ਸਮੱਗਰੀ 'ਤੇ ਜਾਓ

ਤ੍ਰਾਸਦੀ

ਵਿਕੀਪੀਡੀਆ, ਇੱਕ ਆਜ਼ਾਦ ਵਿਸ਼ਵਕੋਸ਼ ਤੋਂ

ਤ੍ਰਾਸਦੀ ਯੂਨਾਨੀ ਸਾਹਿਤ ਦਾ ਇੱਕ ਰੂਪ ਹੈ। ਤ੍ਰਾਸਦੀ ਕਿਸੇ ਗੰਭੀਰ, ਮੁਕੰਮਲ ਅਤੇ ਨਿਸ਼ਚਿਤ ਆਕਾਰ ਵਾਲੇ ਕਾਰਜ ਦੀ ਅਨੁਕ੍ਰਿਤੀ ਦਾ ਨਾਮ ਹੈ ਜਿਸ ਦਾ ਮਾਧਿਅਮ ਨਾਟਕ ਦੇ ਭਿੰਨ ਭਿੰਨ ਹਿੱਸਿਆ ਵਿੱਚ ਭਿੰਨ ਭਿੰਨ ਰੂਪ ਨਾਲ ਵਰਤੀ ਗਈ ਸਭ, ਪ੍ਰਕਾਰ ਦੇ ਕਲਾਤਮਕ ਗਹਿਣਿਆਂ ਨਾਲ ਅਲੰਕ੍ਰਿਤ ਭਾਸ਼ਾ ਹੁੰਦੀ ਹੈ ਜੋ ਬਿਰਤਾਂਤਕ ਰੂਪ ਵਿੱਚ ਨਾ ਹੋ ਕੇ ਕਾਰਜ-ਵਪਾਰ ਰੂਪ ਵਿੱਚ ਹੁੰਦੀ ਹੈ ਅਤੇ ਜਿਸ ਵਿੱਚ ਕਰੁਣਾ ਅਤੇ ਤ੍ਰਾਸ ਰਾਹੀਂ ਇਨ੍ਹਾਂ ਮਨੋਵਿਕਾਰਾਂ ਦਾ ਉਚਿਤ ਵਿਵੇਚਨ ਕੀਤਾ ਜਾਂਦਾ ਹੈ। ਹਰ ਇੱਕ ਤਰਾਸਦੀ ਦੇ ਛੇ ਲਾਜ਼ਮੀ ਅੰਗ ਹੁੰਦੇ ਹਨ ਜੋ ਉਸ ਦੇ ਸੁਹਜ ਦਾ ਨਿਰਣਾ ਕਰਦੇ ਹਨ-ਕਥਾਨਕ, ਚਰਿਤ੍ਰ-ਚਿਤ੍ਰਣ, ਪਦ-ਰਚਨਾ, ਵਿਚਾਰ-ਤੱਤ, ਦ੍ਰਿਸ਼-ਵਿਧਾਨ, ਅਤੇ ਗੀਤ।[1]

ਹਵਾਲੇ

[ਸੋਧੋ]
  1. ਸਿੰਘ, ਹਰਿਭਜਨ, (ਅਨੁ.) (1964). ਅਰਸਤੂ ਦਾ ਕਾਵਿ-ਸ਼ਾਸਤ੍ਰ. ਨਵੀ ਦਿੱਲੀ: ਐਸ. ਚੰਦ ਐਂਡ ਕੰਪਨੀ. p. 58.{{cite book}}: CS1 maint: multiple names: authors list (link)