ਭਾਈ ਮਰਦਾਨਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।

ਭਾਈ ਮਰਦਾਨੇ ਦਾ ਜਨਮ 1459 ਨੂੰ ਰਾਇ-ਭੋਇ ਦੀ ਤਲਵੰਡੀ ਵਿੱਚ ਹੋਇਆ। ਭਾਈ ਮਰਦਾਨਾ ਗੁਰੂ ਜੀ ਨਾਲੋਂ ਉਮਰ ਵਿੱਚ ਨੌਂ ਸਾਲ ਵੱਡਾ ਸੀ। ਉਸ ਦਾ ਪਿਤਾ, ਮੀਰ ਬਾਦਰੇ ਪਿੰਡ ਦਾ ਮਰਾਸੀ ਸੀ। ਉਹਨਾਂ ਦਿਨਾਂ ਵਿੱਚ ਕੋਈ ਚਿੱਠੀ ਪਤਰ ਭੇਜਣ ਦਾ ਸਾਧਨ ਨਹੀਂ ਸੀ। ਮਰਾਸੀ ਇਹ ਕੰਮ ਕਰਦੇ ਸਨ। ਪਿੰਡ ਦੇ ਲੋਕਾਂ ਦੇ ਸੁਨੇਹੇ ਉਹਨਾਂ ਦੇ ਰਿਸ਼ਤੇਦਾਰਾਂ ਨੂੰ ਜਾ ਕੇ ਦਿੰਦੇ ਅਤੇ ਉਹਨਾਂ ਨੂੰ ਸਭ ਜ਼ਬਾਨੀ ਯਾਦ ਰਖਣਾ ਪੈਂਦਾ ਸੀ। ਉਹਨਾਂ ਦੀ ਜ਼ਬਾਨ ਉੱਪਰ ਸਭ ਨੂੰ ਯਕੀਨ ਹੁੰਦਾ ਸੀ। ਉਹ ਹਰ ਇੱਕ ਦੇ ਘਰ ਰਹਿ ਸਕਦੇ ਸਨ ਅਤੇ ਹਰ ਇੱਕ ਦੇ ਘਰ ਦਾ ਖਾ ਪੀ ਸਕਦੇ ਸਨ। ਜਮਾਨਾਂ ਨੂੰ ਆਪਣੀ ਇੱਜ਼ਤ ਖਾਤਰ ਉਹਨਾਂ ਦੀ ਚੰਗੀ ਸੇਵਾ ਕਰਨੀ ਪੈਂਦੀ ਸੀ। ਉਹ ਜਾਂਦੇ ਆਂਉਂਦੇ ਰਹਿੰਦੇ ਸਨ, ਇਸ ਲਈ ਰਸਤੇ ਦੀਆਂ ਤਕਲੀਫਾਂ ਸਹਾਰਨਾ ਉਹਨਾਂ ਦੀ ਆਦਤ ਬਣ ਚੁਕੀ ਸੀ। ਰਸਤੇ ਵਿੱਚ ਇੱਕਲੇ ਹੋਣ ਕਾਰਣ ਆਪਣਾ ਆਪ ਬਹਿਲਾਉਣ ਲਈ, ਗਾਉਣਾ ਅਤੇ ਵਜਾਉਣਾ ਉਹਨਾਂ ਦਾ ਇੱਕ ਸ਼ੁਗਲ ਸੀ। ਉਹਨਾਂ ਦਾ ਆਚਰਣ ਉੱਚਾ ਹੋਣਾ ਸਭ ਤੋਂ ਵੱਡਾ ਗੁਣ ਹੁੰਦਾ ਸੀ। ਗੁਰੂ ਗਰੰਥ ਸਾਹਿਬ ਜੀ ਵਿੱਚ ਭਾਈ ਮਰਦਾਨਾ ਜੀ ਦੇ ਨਾਮ ਤੇ ਤਿੰਂਨ ਸ਼ਬਦ ਦਰਜ ਹਨ। ਕਈ ਵਿਦਵਾਨ ਇਹਨਾਂ ਨੂੰ ਇੱਕ ਸੰਪੂਰਨ ਸ਼ਬਦ ਮੰਨਦੇ ਹਨ: ਇਹ ਸ਼ਬਦ ਬਿਹਾਗੜੇ ਦੀ ਵਾਰ ਮਹਲਾ 4 ਨਾਲ ਦਰਜ ਹਨ

