ਪੰਜਾਬ ਦੀਆਂ ਪੇਂਡੂ ਖੇਡਾਂ
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।[1]।
ਇਹ ਖੇਡਾਂ ਹਨ:-
ਮੁੰਡਿਆਂ ਦੀਆਂ ਖੇਡਾਂ
[ਸੋਧੋ]- ਬਾਂਦਰ ਕਿੱਲਾ
- ਗੁੱਲੀ ਡੰਡਾ
- ਖਿੱਦੋ ਖੂੰਡੀ
- ਕਾਵਾਂ ਘੋੜੀ
- ਸ਼ੱਕਰ ਭਿੱਜੀ
- ਕੜਕਾਲ੍ਹਾ ਲੱਕੜ
- ਬੰਟੇ(ਗੋਲੀਆਂ)
- ਪਿੱਠੂ
- ਡੰਡਾ ਡੁੱਕ
- ਢੱਕੁੱਲੀ
ਕੁੜੀਆਂ ਦੀਆਂਖੇਡਾਂ
[ਸੋਧੋ]ਮੁੰਡਿਆਂ ਅਤੇ ਕੁੜੀਆਂ ਦੀਆਂ ਖੇਡਾਂ
[ਸੋਧੋ]- ਵੰਝੂ
- ਕਾਲਾ ਕੁੱਜਾ ਫੂਕਦਾ
- ਲੁਕਣ ਮੀਚੀ
- ਲੱਕੜ ਲੋਹਾ
- ਊਚ ਨੀਚ
- ਚੋਰ ਸ਼ਿਪਾਹੀ
- ਕਲੀ ਜੋਟਾ
- ਪੇਲ ਚੋਟ
- ਖਾਨ ਘੋੜੀ
- ਰੱਬ ਦੀ ਖੁੱਤੀ
- ਰਾਜੇ ਦੀ ਬੱਕਰੀ