ਪੰਜਾਬੀ ਭਾਸ਼ਾ

ਵਿਕੀਪੀਡੀਆ, ਇਕ ਅਜ਼ਾਦ ਵਿਸ਼ਵਗਿਆਨਕੋਸ਼ ਤੋਂ
ਇਸ ’ਤੇ ਜਾਓ: ਨੇਵੀਗੇਸ਼ਨ, ਖੋਜ
ਪੰਜਾਬੀ (بنجابى • पंजाबी)
ਕੁਲ ਬੋਲਣ ਵਾਲੇ 10.4 ਕਰੋੜ (1998)
ਭਾਸ਼ਾਈ ਪਰਿਵਾਰ
ਵੈਰੀਅਨਟਸ

ਸ਼ਾਹਮੁਖੀ ਪੰਜਾਬੀਗੁਰਮੁਖੀ ਪੰਜਾਬੀ

ਉਪਭਾਸ਼ਾਵਾਂ
  1. ਮਾਝੀ
  2. ਆਵਾਂਕਰੀ
  3. ਬਾਰ ਦੀ ਬੋਲੀ
  4. ਬਣਵਾਲੀ
  5. ਭੱਤਿਆਣੀ
  6. ਭੈਰੋਚੀ
  7. ਚਾਚਛੀ
  8. ਚਕਵਾਲੀ
  9. ਚੰਬਿਆਲੀ
  10. ਚੈਨਵਰੀ
  11. ਧਨੀ
  12. ਦੋਆਬੀ
  13. ਘੇਬੀ
  14. ਗੋਜਰੀ
  15. ਹਿੰਦਕੋ
  16. ਜਕਤੀ
  17. ਮੁਲਤਾਨੀ
  18. ਕੰਗਰੀ
  19. ਕਚੀ
  20. ਲੁਬੰਕੀ
  21. ਮਲਵਈ
  22. ਪਹਾੜੀ
  23. ਪੀਂਦੀਵਾਲੀ
  24. ਪੋਵਾਢੀ
  25. ਪਉਂਚੀ
  26. ਪੇਸ਼ਵਾਰੀ
  27. ਰਾਤੀ
  28. ਸ੍ਵਏਨ
  29. ਥਲੋਚਰੀ
  30. ਵਜੀਰਵਾਦੀ[੨]
ਲਿਪੀ ਗੁਰਮੁਖੀ ਲਿਪੀ, ਸ਼ਾਹਮੁਖੀ ਲਿਪੀ[੩]
ਭਾਸ਼ਾ ਕੋਡ
ISO 639-1 pa
ISO 639-2 pan
ISO 639-3 pan
ਪ੍ਰਵੇਸ਼ਦਵਾਰ  ਪ੍ਰਵੇਸ਼ਦਵਾਰ ਆਈਕਾਨ   ਭਾਸ਼ਾ
ਪੰਜਾਬੀ ਬੋਲਦੇ ਭਾਰਤ ਅਤੇ ਪਾਕਿਸਤਾਨ ਵਿਚ
ਸ਼ਬਦ ਪੰਜਾਬੀ, ਗੁਰੁਮੁਖੀ ਅਤੇ ਸ਼ਾਹਮੁਖੀ ਲਿਪੀਆਂ ਵਿਚ

ਪੰਜਾਬੀ (ਸ਼ਾਹਮੁਖੀ: ‎پنجابی‎) ਪਾਕਿਸਤਾਨ ਅਤੇ (ਗੁਰਮੁਖੀ: ‎گورمکھی) ਭਾਰਤ ਦੇ ਪੰਜਾਬ ਸੂਬੇ ਦੀ ਭਾਸ਼ਾ ਹੈ। ਇਹ ਭਾਸ਼ਾਵਾਂ ਦੇ ਹਿੰਦ-ਇਰਾਨੀ ਪਰਵਾਰ ਵਿੱਚੋਂ ਹਿੰਦ-ਯੂਰਪੀ ਪਰਵਾਰ ਨਾਲ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।

ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ ਸਬੰਧਤ ਕਿਸੇ ਵੀ ਚੀਜ ਲਈ ਵਰਤਿਆ ਜਾਂਦਾ ਹੈ ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲਿਆ ਨੂੰ ਪੰਜਾਬੀ ਹੀ ਕਿਹਾ ਜਾਂਦਾ ਹੈ।

"ਐਥਨੋਲੋਗ" 2005 (ਬੋਲੀਆਂ ਨਾਲ਼ ਸਬੰਧਤ ਇੱਕ ਵਿਸ਼ਵਗਿਆਨਕੋਸ਼) ਮੁਤਾਬਕ ਪੰਜਾਬੀ ਨੂੰ 8.8 ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੁੱਚੀ ਦੁਨੀਆਂ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ ਦਸਵੀਂ ਬੋਲੀ ਹੈ। 2008 ਵਿੱਚ ਪਾਕਿਸਤਾਨ ਦੀ ਮਰਦਮਸ਼ੁਮਾਰੀ ਮੁਤਾਬਕ ਪਾਕਿਸਤਾਨ ਵਿੱਚ 76,334,300 ਲੋਕ ਪੰਜਾਬੀ ਬੋਲਦੇ ਹਨ ਅਤੇ 2001 ਵਿੱਚ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਭਾਰਤ ਵਿੱਚ 29,102,477 ਲੋਕ ਪੰਜਾਬੀ ਬੋਲਦੇ ਹਨ।

ਇਸ ਦੀਆਂ ਦੋ ਮੁੱਖ ਉਪ-ਬੋਲੀਆਂ ਹਨ- ਪੂਰਬੀ ਪੰਜਾਬੀ ਅਤੇ ਲਹਿੰਦੀ ਪੰਜਾਬੀ। ਲਹਿੰਦੀ ਪੰਜਾਬੀ, ਪੂਰਬੀ ਪੰਜਾਬੀ ਅਤੇ ਪੱਛਮੀ ਪਹਾੜੀ ਬੋਲੀਆਂ ਨੂੰ ਮਿਲਾ ਕੇ ਪੰਜਾਬੀ ਆਪਣੇ ਸੁਰ-ਵਿਗਿਆਨ ਕਰਕੇ ਅਜੋਕੀ ਹਿੰਦ-ਯੂਰਪੀ ਬੋਲੀਆਂ ਦੇ ਪਰਿਵਾਰ ਵਿਚੋਂ ਸਭ ਤੋਂ ਵੱਖਰੀ ਬੋਲੀ ਜਾਪਦੀ ਹੈ। ਪੰਜਾਬੀ ਦੀਆਂ ਕਈ ਉਪ-ਬੋਲੀਆਂ ਹਨ, ਪਰ ਮਾਝੀ ਨੂੰ ਸਭ ਤੋਂ ਅਮੀਰ ਉਪ-ਬੋਲੀ ਮੰਨਿਆ ਜਾਂਦਾ ਹੈ। ਇਹ ਉਪ-ਬੋਲੀ ਪੁਰਾਣੇ ਪੰਜਾਬ ਦੇ ਮਾਝਾ ਖ਼ਿੱਤੇ ਵਿੱਚ ਬੋਲੀ ਜਾਂਦੀ ਹੈ ਜਿਸ ਦਾ ਕੇਂਦਰ ਅਜੋਕੇ ਅੰਮ੍ਰਿਤਸਰ ਅਤੇ ਲਾਹੌਰ ਵਿੱਚ ਹੈ। ਇਸ ਉਪ-ਬੋਲੀ ਦੀ ਵਰਤੋਂ ਪੰਜਾਬੀ ਦੀਆਂ ਕਿਤਾਬਾਂ ਲਿਖਣ ਵਿੱਚ ਹੁੰਦੀ ਹੈ।

ਇਹ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਸੂਬੇ ਦੀ ਸਰਕਾਰੀ ਬੋਲੀ ਹੈ ਅਤੇ ਨੇੜਲੇ ਸੂਬਿਆਂ ਜਿਵੇਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਆਦਿ ਵਿੱਚ ਵੀ ਬੋਲੀ ਜਾਂਦੀ ਹੈ। ਪੰਜਾਬੀ ਨੂੰ ਹਰਿਆਣਾ ਅਤੇ ਦਿੱਲੀ ਵਿੱਚ ਦੂਜੀ ਅਤੇ ਤੀਜੀ ਭਾਸ਼ਾ ਦਾ ਦਰਜਾ ਹਾਸਲ ਹੈ।

ਇਤਿਹਾਸ[ਸੋਧੋ]

ਜਨਗਣਨਾ ਦੇ ਅਧਾਰ ਤੇ ਭਾਰਤ ਵਿੱਚ ਪੰਜਾਬੀ ਬੋਲਣ ਵਾਲੇ ਦੀ ਗਿਣਤੀ
ਸਾਲ ਭਾਰਤ ਦੀ ਅਬਾਦੀ ਭਾਰਤ ਵਿੱਚ ਪੰਜਾਬੀ ਬੋਲਣ ਵਾਲੇ ਪ੍ਰਤੀਸ਼ਤ
1971 548,159,652 14,108,443 2.57%
1981 665,287,849 19,611,199 2.95%
1991 838,583,988 23,378,744 2.79%
2001 1,028,610,328 29,102,477 2.83%
2011 1,210,193,422 33,038,280 2.73%

ਪੰਜਾਬੀ ਹੋਰਨਾਂ ‍ਦੱਖਣੀ ਏਸ਼ੀਆਈ ਬੋਲੀਆਂ ਦੀ ਤਰ੍ਹਾਂ ਹੀ ਇੱਕ ਭਾਰਤੀ-ਆਰਿਯਨ ਭਾਸ਼ਾ ਹੈ|

ਪੰਜਾਬੀ ਨੂੰ ਉਨ੍ਹਾਂ ਸਾਰੇ ਮੁਲਕਾਂ ਵਿੱਚ ਵੀ ਘੱਟ-ਗਿਣਤੀ ਭਾਸ਼ਾ ਦੇ ਤੌਰ ਉੱਤੇ ਬੋਲਿਆ ਜਾਂਦਾ ਹੈ, ਜਿੱਥੇ ਵੀ ਪੰਜਾਬੀ ਗਏ ਹਨ, ਜਿਵੇਂ ਕਿ ਇੰਗਲੈਂਡ, ਅਮਰੀਕਾ, ਆਸਟਰੇਲੀਆ ਅਤੇ ਖਾਸ ਕਰਕੇ ਕੈਨੇਡਾ, ਜਿੱਥੇ ਕਿ ਪੰਜਾਬੀ ਕੈਨੇਡਾ ਦੀ ਮਰਦਮਸ਼ੁਮਾਰੀ ਦੇ ਮੁਤਾਬਕ ਚੌਥੀ ਆਮ ਬੋਲੀ ਜਾਣ ਵਾਲੀ ਭਾਸ਼ਾ ਹੈ। ਪੰਜਾਬੀ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ ਗਈ ਹੈ। ਇਹ ਭੰਗੜਾ ਸੰਗੀਤ ਦੀ ਬੋਲੀ ਹੈ, ਜਿਸ ਨੇ ਦੱਖਣੀ ਏਸ਼ੀਆ ਅਤੇ ਸੰਸਾਰ ਭਰ ਵਿੱਚ ਚੰਗਾ ਨਾਮਣਾ ਖੱਟਿਆ ਹੈ।

ਪੰਜਾਬੀ ਸੱਭਿਆਚਾਰ ਭਾਰਤ ਅਤੇ ਪਾਕਿਸਤਾਨ ਵਿੱਚ ਹੋਈ 1947 ਈਸਵੀ ਦੀ ਵੰਡ ਕਰਕੇ ਪ੍ਰਭਾਵਤ ਹੋਇਆ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਵੰਡੇ ਹੋਏ ਦੇਸ਼ਾਂ ਅਤੇ ਧਾਰਮਿਕ ਸਬੰਧਾਂ ਨੂੰ ਆਪਸ ਵਿੱਚ ਜੋੜਦਾ ਹੈ।