ਭਾਈ ਮਰਦਾਨੇ ਵਿੱਚ ਆਪਣੇ ਖਾਨਦਾਨ ਦੀਆਂ ਸਾਰੀਆਂ ਚੰਗਿਆਈਆਂ ਹੋਣ ਤੋਂ ਇਲਾਵਾ, ਰਬਾਬ ਵਜਾਉਣ ਦਾ ਖਾਸ ਗੁਣ ਸੀ, ਜਿਸ ਨਾਲ ਉਸ ਨੇ ਗੁਰੂ ਜੀ ਦੀ ਰਚੀ ਬਾਣੀ ਉੱਨ੍ਹੀਂ ਰਾਗਾਂ ਵਿੱਚ ਗਾਇਨ ਕੀਤੀ। ਸਲੋਕੁ ਮਰਦਾਨਾ 1।। ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ।। ਕਰੋਧ ਕਟੋਰੀ ਮੀਹਿ ਭਰੀ ਪੀਲਾਵਾ ਅਹੰਕਾਰੁ।। ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ।। ਕਰਣੀ ਲਾਹਣਿ ਸਤ ਗੁੜੁ ਸਚੁ ਸਰਾ ਕਰਿ ਸਾਰੁ।। ਗੁਣ ਮੰਡੇ ਕਰਿ ਸੀਲ ਘਿਉ ਸਰਮੁ ਮਾਸ ਆਹਾਰੁ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ।।1।। ਮਰਦਾਨਾ 1।। ਕਾਇਆ ਲਾਹਣਿ ਆਪੁ ਮਦੁ ਮਜ਼ਲਸ ਤਰਿਸ਼ਨਾ ਧਾਤੁ।। ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ।। ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ।। ਗਿਆਨ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ।। ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ।। 2।। ਕਾਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ।। ਸਤਸੰਗਤ ਸਿਉ ਮੇਲਾਪ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ।। 3।। ਪਉੜੀ।। ਆਪੇ ਸੁਰਿ ਨਰ ਗਣ ਗੰਧਰਵਾ ਆਪੇ ਖਟ ਦਰਸਨ ਕੀ ਬਾਣੀ।। ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਥ ਕਹਾਣੀ।। ਆਪੇ ਜੋਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ।। ਆਪੈ ਨਾਲ ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ।। ਆਪਣਾ ਚੋਜੁ ਕਰਿ ਵੇਖੈ ਆਪੇ ਆਪੇ ਸਭਨਾ ਜੀਆ ਕਾ ਹਿ ਜਾਣੀ।। 12।। (ਬਿਹਾਗੜੇ ਦੀ ਵਾਰ, ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨਾ ਨੰਬਰ 553)

ਇਹ ਵੀ ਸਪਸ਼ਟ ਹੈ ਕਿ ਭਾਈ ਮਰਦਾਨਾ ਜੀ ਵਿਆਹੇ ਹੋਏ ਸਨ | ਪਰ ਇਹ ਵਿਆਹ ਕਦੋਂ ਅਤੇ ਕਿਸ ਨਾਲ ਹੋਇਆ ਇਸ ਬਾਰੇ ਸਾਡੇ ਕੋਲ ਕੋਈ ਜਾਣਕਾਰੀ ਨਹੀਂ ਹੈ| ਉਹਨਾਂ ਦੀ ਘੱਟੋ-ਘੱਟ ਇੱਕ ਸੰਤਾਨ ਦਾ ਨਾਂ ਇਤਿਹਾਸ ਨੇ ਨਹੀਂ ਵਿਸਾਰਿਆ | ਉਹਨਾਂ ਦਾ ਸਪੁੱਤਰ ਭਾਈ ਸਜਾਦਾ, ਜੋ ਸ਼੍ੀ ਗੁਰੂ ਅੰਗਦ ਦੇਵ ਜੀ ਦੇ ਦਰਬਾਰ ਵਿੱਚ ਕੀਰਤਨ ਕਰਦਾ ਰਿਹਾ |

