ ਹੀ ਸੰਯੁਕਤ (composi1) ਸਭਿਆਚਾਰ ਦੀ ਗੱਲ ਕਰਦੇ ਹਾਂ । ਪਰ ਸੰਯੁਕਤ ਸੱਭਿਆਚਾਰ ਦਾ ਮਤਲਬ 'ਕ' ਸਭਿਆਚਾਰ - ਖ ਸਭਿਆਚਾਰ + ‘ਗ' ਸਭਿਆਚਾਰ ਆਦਿ ਨਹੀਂ ਹੁੰਦਾ ਇਸ ਦਾ ਮਤਲਬ ਇਹ ਹੁੰਦਾ ਹੈ ਕਿ 'ਕ', 'ਖ', 'ਗ' ਸਭਿਆਚਾਰ ਜਾਂ ਤਾਂ ਇਸ ਦੇ ਉਪ-ਸਭਿਆਚਾਰ ਹਨ, ਜਾਂ ਇਹਨਾਂ ਦੇ ਅੱਜ ਭਰਪੂਰ ਮਾਤਰਾ ਵਿਚ ਸੰਯੁਕਤ ਸਭਿਆਚਾਰ ਵਿਚ ਮਿਲਦੇ ਹਨ, ਜੋ ਕਿ ਇਹਨਾਂ ਦਾ ਮੁੱਖ ਸਭਿਆਚਾਰ ਹੋਵੇਗਾ, ਅਤੇ ਇਕਜੁੱਟ ਸਿਸਟਮ ਵਜੋਂ ਹੋਂਦ ਰਖੇਗਾ । ਜੋ ਇਹ ਇਕਜੁੱਟ ਸਿਸਟਮ ਵਜੋਂ ਹੋਂਦ ਰਖਦੇ, ਸਗੋਂ ਵਖਰੇ ਵਖਰੇ ਆਜ਼ਾਦ (ਭਾਵੇਂ ਇਕ ਦੂਜੇ ਉੱਤੇ ਪ੍ਰਭਾਵ ਪਾ ਰਹੇ ਸਿਸਟਮ ਵਜੋਂ ਪਛਾਣੇ ਜਾ ਸਕਦੇ ਹਨ, ਤਾਂ ਇਹ ਇੱਕ ਸਮੇਂ ਅਤੇ ਇਕੋ ਸਥਾਨ ਉੱਪਰ ਹੋਂਦ ਰੱਖ ਰਹੇ ਵੱਖ ਵੱਖ ਸੱਭਿਆਚਾਰਕ ਸਿਸਟਮ ਹਨ । ਦੂਜੀ ਗੱਲ, 'ਪੰਜਾਬੀ ਸਭਿਆਚਾਰ ਅਤੇ ਪੰਜਾਬ ਦੇ ਸੱਭਿਆਚਾਰ ਇੱਕ ਚੀਜ਼ ਨਹੀਂ, ਬਿਲਕੁਲ ਜਿਸ ਤਰ੍ਹਾਂ 'ਪੰਜਾਬੀ ਸਾਹਿਤ' ਅਤੇ ਪੰਜਾਬ ਦਾ ਸਾਹਿਤ ਦੇ ਵੱਖੋ ਵੱਖਰੀਆਂ ਚੀਜ਼ਾਂ ਹਨ । ਪੰਜਾਬ ਦੇ ਸਾਹਿਤ ਦੀ ਗੱਲ ਅਸੀਂ ਬਸ਼ਕ ਰਿਗਵੇਦ ਤੋਂ ਵੀ ਸਭ ਕਰ ਸਕਦੇ ਹਾਂ, ਅਤੇ ਇਸ ਵਿਚ ਅੱਜ ਦੇ ਉਹ ਸਾਹਿਤ ਵੀ ਸ਼ਾਮਲ ਕਰ ਸਕਦੇ ਹਾਂ, ਜਿਹੜੇ ਪੰਜਾਬੀ ਵਿਚ ਨਹੀਂ ਪਰ ਪੰਜਾਬ ਵਿਚ ਜਾਂ ਪੰਜਾਬੀਆਂ ਵਲੋਂ ਰਚੇ ਗਏ ਹਨ । ਪਰ ਪੰਜਾਬੀ ਸਾਹਿਤ ਭਾਸ਼ਾ-ਆਧਾਰਿਤ ਸਨਾਖਤ ਉੱਪਰ ਨਿਰਭਰ ਕਰੇਗਾ, ਅਤੇ ਇਸ ਦਾ ਆਰੰਭ ਉਦੋਂ ਤੋਂ ਹੀ ਹੋਇਆ ਮੰਨਿਆ ਜਾਵੇਗਾ, ਜਦੋਂ ਤੋਂ ਪੰਜਾਬੀ ਭਾਸ਼ਾ ਦਾ ਅਤੇ ਇਸ ਵਿਚ ਮਿਲਦੇ ਸਾਹਿਤ ਦਾ ਪੰਜਾਬੀ ਸੱਭਿਆਚਾਰ ਦੇ ਰੂਪ ਧਾਰਨਾ ਸ਼ੁਰੂ ਕਰਨ ਦਾ ਸਮਾਂ ਲੱਗਪਗ ਉਹੀ ਹੈ, ਜਦੋਂ ਪੰਜਾਬੀ ਭਾਸ਼ਾ ਨੇ ਰੂਪ ਧਾਰਨਾ ਸ਼ੁਰੂ ਕੀਤਾ । ਇਹ ਨੌਵੀਂ ਤੋਂ ਬਾਰ੍ਹਵੀਂ ਸਦੀ ਈਸਵੀ ਦਾ ਸਮਾਂ ਦੱਸਿਆ ਜਾਂਦਾ ਹੈ । ਇਹੀ ਸਮਾਂ ਸੀ ਜਦੋਂ ਇਸ ਦੇ ਸਮਾਜੀ-ਆਰਥਕ ਜੀਵਨ ਵਿਚ ਮਹੱਤਵਪੂਰਨ ਤਬਦੀਲੀਆਂ ਵਾਪਰਨੀਆਂ ਸ਼ੁਰੂ ਹੋਈਆਂ। ਇਹਨਾਂ ਤਬਦੀਲੀਆਂ ਦੇ ਪ੍ਰਗਟਾਅ ਦਾ ਇਕ ਰੂਪ ਇਹ ਸੀ ਕਿ ਇਥੋਂ ਦੇ ਜਨ-ਸਮੂਹ ਦੀ ਸ਼ਨਾਖਤ ਕਿਸੇ ਵਿਅਕਤੀ, ਕੁਟੰਬ, ਕਬੀਲੇ, ਸਮਾਜੀ-ਆਰਥਕ ਸੰਗਠਨ ਦੀ ਥਾਂ ਇਥੋਂ ਦੀ ਭੂਗੋਲਿਕ ਇਕਾਈ ਦੇ ਹਵਾਲੇ ਨਾਲ ਹੋਣੀ ਸ਼ੁਰੂ ਹੋਈ । ਦੂਜੇ ਸ਼ਬਦਾਂ ਵਿਚ, ਪੰਜਾਬੀ ਕੌਮੀਅਤ ਨੇ ਰੂਪ ਧਾਰਨਾ ਸ਼ੁਰੂ ਕੀਤਾ । ਇਸ ਤੋਂ ਮਗਰੋਂ ਅੱਜ ਤੱਕ ਦਾ ਰਾਜਨੀਤਕ ਅਤੇ ਸਭਿਆਚਾਰਕ ਇਤਿਹਾਸ ਇਸੇ ਕੌਮੀਅਤ ਦੇ ਰੂਪ ਧਾਰਨ ਵਿਚ ਹੁੰਦੀ ਪ੍ਰਗਤੀ ਜਾਂ ਆਓ ਦੀਆਂ ਕਠਿਨਾਈਆਂ ਦਾ ਇਤਿਹਾਸ ਹੈ । ਰਾਜਨੀਤਕ ਖੇਤਰ ਵਿਚ ਇਸ ਸਮੇਂ ਦੀ ਸਭ ਤੋਂ ਮਹੱਤਵਪੂਰਣ ਘਟਨਾ ਉੱਤਰ ਪੱਛਮ ਵਲੋਂ ਮੁਸਲਮਾਨਾਂ ਦੇ ਹਮਲੇ ਸਨ, ਜਿਨ੍ਹਾਂ ਨੇ ਪਹਿਲਾਂ ਹੀ ਜਰਜਰੀ ਹੋਈ ਹੋਈ ਭਾਰਤ ਦੀ ਰਾਜਕੀ ਬਣਤਰ ਨੂੰ ਢਾਹ ਢੇਰੀ ਕੀਤਾ । ਪੁਰਾਣੀ ਸਮਾਜਕ ਬਣਤਰ ਨੂੰ ਤੋੜਨ ਵਿਚ ਅਤੇ ਨਵੇਂ ਅੰਸ਼ਾਂ ਨੂੰ ਜਨਮ ਦੇਣ ਵਿਚ ਵੀ ਇਹਨਾਂ ਨੇ ਕਈ ਤਰ੍ਹਾਂ ਨਾਲ ਹਿੱਸਾ ਪਾਇਆ । ਸੰਨ 1000 ਈ. ਤੋਂ ਮਗਰੋਂ ਇਸਲਾਮੀ ਹਮਲੇ ਏਨੀ ਤੇਜ਼ੀ ਨਾਲ ਹੋਣੇ ਸ਼ੁਰੂ ਹੋਏ ਕਿ ਸਥਾਨਕ ਨਜ਼ਾਮ ਨੂੰ ਉਹ ਸੰਭਲਣ ਦਾ ਮੌਕਾ ਹੀ ਨਹੀਂ ਸਨ ਦਿੰਦੇ। ਇਸ ਤੋਂ ਛੂਟ, ਇਹ ਹਮਲੇ ਕਾਫ਼ਰਾਂ ਨੂੰ ਸੋਧਣ ਦੇ ਨਾਅਰੇ ਹੇਠ ਕੀਤੇ ਗਏ । ਹਮਲਾਵਰਾਂ ਲਈ ਸਾਰੇ ਹਿੰਦੁਸਤਾਨੀ ਕਾਫ਼ਰ ਸਨ, ਭਾਵੇਂ ਉਹ ਕਿਸੇ ਕੁਟੰਬ, ਕਬੀਲੇ, ਜਾਤ, ਵਰਣ ਜਾਂ ਸਮੂਹ ਨਾਲ ਸੰਬੰਧਤ ਹੋਣ। ਇਸ ਲਈ ਉਹਨਾਂ ਸਾਹਮਣੇ ਦੋ ਹੀ ਰਾਹ ਹੁੰਦੇ ਸਨ -- ਜਾਂ ਇਸਲਾਮ ਧਾਰਨ ਕਰਨ, ਜਾਂ ਮੌਤ ਦੇ ਘਾਟ ਉਤਾਰ ਦਿੱਤੇ ਜਾਣ । ਮਹਿਮੂਦ ਗਜ਼ਨਵੀ ਨੇ ਪੰਜਾਬ ਨੂੰ ਆਪਣੇ ਰਾਜ ਵਿਚ ਮਿਲਾ ਲਿਆ, ਅਤੇ ਉਸ ਦੇ ਉੱਤਰਾਧਿਕਾਰੀ ਨੇ ਲਾਹੌਰ ਨੂੰ ਆਪਣੀ ਰਾਜਧਾਨੀ ਬਣਾ ਲਿਆ। ਇਸ ਤਰ੍ਹਾਂ, ਹਮਲਾਵਰ ਬਣ ਕੇ ਆਏ ਮੁਸਲਮਾਨ ਇਥੇ ਆ ਕੇ ਰਾਜ ਕਰਨ ਲੱਗੇ ਅਤੇ ਇਸ ਥਾਂ ਨੂੰ ਆਪਣਾ ਘਰ ਬਣਾ ਕਹਿਣ ਲੱਗੇ । ਇਸ ਤਰ੍ਹਾਂ ਸਥਾਨਕ ਵਸੋਂ ਨਾਲ ਉਹਨਾਂ ਦਾ ਸਭਿਆਚੱਕਿਕਨ ਦਾ ਲੰਮਾ ਅਮਲ ਸ਼ੁਰੂ ਹੋਇਆ, ਜਿਸ ਦੇ ਪੰਜਾਬੀ ਜੀਵਨ ਅਤੇ ਪੰਜਾਬੀ ਸਭਿਆਚਾਰ ਲਈ ਦੂਰ-ਰਸ ਨਤੀਜੇ ਨਿਕਲੇ । ਸਥਾਨਕ ਵਸੋਂ ਵਿਚ ਲੋਕਾਂ ਵਲੋਂ ਭਾਰੀ ਗਿਣਤੀ ਵਿਚ ਇਸਲਾਮ ਗ੍ਰਹਿਣ ਕੀਤਾ ਜਾਣਾ, ਵਰਣ-ਵੰਡ ਉੱਤੇ ਖੜੀ ਸਮਾਜਕ ਬਣਤਰ ਨੂੰ ਢਾਹ ਲੱਗਣਾ, ਬਹੁਦੇਵਵਾਦ ਤੋਂ ਇਕ ਪ੍ਰਮਾਤਮਾ ਵਿਚ ਵਿਸ਼ਵਾਸ ਦਾ ਜ਼ੋਰ ਫੜਨਾ — ਇਹਨਾਂ ਸਾਰੀਆਂ ਗੱਲਾਂ ਉਪਰ ਇਸਲਾਮ ਨਾਲ ਸੰਪਰਕ ਦਾ ਅਸਰ ਨਿਸ਼ਚੇ ਹੀ ਹੋਵੇਗਾ । ਪਰ ਪੰਜਾਬੀ ਸਭਿਆਚਾਰ ਦੇ ਸੰਦਰਭ ਵਿਚ ਸੂਫੀਵਾਦ ਦੀ ਮਹੱਤਤਾ ਸਭ ਤੋਂ ਵਧ ਹੈ । ਇਸ ਦੇ ਰੂਪ ਵਿਚ ਇਸਲਾਮ ਨੇ ਸਥਾਨਕ ਹਾਲਤਾਂ ਦੇ ਅਨੁਕੂਲ ਆਪਣੇ ਆਪ ਨੂੰ ਢਾਲਣ ਦਾ ਯਤਨ ਕੀਤਾ । ਸੂਫ਼ੀਵਾਦ ਪੰਜਾਬੀ ਸਭਿਆਚਾਰ ਦਾ ਓਨਾ ਹੀ ਪ੍ਰਤਿਨਿਧ ਅੰਗ ਹੈ, ਜਿੰਨੀ ਇਥੋਂ ਦੀ ਕੋਈ ਹੋਰ – ਲਹਿਰ । ਗੁਰੂ ਗਰੰਥ ਸਾਹਿਬ ਵਿਚ ਫ਼ਰੀਦ-ਬਾਣੀ ਨੂੰ ਥਾਂ ਦੇ ਕੇ ਸੂਫ਼ੀਵਾਦ ਨੂੰ ਵੀ ਭਗਤੀ-ਧਾਰਾ ਦਾ ਇਕ ਅੰਗ ਸਵੀਕਾਰ ਕਰ ਲਿਆ ਗਿਆ । ਸਮਾਂ ਬੀਤਣ ਨਾਲ ਪੰਜਾਬ ਵਿਚਲੇ ਸੂਫ਼ੀਆਂ ਉਤੇ ਪੰਜਾਬੀ ਸਭਿਆਚਾਰ ਦੀ ਰੰਗਤ ਹੋਰ ਵੀ ਗੂਹੜੀ ਹੁੰਦੀ ਗਈ । ਆਧੁਨਿਕ ਭਾਰਤੀ ਭਾਸ਼ਾਵਾਂ ਦੇ ਸਾਹਿਤਾਂ ਦੇ ਰੂਪ ਧਾਰਨ ਦਾ ਸਮਾਂ ਲੱਗਭਗ ਇਹੀ ਹੈ, ਜਿਹੜਾ ਇਸਲਾਮ ਨਾਲ ਪੰਜਾਬ ਅਤੇ ਭਾਰਤ ਦੇ ਸੰਪਰਕ ਦਾ ਸਮਾਂ ਹੈ । ਬਹੁਤੀਆਂ ਆਧੁਨਿਕ ਭਾਰਤੀ ਭਾਸ਼ਾਵਾਂ ਵਿਚ ਰਚਿਆ ਗਿਆ ਪਹਿਲਾ ਸਾਹਿਤ ਨੌਵੀਂ ਤੋਂ ਬਾਰ੍ਹਵੀਂ ਸਦੀ ਦਾ ਹੀ ਹੈ । ਇਸ ਸਾਹਿਤ ਵਿਚ ਪ੍ਰਗਟ ਹੁੰਦੀਆਂ ਕੀਮਤਾਂ ਪਹਿਲੇ ਸਾਹਿਤ ਨਾਲੋਂ ਵੱਖ ਹਨ। ਅਠਵੀਂ ਨੌਵੀਂ ਸਦੀ ਵਿਚ ਸ਼ੰਕਰ ਤੋਂ ਸ਼ੁਰੂ ਕਰ ਕੇ ਇਕ ਨਵੀਂ ਵਿਚਾਰਧਾਰਾ ਜਨਮ ਲੈਂਦੀ ਹੈ, ਜਿਸ ਵਿਚ ਪਹਿਲੀ ਥਾਂ ਉਤੇ ਪ੍ਰਮਾਤਮਾ ਨੂੰ ਇੱਕੋ ਇਕ ਹਕੀਕਤ ਵਜੋਂ ਪ੍ਰਵਾਨ ਕਰਨਾ, ਬਾਕੀ ਸਭ ਕੁਝ ਨੂੰ ਮਾਇਆ ਸਮਝਦਿਆਂ, ਇਸ ਦੇ ਜੰਜਾਲ ਵਿਚੋਂ ਛੁਟਕਾਰਾ ਪਾ ਕੇ ਉਸ ਇੱਕੋ ਹਕੀਕਤ ਵਿਚ ਲੀਨ ਹੋਣਾ ਦੱਸਿਆ ਗਿਆ ਹੈ ਰਾਮਾਨੁਜ ਇਸੇ ਵਿਚਾਰਧਾਰਾ ਨੂੰ ਜਨ-ਸਾਧਾਰਨ ਵਿਚ ਲੈ ਜਾਂਦਾ ਹੈ । ਪ੍ਰਮਾਤਮਾਤਮਾ ਨੂੰ ਪ੍ਰੇਮ ਕਰਨ ਰਾਹੀਂ ਮੁਕਤੀ ਉਤੇ ਜ਼ੋਰ ਦੇਂਦਾ ਹੈ । ਇਸ ਸਾਰੇ ਅਮਲ ਵਿਚ ਜਾਤ-ਪਾਤ ਦੇ ਵਿਸ਼ੇਸ਼ ਸਥਾਨ ਨੂੰ ਰੱਦ ਕੀਤਾ ਗਿਆ ਹੈ। ਪ੍ਰੇਮ ਅਤੇ ਭਗਤੀ ਰਾਹੀਂ ਕੋਈ ਵੀ ਪ੍ਰਮਾਤਮਾ ਨੂੰ ਪਾ ਸਕਦਾ ਹੈ, ਭਾਵੇਂ ਕੋਈ ਕਿਸੇ ਵੀ ਵਰਨ ਨਾਲ ਸੰਬੰਧ ਰਖਦਾ ਹੋਵੇ । ਗੁਰੂ ਨਾਨਕ ਵਲੋਂ ਪੰਥੀ ਸਭਿਆਚਾਰ ਨੂੰ ਰੱਦ ਕਰਨਾ, ਅਸਲ ਵਿਚ, ਭਗਤੀ ਲਹਿਰ ਦਾ ਹੀ ਇਕ ਪ੍ਰਗਟਾਅ ਹੈ ਰਾਮਾਨੁਜ ਅਨੁਸਾਰ ਵੀ ਪ੍ਰਮਾਤਮਾ ਨੂੰ ਪਾਉਣ ਲਈ ਧਾਰਮਿਕ ਗ੍ਰੰਥਾਂ ਦਾ ਗਿਆਨ ਕੋਈ ਜ਼ਰੂਰੀ ਨਹੀਂ । ਇਕ ਪ੍ਰੇਮਾ-ਭਗਤੀ ਰਾਹੀਂ ਉਸ ਨੂੰ ਪਾਇਆ ਜਾ ਸਕਦਾ ਹੈ ਇਸ ਤੋਂ ਹੀ ਪ੍ਰਮਾਤਮਾ ਦਾ ਇਕ ਵਿਸ਼ੇਸ਼ ਸਰੂਪ ਜਨਮ ਲੈਂਦਾ ਹੈ - ਐਸਾ ਸਰੂਪ ਜਿਹੜਾ ਆਪਣੀ ਰਚਨਾ ਨੂੰ ਪਿਆਰ ਕਰਦਾ ਹੈ, ਅਤੇ ਕਿਸੇ ਵੀ ਜੀਵ ਦੀ ਹੋਣੀ ਤੋਂ ਬੇ-ਪ੍ਰਵਾਹ ਨਹੀਂ ਭਗਤੀ ਲਹਿਰ ਦੇ ਰੂਪ ਵਿਚ ਭਾਰਤ-ਵਿਆਪੀ ਪੱਧਰ ਉਤੇ ਵਿਚਾਰਾਂ ਦਾ ਅਤੇਊਹਾਨੀ ਕੀਮਤਾ ਦਾ ਲੈਣ-ਦੇਣ ਹੁੰਦਾ ਹੈ, ਜਿਹੜਾ ਕਿਸੇ ਤਰ੍ਹਾਂ ਦੀਆਂ ਵੀ ਰਾਜਸੀ ਹਿੱਤਾਂ ਨਾਲੋਂ ਵਧੇਰੇ ਡੂੰਘਾ ਜਾਂਦਾ ਹੈ । ਇਹੀ ਲੈਣ-ਦੇਣ ਇਕ ਕੰਮ ਦੇ ਸੰਕਲਪ ਨੂੰ ਰੂਪ ਦੇਣ ਵੱਲ ਨੂੰ ਇਕ ਕਦਮ ਹੈ । ਇਸ ਲਹਿਰ ਦੇ ਰੂਪ ਵਿਚ ਹੇਠਲੀਆਂ ਸ਼੍ਰੇਣੀਆਂ ਪ੍ਰਭਾਵ ਵੜਦੀਆਂ ਹਨ। ਭਗਤੀ ਲਹਿਰ ਵਿਚਲੇ ਖੱਤਰੀ' ਵੀ ਪੁਰਾਣੀ ਵਰਨ-ਵੰਡ ਵਾਲੇ 'ਕਸ਼ੱਤੀ ਨਹੀਂ, ਜਦੋਂ ਐਸਾ ਸਮਾਜਕ ਵਰਗ ਹਨ, ਜਿਹੜਾ ਖੇਤੀ ਵੀ ਕਰਦਾ ਹੈ, ਵਪਾਰ ਵੀ ਕਰਦਾ ਹੈ, ਝੰਗ ਵੀ ਚਾਰਦਾ ਹੈ, ਬੋਧਕ ਅਤੇ ਪ੍ਰਬੰਧਕੀ ਜ਼ਿਮੇਵਾਰੀਆਂ ਵੀ ਨਿਭਾਉਂਦਾ ਹੈ । ਬ੍ਰਾਹਮਣੀ ਗਿਆਨ-ਵਿਸ਼ੇਸਗੜਾ ਅਤੇ ਰੂਹਾਨੀ ਅਜਾਰੇਦਾਰੀ ਦੇ ਜਵਾਬ ਵਿਚ ਇਸ ਤਰ੍ਹਾਂ ਦੇ ਮਿਸ਼ਰਤ ਸਮਾਜਕ ਜ਼ਿਮੇਵਾਰੀਆਂ ਵਾਲੇ ਵਰਗ ਨੇ ਰੂਪ ਧਾਰਿਆ ਲੱਗਦਾ ਹੈ । ਭਾਰਤ-ਵਿਆਪੀ ਸਾਂਝ ਉਤਰਣ ਦੇ ਨਾਲ ਨਾਲ ਸਥਾਨਕ ਹਾਲਤਾਂ ਉਪਰ ਆਧਾਰਤ ਵੱਖਰੇ ਲੱਛਣ ਵੀ ਜੋਰ ਫੜਨ ਲੱਗਦੇ ਹਨ । ਕੌਮੀਅਤਾਂ ਦਾ ਰੂਪ ਉੱਭਰਣ ਲੱਗਦਾ ਹੈ, ਜਿਹੜਾ ਦੱਖਣੀ ਭਾਸ਼ਾਈ ਸਮੂਹਾਂ ਤੋਂ ਇਲਾਵਾ ਬੰਗਾਲ ਅਤੇ ਮਹਾਰਾਸ਼ਟਰ ਵਿਚ ਸਭ ਤੋਂ ਵਧ ਸਪੱਸ਼ਟ ਤਰ੍ਹਾਂ ਸਾਹਮਣੇ ਆਉਂਦਾ ਹੈ । ਪੰਜਾਬ ਦੀਆਂ ਵਿਸ਼ੇਸ਼ ਹਾਲਤਾਂ ਕਾਰਨ ਇਥੇ ਕੌਮੀਅਤ ਦਾ ਸੰਕਲਪ ਵਧੇਰੇ ਧੀਮੀ ਤਰ੍ਹਾਂ ਵਿਕਾਸ ਕਰਦਾ ਹੈ । ਸਿੱਖ ਮੱਤ ਸਮੁੱਚੀ ਭਗਤੀ ਲਹਿਰ ਦਾ ਵਾਰਸ ਹੈ । ਇਸ ਲਈ ਇਹ ਪੰਜਾਬ-ਮੁਖੀ ਏਨਾ ਨਹੀਂ, ਜਿੰਨਾ ਭਾਰਤ-ਮੁਖੀ ਹੈ । ਗੁਰੂ ਨਾਨਕ ਇਕ ਪਾਸੇ ਤਾਂ ਆਪਣੀ ਜਨਮ-ਭੂਮੀ ਨਾਲ ਏਨਾ ਲਗਾਓ ਰਖਦੇ ਹਨ ਕਿ ਜੀਵਨ ਦੇ ਪਿੱਛਲੇ ਸਾਲਾਂ ਵਿਚ ਉਸ ਦੀ ਇਕ ਇਕ ਚੀਜ਼ ਦਾ ਭਾਵਕ ਚਿਣ ਕਰਦੇ ਹਨ । ਪਰ ਉਨ੍ਹਾਂ ਦੇ ਜੀਵਨ ਅਨੁਭਵ ਦੀ ਸੀਮਾ ਸਮੁੱਚੇ ਦੇਸ਼ ਤੱਕ ਅਤੇ ਇਸ ਦੀਆਂ ਸਰਹੱਦਾਂ ਤੋਂ ਵੀ ਪਾਰ ਤੱਕ ਫੈਲੀ ਹੋਈ ਹੈ । ਉਹ 'ਹਿੰਦੁਸਤਾਨ' ਦੇ ਪ੍ਰਸੰਗ ਵਿਚ ਸੋਚਦੇ ਹਨ । ਗੁਰੂ ਅਰਜਨ ਨੇ ਗੁਰੂ ਗਰੰਥ ਸਾਹਿਬ ਦੀ ਸੰਪਾਦਨਾ ਵਿਚ ਸਿੱਖ ਮੱਤ ਦੇ ਭਾਰਤ-ਮੁਖੀ ਹੋਣ ਦੇ ਲੱਛਣ ਨੂੰ ਹੀ ਸਾਕਾਰ ਕੀਤਾ। ਗੁਰੂ ਗੋਬਿੰਦ ਸਿੰਘ ਵਲੋਂ ਆਪਣੀ ਰਚਨਾ ਲਈ ਪੰਜਾਬੀ ਤੋਂ ਇਲਾਵਾ ਕਿਸੇ ਹੋਰ ਬੋਲੀ ਨੂੰ ਅਪਣਾਏ ਜਾਣ ਦਾ ਕਾਰਨ ਸ਼ਾਇਦ ਸਿਰਫ਼ ਇਹ ਨਹੀਂ ਸੀ ਕਿ ਉਨ੍ਹਾਂ ਦੀ ਮਾਤਭਾਸ਼ਾ ਪੰਜਾਬੀ ਨਹੀਂ ਸੀ, ਸਗੋਂ ਇਸੇ ਭਾਰਤ-ਮੁਖੀ ਹੋਣ ਦੀ ਪਰੰਪਰਾ ਨੂੰ ਅੱਗੇ ਤੋੜਨਾ ਸੀ। ਉਨ੍ਹਾਂ ਦੇ ਵੱਖ ਵੱਖ ਭਾਸ਼ਾਵਾਂ ਦੇ 52 ਕਵੀ, ਉਹਨਾਂ ਵਲੋਂ ਭਾਰਤੀ ਸੰਸਕ੍ਰਿਤੀ ਦੀ ਪੁਨਰ-ਸੁਰਜੀਤੀ ਦਾ ਯਤਨ, ਭਾਰਤੀ ਕਲਾਸਕੀ ਰਚਨਾਵਾਂ ਨੂੰ ਨਵਾਂ ਰੂਪ ਦੇਣਾ ਆਦਿ ਇਸੇ ਪਾਸੇ ਵੱਲ ਸੰਕੇਤ ਕਰਦੇ ਹਨ । ਸਿੱਖ ਮੱਤ ਦੀ ਸਰਗਰਮੀ ਦਾ ਕੇਂਦਰ ਪੰਜਾਬ ਸੀ, ਪਰ ਇਸ ਦੀ ਦ੍ਰਿਸ਼ਟੀ ਦੀ ਸੀਮਾ ਹਿੰਦੁਸਤਾਨ ਸੀ। ਗੁਰੂ ਗੋਬਿੰਦ ਸਿੰਘ ਤੱਕ ਪਹੁੰਚਦਿਆਂ ਇਸ ਨੇ ਵਧੇਰੇ ਰੇਡੀਕਲ ਰੂਪ ਧਾਰਨ ਕਰ ਲਿਆ ਅਤੇ ਇਸ ਰੂਪ ਨੂੰ ਅਮਲੀ ਜਾਮਾ ਪੁਆਉਣ ਲਈ ਇਕ ਲੋਕਤੰਤਰੀ ਰਾਜਸੀ ਸੰਗਠਨ ਵੀ ਵਿਕਸਤ ਕਰ ਲਿਆ। ਇਹ ਗੱਲ ਅਜੇ ਵੀ ਪਰਖਣ ਵਾਲੀ ਹੈ ਕਿ ਸਿੱਖ ਮੱਤ ਵਲੋਂ ਸਮੁੱਚੀ ਕੌਮ ਦਾ ਬੰਧਕ ਪ੍ਰਤਿਨਿਧ ਬਣਦਿਆਂ ਬਣਦਿਆਂ ਇਕ ਸੂਬੇ ਦੀ- ਸੀਮਾ ਵਿੱਚ ਸਿਮਟ ਜਾਣ ਅਤੇ ਇਕ ਰੂਪ ਧਾਰ ਰਹੀ ਕੌਮੀਅਤ ਦਾ ਅੰਗ ਬਣ ਕੇ ਰਹਿ ਜਾਣ ਦੇ ਪਿੱਛੇ ਇਸ ਵਿਚ ਸਮੇਂ ਤੋਂ ਪਹਿਲਾਂ ਆਈ ਇਸ ਸਰਬੰਗੀ ਰੇਡੀਕਲ ਚੇਤਨਾ ਦਾ ਤਾਂ ਹੱਥ ਨਹੀਂ ਸੀ ? ਇਸ ਦਾ ਸਮੇਂ ਦੀਆਂ ਹਾਕਮ ਸ਼੍ਰੇਣੀਆਂ ਵਲੋਂ ਵਿਰੋਧ ਹੋਣਾ ਤਾਂ ਕੁਦਰਤੀ ਸੀ ਹੀ, ਪਰ ਇਸ ਚੰਡੀਕਲ ਚੇਤਨਾ ਦੀ ਬਾਹ ਉਹ ਲੋਕ ਵੀ ਨਾ ਪਾ ਸਕੇ ਜਿਹੜੇ ਇਸ ਚੇਤਨਾ ਦੇ ਵਾਹਕ ਸਨ। ਵਿਆਪਕ ਹਾਲਤਾਂ ਵਿਚ ਸ਼ਾਇਦ ਇਹ ਸੰਭਵ ਵੀ ਨਹੀਂ ਸੀ, ਨਹੀਂ ਤਾਂ ਉਸ ਨੂੰ ਅਸੀਂ ਸਮੇਂ ਤੋਂ ਪਹਿਲਾਂ ਆਉਣਾ ਨਾ ਕਹਿੰਦੇ । ਇਸ ਰੇਡੀਕਲ ਵਿਚਾਰਧਾਰਾ ਦੇ ਵਾਹਕ ਸਮੂਹ ਦਾ ਮੁੜ ਮੁੜ ਕੇ ਸਾਮੰਡੀਕਰਨ ਵੱਲ ਪਰਤਣਾ, ਸਭ ਦੀ ਬਰਾਬਰੀ ਅਤੇ ਸਰਬੱਤ ਦਾ ਭਲਾ ਚਾਹੁਣ ਦੇ ਬਾਵਜੂਦ ਵਰਨ-ਵੰਡ, ਜਾਤ-ਪਾਤ, ਊਚ ਨੀਚ ਦੇ ਭੇਦ ਕਾਇਮ ਰਹਿਣਾ, ਸਗੋਂ ਸਮੇਂ ਸਮੇਂ ਫਿਰ ਜ਼ੋਰ ਫੜ ਜਾਣਾ, ਕੀ ਇਸ ਗੱਲ ਵੱਲ ਸੰਕੇਤ ਨਹੀਂ ਕਿ ਇਸ ਸਮੂਹ ਦੀ ਭਾਰੀ ਬਹੁ-ਗਿਣਤੀ ਅੱਜ ਆਪਣੀ ਵਿਚਾਰਧਾਰਾ ਦੀ ਇਤਿਹਾਸਕ ਮਹੱਤਾ ਨਹੀਂ ਸੀ ਪਛਾਣਦੀ, ਭਾਵੇਂ ਕਿ ਇਹ ਉਸ ਬਹੁ-ਗਿਣਤੀ ਦੇ ਹਿੱਤ ਹੀ ਪੂਰਦੀ ਸੀ ? ਰਣਜੀਤ ਸਿੰਘ ਨੇ ਭਾਵੇਂ ਪੰਜਾਬੀ ਨੂੰ ਆਪਣੀ ਰਾਜਭਾਸ਼ਾ ਨਹੀਂ ਸੀ ਐਲਾਨਿਆ, ਅਤੇ ਨਾ ਹੀ ਪੰਜਾਬੀ ਸਭਿਆਚਾਰ ਲਈ ਕੋਈ ਉਚੇਚੇ ਯਤਨ ਕੀਤੇ ਸਨ, ਤਾਂ ਵੀ ਉਸ ਦੇ ਰਾਜ ਦੇ ਖਾਸੇ ਕਾਰਨ ਅਤੇ ਇਸ ਸਮੇਂ ਵਾਪਰੀਆਂ ਤਬਦੀਲੀਆਂ ਕਾਰਨ ਪੰਜਾਬੀਅਤ ਦੇ ਅਹਿਸਾਸ ਨੂੰ ਜੋ ਪਕਿਆਈ ਅਤੇ ਤਰੱਕੀ ਮਿਲੀ, ਉਹ ਇਸ ਤੋਂ ਪਹਿਲਾਂ ਹੋਰ ਕਿਸੇ ਵਲੋਂ ਨਹੀਂ ਸੀ ਮਿਲੀ। ਨਿੱਕੇ ਮੋਟੇ ਸਾਮੰਤਾਂ ਆਪਣੀ ਮਰਜ਼ੀ ਨਾਲ ਢਾਹ ਉਸਾਰ ਕੇ ਉਹਨਾਂ ਨੂੰ ਆਪਣੀਆਂ ਸੜਕਾਂ ਦੁਆਲੇ ਨਚਾ ਕੇ ਤਾਕਤ ਜਾਂ ਸਿਆਸਤ ਰਾਹੀਂ ਉਹਨਾਂ ਦੀ ਹੋਂਦ ਨੂੰ ਨਿਗੂਣਿਆਂ ਕਰ ਕੇ, ਧਨ ਇਕ ਕਰਨ ਲਈ ਉਹਨਾਂ ਨੂੰ ਸਾਧਨ ਬਣਾ ਕੇ, ਉਸ ਨੇ ਪੰਜਾਬ ਵਿਚ ਸਾਮੰਤਵਾਦ ਦੀਆਂ ਜੜ੍ਹਾਂ ਨੂੰ ਖਲਿਆਂ ਕੀਤਾ; ਖ਼ੁਦ ਧਾਰਮਿਕ ਹੋਣ ਦੇ ਬਾਵਜੂਦ ਉਸ ਨੇ ਰਾਜ ਦੇ ਮਾਮਲਿਆਂ ਵਿਚ ਧਰਮ ਦੇ ਦਖ਼ਲ ਨੂੰ ਰੋਕ ਕੇ ਰਾਜ ਨੂੰ ਸਰਬ-ਸਾਂਝੇ ਹੋਣ ਦੀ ਦਿੱਖ ਦਿੱਤੀ; ਪੱਛਮ ਨਾਲ ਪੰਜਾਬ ਦਾ ਪਹਿਲਾ ਵਾਹ ਉਸੇ ਦੇ ਰਾਜ ਵਿਚ ਪਿਆ, ਜਿਸ ਨਾਲ ਜ਼ਿੰਦਗੀ ਦੇ ਕੁਝ ਖੇਤਰਾਂ ਵਿਚ ਆਧੁਨਿਕੀਕਰਨ ਦਾ ਆਰੰਭ ਹੋਇਆ; ਉਸ ਨੇ ਪੂਰਬ ਦੀ ਦੀ ਪੱਛੜੀ ਸਿਆਸਤ ਨੂੰ ਏਨਾ ਕੁ ਉੱਚਾ ਚੁੱਕ ਦਿੱਤਾ ਕਿ ਉਹ ਪੱਛਮ ਦੀ ਉੱਨਤ ਸਿਆਸਤ ਨਾਲ ਬਰ ਮੋਚਦੇ ਹੋਣ ਦਾ ਪ੍ਰਭਾਵ ਦੇ ਸਕੇ। ਰਾਜ ਨੂੰ ਸੈਕੂਲਰ ਆਧਾਰ ਦੇ ਦੇਣਾ ਸ਼ਾਇਦ ਉਸ ਦੀ ਸਭ ਤੋਂ ਵੱਡੀ ਦੇਣ ਸੀ, ਜਿਸ ਤੋਂ ਪੈਦਾ ਹੁੰਦੀ ਸਾਂਝ ਸਮਾਂ ਪਾ ਕੇ ਪੰਜਾਬੀ ਸਭਿਆਚਾਰ ਵਿਚ ਵੀ ਬੇਮੇਲ ਉਭਾਰ ਲਿਆ ਸਕਦੀ ਸੀ। ਪਰ ਉਸ ਦੀ ਮੌਤ ਤੋਂ ਮਗਰੋਂ ਆਏ ਪੁੱਠੇ ਗੇੜ ਨੇ ਇਹਨਾਂ ਪ੍ਰਾਪਤੀਆਂ ਨੂੰ ਪੱਕੇ ਪੈਰੀਂ ਨਾ ਹੋਣ ਦਿੱਤਾ । ਅੰਗਰੇਜ਼ਾਂ ਨੇ ਪੰਜਾਬ ਹਥਿਆਉਣ ਤੋਂ ਮਗਰੋਂ ਚੇਤੰਨ ਤੌਰ ਉੱਤੇ ਸਮੁੱਚੇ ਵਿਕਾਸ ਨੂੰ ਪੁੱਠਾ ਗੇੜਾ ਦਿੱਤਾ। ਸਭ ਤੋਂ ਵੱਡੀ ਗੱਲ, ਸਾਂਝੀ ਕੌਮੀਅਤ ਦੇ ਵਿਕਸ ਰਹੇ ਅਹਿਸਾਸ ਨੂੰਨਸ਼ਟ ਕੀਤਾ । ਮਜਹੀ ਵਖਵਿਆਂ ਨੂੰ ਹਵਾ ਦੇ ਕੇ ਲੋਕਾਂ ਨੂੰ ਇਕ ਦੂਜੇ ਦੇ ਵਿਰੁੱਧ ਖੜਾ ਕੀਤਾ। ਅੰਗਰੇਜ਼ਾਂ ਦੇ ਰਾਜਸੀ ਗ਼ਲਬੇ ਹੇਠ ਸਭ ਤੋਂ ਮਗਰੋਂ ਆਉਣ ਨੇ ਵੀ ਪੰਜਾਬ ਉੱਤੇ ਆਪਣੀ ਤਰ੍ਹਾਂ ਦਾ ਪ੍ਰਭਾਵ ਪਾਇਆ ਲੱਗਦਾ ਹੈ । ਦੂਜੇ ਸੂਬਿਆਂ ਵਿਚ ਅੰਗਰਜ਼ਾ ਰਾਹੀਂ ਕਿ ਪੱਛਮੀ ਪ੍ਰਭਾਵ ਪਹਿਲਾਂ ਆਇਆ, ਜਿਸ ਹੇਠ ਸ਼ੁਰੂ ਹੋਈਆਂ ਪ੍ਰਬੁੱਧਤਾਂ ਦੀਆਂ ਲਹਿਰਾਂ ਨੇ ਛਮੀਅਤਾਂ ਦੇ ਵਿਕਾਸ ਨੂੰ ਅੱਗੇ ਤੋਰਿਆ। ਪਰ ਪੰਜਾਬ ਵਿਚ ਇਹਨਾਂ ਹੀ ਅਖਾਉਤੀ ਪ੍ਰਬੁੱਧਤਾ ਦੀਆਂ ਲਹਿਰਾਂ ਸਿੰਘ ਸਭਾ, ਆਰੀਆ ਸਮਾਜ ਆਦਿ) ਨੇ ਸਾਂਝੀ ਕੌਮੀਅਤ ਦਾ ਅਹਿਸਾਸ ਜਿੰਨਾ ਕੁ ਸੀ . ਉਸ ਨੂੰ ਖ਼ਤਮ ਕੀਤਾ । ਕੌਮੀ ਆਜ਼ਾਦੀ ਦੀ ਲਹਿਰ ਕੌਮੀਅਤਾਂ ਦੇ ਅਹਿਸਾਸ ਨੂੰ (ਜਿੱਥੇ ਇਹ ਵਿਕਸਤ ਹੋ ਚੁੱਕਾ ਸੀ) ਸੱਟ ਲਾਏ ਤੋਂ ਬਿਨਾਂ ਸਾਰਿਆਂ ਨੂੰ ਇਕ ਕੌਮੀ ਮੁੱਖ ਧਾਰਾ ਵਿਚ ਇਕਮੁੱਠ ਕਰਦੀ ਸੀ, ਪਰ ਮਜ਼੍ਹਬੀ ਸੰਗਠਨ ਕੰਮ ਅਤੇ ਕੌਮੀਅਤ ਦੇ ਸੰਕਲਪ ਨੂੰ ਮਜਬ ਨਾਲ ਜੋੜ ਕੇ, ਇਸ ਕੌਮੀ ਭਾਵਨਾ ਨੂੰ ਮੁੜ ਮੁੜ ਕੇ ਤਾਰਪੀਡਂ ਕਰਦੇ ਅਤੇ ਸਾਮਰਾਜੀ ਹੱਥਾਂ ਵਿਚ ਖੇਡਦੇ ਸਨ ਤਾਂ ਵੀ, ਜਿੱਥੇ ਕੌਮੀਅਤ ਦੀ ਭਾਵਨਾ ਵਿਕਾਸ ਕਰ ਚੁੱਕੀ ਹੁੰਦੀ, ਉੱਥੇ ਇਹ ਬਹੁਤਾ ਨੁਕਸਾਨ ਨਹੀਂ ਸਨ ਪਚਾ ਸਕਦੇ, ਸਗੋਂ ਸਾਮਰਾਜੀਆ ਨੂੰ ਆਪਣੇ ਚੁੱਕੇ ਕਦਮ ਵਾਪਸ ਲੈਣ ਲਈ ਮਜਬੂਰ ਕਰ ਦੇਂਦੇ ਸਨ, ਜਿਵੇਂ ਕਿ ਬੰਗਾਲ ਵਿਚ । ਪਰ ਪੰਜਾਬ ਵਰਗੀ ਥਾਂ ਇਹ ਤਬਾਹੀ ਮਚਾ ਸਕਦੇ ਸਨ। ਧਰਮਾ, ਕੌਮੀਅਤਾਂ ਅਤੇ ਸੱਭਿਆਚਾਰਾਂ ਦੀ ਅਨੇਕਤਾ ਵਾਲੇ ਕਿਸੇ ਵੀ ਆਜ਼ਾਦ ਦੇਸ਼ ਵਿਚ ਕੌਮੀ ਅਤੇ ਕੌਮੀਅਤਾਂ ਦੇ ਸਵਾਲ ਨੂੰ ਕੌਮੀ ਸਭਿਆਚਾਰ ਅਤੇ ਕੌਮੀਅਤਾਂ ਦੇ ਸੱਭਿਆਚਾਰਾਂ ਵਿਚਲੇ ਸੰਬੰਧਾਂ ਦੇ ਸਵਾਲ ਨੂੰ ਨਜਿੱਠਣ ਦੇ ਦੋ ਹੀ ਤਰੀਕੇ ਹੋ ਸਕਦੇ ਹਨ । ਇਕ ਲੋਕਤੰਤਰੀ ਤਰੀਕਾ, ਜਿਸ ਵਿਚ ਹਰ ਕੌਮੀਅਤ ਨੂੰ ਆਪਣੇ ਸੱਭਿਆਚਾਰ ਦਾ ਵਿਕਾਸ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਅਤੇ ਇੰਜ ਕਰਦਿਆਂ ਦੂਜੀਆਂ ਕੌਮੀਅਤਾਂ ਨੂੰ ਵੀ ਅਤੇ ਕੌਮੀ ਸਭਿਆਚਾਰ ਨੂੰ ਵੀ ਇਸ ਦੀਆਂ ਅਤੇ ਚੰਗੀਆਂ ਪ੍ਰਾਪਤੀਆਂ ਨਾਲ ਅਮੀਰ ਬਣਾਇਆ ਜਾਂਦਾ ਹੈ, ਜਦ ਕਿ ਦੂਜੇ ਸਭਿਆਚਾਰਾਂ ਦੀਆਂ ਪ੍ਰਾਪਤੀਆਂ ਨਾਲ ਇਹ ਆਪਣਾ ਖਜਾਨਾ ਵੀ ਭਰਪੂਰ ਕਰਦੀ ਹੈ । ਧਰਮ-ਨਿਰਪੱਖਤਾ ਅਤੇ ਬਿਨਾਂ ਕਿਸੇ ਤੋਦ-ਭਾਵ ਦੇ ਨਿੱਕੀਆਂ ਵੱਡੀਆਂ ਸਭ ਕੌਮੀਅਤਾਂ ਵਿਚਕਾਰ ਭਰਪੂਰ ਸੰਪਰਕ ਅਤੇ ਸੱਭਿਆਚਾਰਕ ਲੈਣ-ਦੇਣ ਇਸ ਤਰੀਕੇ ਦੀਆਂ ਲਾਜ਼ਮੀ ਸ਼ਰਤਾਂ ਹਨ । ਇਸ ਤਰ੍ਹਾਂ ਹੋਂਦ ਵਿਚ ਆਇਆ ਕੌਮੀ ਸਭਿਆਚਾਰ ਸਮੁੱਚੀ ਕੌਮ ਦੀਆਂ ਲੋਕਤੰਤਰੀ ਭਾਵਨਾਵਾਂ ਅਤੇ ਪ੍ਰਾਪਤੀਆਂ ਦਾ ਪ੍ਰਤਿਬਿੰਬ ਹੁੰਦਾ ਹੈ । ਦੂਜਾ ਤਰੀਕਾ ਇਹ ਹੈ ਕਿ ਕੌਮੀ ਏਕਤਾ ਅਤੇ ਇਕ ਕੌਮੀ ਸਭਿਆਚਾਰ ਦੇ ਨਾਂ ਉੱਤੇ ਕੌਮੀਅਤਾਂ ਦੇ ਸੱਭਿਆਚਾਰਾਂ ਨੂੰ ਖ਼ਤਮ ਕੀਤਾ ਜਾਏ । ਇਹ ਤਰੀਕਾ ਵੀ ਲੋਕਤੰਤਰੀ ਦਿੱਖ ਦੇ ਸਕਦਾ ਹੈ : ਭਾਰੀ ਬਹੁ-ਗਿਣਤੀ ਦੇ ਸਭਿਆਚਾਰ ਨੂੰ ਸਭ ਵਲੋਂ ਪ੍ਰਵਾਨ ਕੀਤਾ ਜਾਏ । ਪਰ ਇਸ ਤਰੀਕੇ ਵਿਚ ਲੋਕਤੰਤਰ ਸੜਕਾਂ ਪੱਧਰੀਆਂ ਕਰਨ ਵਾਲੇ ਇੰਜਨ ਦਾ ਕੰਮ ਦੇਂਦਾ ਹੈ, ਜਿਹੜਾ ਅੱਗੇ ਆਉਂਦੀ ਹਰ ਚੀਜ਼ ਨੂੰ ਦਰੜ ਕੇ ਪੱਧਰਾ ਦਿੰਦਾ ਹੈ ।ਤਾਕਤ ਦੀ ਵਰਤੋਂ ਇਸ ਤਰੀਕੇ ਦਾ ਲਾਜ਼ਮੀ ਅੰਸ਼ ਹੈ, ਅਤੇ ਸਿਖਤੀ ਰੂਪ ਵਿਚ ਇਹ
ਫਾਸਿਸਟ ਤਰੀਕਾ ਹੋ ਨਿੱਬੜਦਾ ਹੈ ।
ਕਿਸੇ ਥਾਂ ਉੱਤੇ ਕਿਹੜਾ ਤਰੀਕਾ ਅਪਣਾਇਆ ਜਾਏਗਾ, ਇਹ ਗੱਲ ਇਸ ਤੱਥ ਉੱਪਰ ਨਿਰਭਰ ਕਰਦੀ ਹੈ ਕਿ ਹਕੂਮਤ ਕਿਸ ਸ਼ਰੇਣੀ ਦੇ ਹੱਥਾਂ ਵਿਚ ਹੈ ਅਤੇ ਇਸ ਦਾ ਖਾਸਾ ਕੀ ਹੈ। ਨਵ-ਆਜ਼ਾਦ ਦੇਸਾਂ ਵਿਚ ਹਕੂਮਤਾਂ ਵਧੇਰੋ ਕਰਕੇ ਸਰਮਾਏਦਾਰ ਜਮਾਤ ਨੇ ਸੰਭਾਲੀਆਂ ਹਨ । ਇਹ ਹਕੂਮਤਾਂ ਵਚਨਬੱਧਤਾ ਪਹਿਲੇ ਢੰਗ ਵੱਲ ਦਰਸਾਉਂਦੀਆਂ ਹਨ, ਪਰ ਕਮਜ਼ੋਰੀ ਦੂਜੇ ਢੰਗ ਲਈ ਰੱਖਦੀਆਂ ਹਨ । ਭਾਰਤ ਵਿਚ ਵੀ ਇਹ ਦੋਵੇਂ ਰੁਝਾਣ ਨਾਲ ਨਾਲ ਚੱਲਦੇ ਦੇਖੇ ਜਾ ਸਕਦੇ ਹਨ।ਜਿੱਥੇ ਜਿੱਥੇ ਆਪਣੇ ਆਪਣੇ ਸਭਿਆਚਾਰ ਪ੍ਰਤਿ ਚੇਤਨਾ ਅਤੇ ਇਸ ਚੇਤਨਾ ਦੇ ਆਧਾਰ ਉੱਤੇ ਏਕਤਾ ਮਿਲਦੀ ਹੈ, ਉੱਥੇ ਤਾਂ ਸਭਿਆਚਾਰਕ ਖਿੱਤੇ ਹੱਦ ਵਿਚ ਜਲਦੀ ਆ ਗਏ। ਪਰ ਜਿੱਥੇ ਇਹ ਚੇਤਨਾ ਧੁੰਦਲੀ ਸੀ ਅਤੇ ਸੱਭਿਆਚਾਰਕ ਪਛਾਣ ਵੱਲੋਂ ਮੂੰਹ ਮੋੜਨ ਵਾਲੇ ਰੁਝਣ ਮਿਲਦੇ ਸਨ, ਉੱਥੇ ਭਾਸ਼ਾ-ਸਭਿਆਚਾਰ ਦੇ ਆਧਾਰ ਉੱਤੇ ਖਿੱਤੇ ਕਾਇਮ ਕਰਨ ਨੂੰ ਪਿੱਛੇ ਪਾਇਆ ਗਿਆ। ਪਰ ਜਿੱਥੇ ਵੀ ਕਿਤੇ ਅਤੇ ਜਦੋਂ ਵੀ ਕਿਤੇ ਇਸ ਸਮੱਸਿਆ ਨੂੰ ਹੱਲ ਕੀਤਾ ਗਿਆ, ਤਾਂ ਇਸ ਤਰ੍ਹਾਂ ਕਿ ਰੜਕਾਂ ਕਾਇਮ ਰਹਿਣ, ਤਾਂ ਕਿ ਉਹਨਾਂ ਨੂੰ ਆਧਾਰ ਬਣਾ ਕੇ ਕਦੀ ਵੀ ਪੁੱਠਾ ਗੇੜਾ ਦਿੱਤਾ ਜਾ ਸਕੇ ਅਤੇ ਇਕ ਕੌਮ, ਇਕ ਭਾਸ਼ਾ, ਇਕ ਸਭਿਆਚਾਰ ਦੇ ਆਧਾਰ ਉੱਤੇ ਏਕੀਕਰਨ ਦਾ ਰਾਹ ਪੱਧਰਾ ਕੀਤਾ ਜਾ ਸਕੇ। ਇਸ ਸਾਰੇ ਅਮਲ ਦੋ ਸਿੱਟਿਆਂ ਦੀ ਭੈੜੀ ਮਿਸਾਲ ਪੰਜਾਬ ਹੈ, ਜਿਸ ਵਿਚ ਬਸਤੀਵਾਦੀ ਦੌਰ ਵਿਚ ਪੈਦਾ ਹੋਏ ਰੁਝਾਣਾਂ ਨੂੰ ਸਰਕਾਰ ਸਮੇਤ ਵੱਖ ਵੱਖ ਤਾਕਤਾਂ ਵੱਲੋਂ ਕਾਇਮ ਰੱਖਿਆ ਗਿਆ, ਉਕਸਾਇਆ ਗਿਆ, ਅਤੇ ਵਧਾਇਆ ਗਿਆ। ਜਦੋਂ ਤੱਕ ਸਾਂਝੀ ਸਭਿਆਚਾਰਕ ਪਛਾਣ ਦੇ ਆਧਾਰ ਉੱਤੇ ਏਕਤਾ ਨਹੀਂ ਹੁੰਦੀ, ਉਦੋਂ ਤੱਕ ਪੰਜਾਬ ਦੀਆਂ ਭੂਗੋਲਿਕ ਹੱਦਾਂ ਤਾਂ ਕੀ, ਪੰਜਾਬ ਦੀ ਹੋਂਦ ਵੀ ਅਨਿਸ਼ਚਿਤ ਹੀ ਮੰਨੀ ਜਾਣੀ ਚਾਹੀਦੀ ਹੈ ।
