ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
![]() | ਇਸ ਲੇਖ ਨੂੰ ਕੋਈ ਹਵਾਲਾ ਨਹੀਂ ਦਿੱਤਾ ਗਿਆ। ਕਿਰਪਾ ਕਰਕੇ ਭਰੋਸੇਯੋਗ ਸਰੋਤਾਂ ਦੇ ਹਵਾਲੇ ਜੋੜ ਕੇ ਲੇਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੋ। ਬਿਨਾਂ ਹਵਾਲਿਆਂ ਵਾਲ਼ੀ ਲਿਖਤ ਹਟਾਉਣਯੋਗ ਹੈ। |
ਇਸ ਲੇਖ ਦਾ ਉਦਾਸੀਨ ਨਜ਼ਰੀਆ ਤਕਰਾਰਸ਼ੁਦਾ ਹੈ। ਸਬੰਧਤ ਚਰਚਾ ਲਈ ਇਸਦਾ ਗੱਲ-ਬਾਤ ਸਫ਼ਾ ਵੇਖਿਆ ਜਾ ਸਕਦਾ ਹੈ।
ਮਿਹਰਬਾਨੀ ਕਰਕੇ ਇਸਨੂੰ ਉਦਾਸੀਨ ਨਜ਼ਰੀਏ ਤੋਂ ਲਿਖੋ ਅਤੇ ਮਸਲਾ ਹੱਲ ਹੋਣ ਤੱਕ ਇਹ ਇਤਲਾਹ ਨਾ ਹਟਾਓ। |
ਗੁਣਕ: 31°14′06″N 76°29′57″E / 31.23500°N 76.49917°E
ਤਖਤ ਸ੍ਰੀ ਕੇਸ਼ਗੜ੍ਹ ਖਾਲਸੇ ਦੀ ਜਨਮਭੂਮੀ ਹੈ। 6ਇਸ ਸ਼ਹਿਰ ਨੂੰ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਪਿੰਡ ਮਾਖੋਵਾਲ ਦੀ ਜ਼ਮੀਨ ਖਰੀਦ ਕੇ ਵਸਾਇਆ ਤੇ ਇਸ ਨੂੰ ਚੱਕ ਨਾਨਕੀ ਦੇ ਨਾਮ ਦਾ ਦਰਜ਼ਾ ਦਿੱਤਾ, ਬਾਅਦ ਵਿੱਚ ਇਹ ਅਸਥਾਨ ਆਨੰਦਪੁਰ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ| ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪੰਜ ਸਾਲ ਦੀ ਉਮਰ ਵਿੱਚ ਪਟਨਾ ਸਾਹਿਬ ਤੋਂ ਆਨੰਦਪੁਰ ਸਾਹਿਬ ਆਏ ਅਤੇ ਇਥੋਂ ਹੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੂੰ ਹਿੰਦੂ ਧਰਮ ਦੀ ਰਾਖੀ ਲੇਈ ਸ਼ਹੀਦ ਹੋਣ ਲੇਈ ਦਿੱਲੀ ਨੂੰ ਭੇਜਿਆ| ਸੰਨ 1699 ਈ. (1756 ਬਿ.) ਦੀ ਵੈਸਾਖੀ ਵਾਲੇ ਦਿਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਹਿਲੀ ਵਾਰ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕਰ ਕੇ ਖਾਲਸੇ ਦੀ ਸਾਜਨਾ ਕੀਤੀ| ਪੰਜਾ ਤਖਤਾਂ ਵਿਚੋਂ ਇਸ ਨੂੰ ਤੀਸਰਾ ਤਖਤ ਗਿਣਿਆ ਜਾਂਦਾ ਹੈ। ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁਸ਼ੋਭਿਤ ਇਤਿਹਾਸਕ ਸ਼ਸ਼ਤਰਾਂ ਵਾਲੇ ਕਮਰੇ ਦੇ ਦੋਵੇਂ ਚਾਂਦੀ ਦੇ ਪੁਰਾਣੇ ਦਰਵਾਜੇ ਜਿਹਨਾਂ ਦੀ ਚਾਂਦੀ ਖਰਾਬ ਤੇ ਕਾਲੀ ਹੋ ਗਈ ਹੈ। ਇਨ੍ਹਾਂ ਦਰਵਾਜਿਆਂ ਨੂੰ ਬਦਲਣ ਦੀ ਸੇਵਾ ਬੀਬੀ ਭਗਵੰਤ ਕੌਰ ਸੁਪਤਨੀ ਸ.ਰਘਬੀਰ ਸਿੰਘ ਦੇ ਪਰਿਵਾਰ ਸ.ਇੰਦਰਜੀਤ ਸਿੰਘ ਤੇ ਬੀਬੀ ਪੰਮੀ ਕੌਰ ਜੀ ਨਵੀਂ ਦਿੱਲੀ ਵਾਲਿਆਂ ਨੂੰ ਸੌਪੀ ਗਈ ਹੈ।[1] ਖਾਲਸਾ ਸਾਜਨਾ ਦਿਵਸ ਵੈਸਾਖੀ ਦੇ ਦਿਹਾੜੇ ਸਮੇਂ ਦੇਸ਼-ਵਿਦੇਸ਼ਾਂ ’ਚ ਵੱਸਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਖੰਡੇ ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ, ਬਾਣੀ ਅਤੇ ਬਾਣੇ ਦੇ ਧਾਰਨੀ ਹੋਣ।[2]
ਹਵਾਲੇ[ਸੋਧੋ]
- ↑ "ਸ੍ਰੀ ਕੇਸਗੜ੍ਹ ਸਾਹਿਬ". punjabtimes. Retrieved 27 ਜੂਨ 2016. Check date values in:
|access-date=
(help) - ↑ "Whole of Anandpur Sahib to be painted white".
{{{1}}}