ਭਾਰਤੀ ਕਿਸਾਨ ਯੂੁਨੀਅਨ (ਏਕਤਾ) - ਡਕੌਂਦਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
(ਬੀਕੇਯੂ ਡਕੌਂਦਾ ਤੋਂ ਰੀਡਿਰੈਕਟ)
Jump to navigation Jump to search

[1]ਬਲਕਾਰ ਸਿੰਘ ਡਕੌਂਦਾ ਦੀ ਅਗਵਾਈ ਵਿੱਚ ਕੁਝ ਕਿਸਾਨਾਂ ਨੇ ਭਾਰਤੀ ਕਿਸਾਨ ਯੁੂਨੀਅਨ ਸਿੱਧੁੂਪੁਰ ਨੂੰ ਛੱਡ ਕੇ 2007 ਵਿੱਚ ਭਾਰਤੀ ਕਿਸਾਨ ਯੁੂਨੀਅਨ ਏਕਤਾ (ਪੰਜਾਬ) ਜਥੇਬੰਦੀ ਬਣਾਈ। ਬਲਕਾਰ ਸਿੰਘ ਡਕੌਂਦਾ (ਪਟਿਆਲਾ) ਇਸ ਦੇ ਬਾਨੀ ਪ੍ਰਧਾਨ ਬਣੇ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਬੂਟਾ ਸਿੰਘ ਬੁਰਜ ਗਿੱਲ (ਬਠਿੰਡਾ) ਨੂੰ ਜਥੇਬੰਦੀ ਦਾ ਪ੍ਰਧਾਨ ਚੁਣਿਆ ਗਿਆ। ਜਥੇਬੰਦੀ ਦਾ ਨਾਂ ਬਦਲ ਕੇ ਮਰਹੂਮ ਬਲਕਾਰ ਸਿੰਘ ਡਕੌਂਦਾ ਦੇ ਨਾਂ ਤੇ ਭਾਰਤੀ ਕਿਸਾਨ ਯੁੂਨੀਅਨ ਏਕਤਾ ਪੰਜਾਬ (ਡਕੌਂਦਾ) ਰੱਖ ਦਿੱਤਾ ਗਿਆ।ਹੁਣ ਬੀਕੇਯੂ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਹਨ।[2]ਇਸ ਜਥੇਬੰਦੀ ਦੀ ਲੀਡਰਸ਼ਿੱਪ ਛੋਟੀ ਕਿਸਾਨੀ ਵਿੱਚੋਂ ਹੋਣ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਜ਼ਿਆਦਾ ਤਜਰਬਾ ਰਖਦੀ ਹੈ। ਜਥੇਬੰਦੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਇਸ ਵਿੱਚ ਸ਼ਹੀਦ ਪ੍ਰਿਥੀਪਾਲ ਸਿੰਘ ਚੱਕ ਅਲੀ ਸ਼ੇਰ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਹੋਇਆ ਹੈ, ਜੋ ਇੱਕ ਗ਼ਰੀਬ ਕਿਸਾਨ ਦੀ ਜ਼ਮੀਨ ਨੂੰ ਕੁਰਕ ਹੋਣ ਤੋਂ ਬਚਾਉਣ ਲਈ ਆੜ੍ਹਤੀਆਂ ਦੇ ਗੁੰਡਿਆਂ ਨਾਲ ਲੋਹਾ ਲੈਂਦਿਆਂ ਪਿੰਡ ਬੀਰੋਕੇ ਖੁਰਦ (ਮਾਨਸਾ) ਵਿਚ ਸ਼ਹੀਦ ਹੋ ਗਿਆ ਸੀ। ਉਸ ਨੂੰ ਜਥੇਬੰਦੀ ਵੱਲੋਂ ਕੁਰਕੀਆਂ ਨਿਲਾਮੀਆਂ ਖ਼ਿਲਾਫ਼ ਵਿੱਢੇ ਸੰਘਰਸ਼ ਅਤੇ ਜ਼ਮੀਨੀ ਘੋਲ ਦਾ ਪਹਿਲਾ ਸ਼ਹੀਦ ਐਲਾਨਿਆ ਗਿਆ ਹੈ।ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਉਪਰ ਹੁਣ ਤੱਕ 50 ਦੇ ਕਰੀਬ ਮੁਕੱਦਮੇ ਦਰਜ ਹੋ ਚੁੱਕੇ ਹਨ, ਪੁਲੀਸ ਤਸ਼ੱਦਦ ਝੱਲਣਾ ਪਿਆ ਹੈ ਤੇ ਉਹ ਕਈ ਵਾਰ ਜੇਲ੍ਹ ਯਾਤਰਾ ਕਰ ਚੁੱਕੇ ਹਨ।

ਜਥੇਬੰਦੀ ਦੀਆਂ ਮੰਗਾਂ[ਸੋਧੋ]

  • ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ।
  • 60 ਸਾਲ ਦੀ ਉਮਰ ਤੋਂ ਬਾਅਦ ਦੇ ਕਿਸਾਨ ਪਤੀ-ਪਤਨੀ ਨੂੰ ਚੌਥਾ ਦਰਜਾ ਕਰਮਚਾਰੀ ਦੇ ਬਰਾਬਰ ਦੀ ਪੈਨਸ਼ਨ ਦਿੱਤੀ ਜਾਵੇ।
  • ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਅਤੇ ਫ਼ਸਲਾਂ ਦੇ ਭਾਅ ਮਿਥਣ ਵੇਲੇ ਜ਼ਮੀਨ ਦਾ ਠੇਕਾ ਪ੍ਰਤੀ ਏਕੜ 45,000 ਰੁਪਏ, ਕਿਸਾਨ ਦੀ ਲੇਬਰ ਨੂੰ ਹੁਨਰਮੰਦ ਲੇਬਰ ਮੰਨਦੇ ਹੋਏ 500 ਰੁਪਏ ਦੇ ਹਿਸਾਬ ਨਾਲ ਜੋੜ ਕੇ ਲਾਗਤਾਂ ਤੈਅ ਕੀਤੀਆਂ ਜਾਣ।
  • ਖੇਤੀ ਕਾਨੂੰਨਾਂ 2020 ਸਮੇਤ ਬਿਜਲੀ ਸੋਧ ਬਿੱਲ 2020 ਅਤੇ ਵਾਤਾਵਰਨ ਸਬੰਧੀ ਆਰਡੀਨੈਂਸ ਰੱਦ ਕੀਤੇ ਜਾਣ। ਜਥੇਬੰਦੀ ਦੀ ਸਮਝ ਹੈ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਨੂੰ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਅਤੇ ਵਾਹੀਯੋਗ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਦੇ ਸੰਦ ਹਨ ਅਤੇ ਛੋਟੀ ਤੇ ਦਰਮਿਆਨੀ ਕਿਸਾਨੀ ਦੀ ਮੌਤ ਦੇ ਵਰੰਟ ਹਨ।[3]

ਹਵਾਲੇ[ਸੋਧੋ]