ਅੰਤ--

ਭਾਈ ਮਰਦਾਨਾ ਜੀ ਦਾ ਦੇਹਾਂਤ ਕਦੋਂ ਅਤੇ ਕਿੱਥੇ ਹੋਇਆ, ਇਸ ਬਾਰੇ ਵੀ ਅੰਤਮ ਫੈਸਲਾ ਲੈਣਾ ਮੁਸ਼ਕਲ ਹੈ | ਭਾਈ ਕਾਹਨ ਸਿੰਘ ਨੇ ਆਪ ਜੀ ਦਾ ਦੇਹਾਂਤ 13 ਮੱਘਰ ਸੰਮਤ 1591 ਨੂੰ ਅਫਗਾਨਿਸਤਾਨ ਦੇ ਦਰਿਆ ਕੁਰੱਮ ਦੇ ਕਿਨਾਰੇ ਹੋਣਾ ਦੱਸਿਆ ਹੈ, ਨਾਲ ਇਹ ਵੀ ਮੰਨਿਆ ਹੈ ਕਿ ਗੁਰੂ ਨਾਨਕ ਦੇਵ ਜੀ ਨੇ ਉਸ ਦਾ ਸਸਕਾਰ ਆਪ ਕੀਤਾ | ਇਸ ਕਥਨ ਨਾਲ ਸਹਿਮਤ ਹੋਣਾ ਇਸ ਕਰਕੇ ਮੁਸ਼ਕਲ ਹੈ ਕਿਉਂਕਿ  ਸੰਮਤ 1591 ਵਿੱਚ ਗੁਰੂ ਨਾਨਕ ਦੇਵ ਜੀ ਕਰਤਾਰਪੁਰ ਸਨ, ਉਹਨਾਂ ਦਾ ਸਸਕਾਰ ਲਈ ਮੁੜ ਅਫਗਾਨਿਸਤਾਨ ਜਾਣ ਦਾ ਉਲੇਖ ਕਿਧਰੇ ਨੀ ਮਿਲਦਾ | ਦੂਜੇ ਪਾਸੇ ਕੁਝ ਇਤਿਹਾਸਕਾਰਾਂ ਨੇ ਭਾਈ ਮਰਦਾਨਾ ਜੀ ਦਾ ਦੇਹਾਂਤ ਕਰਤਾਰਪੁਰ ਵਿਖੇ, ਗੁਰੁ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਦੱਸਿਆ ਹੈ |

ਭਾਈ ਮਰਦਾਨਾ ਸਿੱਖ ਇਤਿਹਾਸ ਦੇ ਪਹਿਲੇ ਕੀਰਤਨੀਏ ਵੀ ਸਨ | ਭਾਈ ਮਰਦਾਨਾ ਜੀ ਦੀ ਰਬਾਬ ਅੱਜ ਵੀ ਕੀਰਤਨੀਆਂ ਦਾ ਪ੍ੇਰਨਾ ਸ੍ੋਤ ਹੈ | ਭਾਈ ਜੇ ਦੇ ਤਿਆਗ ਅਤੇ ਨਿਸ਼ਕਾਮਤਾ - ਭਰੇ ਜੀਵਨ ਤੋਂ ਸਾਡੇ ਕੀਰਤਨੀ ਅਤੇ ਸਿੱਖ ਵੱਡੀ ਸਿੱਖਿਆ ਗ੍ ਹਿਣ ਕਰ ਸਕਦੇ ਹਨ |

ਹਵਾਲਾ[ਸੋਧੋ]