ਪੰਜਾਬ ਦਾ ਇਤਿਹਾਸ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
ਇਸ ਉੱਤੇ ਜਾਓ: ਨੇਵੀਗੇਸ਼ਨ, ਖੋਜ

ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ।[1] ਇਸ ਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦਾ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਜ ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸੇ‍ਆਂ ਵਿੱਚ ਵੰਡਿਆ ਸੀ, ਲਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ। ਯਾਨੀ ਪੰਚ ਦਰਿਆਵਾਂ ਦੀ ਧਰਤੀ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਉਨ੍ਹਾਂ ਵਿੱਚੋਂ ਦੋ ਦਰਿਆ (ਚਨਾਬ ਤੇ ਜਿਹਲਮ ਦਰਿਆ) ਤਾਂ ਮੁਕੰਮਲ ਤੌਰ ਉੱਤੇ ਪਾਕਿਸਤਾਨੀ ਪੰਜਾਬ ਦੇ ਇਲਾਕੇ ਵਿੱਚ ਵਗਦੇ ਹਨ ਅਤੇ ਦੋ ਦਰਿਆ (ਸਤਲੁਜ ,ਰਾਵੀ) ਭਾਰਤੀ ਪੰਜਾਬ ਤੋਂ ਹੋ ਕੇ ਪਾਕਿਸਤਾਨੀ ਪੰਜਾਬ ਵਿੱਚ ਆਉਂਦੇ ਹਨ ਅਤੇ ਇਕ ਦਰਿਆ (ਬਿਆਸ) ਮੁਕੰਮਲ ਤੌਰ ਉੱਤੇ ਭਾਰਤੀ ਪੰਜਾਬ ਵਿੱਚ ਹੈ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

ਪੰਜਾਬ ਹੜੱਪਾ ਰਹਿਤਲ ਦਾ ਗੜ੍ਹ ਰਿਹਾ ਹੈ। ਇਹ ਇਨਸਾਨਾਂ ਦੀਆਂ ਪੁਰਾਣੀਆਂ ਰਹਿਤਲਾਂ ਵਿਚੋਂ ਇਕ ਹੈ।ਜੱਗ ਦੀ ਪੁਰਾਣੀ ਰਹਿਤਲ ਹੜੱਪਾ ਰਹਿਤਲ ਪੰਜਾਬ ਵਿਚ ਟੋਰੀ। ਜ਼ਿਲ੍ਹਾ ਸਾਹੀਵਾਲ ਦਾ ਹੜੱਪਾ ਸ਼ਹਿਰ ਇਸ ਰਹਿਤਲ ਦਾ ਵੱਡਾ ਨਗਰ ਸੀ। ਦੇਸ ਪੰਜਾਬ ਦੇ ਉਤਲੇ ਲਹਿੰਦੇ ਪਾਸੇ ਦੇ ਥਾਂਵਾਂ ਵਿਚ ਟੈਕਸਲਾ ਗਨਧਾਰਾ ਰਹਿਤਲ ਵੀ ਪੁੰਗਰ ਦੀ ਰਈ।

ਸਿੰਧ ਘਾਟੀ ਦੀ ਸਭਿਅਤਾ[ਸੋਧੋ]

ਪੁਰਾਤਤਵੀ ਖੋਜਾਂ ਤੋਂ ਪਤਾ ਲਗਦਾ ਹੈ ਕਿ ਅੰ. 3300 ਈ.ਪੂ. ਤੋਂ ਸਿੰਧ ਦਰਿਆ ਦੇ ਨੇੜੇ ਤੇੜੇ ਕੁਝ ਭਾਈਚਾਰਿਆਂ ਦਾ ਵਿਕਾਸ ਹੋਇਆ ਜਿਹਨਾਂ ਨੇ ਬਾਅਦ ਵਿੱਚ ਮਿਲਕੇ ਸਿੰਧ ਘਾਟੀ ਦੀ ਸਭਿਅਤਾ ਬਣਾਈ ਜੋ ਕਿ ਮਨੁੱਖੀ ਇਤਿਹਾਸ ਦੀ ਸਭ ਤੋਂ ਪਹਿਲੀਆਂ ਸਭਿਅਤਾਵਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਇਸ ਵਿੱਚ ਹੜੱਪਾ( ਸਾਹੀਵਾਲ ਜ਼ਿਲ੍ਹਾ) ਵਰਗੇ ਵੱਡੇ ਸ਼ਹਿਰ ਸ਼ਾਮਲ ਸਨ। 19ਵੀਂ ਸਦੀ ਈ.ਪੂ. ਤੋਂ ਬਾਅਦ ਇਹ ਸਭਿਅਤਾ ਦਾ ਅਗਿਆਤ ਕਾਰਨਾਂ ਕਰਕੇ ਖਤਮ ਹੋ ਗਈ।

