ਪੰਜਾਬੀ ਸਫਰਨਾਮਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਪੰਜਾਬੀ ਦੇ ਮਧਕਾਲੀਨ ਸਾਹਿਤ ਵਿੱਚ ਪੰਜਾਬੀ ਸਫਰਨਾਮਾ ਦਾ ਵਿਕਾਸ ਇੱਕ ਸੁਤੰਤਰ ਸਾਹਿਤਕ ਰੂਪ ਵਜੋ ਨਹੀਂ ਹੋਈਆ ਸਗੋ ਇਹ ਦੂਜੇ ਸਾਹਿਤਕ ਰੂਪਾ ਦਾ ਹੀ ਇੱਕ ਅੰਗ ਹੁੰਦਾ। ਪੰਜਾਬੀ ਸਫਰਨਾਮਾ ਸਾਹਿਤ ਵਿੱਚ ਇਹ ਰੂਪ ਪਛਮੀ ਸਾਹਿਤ ਦੇ ਵਿਸ਼ੇਸ਼ ਰੂਪ ਨੂੰ ਅਪਣਾਉਣ ਦੇ ਫਲਸਰੂਪ ਹੋਂਦ ਵਿੱਚ ਹੋਇਆ।

ਸਫਰਨਾਮਾ ਪੰਜਾਬੀ ਸਾਹਿਤ ਦਾ ਪ੍ਰਭਾਵਸ਼ਾਲੀ ਆਧੁਨਿਕ ਰੂਪ ਹੈ ਨਵ ਜਾਗ੍ਰਤੀ ਕਾਲ ਤੋ ਪਿਛੋ ਸਫਰਨਾਮਾ ਸਾਹਿਤ ਬੜੇ ਵਿਸਥਾਰ ਨਾਲ ਲਿਖੇ ਜਾਣ ਲਗ ਪਿਆ ਪੰਜਾਬੀ ਸਫਰਨਾਮਾ ਸਾਹਿਤ ਦਾ ਬੀਜ ਰੂਪ ਪੁਰਾਤਨ ਸਾਹਿਤ ਵਿੱਚ ਵਿਦਮਾਨ ਸੀ ਵੀਹਵੀ ਸਦੀ ਵਿੱਚ ਬਾਕੀ ਸਾਹਿਤ ਰੂਪਾ ਦੀ ਤਰ੍ਹਾਂ ਇਹ ਪੁੰਗਰਿਆ ਤੇ ਪ੍ਰਫੁਲਤ ਹੋਇਆ, ਇਸ ਦੀ ਸੀਮਾ ਦਾ ਸਮਾਂ ਇੱਕ ਸਦੀ ਹੋ ਨਿਬੜਦਾ ਹੈ ਪੰਜਾਬੀ ਸਫਰਨਾਮਾ ਦੇ ਉਦਭਵ ਅਤੇ ਪੰਜਾਬੀ ਦੇ ਪਹਿਲੇ ਸਫਰਨਾਮਾ ਬਾਰੇ ਵਿਦਵਾਨਾਂ ਦੀ ਰਾਇ ਇੱਕ ਮਤ ਨਹੀਂ ਹੈ। ਡਾ ਗੁਰਚਰਨ ਸਿੰਘ ਅਰਸ਼ੀ "ਏਸ਼ੀਆ ਦੀ ਸੈਲ" ਨੂੰ ਪੰਜਾਬੀ ਦਾ ਪਹਿਲਾ ਸਫਰਨਾਮਾ ਮੰਨਦਾ ਹੈ, ਪਰ ਡਾ ਗੋਬਿੰਦ ਸਿੰਘ ਲਾਂਬਾ, ਡਾ ਜੀਤ ਸਿੰਘ ਸੀਤਲ, ਡਾ ਰਛਪਾਲ ਕੌਰ ਅਤੇ ਪੋ ਪ੍ਰੀਤਮ ਸਿੰਘ ਭਾਈ ਕਾਹਨ ਸਿੰਘ ਨਾਭਾ ਨੂੰ ਪੰਜਾਬੀ ਸਫਰਨਾਮਾ ਸਾਹਿਤ ਦਾ ਮੋਢੀ ਮੰਨਦੇ ਹਨ, ਪੰਜਾਬੀ ਸਫਰਨਾਮਾ ਸਾਹਿਤ ਦੀ ਉਪਲੱਬਧ ਕਾਲ ਵੰਡ ਅਨੁਸਾਰ ਪੰਜਾਬੀ ਸਫਰਨਾਮਾ ਸਾਹਿਤ ਦੇ ਚਾਰ ਪੜਾਅ ਮੰਨੇ ਗਏ ਹਨ -

  1. ਪਹਿਲਾਂ ਪੜਾਅ (1900-1930) ਈਂ
  2. ਦੂਜਾ ਪੜਾਅ (1931-1947) ਈਂ.
  3. ਤੀਜਾ ਪੜਾਅ (1948-1975) ਈਂ.
  4. ਚੌਥਾ ਪੜਾਅ (1976-2004)ਈਂ.

ਸਫਰਨਾਮਾ ਸਾਹਿਤ[ਸੋਧੋ]

ਹਵਾਲੇ[ਸੋਧੋ]