ਨਵੀਂ ਪੰਜਾਬੀ ਸ਼ਬਦਾਵਲੀ ਹੋਰ ਭਾਸ਼ਾਵਾਂ, ਜਿਵੇਂ ਹਿੰਦੀ, ਫ਼ਾਰਸੀ, ਅਤੇ ਅੰਗਰੇਜ਼ੀ ਤੋਂ ਪ੍ਰਭਾਵਤ ਹੈ, ਹੋਰ ਉੱਤਰੀ ਭਾਰਤੀ ਭਾਸ਼ਾਵਾਂ ਵਾਂਗ ਇਸ ਦਾ ਵੀ ਵਿਕਾਸ ਸੰਸਕ੍ਰਿਤ ਤੋਂ ਹੋਇਆ ਹੈ। ਪੰਜਾਬੀ ਦੇ ਕਈ ਰੂਪ ਹਨ, ਜਿਵੇਂ ਕਿ ਪੱਛਮੀ ਪੰਜਾਬ ਵਿੱਚ ਲਹਿੰਦਾ ਅਤੇ ਪੂਰਬੀ ਪੰਜਾਬ ਵਿੱਚ ਸਿਰਆਕੀ, ਹਿੰਦਕੋ, ਮਾਝੀ, ਪੋਠੋਹਾਰੀ, ਪਰ ਇਹ ਪੰਜਾਬੀ ਦੇ ਸਾਹਮਣੇ ਨਿਗੁਣੇ ਜਿਹੇ ਹੀ ਹਨ।

ਲਿੱਪੀ[ਸੋਧੋ]

ਪੰਜਾਬੀ ਭਾਸ਼ਾ ਨੂੰ ਲਿਖਣ ਲਈ ਦੋ ਲਿੱਪੀਆਂ ਹਨ, ਜੋ ਕਿ ਖੇਤਰ ਅਤੇ ਇਸ ਦੇ ਉਪਭਾਸ਼ਾ ਦੇ ਨਾਲ ਨਾਲ ਬੋਲਣ ਵਾਲੇ ਦੇ ਖੇਤਰ ਉੱਤੇ ਵੀ ਨਿਰਭਰ ਕਰਦਾ ਹੈ। ਭਾਰਤ ਤੇ ਹੋਰ ਦੇਸ਼ਾਂ ਵਿੱਚ ਭਾਰਤੀ ਮੂਲ ਦੇ ਪੰਜਾਬੀ ਇਸ ਨੂੰ ਗੁਰਮੁਖੀ ਵਿੱਚ ਲਿਖਦੇ ਹਨ।ਪਾਕਿਸਤਾਨ( ਪੱਛਮੀ ਪੰਜਾਬ ਵਿੱਚ) ਸ਼ਾਹਮੁਖੀ ਵਰਣਮਾਲਾ ਦੇ ਰੂਪ ਵਿੱਚ ਲਿਖਿਆ ਜਾਂਦਾ ਹੈ। ਗੁਰਮੁਖੀ ਅਤੇ ਸ਼ਾਹਮੁਖੀ ਪੰਜਾਬੀ ਨੂੰ ਲਿਖਣ ਦੇ ਦੋ ਆਮ ਢੰਗ ਹਨ।[੩] ਸਮੇਂ ਨਾਲ ਪੰਜਾਬੀਆਂ 'ਚ ਲਿੱਪੀਆਂ ਦੀ ਸਾਂਝ ਖਤਮ ਹੁੰਦੀ ਜਾ ਰਹੀ ਹੈ। ਭਾਰਤੀ ਤੇ ਪਾਕਿਸਤਾਨੀ ਪੰਜਾਬੀ ਹੁਣ ਕੇਵਲ ਪੰਜਾਬੀ ਨੂੰ ਬੋਲਾਂ ਰਾਹੀਂ ਸਮਝ ਸਕਦੇ ਹਨ, ਪਰ ਲਿੱਪੀ ਦੇ ਰੂਪ 'ਚ ਨਹੀਂ।

