ਚਾਤ੍ਰਿਕ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
ਪਪੀਹਾ
ਉੱਪ-ਬਾਲਗ
ਉੱਪ-ਬਾਲਗ
ਬਾਲਗ ਪਪੀਹੇ ਦੀ ਅੱਖ ਦਾ ਡੇਲਾ ਅਤੇ ਅੱਡਰੇ ਕਿਸਮ ਦੇ ਖੰਭਾਂ ਵਾਲੀ ਪੂੰਛ
ਬਾਲਗ ਪਪੀਹੇ ਦੀ ਅੱਖ ਦਾ ਡੇਲਾ ਅਤੇ ਅੱਡਰੇ ਕਿਸਮ ਦੇ ਖੰਭਾਂ ਵਾਲੀ ਪੂੰਛ
ਸੁਰੱਖਿਆ ਸਥਿਤੀ
ਵਿਗਿਆਨਕ ਵਰਗੀਕਰਨ
ਜਗਤ: ਜੰਤੂ
ਸੰਘ: ਕੋਰਡਾਟਾ
ਜਮਾਤ: ਪੰਛੀ
ਗਣ: ਕਿਊਕਲਿਫਾਰਮੀਸ
ਟੱਬਰ: ਕਿਊਕਲਿਡੀ
ਜਿਨਸ: ਹਾਇਰੋਕਾਕਸਿਸ
ਜਾਤੀ: ਐਚ. ਵੇਰੀਅਸ
ਦੋਨਾਂਵੀਆ ਨਾਂ
ਹਾਇਰੋਕਾਕਸਿਸ ਵੈਰੀਅਸ
(ਮਾਰਟਿਨ ਹੈਂਡ੍ਰਿਕਸਨ ਵਾਲ,1797)
ਸਮਾਨਾਰਥੀ ਸ਼ਬਦ

ਕਿਊਕਲਸ ਵੈਰੀਅਸ
ਕਿਊਕਲਸ ਏਜੂਲੈਂਸ ਸੰਡਰਵਾਲ, 1837[2]

ਪਪੀਹਾ,Sukhna Wildlife Sanctury,Chandigarh,India

ਚਾਤ੍ਰਿਕ (ਪਪੀਹਾ) ਦੱਖਣ ਏਸ਼ੀਆ ਵਿੱਚ ਆਮ ਪਾਇਆ ਜਾਣ ਵਾਲਾ ਇੱਕ ਪੰਛੀ ਹੈ। ਇਹ ਸ਼ਕਲ ਪੱਖੋਂ ਸ਼ਿਕਰੇ ਵਰਗੇ ਹੁੰਦਾ ਹੈ। ਇਸ ਦੇ ਉੱਡਣ ਅਤੇ ਬੈਠਣ ਦਾ ਤਰੀਕਾ ਵੀ ਬਿਲਕੁੱਲ ਸ਼ਿਕਰੇ ਵਰਗਾ ਹੁੰਦਾ ਹੈ। ਇਸ ਲਈ ਅੰਗਰੇਜ਼ੀ ਵਿੱਚ ਇਸਨ੍ਹੂੰ Common Hawk - Cuckoo ਕਹਿੰਦੇ ਹਨ। ਇਹ ਆਪਣਾ ਆਲ੍ਹਣਾ ਨਹੀਂ ਬਣਾਉਂਦਾ ਹੈ ਅਤੇ ਦੂਜੇ ਪੰਛੀਆਂ ਦੇ ਆਲ੍ਹਣਿਆਂ ਵਿੱਚ ਆਪਣੇ ਆਂਡੇ ਦਿੰਦਾ ਹੈ। ਪ੍ਰਜਨਨ ਕਾਲ ਵਿੱਚ ਨਰ ਤਿੰਨ ਸਵਰ ਵਾਲੀ ਅਵਾਜ ਦੁਹਰਾਉਂਦਾ ਰਹਿੰਦਾ ਹੈ ਜਿਸ ਵਿੱਚ ਦੂਜਾ ਸਵਰ ਸਭ ਤੋਂ ਲੰਮਾ ਅਤੇ ਜ਼ਿਆਦਾ ਤੇਜ ਹੁੰਦਾ ਹੈ। ਇਹ ਸਵਰ ਹੌਲੀ-ਹੌਲੀ ਤੇਜ ਹੁੰਦੇ ਜਾਂਦੇ ਹਨ ਅਤੇ ਇੱਕਦਮ ਬੰਦ ਹੋ ਜਾਂਦੇ ਹਨ ਅਤੇ ਕਾਫ਼ੀ ਦੇਰ ਤੱਕ ਇਵੇਂ ਚੱਲਦਾ ਰਹਿੰਦਾ ਹੈ; ਸਾਰਾ ਦਿਨ, ਸ਼ਾਮ ਨੂੰ ਦੇਰ ਤੱਕ ਅਤੇ ਸਵੇਰੇ ਪਹੁ ਫਟਣ ਤੱਕ।

