ਜਸਵੰਤ ਸਿੰਘ ਖਾਲੜਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਜਸਵੰਤ ਸਿੰਘ ਖਾਲੜਾ

ਜਸਵੰਤ ਸਿੰਘ ਖਾਲੜਾ ਨੂੰ ਜੇ ਅਸੀਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹੀਦ ਹੋਣਾ ਕਹਿ ਲਈਏ ਤਾਂ ਅਤਿਕਥਨੀ ਨਹੀਂ ਹੋਵੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਬਚਪਨ ਵਿੱਚ ਹੀ ਅਜਿਹਾ ਲੋਕ ਸੇਵਾ ਦਾ ਮਾਰਗ ਚੁਣਨ ਲਈ ਸੁਭਾਗ ਪ੍ਰਾਪਤ ਹੋਇਆ। ਆਪਣੀ ਚੜ੍ਹਦੀ ਜਵਾਨੀ ਦੀ ਉਮਰੇ ਉਹ ‘ਮਾਰਕਸਵਾਦ’ ਨਕਸਲਬਾੜੀ ਲਹਿਰ ਦਾ ਸਮਰਥਕ ਬਣਿਆ। ਪੰਜਾਬ ’ਚ ਖਾੜਕੂਵਾਦ ਵੇਲੇ ਲਵਾਰਿਸ ਦੱਸ ਕੇ ਲਾਸ਼ਾਂ ਸਾੜਨ ਦੇ ਮਾਮਲੇ ਦਾ ਭੇਤ ਜਗ ਜ਼ਾਹਰ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਹੀ ਹੈ।[1]

1980 ਵਿੱਚ ਪੰਜਾਬ ਸੰਕਟ ਦੇ ਦਿਨਾਂ ਵਿੱਚ ਆਪ੍ਰੇਸ਼ਨ ਬਲਿਊ ਸਟਾਰ, ਇੰਦਰਾ ਗਾਂਧੀ ਦੇ ਕਤਲ ਅਤੇ 1984 ਦੇ ਸਿੱਖ-ਵਿਰੋਧੀ ਦੰਗਿਆਂ ਤੋਂ ਬਾਅਦ, ਪੁਲਿਸ ਨੂੰ ਸ਼ੱਕੀ ਵਿਅਕਤੀਆਂ ਨੂੰ ਸ਼ੱਕੀ ਅੱਤਵਾਦੀ ਕਹਿ ਕੇ ਹਿਰਾਸਤ ਵਿੱਚ ਲੈਣ ਦੇ ਅਧਿਕਾਰ ਦੇ ਦਿੱਤੇ ਗਏ ਸੀ,। ਪੁਲਿਸ ਉੱਤੇ ਕਥਿਤ ਤੌਰ 'ਤੇ ਹੋਈ ਗੋਲੀਬਾਰੀ ਵਿਚ ਨਿਹੱਥੇ ਸ਼ੱਕੀ ਲੋਕਾਂ ਦੀ ਹੱਤਿਆ ਕਰਨ ਅਤੇ ਕਤਲਾਂ ਨੂੰ ਛੁਪਾਉਣ ਲਈ ਹਜ਼ਾਰਾਂ ਲਾਸ਼ਾਂ ਸਾੜਨ ਦੇ ਦੋਸ਼ ਲੱਗ ਰਹੇ ਸਨ।[2][3]

ਪੁਲਿਸ ਮੁਕਾਬਲੇ ਦਾ ਸੱਚ[ਸੋਧੋ]

