ਜੈਵਿਕ ਖੇਤੀ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ
13-09-01-kochtreffen-wien-RalfR-02.jpg

ਜੈਵਿਕ ਖੇਤੀ ਜਾਂ ਕੁਦਰਤੀ ਖੇਤੀ (ਅੰਗਰੇਜ਼ੀ: Organic farming) ਖੇਤੀ ਦੀ ਉਸ ਢੰਗ ਨੂੰ ਆਖਦੇ ਹਨ ਜਿਸ ਵਿੱਚ ਜੈਵਿਕ ਜਾਂ ਕੁਦਰਤੀ ਖਾਦਾਂ, ਹਰੀਆਂ ਖਾਦਾਂ ਅਤੇ ਕੁਦਰਤੀ ਢੰਗ ਨਾਲ਼ ਤਿਆਰ ਕੀਤੇ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਕੀਤੀ ਜਾਂਦੀ ਹੈ।[1] ਜੈਵਿਕ ਜਾਂ ਕੁਦਰਤੀ ਖਾਦਾਂ ਵਿੱਚ ਕੰਪੋਸਟ ਖਾਦ, ਮੁਰਗ਼ੀਆਂ ਦੀ ਖਾਦ ਅਤੇ ਰੂੜੀ ਦੀ ਖਾਦ ਸ਼ਾਮਲ ਹਨ ਅਤੇ ਹਰੀ ਖਾਦ ਕਿਸੇ ਫ਼ਸਲ ਦੇ ਹਰੇ ਮਾਦੇ ਨੂੰ ਜ਼ਮੀਨ ਵਿੱਚ ਵਾਹ ਜਾਂ ਦੱਬ ਦੇਣ ਨਾਲ਼ ਤਿਆਰ ਹੁੰਦੀ ਹੈ।[2] ਆਮ ਤੌਰ ’ਤੇ ਜੰਤਰ ਜਾਂ ਢੈਂਚਾ, ਗਵਾਰਾ, ਮੂੰਗੀ ਅਤੇ ਰਵਾਂਹ ਆਦਿ ਫਲੀਦਾਰ ਫ਼ਸਲਾਂ ਦੀ ਵਰਤੋਂ ਹਰੀ ਖਾਦ ਵਜੋਂ ਕੀਤੀ ਜਾਂਦੀ ਹੈ।[2][3] ਇਸ ਰਸਾਇਣਕ ਖਾਦਾਂ, ਕੀਟਨਾਸ਼ਕਾਂ ਆਦਿ ਦੀ ਵਰਤੋਂ ਨਹੀਂ ਕੀਤੀ ਜਾਂਦੀ ਜਾਂ ਨਾ ਦੇ ਬਰਾਬਰ ਕੀਤੀ ਜਾਂਦੀ ਹੈ। ਇਸ ਦੇ ਤਹਿਤ ਸਬਜ਼ੀਆਂ, ਫਲਾਂ, ਅਨਾਜ ਇਤਿਆਦਿ ਦੀ ਕਾਸ਼ਤ ਕੀਤੀ ਜਾਂਦੀ ਹੈ। ਕੁਦਰਤੀ ਖੇਤੀ ਦੇ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਾਲ 2006 ਵਿੱਚ ਆਰਗੈਨਿਕ ਫ਼ਾਰਮਿੰਗ ਕੌਂਸਲ ਆੱਫ਼ ਪੰਜਾਬ ਕਾਇਮ ਕੀਤੀ ਗਈ[4][5] ਜੋ ਕਿਸਾਨਾਂ ਨੂੰ ਜੈਵਿਕ ਖੇਤੀ ਕਰਨ ਲਈ ਟ੍ਰੇਨਿੰਗ ਵੀ ਦਿੰਦੀ ਹੈ ਅਤੇ ਉਹਨਾਂ ਦੇ ਖੇਤਾਂ ਨੂੰ ਜੈਵਿਕ ਖੇਤਾਂ ਵਜੋਂ ਰਜਿਸਟਰ ਵੀ ਕਰਦੀ ਹੈ।

ਭਾਰਤ ਵਿੱਚ ਜੈਵਿਕ ਖੇਤੀ[ਸੋਧੋ]

ਸੂਬਾ ਸਿੱਕਮ ਵਿੱਚ ਜੈਵਿਕ ਖੇਤੀ ਬੜੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਸਾਲ 2015 ਤੱਕ ਇਸ ਨੂੰ ਦੇਸ਼ ਦਾ ਪਹਿਲਾ ਜੈਵਿਕ ਰਾਜ ਬਣਾਉਣ ਲਈ ਜਤਨ ਹੋ ਰਹੇ ਹਨ।[6] ਇਸ ਲਈ ਸੂਬੇ ਵਿੱਚ ਕੁਦਰਤੀ ਅਤੇ ਹਰੀਆਂ ਖਾਦਾਂ ਬਣਾਉਣ ਦੀਆਂ ਕਈ ਇਕਾਈਆਂ ਲਾਈਆਂ ਗਈਆਂ ਹਨ। ਪੰਜਾਬ ਵਿੱਚ ਵੀ ਜੈਵਿਕ ਖੇਤੀ ਵਿਕਾਸ ਲਈ ਆੱਰਗੈਨਿਕ ਫ਼ਾਰਮਿੰਗ ਕੌਂਸਲ ਆਫ਼ ਪੰਜਾਬ ਕਾਇਮ ਕੀਤੀ ਗਈ ਹੈ ਜੋ ਕਿਸਾਨਾਂ ਨੂੰ ਜੈਵਿਕ ਖੇਤੀ ਸੰਬੰਧੀ ਟ੍ਰੇਨਿੰਗ ਦਿੰਦੀ ਹੈ ਅਤੇ ਖੇਤਾਂ ਨੂੰ ਜੈਵਿਕ ਖੇਤਾਂ ਦੇ ਤੌਰ ’ਤੇ ਰਜਿਸਟਰ ਵੀ ਕਰਦੀ ਹੈ।[4]

ਹਵਾਲੇ[ਸੋਧੋ]