ਵੇਦਾਂ ਦਾ ਵੇਲਾ[ਸੋਧੋ]

ਵੇਦਾਂ ਦੇ ਵੇਲੇ ਦੀ ਜਾਣਕਾਰੀ ਵੇਦਾਂ ਵਿਚੋਂ ਹੀ ਮਿਲਦੀ ਇਹ ਜਿਥੇ ਉਸ ਵੇਲੇ ਦੀ ਲੋਕ ਰਹਿਤਲ ਅਤੇ ਕਲਚਰ ਨੂੰ ਸੁਪੱਤਾ ਸੰਧੂ ਆਖ਼ਿਆ ਗਿਆ ਹੈ। ਵੇਦਾਂ ਦੇ ਵੇਲੇ ਵਿਚ ਪੰਜਾਬ ਵਿਚ ਲੋਕ ਕਈ ਬਰਾਦਰੀਆਂ ਵਿਚ ਵੰਡੇ ਹੋਏ ਸੀ। ਬਰਾਦਰੀਆਂ ਰਲ ਕੇ ਕਬੀਲੇ ਬਣਾਉਂਦੀਆਂ ਸਨ ਤੇ ਇੰਨਾਂ ਕਬੀਲਿਆਂ ਦੇ ਸਰਦਾਰਾਂ ਨੂੰ ਰਾਜਾ ਆਖ਼ਿਆ ਜਾਂਦਾ ਹੈ। ਇਹ ਕਬੀਲੇ ਆਪਸ ਵਿੱਚ ਲੜਦੇ ਰਹਿੰਦੇ ਸਨ ਅਤੇ ਇੰਨਾਂ ਲੜਾਈਆਂ ਨਾਲ਼ ਪੰਜਾਬ ਵਿਚ ਸੰਗਤ ਅਤੇ ਦੁਸ਼ਮਣੀਆਂ ਸਿੱਖਿਆ ਵਾਲੇ ਕਬੀਲਿਆਂ ਨੇ ਰਲ਼ ਮਿਲ ਕੇ ਨਿੱਕੇ ਦੇਸ਼ ਬਣਾ ਲਏ ਜਿਹਨਾਂ ਦਾ ਸਰਦਾਰ ਬਾਦਸ਼ਾਹ/ਮਹਾਰਾਜਾ ਹੁੰਦਾ ਸੀ। ਇਸ ਵੇਲੇ ਵਿਚ ਪੰਜਾਬ ਵਿਚ ਇਕ ਖ਼ਾਸ ਸਿਆਸੀ ਫ਼ਿਲਾਸਫ਼ੀ ਦਾ ਵਿਕਾਸ ਹੋਇਆ ਜੀਹਦੇ ਵਿਚ ਜੰਗ ਅਤੇ ਸਾਮਰਾਜ ਸ਼ਾਮਿਲ ਸੀ।

ਬੁੱਧਮਤ ਦਾ ਵੇਲਾ[ਸੋਧੋ]

ਬੁੱਧ ਮੱਤ ਦੀ ਧਾਰਮਿਕ ਕਿਤਾਬ ਅਨਗਤਰਾ ਨਕਾਇਆ ਵਿਚ 16 ਵੱਡੇ ਦੇਸ਼ਾਂ ਦਾ ਜ਼ਿਕਰ ਹੈ ਜਿਹਨਾਂ ਵਿੱਚ ਵਿਚੋਂ ਦੋ ਪੁਰਾਣੇ ਪੰਜਾਬੀ ਨਗਰ ਗੰਧਾਰ ਅਤੇ ਕੰਬੋਜਾ ਸ਼ਾਮਲ ਸਨ। ਪ੍ਰਾਕ੍ਰਿਤ ਬੋਲੀ ਦੀਆਂ ਪੁਰਾਣੀਆਂ ਲਿਖਾਈਆਂ ਵਿਚ ਵੀ ਇਹਨਾਂ ਨਗਰਾਂ ਦੇ ਬਾਰੇ ਵਿੱਚ ਲਿਖਿਆ ਹੋਇਆ ਹੈ ਅਤੇ ਉਹਦੇ ਵਿੱਚ ਲਿਖਿਆ ਹੈ ਕਿ ਕੰਬੋਜਾ ਤੇ ਗੰਧਾਰ ਉੱਤਰਪਥ ਵਿਚ ਆਂਦੇ ਸਨ। ਇਹ ਦੇਸ਼ ਉਤਲੇ ਪੰਜਾਬ, ਕਸ਼ਮੀਰ, ਚੜਦੇ ਅਫ਼ਗ਼ਾਨਿਸਤਾਨ ਤੱਕ ਸਨ। ਗੰਧਾਰ ਬੁੱਧ ਮੱਤ ਦੇ ਵੇਲੇ ਵਿੱਚ ਮੁਲਤਾਨ ਤੱਕ ਸੀ ਅਤੇ ਕੰਬੋਜਾ ਪੋਨਚ, ਅਭੀਸਰਾ, ਹਜ਼ਾਰਾ ਤੋਂ ਲੈ ਕੇ ਸਵਾਤ, ਕਪੀਸਾ ਅਤੇ ਕੰਨੜ ਦੀਆਂ ਵਾਦੀਆਂ ਤੱਕ ਸੀ।

ਸਿਕੰਦਰ سکندر Alexander. ਸਿਕੰਦਰ ਫੈਲਕੂਸ ਦਾ ਬੇਟਾ ਯੂਨਾਨ ਦਾ ਬਾਦਸ਼ਾਹ ਸੀ. ਇਸ ਨੇ ਈਰਾਨ ਦੇ ਬਾਦਸ਼ਾਹ ਨੂੰ ਜਿੱਤ ਕੇ ਈਸਵੀ ਸਨ ਤੋਂ 327 ਸਾਲ ਪਹਿਲਾਂ ਹਿੰਦੁਸਤਾਨ ਤੇ ਚੜ੍ਹਾਈ ਕੀਤੀ ਅਤੇ ਪੰਜਾਬ ਦੇ ਰਾਜਾ ਪੁਰੁ (Porus) ਨੂੰ ਜੇਹਲਮ ਦੇ ਕੰਢੇ ਹਾਰ ਦਿੱਤੀ ਅਤੇ ਬਿਆਸ ਨਦੀ ਤਕ ਆਕੇ ਦੇਸ ਨੂੰ ਮੁੜ ਗਿਆ. ਇਸ ਦਾ ਦੇਹਾਂਤ B.C. 323 ਵਿੱਚ ਹੋਇਆ.

ਚੰਦ੍ਰਗੁਪਤ चन्द्रगुप्त. ਇਹ ਮਗਧ ਦੇਸ਼ ਦਾ ਮੌਰਯ ਰਾਜਾ ਸੀ. ਇਸ ਨੇ ਚਾਣਿਕ੍ਯ ਮੰਤ੍ਰੀ ਦੀ ਸਹਾਇਤਾ ਨਾਲ ਰਾਜਾ ਮਹਾਨੰਦ ਅਤੇ ਨੰਦਵੰਸ਼ ਦਾ ਨਾਸ਼ ਕਰਕੇ ਪਟਨੇ ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ ਸੀ. ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ. ਚੰਦ੍ਰਗੁਪਤ ਨੇ ਯੂਨਾਨੀ ਰਾਜਾ ਸੇਲਿਊਕਸ (Seleukos) ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕਸ਼ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ. ਇਹ B.C. 322 ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B.C.298 ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ. ਚੰਦ੍ਰਗੁਪਤ ਦੀ ਚਤੁਰੰਗਿਨੀ ਫੌਜ 6,90,000 ਸੀ. ਇਸ ਦਾ ਪੁਤ੍ਰ ਬਿੰਦੁਸਾਰ ਭੀ ਪ੍ਰਤਾਪੀ ਮਹਾਰਾਜਾ ਹੋਇਆ ਹੈ।

ਅਸ਼ੋਕ. अशोक. ਮਗਧ ਦੇਸ਼ ਦੀ ਮੌਰਯ ਵੰਸ਼ ਵਿੱਚ ਵਿੰਦੁਸਾਰ ਦਾ ਪੁਤ੍ਰ ਇੱਕ ਮਸ਼ਹੂਰ ਰਾਜਾ, ਜੋ ਚੰਦ੍ਰਗੁਪਤ ਦਾ ਪੋਤਾ ਸੀ. ਇਸ ਦਾ ਪੂਰਾ ਨਾਉਂ ਅਸ਼ੋਕ ਵਰਧਮਾਨ ਹੈ. ਬੁੱਧਮਤ ਦੇ ਇਤਿਹਾਸ ਨੇ ਇਸ ਦੀ ਵੱਡੀ ਵਡਿਆਈ ਕੀਤੀ ਹੈ. ਅਸ਼ੋਕ ਪਹਿਲਾਂ ਬ੍ਰਾਹਮਣਾਂ ਨੂੰ ਮੰਨਦਾ ਅਤੇ ਸ਼ੈਵ ਸੀ, ਪਰ ਮਗਰੋਂ ਬੌੱਧ ਹੋ ਗਿਆ. ਇਸ ਦੇ ਆਸਰੇ ਬੁੱਧਮਤ ਦੇ 64,000 ਪੁਜਾਰੀ ਗੁਜਾਰਾ ਕਰਦੇ ਸਨ, ਅਤੇ ਇਸ ਨੇ 84,000 ਕੀਰਤੀਸੰਭ (Columns of Fame) ਖੜੇ ਕਰਵਾਏ, ਜਿਨ੍ਹਾਂ ਉਤੇ ਰਾਜਸੀ ਅਤੇ ਧਾਰਮਿਕ ਹੁਕਮ ਉੱਕਰੇ ਹੋਏ ਸਨ. ਆਪਣੇ ਰਾਜ ਦੇ ਅਠਾਰ੍ਹਵੇਂ ਸਾਲ ਵਿੱਚ ਇਸ ਨੇ ਬੁੱਧਮਤ ਦਾ ਇੱਕ ਵੱਡਾ ਭਾਰੀ ਜਲਸਾ ਕੀਤਾ ਅਤੇ ਉਸ ਪਿਛੋਂ ਲੰਕਾ ਅਤੇ ਹੋਰ ਦੇਸ਼ਾਂ ਵੱਲ ਉਪਦੇਸ਼ਕ ਘੱਲੇ ਅਤੇ ਜੀਵਹਿੰਸਾ ਹੁਕਮਨ ਬੰਦ ਕੀਤੀ. ਅਫਗਾਨਿਸਤਾਨ ਤੋਂ ਲੈ ਕੇ ਲੰਕਾ ਤੀਕ ਕੁੱਲ ਦੇਸ਼ ਇਸ ਦੇ ਅਧੀਨ ਸੀ. ਇਨ੍ਹਾਂ ਗੱਲਾਂ ਦਾ ਪਤਾ ਉਨ੍ਹਾਂ ਸ਼ਿਲਾਲੇਖਾਂ ਤੋਂ ਲਗਦਾ ਹੈ, ਜੋ ਪਾਲੀ ਭਾਸ਼ਾ ਵਿੱਚ ਖੁਦੇ ਹੋਏ ਅਨੇਕ ਥਾਵਾਂ ਤੋਂ ਮਿਲੇ ਹਨ. ਅਨੇਕ ਲੇਖਕਾਂ ਨੇ ਇਸ ਦਾ ਨਾਉਂ ਪ੍ਰਿਯਦਰਸ਼ਨ ਭੀ ਲਿਖਿਆ ਹੈ. ਅਸ਼ੋਕ ਨੇ ਈਸਾ ਤੋਂ ਪਹਿਲਾਂ (B.C.) 269- 232 ਦੇ ਵਿਚਕਾਰ ਪਟਨੇ ਵਿੱਚ ਉੱਤਮ ਰੀਤਿ ਨਾਲ ਰਾਜ ਕੀਤਾ. ਅਸ਼ੋਕ ਦੀ ਪੁਤ੍ਰੀ ਧਰਮਾਤਮਾ ਚਾਰੁਮਤੀ ਬੌੱਧਧਰਮ ਦੀ ਪ੍ਰਸਿੱਧ ਪ੍ਰਚਾਰਿਕਾ ਹੋਈ ਹੈ.