ਕੁਝ ਇਸ ਕਿਸਮ ਦੀ ਪਿੱਠ ਭੂਮੀ ਵਿੱਚ ਜਦ ਖਾਲੜਾ ਜੀ ਦੇ ਇੱਕ ਮਿੱਤਰ, ਸੈਂਟਰਲ ਕੋਆਪਰੇਟਿਵ ਬੈਂਕ ਦੇ ਡਾਇਰੈਕਟਰ, ਗੁੰਮ ਹੋ ਗਏ ਤਾਂ ਸਾਧਾਰਨ ਢੰਗ ਨਾਲ ਉਸ ਦੀ ਭਾਲ ਕਰਨ ਤੋਂ ਬਾਅਦ ਉਸ ਦੇ ਪੁਲਿਸ ਮੁਕਾਬਲੇ ਦੀ ਗੱਲ ਕੰਨੀਂ ਪਈ। ਅੰਮ੍ਰਿਤਸਰ ਸ਼ਮਸ਼ਾਨਘਾਟ ਤੋਂ ਪਤਾ ਕਰਨ 'ਤੇ ਇਹ ਦੁੱਖਦਾਈ ਕਹਾਣੀ ਸੱਚੀ ਸਾਬਤ ਹੋਈ। ਅੱਗੇ ਜਾ ਕੇ ਉਸ ਮ੍ਰਿਤਕ ਮਨੁੱਖ ਦੇ ਇੱਕ ਹੋਰ ਸਾਥੀ ਦੀ ਮੌਤ ਦੀ ਜਾਣਕਾਰੀ ਵੀ ਮਿਲੀ। ਇਸੇ ਲੜੀ ਵਿੱਚ ਅਨੇਕਾਂ ਹੋਰ ‘ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਦੀ ਗੱਲ ਧਿਆਨ ਵਿੱਚ ਆਈ। ਮਿਉਂਸਪਲ ਕਮੇਟੀ 'ਚੋਂ ਕਿੰਨੀਆਂ ਲੱਕੜਾਂ ਆਈਆਂ, ਕਲਰਕਾਂ ਨੇ ਉਨ੍ਹਾਂ ਵਿੱਚੋਂ ਕਿੰਨੀ ਰਿਸ਼ਵਤ ਖਾਧੀ ਤੇ ਫਿਰ ਤਰਨਤਾਰਨ ਤੇ ਪੱਟੀ ਦੇ ਸ਼ਮਸ਼ਾਨਘਾਟਾਂ ਵਿੱਚ ਇਨ੍ਹਾਂ ਝੂਠੇ ਪੁਲਿਸ ਮੁਕਾਬਲਿਆਂ ਤੇ ਕਿੰਨੀਆਂ ਅਣਪਛਾਤੀਆਂ ਲਾਸ਼ਾਂ ਦੇ ਸਸਕਾਰ ਹੋਏ, ਕਿੰਨੇ ਅੱਧਸੜੇ ਮਨੁੱਖੀ ਅੰਗ ਕੁੱਤੇ ਵੀ ਖਾਂਦੇ ਰਹੇ, ਇਨ੍ਹਾਂ ਨਾਲ ਜੁੜੀਆਂ ਹੋਰ ਅਨੇਕ ਘਟਨਾਵਾਂ ਖਾਲੜਾ ਜੀ ਆਪਣੀ ਡਾਇਰੀ ਵਿੱਚ ਕਲਮਬੰਦ ਕਰਦੇ ਗਏ। ਸ਼ਮਸ਼ਾਨਘਾਟ ਦੇ ਰਜਿਸਟਰਾਂ ਦੀਆਂ ਨਕਲਾਂ ਅਤੇ ਟਾਵੇਂ-ਟਾਵੇਂ ਮ੍ਰਿਤਕਾਂ ਦੇ ਨਾਂ ਪਤੇ ਵੀ ਉਨ੍ਹਾਂ ਦੇ ਹੱਥ ਆ ਗਏ। ਖਾਲ਼ੜਾ ਜੀ ਨੇ ‘ਅਣਪਛਾਤੀਆਂ ਲਾਸ਼ਾਂ” ਦੀ ਕਹਾਣੀ ਜੱਗ ਜ਼ਾਹਰ ਕਰਦਿਆਂ ਅਮਰੀਕਾ, ਕਨੇਡਾ ਤੇ ਬਰਤਾਨੀਆ ਦੀਆਂ ਪਾਰਲੀਮੈਂਟਾਂ ਅਤੇ ਕੌਮਾਂਤਰੀ ਪੱਧਰ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵਿੱਚ ਸੈਂਕੜੇ ਦੀ ਗਿਣਤੀ ਵਿੱਚ ਸਿੱਖਾਂ ਮ੍ਰਿਤਕਾਂ ਦੀ ਲਿਸਟਾਂ ਉਨ੍ਹਾਂ ਨੂੰ ਦੇ ਦਿੱਤੀਆਂ ਸਨ। ਥੋੜ੍ਹੀ ਜਹੀ ਰਾਜਨੀਤੀ ਵਰਤਦਿਆਂ ਉਨ੍ਹਾਂ ਨੇ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮਨੁੱਖੀ ਅਧਿਕਾਰ ਸੰਸਥਾ ਦਾ ਜਨਰਲ ਸਕੱਤਰ ਬਣਾਈ ਰੱਖਿਆ।

ਖਾਲੜਾ ਦੀ ਸਹੀਦੀ[ਸੋਧੋ]