ਜਾਣ ਪਹਿਚਾਣ[ਸੋਧੋ]

ਪਪੀਹਾ ਕੀੜੇ ਖਾਣ ਵਾਲਾ ਇੱਕ ਪੰਛੀ ਹੈ ਜੋ ਬਸੰਤ ਅਤੇ ਵਰਖਾ ਵਿੱਚ ਅਕਸਰ ਅੰਬ ਦੇ ਬੂਟੇ ਉੱਤੇ ਬੈਠਕੇ ਬੜੀ ਸੁਰੀਲੀ ਆਵਾਜ ਵਿੱਚ ਬੋਲਦਾ ਹੈ। ਭੂਗੋਲਿਕ ਵਭਿੰਨਤਾ ਤੋਂ ਇਹ ਪੰਛੀ ਕਈ ਰੰਗ, ਰੂਪ ਅਤੇ ਸ਼ਕਲ ਦਾ ਮਿਲਦਾ ਹੈ। ਉੱਤਰ ਭਾਰਤ ਵਿੱਚ ਇਸ ਦਾ ਡੀਲ ਡੌਲ ਅਕਸਰ ਕਬੂਤਰ ਦੇ ਬਰਾਬਰ (ਲਗਪਗ 34 ਸਮ) ਅਤੇ ਰੰਗ ਹਲਕਾ ਕਾਲ਼ਾ ਜਾਂ ਮਟਮੈਲਾ ਹੁੰਦਾ ਹੈ। ਦੱਖਣ ਭਾਰਤ ਦਾ ਪਪੀਹਾ ਸ਼ਕਲ ਪਖੋਂ ਇਸ ਤੋਂ ਕੁੱਝ ਵੱਡਾ ਅਤੇ ਰੰਗ ਵਿੱਚ ਰੰਗ ਬਰੰਗਾ ਹੁੰਦਾ ਹੈ। ਵੱਖ ਵੱਖ ਸਥਾਨਾਂ ਤੇ ਹੋਰ ਵੀ ਅਨੇਕ ਪ੍ਰਕਾਰ ਦੇ ਪਪੀਹੇ ਮਿਲਦੇ ਹਨ, ਜੋ ਕਦਾਚਿਤ ਉੱਤਰ ਅਤੇ ਦੱਖਣ ਦੇ ਪਪੀਹੇ ਦੇ ਬੇਰੜਾ ਬੱਚੇ ਹਨ। ਮਾਦਾ ਦਾ ਰੰਗਰੂਪ ਅਕਸਰ ਸਭਨੀ ਥਾਂਈਂ ਇੱਕ ਹੀ ਜਿਹਾ ਹੁੰਦਾ ਹੈ। ਪਪੀਹਾ ਦਰਖਤ ਤੋਂ ਹੇਠਾਂ ਅਕਸਰ ਬਹੁਤ ਘੱਟ ਉਤਰਦਾ ਹੈ ਅਤੇ ਉਸ ਉੱਤੇ ਵੀ ਇਸ ਪ੍ਰਕਾਰ ਛਿਪ ਕੇ ਬੈਠਾ ਰਹਿੰਦਾ ਹੈ ਕਿ ਮਨੁੱਖ ਦੀ ਨਜ਼ਰ ਕਦੇ ਹੀ ਉਸ ਉੱਤੇ ਪੈਂਦੀ ਹੈ। ਇਸ ਦੀ ਬੋਲੀ ਬਹੁਤ ਹੀ ਰਸੀਲੀ ਹੁੰਦੀ ਹੈ ਅਤੇ ਉਸ ਵਿੱਚ ਕਈ ਸਵਰਾਂ ਦਾ ਸਮਾਵੇਸ਼ ਹੁੰਦਾ ਹੈ। ਕਈਆਂ ਦੇ ਖਿਆਲ ਅਨੁਸਾਰ ਇਸ ਦੀ ਬੋਲੀ ਵਿੱਚ ਕੋਇਲ ਦੀ ਬੋਲੀ ਤੋਂ ਵੀ ਜਿਆਦਾ ਮਿਠਾਸ ਹੈ। ਹਿੰਦੀ ਕਵੀਆਂ ਵਿਸ਼ਵਾਸ਼ ਹੈ ਕਿ ਉਹ ਆਪਣੀ ਬੋਲੀ ਵਿੱਚ ਪੀ ਕਹਾਂ....? ਪੀ ਕਹਾਂ ....? ਅਰਥਾਤ ਪਤੀ ਕਿੱਥੇ ਹੈ? ਬੋਲਦਾ ਹੈ। ਵਾਸਤਵ ਵਿੱਚ ਧਿਆਨ ਦੇਣ ਤੋਂ ਇਸ ਦੀ ਰਾਗਮਈ ਬੋਲੀ ਰਾਹੀਂ ਇਸ ਵਾਕ ਦੇ ਉੱਚਾਰਣ ਦੇ ਸਮਾਨ ਹੀ ਆਵਾਜ ਨਿਕਲਦੀ ਲੱਗਦੀ ਹੈ। ਇਹ ਵੀ ਪ੍ਰਚਲਿਤ ਹੈ ਕਿ ਇਹ ਕੇਵਲ ਵਰਖਾ ਦੀ ਬੂੰਦ ਦਾ ਹੀ ਜਲ ਪੀਂਦਾ ਹੈ, ਪਿਆਸ ਹਥੋਂ ਮਰ ਰਿਹਾ ਵੀ ਨਦੀ, ਤਾਲਾਬ ਆਦਿ ਦੇ ਪਾਣੀ ਵਿੱਚ ਚੁੰਜ ਨਹੀਂ ਡੁਬੋਂਦਾ। ਜਦੋਂ ਅਕਾਸ਼ ਵਿੱਚ ਮੇਘ ਛਾ ਰਹੇ ਹੋਣ, ਉਸ ਸਮੇਂ ਇਹ ਮੰਨਿਆ ਜਾਂਦਾ ਹੈ ਕਿ ਇਹ ਇਸ ਆਸ ਨਾਲ ਕਿ ਕਦਾਚਿਤ ਕੋਈ ਬੂੰਦ ਮੇਰੇ ਮੂੰਹ ਵਿੱਚ ਪੈ ਜਾਵੇ, ਬਰਾਬਰ ਚੁੰਜ ਖੋਲ੍ਹੇ ਉਨ੍ਹਾਂ ਵੱਲ ਇੱਕ ਲਗਾਏ ਰਹਿੰਦਾ ਹੈ। ਬਹੁਤਿਆਂ ਨੇ ਤਾਂ ਇੱਥੇ ਤਕ ਮੰਨ ਰੱਖਿਆ ਹੈ ਕਿ ਇਹ ਕੇਵਲ ਸਵਾਤੀ ਨਛੱਤਰ ਤੋਂ ਹੋਣ ਵਾਲੀ ਵਰਖਾ ਦਾ ਹੀ ਪਾਣੀ ਪੀਂਦਾ ਹੈ, ਅਤੇ ਅਗਰ ਇਹ ਨਛੱਤਰ ਨਾਂ ਵਰ੍ਹੇ ਤਾਂ ਸਾਲ ਭਰ ਪਿਆਸਾ ਰਹਿ ਜਾਂਦਾ ਹੈ।

ਹਵਾਲੇ[ਸੋਧੋ]