ਸਕ शक. ਉੱਤਰ ਦਿਸ਼ਾ ਵੱਲ ਵਸਣ ਵਾਲੀ ਇੱਕ ਜਾਤਿ. ਪਹਿਲਾਂ ਇਹ ਲੋਕ ਸਾਇਰ ਦਰਿਆ ਦੇ ਕਿਨਾਰੇ ਤੁਰਕਿਸਤਾਨ ਵਿੱਚ ਵਸਦੇ ਸਨ, ਸਨ ਈਸਵੀ ਤੋਂ 160 ਵਰ੍ਹੇ ਪਹਿਲੋਂ ਤੁਰਕਿਸਤਾਨ ਵਿੱਚੋਂ ਨਿਕਲਕੇ ਦੱਖਣ ਵੱਲ ਤੁਰ ਪਏ, ਸਰਹੱਦੀ ਯਵਨਾਂ ਦੇ ਰਾਜ ਨੂੰ ਗਾਹੁੰਦੇ ਹੋਏ ਹਿੰਦ ਵਿੱਚ ਆਵੜੇ. ਇਨ੍ਹਾਂ ਦੀ ਵਸੋਂ ਟੈਕਸਿਲਾ ਮਥੁਰਾ ਅਤੇ ਸੁਰਾਸ਼ਟ੍ਰ (ਕਾਠੀਆਵਾੜ) ਵਿੱਚ ਸੀ. ਸਨ 395 ਦੇ ਕਰੀਬ ਗੁਪਤ ਵੰਸ਼ ਦੇ ਰਾਜਾ ਚੰਦ੍ਰਗੁਪਤ ਵਿਕ੍ਰਮਾਦਿਤ੍ਯ ਨੇ ਇਨ੍ਹਾਂ ਨੂੰ ਜਿੱਤਕੇ ਪੱਛਮੀ ਹਿੰਦ ਨੂੰ ਆਪਣੇ ਰਾਜ ਨਾਲ ਮਿਲਾਇਆ, ਇਸੇ ਲਈ ਉਸ ਦਾ ਨਾਉਂ ਸ਼ਕਾਰਿ ਪਿਆ. ਸੀਸਤਾਨ (ਸ਼ਕ ਅਸਥਾਨ) ਦੇਸ਼ ਦਾ ਨਾਉਂ ਭੀ ਇਸ ਜਾਤੀ ਦੇ ਸੰਬੰਧ ਤੋਂ ਹੀ ਜਾਪਦਾ ਹੈ. ਮਹਾਭਾਰਤ ਵਿੱਚ ਸ਼ਕਾਂ ਦੀ ਉਤਪੱਤੀ ਵਸਿਸ਼ਠ ਦੀ ਗਾਂ ਦੇ ਪਸੀਨੇ ਤੋਂ ਲਿਖੀ ਹੈ।