ਪੰਜਾਬ ਪੁਲਿਸ ਸ. ਖਾਲੜੇ ਪਾਸੋਂ ਅਜਿਹੀ ਗੱਲ ਅਖਵਾਉਣਾ ਚਾਹੁੰਦੇ ਸਨ, ਜਿਸ ਨਾਲ ‘ਅਣਪਛਾਤੀਆਂ ਲਾਸ਼ਾਂ’ ਦੀ ਕਹਾਣੀ ਤੇ ਪਰਦਾ ਪਾਇਆ ਜਾ ਸਕੇ। ਸ. ਖਾਲੜੇ ਦੀ ਇਸ ਮੋੜ੍ਹ ਤੇ ਆ ਕੇ ਪਰਖ ਦੀ ਘੜੀ ਆ ਗਈ। ਕਾਮਰੇਡੀ ਜੀਵਨ ਆਰੰਭ ਕਰਕੇ ਸਿੱਖੀ ਦਾ ਰਸਤਾ ਫੜ੍ਹਦਿਆਂ ਹੀ ਉਹ ਖਾਲੜਾ ਤੋਂ ਸ਼ਹੀਦ ਹੋ ਨਿੱਬੜੇ। 6 ਸਤੰਬਰ ਨੂੰ ਪੁਲਿਸ ਦੀਆਂ ਜਿਪਸੀਆਂ ਦੀ ਇੱਕ ਧਾੜ ਆਈ ਤੇ ਗੈਰਕਨੂੰਨੀ ਦਿਨ ਵੇਲੇ ਸ.ਖਾਲੜਾ ਦੇ ਅੰਮ੍ਰਿਤਸਰ ਸ਼ਹਿਰ ਸਥਿਤ ਕਬੀਰ ਪਾਰਕ ਵਾਲੇ ਘਰ ਵਿਚੋਂ ਉਨ੍ਹਾਂ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਈ। ਪਰਖ ਦੀ ਘੜੀ ਉਦੋਂ ਆਈ ਜਦੋਂ ਥਾਣਾ ਝਬਾਲ ਦੇ ਇੱਕ ਸੈੱਲ ਵਿੱਚ ਉਸ ਨੂੰ ਤਸੀਹੇ ਦਿੱਤੇ ਗਏ। ਗੱਲ ਸਿਰਫ ਏਨੀ ਸੀ ਕਿ ਸ.ਖਾਲੜਾ ਨੇ ‘ਅਣਪਛਾਤੀਆਂ ਲਾਸ਼ਾਂ' ਅਤੇ 'ਝੂਠੇ ਪੁਲਿਸ ਮੁਕਾਬਲਿਆਂ' ਸੰਬੰਧੀ ਜੋ ਕਿਹਾ ਹੈ, ਉਹ ਉਸ ਨੂੰ ਵਾਪਸ ਲੈ ਲਵੇ। ਭੰਨੀ ਹੋਈ ਦੇਹ ਰੂਪੀ ਖਾਲੜੇ ਨੂੰ ਪੁਲਿਸ ਨੇ ਆਪਣੇ ਘਰ ਮਾਨਾਂਵਾਲੇ (ਅੰਮ੍ਰਿਤਸਰ) ਵਿਖੇ ਪੇਸ਼ ਕੀਤਾ। ਸ. ਖਾਲੜਾ ਸਿੱਖੀ ਦੇ ਰਾਹ ਉੱਤੇ ਚੱਲਦਾ ਹੋਇਆ ਖਾਲਸਾ ਸੋਝੀ ਤਾਈਂ ਪਹੁੰਚ ਚੁੱਕਾ ਸੀ। ਸ. ਖਾਲੜਾ ਨੂੰ ਵਾਪਸ ਥਾਣਾ ਝਬਾਲ ਦੇ ਸੈੱਲ ਵਿੱਚ ਲਿਆਂਦਾ ਗਿਆ। ਗੋਲੀ ਨਾਲ ਮਾਰ ਕੇ ਉਹਨਾਂ ਦੀ ਲਹੂ ਨਾਲ ਭਿੱਜੀ ਦੇਹ ਨੂੰ ਹਰੀ ਕੇ ਪੱਤਣ ਰਾਜਸਥਾਨ ਨਹਿਰ ਵਿੱਚ ਰੋੜ੍ਹ ਦਿੱਤੀ। ਸੀਬੀਆਈ ਨੇ ਖਾਲੜਾ ਕੇਸ ਦੀ ਛਾਣਬੀਨ ਕੀਤੀ ਤੇ ਅਦਾਲਤ ਨੇ ਬਹੁਤ ਸਾਰੇ ਪੁਲਿਸ ਅਫਸਰਾਂ ਨੂੰ ਦੋਸ਼ੀ ਪਾਇਆ ਅਤੇ ਸਜ਼ਾ ਦਿਤੀ।

ਇਹ ਵੀ ਦੇਖੋ[ਸੋਧੋ]

ਹਿਊਮਨ ਰਾਈਟਸ ਵਾਚ

ਹਵਾਲੇ[ਸੋਧੋ]

  1. Kumar, Ram (2003). Reduced To Ashes: The Insurgency and Human Rights in Punjab. Kathamandu (Nepal): South Asia Forum for Human Rights. ISBN 99933-53-57-4. {{cite book}}: Unknown parameter |coauthors= ignored (help)
  2. "Who Killed the Sikhs". Journeyman Pictures. 4 June 2002. "a portion of this documentary can be viewed here"
  3. "Protecting the Killers: A Policy of Impunity in Punjab, India," Archived 2017-11-11 at the Wayback Machine., Human Rights Watch & Ensaaf Joint Report, 18 October 2007. pp. 29-30.