ਇਸ ਸਾਰੀ ਵਿਚਾਰ ਵਿੱਚੋਂ ਜਿਹੜੇ ਨੁਕਤੇ ਉਭਰਦੇ ਹਨ, ਉਹਨਾਂ ਨੂੰ ਇਸ ਪ੍ਰਕਾਰ ਮੁੜ ਪੇਸ਼ ਕੀਤਾ ਜਾ ਸਕਦਾ ਹੈ :
1. ਅੱਜ ਪੰਜਾਬੀ ਸਭਿਆਚਾਰ ਦਾ ਭੂਗੋਲਿਕ ਚੌਖਟਾ ਨਿਸ਼ਚਿਤ ਕਰਦਿਆਂ ਅਸੀਂ ਅੱਜ ਦੀਆਂ ਹਾਲਤਾਂ ਨੂੰ ਅੱਖੋਂ ਓਹਲੇ ਨਹੀਂ ਕਰ ਸਕਦੇ । ਅਤੇ ਇਹ ਹਾਲਤਾਂ ਇਸ ਨਿਰਣੇ ਦੀ ਆਧਾਰ-ਦਲੀਲ ਬਣਦੀਆਂ ਹਨ ਕਿ ਅੱਜ ਦੇ ਭਾਰਤੀ ਪੰਜਾਬੀ ਨੂੰ ਹੀ ਪੰਜਾਬੀ ਸਭਿਆਚਾਰ ਦਾ ਭੂਗੋਲਿਕ ਚੌਖਟਾ ਮੰਨਿਆ ਜਾਏ । 2. ਇਸ ਤੋਂ ਪਹਿਲਾਂ ਦੀਆਂ ਭੂਗੋਲਿਕ ਤਬਦੀਲੀਆਂ ਅਤੇ ਬਾਕੀ ਸਮਾਜਕ-ਰਾਜਸੀ ਵਰਤਾਰੇ ਪੰਜਾਬੀ ਸਭਿਆਚਾਰ ਦੇ ਇਥੋਂ ਤੱਕ ਪੁੱਜਣ ਦੇ ਇਤਿਹਾਸ ਦਾ ਅੰਗ ਹਨ; 3. ਇਹ ਇਤਿਹਾਸ ਆਦਿ ਕਾਲ ਤੋਂ ਸ਼ੁਰੂ ਨਹੀਂ ਹੁੰਦਾ, ਸਗੋਂ ਉਦੋਂ ਤੋਂ ਸ਼ੁਰੂ ਹੁੰਦਾ ਹੈ, ਜਦੋਂ ਤੋਂ ਅੱਜ ਦੇ ਪੰਜਾਬੀ ਸਭਿਆਚਾਰ ਨੇ ਰੂਪ ਧਾਰਨਾ ਸ਼ੁਰੂ ਕੀਤਾ। ਅਤੇ ਇਹ ਸਮਾਂ ਨੌਵੀਂ ਤੋਂ ਬਾਰ੍ਹਵੀਂ ਸਦੀ ਦਾ ਸਮਾਂ ਹੈ, ਜਦੋਂ ਕਿ ਨਾ ਸਿਰਫ਼ ੳ, ਪੰਜਾਬੀ ਭਾਸ਼ਾ ਨੇ ਰੂਪ ਧਾਰਨਾ ਸ਼ੁਰੂ ਕੀਤਾ, ਅ. ਪੰਜਾਬੀ ਸਾਹਿਤ ਨੇ ਰੂਪ ਧਾਰਨਾ ਸ਼ੁਰੂ ਕੀਤਾ, ਸਗੋਂ ੲ.ਇਥੋਂ ਦੇ ਰਾਜਨੀਤਕ, ਸਮਾਜਕ ਅਤੇ ਬੋਧਕ ਖੇਤਰ ਵਿਚ ਐਸੋ ਡੂੰਘੇ ਜਾਂਦੇ ਪਰਿਵਰਤਨ ਸ਼ੁਰੂ ਹੋਏ ਜਿਨ੍ਹਾਂ ਨੇ ਪੁਰਾਤਨ ਸਭਿਆਚਾਰ ਨਾਲੋਂ ਨਿਖੇੜ ਕਰਦਿਆਂ, ਆਧੁਨਿਕ ਕੌਮੀਅਤਾਂ ਦੇ ਵਿਲੱਖਣ ਸਭਿਆਚਾਰਾਂ ਨੂੰ ਸਿਰ ਜਣ ਵਿਚ ਹਿੱਸਾ ਪਾਇਆ। 4. ਪੰਜਾਬੀ ਸਭਿਆਚਾਰਕ ਚੇਤਨਾ ਦੀ ਮੌਜੂਦਾ ਸਥਿਤੀ ਬਾਰੇ ਜਾਨਣ ਲਈ ਜ਼ਰੂਰੀ ਉ. ਕੌਮੀ ਅਤੇ ਕੌਮੀਅਤੀ ਸਭਿਆਚਾਰਾਂ ਦੀ ਸੰਬਾਦਕਤਾ ਨੂੰ ਸਮਝਿਆ ਜਾਏ ; ਹੈ ਕਿ ਅ, ਇਹ ਵੀ ਸਮਝਿਆ ਜਾਏ ਕਿ ਇਤਿਹਾਸਕ ਵਿਕਾਸ ਦੇ ਦੌਰਾਨ ਕਿਹੜੀਆਂ ਕਿਹੜੀਆਂ ਘਟਨਾਵਾਂ, ਲਹਿਰਾਂ ਅਤੇ ਵਿਚਾਰਧਾਰਾਵਾਂ ਨੇ ਕਿਸ ਕਿਸ ਤਰ੍ਹਾਂ ਦਾ ਰੋਲ ਅਦਾ ਕੀਤਾ; ੲ. ਅੱਜ ਦੀ ਸਥਿਤੀ ਪਿੱਛੇ ਕਿਹੜੀਆਂ ਕਿਹੜੀਆਂ ਤਾਕਤਾਂ ਅਤੇ ਰੁਚੀਆਂ ਕਿਰਿਆਸ਼ੀਲ ਹਨ; ਸ. ਇਹ ਸਾਰਾ ਕੁਝ ਸਮਝਦਿਆਂ, ਇਸ ਤੋਂ ਭਵਿੱਖ ਬਾਰੇ ਜੋ ਸੰਕੇਤ ਮਿਲਦੇ ਹਨ ਹਨ, ਉਹਨਾਂ ਨਾਲ ਨਜਿੱਠਣ ਦੀ ਕੋਸ਼ਿਸ਼ ਕੀਤੀ ਜਾਏ ।
ਪੰਜਾਬੀ ਸੱਭਿਆਚਾਰ ਭੂਗੋਲਿਕ ਚੌਖਟਾ ਅਤੇ ਇਤਿਹਾਸ ਬਾਰੇ ਗੱਲਬਾਤ ਸ਼ੁਰੂ ਕਰੋ
Talk pages are where people discuss how to make content on ਵਿਕੀਪੀਡੀਆ the best that it can be. You can use this page to start a discussion with others about how to improve ਪੰਜਾਬੀ ਸੱਭਿਆਚਾਰ ਭੂਗੋਲਿਕ ਚੌਖਟਾ ਅਤੇ ਇਤਿਹਾਸ.