ਮਨਜੀਤ ਸਿੰਘ ਧਨੇਰ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search

ਮਨਜੀਤ ਸਿੰਘ ਧਨੇਰ, ਪੰਜਾਬ, ਭਾਰਤ ਵਿੱਚ ਕਿਸਾਨ ਸੰਗਠਨ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਆਗੂ ਹਨ ਅਤੇ 1997 ਵਿੱਚ ਬਣੀ ਕਿਰਨਜੀਤ ਅਗਵਾ ਅਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਵੀ ਮੈਂਬਰ ਸਨ।

ਐਕਸ਼ਨ ਕਮੇਟੀ ਵੱਲੋਂ ਕਿਰਨਜੀਤ ਕੌਰ ਨਾਂ ਦੀ ਮਹਿਲ ਕਲਾਂ ਦੀ ਵਿਦਿਆਰਥਣ ਨਾਲ ਬਲਾਤਕਾਰ ਅਤੇ ਕਤਲ ਕੀਤੇ ਜਾਣ ਖ਼ਿਲਾਫ਼ ਸੰਘਰਸ਼ ਲੜਿਆ ਗਿਆ ਸੀ।[1]ਕਿਰਨਜੀਤ ਕੌਰ ਮਾਮਲੇ ਵਿੱਚ 3 ਅਗਸਤ 1997 ਨੂੰ 7 ਲੋਕਾਂ ਖ਼ਿਲਾਫ਼ ਕਤਲ ਅਤੇ ਬਲਾਤਕਾਰ ਦੀਆਂ ਧਾਰਾਵਾਂ ਅਧੀਨ ਪਰਚਾ ਦਰਜ ਕੀਤਾ ਗਿਆ ਸੀ। ਨਾਮਜ਼ਦ ਦੋਸ਼ੀਆਂ ਵਿੱਚੋਂ ਚਾਰ ਨੂੰ ਬਰਨਾਲਾ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

ਉਮਰ ਕੈਦ[ਸੋਧੋ]

ਕਿਰਨਜੀਤ ਕਤਲ ਮਾਮਲੇ ਵਿੱਚ ਦੋਸ਼ੀ ਧਿਰ ਨਾਲ ਸਬੰਧ ਰੱਖਦੇ ਦਲੀਪ ਸਿੰਘ ਨਾਂ ਦੇ ਇੱਕ ਵਿਅਕਤੀ 'ਤੇ 3 ਮਾਰਚ 2001 ਨੂੰ ਬਰਨਾਲਾ ਵਿੱਚ ਕੁਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ ਸੀ। ਦਲੀਪ ਸਿੰਘ ਦੀ ਕੁਝ ਦਿਨਾਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਸੀ।

ਇਸ ਮਾਮਲੇ ਵਿੱਚ ਪੁਲਿਸ ਵੱਲੋਂ 7 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਇਸ ਵਿੱਚੋਂ ਪ੍ਰੇਮ ਕੁਮਾਰ, ਨਰਾਇਣ ਦੱਤ ਅਤੇ ਮਨਜੀਤ ਧਨੇਰ ਨਾਮੀ ਤਿੰਨ ਵਿਅਕਤੀ, ਕਿਰਨਜੀਤ ਕੌਰ ਅਗਵਾ ਅਤੇ ਕਤਲ ਕਾਂਡ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਵੀ ਸਨ।

30 ਮਾਰਚ 2005 ਨੂੰ ਬਰਨਾਲਾ ਸੈਸ਼ਨ ਕੋਰਟ ਵੱਲੋਂ ਇਨ੍ਹਾਂ ਤਿੰਨ ਆਗੂਆਂ ਸਣੇ ਸੱਤ ਨਾਮਜ਼ਦ ਵਿਅਕਤੀਆਂ ਨੂੰ ਦਲੀਪ ਸਿੰਘ ਦੇ ਕਤਲ ਦੇ ਦੋਸ਼ ਵਿੱਚ ਉਮਰ-ਕੈਦ ਦੀ ਸਜ਼ਾ ਸੁਣਾਈ ਗਈ ਸੀ।[2]ਪੰਜਾਬ ਦੇ ਰਾਜਪਾਲ ਨੇ ਜਨਤਕ ਜੱਥੇਬੰਦੀਆਂ ਦੇ ਦਬਾਅ ਹੇਠ ਆ ਕੇ ਉਸ ਦੀ ਉਮਰ ਕੈਦ ਦੀ ਸਜ਼ਾ ਨੂੰ ਮਾਫ਼ ਕਰ ਦਿੱਤਾ ਅਤੇ ਦੇਰ ਸ਼ਾਮ ਉਨ੍ਹਾਂ ਦੀ ਰਿਹਾਈ ਵੀ ਹੋ ਗਈ।

ਮਨਜੀਤ ਧਨੇਰ ਦੀ ਉਮਰ ਕੈਦ ਦੀ ਸਜ਼ਾ ਮੁਆਫ਼ ਕਰਵਾਉਣ ਲਈ ਬਰਨਾਲਾ ਦੀ ਸਬ ਜੇਲ੍ਹ ਅੱਗੇ 30 ਸਤੰਬਰ ਤੋਂ ਜਨਤਕ ਜਥੇਬੰਦੀਆਂ ਵੱਲੋਂ ਪੱਕਾ ਮੋਰਚਾ ਲਗਾਇਆ ਹੋਇਆ ਸੀ।[1]

ਹਵਾਲੇ[ਸੋਧੋ]