ਅੰਗਰੇਜ਼ੀ ਵਾਂਗ ਹੀ, ਪੰਜਾਬੀ ਦੁਨੀਆਂ ਭਰ ਵਿੱਚ ਫੈਲ ਗਈ ਅਤੇ ਇਸ ਵਾਂਗ ਹੀ ਉੱਥੋਂ ਦੇ ਸਥਾਨਕ ਸ਼ਬਦਾਂ ਨਾਲ ਮਿਲ ਕੇ ਆਪਣਾ ਵਿਕਾਸ ਕੀਤਾ। ਹਾਲਾਂਕਿ ਬਹੁਤ ਸ਼ਬਦ ਹਿੰਦੀ-ਉਰਦੂ ਅਤੇ ਅੰਗਰੇਜ਼ੀ ਤੋਂ ਆਏ ਹਨ, ਪਰ ਪੰਜਾਬੀ ਵਿੱਚ ਸਪੇਨੀ ਅਤੇ ਡੱਚ ਤੋਂ ਵੀ ਸ਼ਬਦ ਆ ਗਏ ਹਨ। ਇਸ ਕਰਕੇ ਇੱਕ ਵਿਲੱਖਣ ਦੀਸਪੁਰਾ ਪੰਜਾਬੀ ਉੱਭਰ ਰਹੀ ਹੈ। ਕਿਉਂਕਿ ਪੰਜਾਬੀ ਵਿੱਚ ਸ਼ਬਦਾਂ ਦੀ ਪਹਿਲਾਂ ਕੋਈ ਗਿਣਤੀ ਨਹੀਂ ਹੈ, ਇਸ ਕਰਕੇ ਲੱਗਦਾ ਹੈ ਕਿ ਦੀਸਪੁਰਾ ਪੰਜਾਬੀ ਭਾਰਤੀ ਖੇਤਰ ਵਿੱਚ ਮੌਜੂਦ ਰੂਪ ਤੋਂ ਭਵਿੱਖ ਬਣਾਏਗੀ।

ਸੁਰਾਤਮਕ ਭਾਸ਼ਾ[ਸੋਧੋ]