ਗੁਪਤ. गुप्त. ਇੱਕ ਪ੍ਰਤਾਪੀ ਪੁਰਖ, ਜਿਸ ਤੋਂ ਵੰਸ਼ ਦੀ ਅੱਲ ਗੁਪਤ ਹੋਈ. ਇਸ ਦਾ ਪੁਤ੍ਰ ਘਟੋਤਕਚ ਬਲਵਾਨ ਅਤੇ ਵਡਾ ਉੱਦਮੀ ਸੀ. ਘਟੋਤਕਚ ਦਾ ਬੇਟਾ ਚੰਦ੍ਰਗੁਪਤ ਹੋਇਆ, ਜੋ ਆਪਣੀ ਇਸਤ੍ਰੀ ਕੁਮਾਰਦੇਵੀ ਦੀ ਸਹਾਇਤਾ ਨਾਲ ਸਨ 320 ਵਿੱਚ ਮਗਧ ਦਾ ਰਾਜਾ ਹੋਕੇ ਨੀਤਿਬਲ ਨਾਲ ਭਾਰਤ ਦਾ ਮਹਾਰਾਜਾ ਬਣਿਆ. ਇਸ ਦੀ ਰਾਜਧਾਨੀ ਪਟਨਾ ਸੀ. ਇਸ ਦਾ ਪੁਤ੍ਰ ਸਮੁਦ੍ਰਗੁਪਤ ਭੀ ਪ੍ਰਸਿੱਧ ਮਹਾਰਾਜਾ ਸੀ 330 ਵਿੱਚ ਹੋਇਆ, ਜਿਸ ਨੇ ਪਟਨੇ ਤੋਂ ਛੁੱਟ ਆਪਣੀ ਰਾਜਧਾਨੀ ਅਯੋਧ੍ਯਾ ਭੀ ਥਾਪੀ. ਧ੍ਰੁਵਦੇਵੀ ਦੇ ਉਦਰ ਤੋਂ ਸਮੁਦ੍ਰਗੁਪਤ ਦਾ ਪੁਤ੍ਰ ਚੰਦ੍ਰਗੁਪਤ ਦੂਜਾ, (ਜਿਸ ਦਾ ਨਾਉਂ ਵਿਕ੍ਰਮਾਦਿਤ੍ਯ ਭੀ ਹੈ) ਮਹਾ ਤੇਜਸੀ ਮਹਾਰਾਜਾ ਸੀ 380 ਵਿੱਚ ਹੋਇਆ, ਇਸ ਨੇ ਉੱਜਯਨ ਮਾਲਵਾ, ਗੁਜਰਾਤ ਤੇ ਸੁਰਾਸ਼ਟ੍ਰ ਨੂੰ ਜਿੱਤਿਆ. ਬਹੁਤ ਸਾਰੀ ਸਾਖੀਆਂ ਜੋ ਮਸ਼ਹੂਰ ਰਾਜਾ ਬਿਕ੍ਰਮਾਜੀਤ ਨਾਲ ਸੰਬੰਧ ਰਖਦੀਆਂ ਹਨ, ਉਹ ਇਸੇ ਪ੍ਰਤਾਪੀ ਰਾਜੇ ਦੇ ਜੀਵਨ ਤੋਂ ਲਈਆਂ ਗਈਆਂ ਹਨ. ਇਸ ਦੇ ਵੇਲੇ ਸੰਸਕ੍ਰਿਤ ਦੀ ਭਾਰੀ ਤਰੱਕੀ ਹੋਈ. ਬਹੁਤਿਆਂ ਨੇ ਕਾਲੀਦਾਸ ਮਹਾਂ ਕਵੀ ਇਸੇ ਦੇ ਸਮੇਂ ਹੋਣਾ ਮੰਨਿਆ ਹੈ. ਇਸ ਦਾ ਪੁਤ੍ਰ ਕੁਮਾਰਗੁਪਤ ਸਨ 413 ਅਥਵਾ 415 ਵਿੱਚ ਗੱਦੀ ਪੁਰ ਬੈਠਾ, ਪਰ ਇਸ ਦੇ ਸਮੇਂ ਤੋਂ ਗੁਪਤਵੰਸ਼ ਦਾ ਪ੍ਰਤਾਪ ਘਟਣ ਲਗ ਪਿਆ. ਕੁਮਾਰਗੁਪਤ ਦਾ ਪੁਤ੍ਰ ਸਕੰਦਗੁਪਤ ਸਨ 455 ਵਿੱਚ ਹੂਨ ਜਾਤਿ ਤੋਂ ਜਿੱਤਿਆ ਗਿਆ. ਇਸ ਨੂੰ ਗੁਪਤਵੰਸ਼ ਦਾ ਅਖੀਰੀ ਮਹਾਰਾਜਾ ਸਮਝਿਆ ਜਾਣਾ ਚਾਹੀਦਾ ਹੈ. ਭਾਵੇਂ ਇਸ ਕੁਲ ਦੇ, ਛੋਟੇ ਛੋਟੇ ਰਾਜੇ ਅਤੇ ਸਰਦਾਰ ਨਰਸਿੰਹਗੁਪਤ, ਕੁਮਾਰਗੁਪਤ ਦੂਜਾ ਆਦਿਕ ਹੋਏ, ਜਿਨ੍ਹਾਂ ਵਿੱਚੋਂ ਭਾਨੁਗੁਪਤ ਸਨ 510 ਵਿੱਚ ਅਖੀਰੀ ਹੋਇਆ, ਪਰ ਇਸ ਗੁਪਤਵੰਸ਼ ਦਾ ਰਾਜ ਪੂਰੇ ਪ੍ਰਤਾਪ ਵਿੱਚ ਸਨ 320 ਤੋਂ 455 ਤੀਕ ਰਿਹਾ. ਗੁਪਤ ਸੰਮਤ ਜੋ ਸਨ 320 ਤੋਂ ਆਰੰਭ ਹੋਇਆ ਸੀ, ਉਹ ਭੀ ਇਸ ਕੁਲ ਦੇ ਰਾਜ ਨਾਲ ਹੀ ਲੋਪ ਹੋ ਗਿਆ।

ਪੰਜਾਬ ਦਾ ਸਮਕਾਲੀਨ ਇਤਿਹਾਸ[ਸੋਧੋ]

ਹਵਾਲੇ[ਸੋਧੋ]