ਪੰਜਾਬੀ ਦੀ ਇੱਕ ਖਾਸ ਗੱਲ ਜੋ ਇਸਨੂੰ ਦੂਜੀਆਂ ਇੰਡੋ-ਯੂਰਪੀ ਅਤੇ ਭਾਰਤੀ ਭਾਸ਼ਾਵਾਂ ਤੋਂ ਅੱਡ ਕਰਦੀ ਹੈ, ਉਹ ਹੈ ਇਸਦਾ ਸੁਰਾਤਮਕ ਹੋਣਾ। ਪੰਜਾਬੀ ਵਿੱਚ ਪੰਜ ਸੁਰ ਧੁਨੀਆਂ /ਘ/, /ਝ/, /ਢ/, /ਧ/, /ਭ/ ਹਨ। ਇਸ ਤੋਂ ਇਲਾਵਾ /ਹ/ ਧੁਨੀ ਵੀ ਸ਼ਬਦ ਵਿੱਚ ਆਪਣੇ ਸਥਾਨ ਅਨੁਸਾਰ ਸੁਰ ਵਿੱਚ ਬਦਲ ਜਾਂਦੀ ਹੈ। ਸ਼ਬਦਾਂ ਦੀ ਮੁੱਢਲੀ ਸਥਿਤੀ ਵਿੱਚ /ਘ,ਝ,ਢ,ਧ,ਭ/ ਧੁਨੀਆਂ ਨੀਵੀਂ ਸੁਰ ਦਾ ਉਚਾਰਣ ਕਰਦੀਆਂ ਹਨ। ਇਸ ਆਦਿ-ਸਥਿਤੀ ਵਿੱਚ /ਕ,ਚ,ਟ,ਤ,ਪ/ ਵਿੱਚ ਰੂਪਾਂਤਰਿਤ ਹੋ ਕੇ, ਨਾਲ ਦੀ ਨਾਲ ਸ੍ਵਰ ੳੱਤੇ ਨੀਵੀਂ ਸੁਰ ਨੂੰ ਪ੍ਰਗਟ ਕਰਦੀਆਂ ਹਨ। ਉਦਹਾਰਣ ਦੇ ਤੌਰ ਤੇ ਜਦੋਂ /ਘ/ ਧੁਨੀ ਸ਼ਬਦ ਦੇ ਸ਼ੁ੍ਰੂ ਵਿੱਚ ਆਉਦੀਂ ਹੈ ਤਾਂ ਇਸਦੀ ਅਵਾਜ਼ /ਕ/ ਧੁਨੀ ਦੇ ਨੇੜੇ ਹੁੰਦੀ ਹੈ ਅਤੇ ਇਸ ਨਾਲ ਇੱਕ ਡਿੱਗਦੀ ਸੁਰ ਦੀ ਵਰਤੋਂ ਕੀਤੀ ਜਾਂਦੀ ਹੈ ਜਿਵੇਂ 'ਘੋੜਾ' ਸ਼ਬਦ ਵਿੱਚ /ਕ/ ਧੁਨੀ ਨਾਲ ਇੱਕ ਡਿੱਗਦੀ ਸੁਰ ਹੈ ਜਿਸ ਨਾਲ ਇਹ /ਘ/ ਧੁਨੀ ਬਣਦੀ ਹੈ। ਇਸ ਤਰ੍ਹਾਂ ਇਸ ਸ਼ਬਦ ਦੀ IPA ਵਿੱਚ ਬਣਾਵਟ ""/kòɽa/"" ਹੋਵੇਗੀ। ਜੇਕਰ ਅਸੀਂ ਇਸ ਵਿੱਚੋਂ ਇਸਦੀ ਡਿੱਗਦੀ ਸੁਰ ਨੂੰ ਹਟਾ ਦਈਏ ਤਾਂ ਇਸਦਾ ਉਚਾਰ ""ਕੋੜਾ" ਹੋ ਜਾਵੇਗਾ ਅਤੇ ਜੇਕਰ ਅਸੀਂ /ਕ/ ਧੁਨੀ ਦੇ ਬਾਅਦ ਚੜ੍ਹਦੀ ਸੁਰ ਦੀ ਵਰਤੋਂ ਕਰੀਏ ਤਾਂ ਇਸ ਦਾ ਉਚਾਰਣ ""ਕੋਹੜਾ"" ਹੋ ਜਾਵੇਗਾ। ਇਸ ਨੂੰ IPA ਵਿੱਚ ""/kóɽa/"" ਲਿਖਿਆ ਜਾਵੇਗਾ। ਠੀਕ ਇਸੇ ਤਰ੍ਹਾਂ ਬਾਕੀ ਦੀਆਂ ਚਾਰ ਧੁਨੀਆਂ ਨਾਲ ਵੀ ਹੁੰਦਾ ਹੈ। ਸ਼ਬਦ ਦੀ ਅੰਤਲੀ ਸਥਿਤੀ ਵਿੱਚ /ਘ,ਝ,ਢ,ਧ,ਭ/ ਕ੍ਰਮਪੂਰਵਕ /ਗ, ਜ, ਡ, ਬ, ਦ/ ਵਿੱਚ ਤਬਦੀਲ ਹੋ ਕੇ ਨਾਲ ਲੱਗਦੇ ਅਗਲੇ ਸ੍ਵਰ ਉੱਤੇ ਉੱਚੀ ਸ੍ਵਰ ਸਹਿਤ ਉਚਾਰੀਆਂ ਜਾਂਦੀਆਂ ਹਨ। ਜਿਵੇਂ- /ਲਾਭ/।

ਬਾਹਰੀ ਕੜੀ[ਸੋਧੋ]

ਹਵਾਲੇ, ਟਿੱਪਣੀਆਂ ਅਤੇ/ਜਾਂ ਸਰੋਤ
  • ਧਾਲੀਵਾਲ, ਪ੍ਰੇਮ ਪ੍ਰਕਾਸ਼. (2006): ਸਿਧਾਂਤਕ ਭਾਸ਼ਾ ਵਿਗਿਆਨ, ਮਦਾਨ ਪਬਲੀਕੇਸ਼ਨਜ਼